Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

1 ਅਗਸਤ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਹੋਵੇਗੀ ਸ਼ੁਰੂ - ਹਰਜੋਤ ਸਿੰਘ ਬੈਂਸ

ਹਰਜੋਤ ਸਿੰਘ ਬੈਂਸ ਨੇ ਪ੍ਰੈਸ, ਪੁਲਿਸ ਅਤੇ ਪ੍ਰਸ਼ਾਸ਼ਨ ਵੱਲੋਂ ਕਰਵਾਏ ਯੁੱਧ ਨਸ਼ਿਆਂ ਵਿਰੁੱਧ ਸੈਮੀਨਾਰ ਵਿੱਚ ਕੀਤੀ ਸ਼ਮੂਲੀਅਤ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harcharan Singh Bhullar, DIG Rupnagar Range,Gulneet Singh Khurana, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਨੰਗਲ , 27 Jul 2025

Last updated on: Jul 28, 2025, 15:12 IST

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 1 ਅਗਸਤ ਤੋਂ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਸ਼ੁਰੂ ਹੋਵੇਗੀ, ਪੰਜਾਬ ਸਰਕਾਰ ਦੇ ਵਿਸ਼ੇਸ਼ ਨਸ਼ਾ ਮੁਕਤ ਸਮਾਜ ਸਿਰਜਣ ਦੇ ਪ੍ਰੋਗਰਾਮ ਯੁੱਧ ਨਸ਼ਿਆਂ ਵਿਰੁੱਧ ਨੂੰ ਇਸ ਨਾਲ ਜਮੀਨੀ ਪੱਧਰ ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਪ੍ਰੈੱਸ, ਪੁਲਿਸ ਅਤੇ ਪ੍ਰਸ਼ਾਸ਼ਨ ਨੇ ਨੰਗਲ ਅਤੇ ਇਸ ਦੇ ਆਲੇ-ਦੁਆਲੇ ਦੇ ਪਤਵੰਤੇ ਲੋਕਾਂ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਪ੍ਰੋਗਰਾਮ ਦੀ ਚੁੰਹ ਪਾਸਿਓਂ ਸ਼ਲਾਘਾ ਹੋ ਰਹੀ ਹੈ, ਸਰਕਾਰ ਵੱਲੋਂ ਇਹ ਮਿਸ਼ਨ ਨਿਰੰਤਰ ਜਾਰੀ ਰਹੇਗਾ।

ਇਹ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਸਕੂਲ ਆਫ ਐਮੀਨੈਂਸ ਨੰਗਲ ਵਿੱਚ ਇਲੈਕਟ੍ਰਾਨਿਕ ਮੀਡੀਆ ਪ੍ਰੈਸ ਕਲੱਬ ਵੱਲੋਂ ਆਯੋਜਿਤ ਯੁੱਧ ਨਸ਼ਿਆਂ ਵਿਰੁੱਧ ਸੈਮੀਨਾਰ ਮੌਕੇ ਜੁੜੇ ਭਰਵੇਂ ਤੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਸਰਕਾਰ ਦਾ ਇੱਕ ਅਜਿਹਾ ਸ਼ਾਨਦਾਰ ਉਪਰਾਲਾ ਹੈ ਜਿਸ ਨੂੰ ਪੱਤਰਕਾਰ ਭਾਈਚਾਰੇ ਨੇ ਆਪਣਾ ਪੂਰਾ ਸਹਿਯੋਗ ਦਿੱਤਾ ਹੈ।

ਪ੍ਰੈੱਸ ਦਾ ਸਮਾਜ ਵਿੱਚ ਬਹੁਤ ਵੱਡਾ ਯੋਗਦਾਨ ਹੈ। ਇਹ ਸਾਡਾ ਚੌਥਾ ਸਭ ਤੋਂ ਵੱਡਾ ਥੰਮ ਹੈ, ਪ੍ਰੈੱਸ ਇੱਕ ਅਜਿਹਾ ਮਾਧਿਅਮ ਹੈ ਜਿਸ ਨਾਲ ਅਸੀਂ ਅਪਣੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਸਰਲ ਢੰਗ ਨਾਲ ਲੋਕਾਂ ਤੱਕ ਪੰਹੁਚਾ ਰਹੇ ਹਾਂ। ਸਿੱਖਿਆ ਮੰਤਰੀ ਨੇ ਨੰਗਲ ਵਿੱਚ 500 ਸੀਟਾਂ ਵਾਲਾ ਆਡੀਟੋਰੀਅਮ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਨੰਗਲ ਦੇ ਸਰਕਾਰੀ ਸਕੂਲ ਵਿਚ ਪਹਿਲਾਂ ਹੀ ਹਰ ਮੋਸਮ ਅਨੁਕੂਲ ਸਵੀਵਿੰਗ ਪੁਲ ਬਣਾਇਆ ਜਾ ਰਿਹਾ ਹੈ। 

ਹੁਣ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ੇ ਵਿਰੁੱਧ ਵਿਸ਼ੇ ਦੀ ਪੜਾਈ ਕਰਵਾਈ ਜਾਵੇਗੀ ਜਿਸ ਨਾਲ ਹਰ ਘਰ ਤੱਕ ਨਸ਼ਾ ਖਤਮ ਕਰਨ ਦੀ ਅਵਾਜ ਪੰਹੁਚੇਗੀ। ਉਨਾਂ ਕਿਹਾ ਕਿ ਅੱਜ ਦੇ ਇਸ ਸਮਾਰੋਹ ਵਿੱਚ ਡਰਾਇੰਗ ਮੁਕਾਬਲੇ ਤੇ ਸੱਭਿਆਚਾਰਕ ਪੇਸ਼ਕਾਰੀਆਂ ਬਹੁਤ ਹੀ ਸ਼ਾਨਦਾਰ ਰਹੀਆਂ ਹਨ।

ਇਸ ਤੋਂ ਪਹਿਲਾ ਵੀ ਅਜਿਹੇ ਯੁੱਧ ਨਸ਼ਿਆਂ ਵਿਰੁੱਧ ਪ੍ਰੋਗ੍ਰਾਮ ਕਰਵਾਏ ਗਏ ਹਨ, ਉਨਾਂ ਨੇ ਇਲਾਕੇ ਦੇ ਸਮਾਜ ਸੇਵਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਅੱਜ ਦੇ ਸਮਾਗਮ ਮੌਕੇ ਨਸ਼ਿਆਂ ਵਿਰੁੱਧ ਅਵਾਜ ਬੁਲੰਦ ਕਰਨ ਅਤੇ ਸਮਾਜ ਨੂੰ ਸੇਧ ਦੇਣ ਵਾਲੇ ਲੋਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਕੈਬਨਿਟ ਮੰਤਰੀ ਨੇ ਸਮਾਰੋਹ ਦੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਤੇ ਉਨਾਂ ਦੇ ਵੱਡਮੁੱਲੇ ਯੋਗਦਾਨ ਲਈ ਧੰਨਵਾਦ ਕੀਤਾ।

ਇਸ ਮੌਕੇ ਡੀ.ਆਈ.ਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸ.ਐਸ.ਪੀ ਗੁਲਨੀਤ ਖੁਰਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਸ਼ਿਧਤ ਨਾਲ ਕੰਮ ਕਰ ਰਹੀ ਹੈ। ਨਸ਼ਾ ਤਸਕਰ ਜੇਲ੍ਹਾਂ ਵਿੱਚ ਡੱਕੇ ਜਾ ਰਹੇ ਹਨ, ਨਸ਼ੇ ਦੀ ਸਪਲਾਈ ਲਾਈਨ ਤੋੜੀ ਜਾ ਰਹੀ ਹੈ, ਨਸ਼ਾ ਤਸਕਰਾਂ ਦੀ ਕਾਲੀ ਕਮਾਈ ਨਾਲ ਬਣੀ ਉਸਾਰੇ ਮਹਿਲ ਢਾਹੇ ਜਾ ਰਹੇ ਹਨ ਅਤੇ ਰੋਗੀਆਂ ਨੂੰ ਨਸ਼ਾ ਮੁਕਤੀ ਕੇਂਦਰ ਵਿੱਚ ਇਲਾਜ ਲਈ ਦਾਖਲ ਕਰਵਾਇਆ ਜਾ ਰਿਹਾ ਹੈ।

ਉਨਾਂ ਕਿਹਾ ਕਿ ਇਹ ਮਿਸ਼ਨ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ ਇਸ ਲਈ ਤਸਕਰਾਂ ਦੀ ਜਾਣਕਾਰੀ ਬੇਖੌਫ ਹੋ ਕੇ ਪੁਲਸ ਨੂੰ ਦਿੱਤੀ ਜਾਵੇ। ਇਸ ਮੌਕੇ ਸਕੂਲ ਵਿਦਿਆਰਥੀਆਂ ਵੱਲੋਂ ਨਸ਼ਾ ਮੁਕਤ ਸਮਾਜ ਸਿਰਜਣ ਲਈ ਸੁੰਹ ਚੁਕਾਈ ਗਈ, ਇਸ ਸਮਾਰੋਹ ਦੀ ਸਫਲਤਾ ਲਈ ਇਲੈਕਟ੍ਰੋਨਿਕ ਮੀਡੀਆ ਮੈਂਬਰਾਂ ਨੂੰ ਸਮੂਹ ਇਲਾਕਾ ਵਾਸੀਆਂ, ਪ੍ਰਿੰਟ ਮੀਡੀਆ ਮੈਂਬਰਾਂ ਤੇ ਸੰਗਠਨਾਂ ਦੇ ਮੁਖੀਆਂ ਵੱਲੋਂ ਵਧਾਈ ਦਿੱਤੀ ਗਈ

ਇਸ ਮੌਕੇ ਐਸ.ਪੀ ਅਰਵਿੰਦ ਮੀਨਾ, ਡੀ.ਐਸ.ਪੀ ਕੁਲਬੀਰ ਸਿੰਘ,ਸੀ.ਪੀ ਸਿੰਘ ਚੇਅਰਮੈਨ ਬੀ.ਬੀ.ਐਮ.ਬੀ, ਡਾ:ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਰਵੇਦ ਯੂਨੀਵਰਸਿਟੀ, ਰਾਮ ਕੁਮਾਰ ਮੁਕਾਰੀ ਜ਼ਿਲਾ ਸਕੱਤਰ, ਈ. ਓ ਮਨਵੀਰ ਸਿੰਘ, ਮੀਡੀਆ ਕੁਆਰਡੀਨੇਟਰ ਦੀਪਕ ਸੋਨੀ, ਦਇਆ ਸਿੰਘ ਸਿੱਖਿਆ ਕੁਆਰਡੀਨੇਟਰ,ਪੰਡਿਤ ਰੋਹਿਤ ਕਾਲੀਆ ਪ੍ਰਧਾਨ ਟਰੱਕ ਯੂਨੀਅਨ, ਸੋਹਣ ਸਿੰਘ ਬੈਂਸ,ਹਿਤੇਸ਼ ਸ਼ਰਮਾ,ਐਡਵੋਕੇਟ ਨਿਸ਼ਾਂਤ ਗੁਪਤਾ ਕੁਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ,ਕੇਹਰ ਸਿੰਘ, ਸਤੀਸ਼ ਚੋਪੜਾ, ਦਲਜੀਤ ਸਿੰਘ ਕਾਕਾ ਨਾਨਗਰਾਂ, ਨਿਤਿਨ ਸ਼ਰਮਾ,ਪ੍ਰਿੰਸੀਪਲ ਕਿਰਨ ਸ਼ਰਮਾ, ਪ੍ਰਿੰਸੀਪਲ ਰਾਮ ਗੋਪਾਲ, ਪ੍ਰਿੰਸੀਪਲ ਸ਼ਰਨਜੀਤ ਸਿੰਘ, ਪ੍ਰਿੰਸੀਪਲ ਗੁਰਨਾਮ ਸਿੰਘ, ਸਹਾਇਕ ਡਾਇਰੈਕਟਰ ਪਰਮਜੀਤ ਸਿੰਘ,ਪ੍ਰਵੀਨ ਅੰਸਾਰੀ, ਕੁਲਵਿੰਦਰ ਸਿੰਘ ਬਿੰਦਰਾ, ਮੰਗਲ ਸੈਣੀ, ਸੌਰਵ ਸੋਨੀ, ਰੁਚੀ ਸੋਨੀ,ਸੁਦਰਸ਼ਨ, ਕਰਨ ਚੌਧਰੀ,ਸਮੂਹ ਮੈਂਬਰ ਭਾਰਤੀ ਵਿਕਾਸ ਪ੍ਰੀਸ਼ਦ, ਮੁਕੇਸ਼ ਵਰਮਾ,ਸੁਮਿਤ ਸੰਧਲ, ਹੈਪੀ ਜੈਲਦਾਰ ਤੇ ਵੱਡੀ ਗਿਣਤੀ ਵਿੱਚ ਲੋਕ ਹਾਜਰ ਸਨ

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harcharan Singh Bhullar , DIG Rupnagar Range , Gulneet Singh Khurana , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD