Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਵਰ੍ਹੇ ਮੀਂਹ ’ਚ ਹਜ਼ਾਰਾਂ ਲੋਕਾਂ ਨੇ ਅਕਾਲੀ ਦਲ ਦੇ ਜ਼ਮੀਨ ਹੜੱਪਣ ਵਿਰੁੱਧ ਰੋਸ ਧਰਨੇ ’ਚ ਕੀਤੀ ਸ਼ਮੂਲੀਅਤ

ਕਿਸੇ ਵੀ ਸ਼ਹਾਦਤ ਵਾਸਤੇ ਤਿਆਰ ਪਰ ਜ਼ਮੀਨ ਦਾ ਇਕ ਇੰਚ ਵੀ ਨਹੀਂ ਲੈਣ ਦਿਆਂਗੇ: ਸੁਖਬੀਰ ਸਿੰਘ ਬਾਦਲ

Sukhbir Singh Badal, Shiromani Akali Dal, SAD, Akali Dal, Protest, Mohali

Web Admin

Web Admin

5 Dariya News

ਐਸ ਏ ਐਸ ਨਗਰ (ਮੁਹਾਲੀ) , 28 Jul 2025

Last updated on: Jul 28, 2025, 18:04 IST

ਵਰ੍ਹਦੇ ਮੀਂਹ ਦੀ ਪਰਵਾਹ ਨਾ ਕਰਦਿਆਂ ਭਾਰੀ ਟਰੈਫਿਕ ਦੇ ਬਾਵਜੂਦ ਅੱਜ ਹਜ਼ਾਰਾਂ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਨੇ ਅਕਾਲੀ ਦਲ ਵੱਲੋਂ ਅਰਵਿੰਦ ਕੇਜਰੀਵਾਲ ਦੀ ਜ਼ਮੀਨ ਹੜੱਪਣ ਦੀ ਸਕੀਮ ਵਿਰੁੱਧ ਇਥੇ ਦਿੱਤੇ ਗਏ ਰੋਸ ਧਰਨੇ ਵਿਚ ਸ਼ਮੂਲੀਅਤ ਕੀਤੀ। ਅੱਜ ਦੇ ਧਰਨੇ ਵਿਚ ਐਸ ਏ ਐਸ ਨਗਰ (ਮੁਹਾਲੀ), ਰੋਪੜ ਅਤੇ ਫਤਿਹਗੜ੍ਹ ਸਾਹਿਬ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਹੁਣ ਅਗਲਾ ਧਰਨਾ 4 ਅਗਸਤ ਨੂੰ ਬਠਿੰਡਾ ਵਿਚ ਦਿੱਤਾ ਜਾਵੇਗਾ।

ਇਸ ਜ਼ਮੀਨ ਹੜੱਪਣ ਦੀ ਸਕੀਮ ਵਿਰੁੱਧ ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਵੇਖਿਆ ਕਿ ਹਜ਼ਾਰਾਂ ਪੀੜਤ ਲੋਕ ਲਗਾਤਾਰ ਗਮਾਡਾ ਦੇ ਮੁੱਖ ਦਫਤਰ ਦੇ ਸਾਹਮਣੇ ਇਲਾਕੇ ਵਿਚ ਵੱਡੀ ਗਿਣਤੀ ਵਿਚ ਨਿਰੰਤਰ ਆਉਂਦੇ ਰਹੇ। ਇਸ ਰੋਸ ਰੈਲੀ ਪ੍ਰਤੀ ਲੋਕਾਂ ਵੱਲੋਂ ਇੰਨਾ ਜ਼ਬਰਦਸਤ ਹੁੰਗਾਰਾ ਭਰਿਆ ਗਿਆ ਕਿ ਸ਼ਹਿਰ ਵਿਚ ਆਮ ਜਨ ਜੀਵਨ ਵੀ ਪ੍ਰਭਾਵਤ ਹੋਇਆ ਜਦੋਂ ਆਮ ਲੋਕ ਵੀ ਕਿਸਾਨਾਂ ਅਤੇ ਸਰਕਾਰ ਦੀ ਜ਼ਮੀਨ ਹੜੱਪਣ ਦੀ ਸਕੀਮ ਦੇ ਪੀੜਤਾਂ ਨਾਲ ਇਕਜੁੱਟਤਾ ਵਿਖਾਉਂਦਿਆਂ ਧਰਨੇ ਵਿਚ ਸ਼ਾਮਲ ਹੋ ਗਏ।

ਰੈਲੀ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਦੇ ਦਿੱਲੀ ਆਕਾਵਾਂ ਵੱਲੋਂ ਮਚਾਈ ਜ਼ਮੀਨ ਦੀ ਲੁੱਟ ਦਾ ਇਤਿਹਾਸ ਵਿਚ ਕੋਈ ਸਾਨੀ ਨਹੀਂ ਹੈ। ਉਹਨਾਂ ਕਿਹਾ ਕਿ ਇਸ ਪਿੱਛੇ ਵਿਕਾਸ ਦਾ ਕੋਈ ਤਰਕ ਨਹੀਂ ਹੈ। ਉਹਨਾਂ ਕਿਹਾ ਕਿ ਮੁਹਾਲੀ ਵਿਚ ਐਰੋਟਰੋਪੋਲਿਕ ਪ੍ਰਾਜੈਕਟ ਲਈ ਐਕਵਾਇਰ ਕੀਤੀ 2000 ਏਕੜ ਜ਼ਮੀਨ ਹਾਲੇ ਤੱਕ ਵਰਤੋਂ ਵਿਚ ਨਹੀਂ ਲਿਆਂਦੀ ਗਈ ਜਦੋਂ ਕਿ ਸਰਕਾਰ 3535 ਏਕੜ ਜ਼ਮੀਨ ਹੋਰ ਐਕਵਾਇਰ ਕਰਨਾ ਚਾਹੁੰਦੀ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਮੁੜ ਦੁਹਰਾਇਆ ਕਿ ਉਹਨਾਂ ਦੀ ਪਾਰਟੀ ਸਰਕਾਰ ਨੂੰ ਕਿਸਾਨਾਂ ਦੀ ਇਕ ਇੰਚ ਵੀ ਜ਼ਮੀਨ ਐਕਵਾਇਰ ਨਹੀਂ ਕਰਨ ਦੇਵੇਗੀ। ਉਹਨਾਂ ਕਿਹਾ ਕਿ ਮੈਂ ਕੋਈ ਵੀ ਸ਼ਹਾਦਤ ਦੇਣ ਵਾਸਤੇ ਤਿਆਰ ਹਾਂ ਪਰ ਕਿਸਾਨਾਂ ਦੀ ਸਹਿਮਤੀ ਤੋਂ ਬਗੈਰ ਸਰਕਾਰ ਨੂੰ ਇਕ ਇੰਚ ਵੀ ਜ਼ਮੀਨ ਨਹੀਂ ਲੈਣ ਦਿੱਤੀ ਜਾਵੇਗੀ।

ਸਰਦਾਰ ਬਾਦਲ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਚੇਂਜ ਆਫ ਲੈਂਡ ਯੂਜ਼ (ਸੀ ਐਲ ਯੂ) ਦਾ ਮੌਲਿਕ ਅਧਿਕਾਰ ਕਿਸਾਨਾਂ ਤੋਂ ਖੋਹ ਲਿਆ ਹੈ ਤੇ ਉਹਨਾਂ ਇਲਾਕਿਆਂ ਵਿਚ ਵੀ ਅਜਿਹਾ ਕੀਤਾ ਜਾ ਰਿਹਾ ਹੈ ਜਿਥੇ ਜ਼ਮੀਨ ਹਾਲੇ ਐਕਵਾਇਰ ਹੀ ਨਹੀਂ ਹੋਈ ਪਰ ਸਰਕਾਰ ਲਾਲਸਾ ਰੱਖਦੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਜ਼ਮੀਨ ਦੇ ਅਜਿਹੇ ਅਧਿਕਾਰ ਤੋਂ ਵਾਂਝੇ ਕਰਨ ਦੀ ਅਜਿਹੀ ਕੋਈ ਉਦਾਹਰਣ ਪਹਿਲਾਂ ਵੇਖਣ ਨੂੰ ਨਹੀਂ ਮਿਲੀ। 

ਉਹਨਾਂ ਕਿਹਾ ਕਿ ਇਹਨਾਂ ਇਲਾਕਿਆਂ ਵਿਚ ਸੀ ਐਲ ਯੂ ’ਤੇ ਪਾਬੰਦੀ ਲਗਾਉਣ ਦੇ ਤਹਿਸੀਲਦਾਰਾਂ ਨੇ ਪਹਿਲਾਂ ਹੀ ਹੁਕਮ ਜਾਰੀ ਕਰ ਦਿੱਤੇ ਹਨ। ਸਰਦਾਰ ਬਾਦਲ ਨੇ ਕਿਹਾ ਕਿ ਕੇਜਰੀਵਾਲ ਦੀ ਤਾਨਾਸ਼ਾਹੀ ਨਾਲ ਜ਼ਮੀਨ ਹੜੱਪ ਕਰਨ ਦੀ ਪਹੁੰਚ ਦੇ ਉਲਟ ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਨੇ ਕਿਸਾਨਾਂ ਨਾਲ ਸਲਾਹ ਮਸ਼ਵਰਾ ਕਰ ਕੇ ਤੇ ਉਹਨਾਂ ਦੀ ਸਹਿਮਤੀ ਨਾਲ ਇਕ ਕਮੇਟੀ ਰਾਹੀਂ ਨੀਤੀ ਲਾਗੂ ਕੀਤੀ ਸੀ। 

ਕਮੇਟੀ ਵਿਚ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੀ ਮਾਰਕੀਟ ਕੀਮਤ ਤੈਅ ਕਰਨ ਵਾਸਤੇ ਸਥਾਨਕ ਸਰਪੰਚ ਨੂੰ ਵੀ ਸ਼ਾਮਲ ਕੀਤਾ ਜਾਂਦਾ ਸੀ। ਉਹਨਾਂ ਕਿਹਾ ਕਿ ਅਸੀਂ ਯਕੀਨੀ ਬਣਾਇਆ ਕਿ ਕਿਸਾਨਾਂ ਨੂੰ ਜ਼ਮੀਨ ਦੀ ਮੌਜੂਦਾ ਕੀਮਤ ਦਾ 400 ਫੀਸਦੀ ਭਾਅ ਮਿਲੇ। ਉਹਨਾਂ ਕਿਹਾ ਕਿ ਇਸਦੇ ਬਾਵਜੂਦ ਜ਼ਮੀਨ ਐਕਵਾਇਰ ਕਰਨ ਵਾਸਤੇ ਕਿਸਾਨਾਂ ਜਾਂ ਜ਼ਮੀਨ ਮਾਲਕਾਂ ਦੀ ਸਹਿਮਤੀ ਲਾਜ਼ਮੀ ਕਰਾਰ ਦਿੱਤੀ ਜਾਂਦੀ ਸੀ। 

ਉਹਨਾਂ ਕਿਹਾ ਕਿ ਕਿਸਾਨ ਅਤੇ ਸਮਾਜ ਦੇ ਹੋਰ ਪ੍ਰਭਾਵਤ ਵਰਗ ਅੱਜ ਹਰ ਸਰਕਾਰੀ ਨੀਤੀ ਵਿਚ ਸਰਦਾਰ ਬਾਦਲ ਦੀ ਹਮਦਰਦੀ ਵਾਲੀ ਪਹੁੰਚ ਦੀ ਘਾਟ ਮਹਿਸੂਸ ਕਰਦੇ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਹੋਰ ਕਿਹਾ ਕਿ ਉਹਨਾਂ ਨੂੰ ਸੂਬੇ ਵਿਚ ਹਰ ਪ੍ਰਭਾਵਤ ਖੇਤਰ ਤੋਂ ਜ਼ਮੀਨ ਮਾਲਕਾਂ ਵੱਲੋਂ ਕੇਜਰੀਵਾਲ ਦੀ ਜ਼ਮੀਨ ਹੜੱਪ ਕਰਨ ਦੀ ਨੀਤੀ ਖਿਲਾਫ ਮਤੇ ਪ੍ਰਾਪਤ ਹੋ ਰਹੇ ਹਨ।

ਇਸ ਮੌਕੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਐਨ ਕੇ ਸ਼ਰਮਾ, ਹੀਰਾ ਸਿੰਘ ਗਾਬੜੀਆ, ਪਰਮਿੰਦਰ ਸਿੰਘ ਸੋਹਾਣਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਰਬਜੀਤ ਸਿੰਘ ਝਿੰਜਰ, ਸੋਹਣ ਸਿੰਘ ਠੰਢਲ, ਦਰਬਾਰਾ ਸਿੰਘ ਗੁਰੂ, ਅਰਸ਼ਸਦੀਪ ਸਿੰਘ ਕਲੇਰ, ਰਣਬੀਰ ਸਿੰਘ ਐਸ ਓ ਆਈ, ਗੁਲਜ਼ਾਰੀ ਮੂਣਕ, ਕੁਲਦੀਪ ਕੌਰ ਕੰਗ, ਚਰਨਜੀਤ ਸਿੰਘ ਕਾਲੇਵਾਲ, ਬਲਜੀਤ ਸਿੰਘ ਭੁੱਟਾ, ਰਵਿੰਦਰ ਖੇੜਾ ਅਤੇ ਜਸਬੀਰ ਕੌਰ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ। 

 

Tags: Sukhbir Singh Badal , Shiromani Akali Dal , SAD , Akali Dal , Protest , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD