Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ' ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ 'ਤੇ ਕਾਇਮ ਰੱਖੇਗਾ - ਭਗਵੰਤ ਸਿੰਘ ਮਾਨ

ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Tarunpreet Singh Sond

Web Admin

Web Admin

5 Dariya News

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) , 28 Jul 2025

Last updated on: Jul 28, 2025, 18:20 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸ਼ਹੀਦ ਸਰਦਾਰ ਭਗਤ ਸਿੰਘ ਦੇ ਦੇਸ਼ ਸੇਵਾ ਲਈ ਪਾਏ ਲਾਮਿਸਾਲ ਯੋਗਦਾਨ ਪ੍ਰਤੀ ਸਤਿਕਾਰ ਭੇਟ ਕਰਦਿਆਂ ‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਦਾ ਨੀਂਹ ਪੱਥਰ ਰੱਖਿਆ। ਇਸ ਮਾਣਮੱਤੇ ਪ੍ਰਾਜੈਕਟ ’ਤੇ 51 ਕਰੋੜ 70 ਲੱਖ ਰੁਪਏ ਦੀ ਲਾਗਤ ਆਵੇਗੀ ਜੋ ਮਹਾਨ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਲਈ ਨਿਮਾਣੀ ਜਿਹੀ ਕੋਸ਼ਿਸ਼ ਹੋਵੇਗੀ।

ਸ਼ਹੀਦ-ਏ-ਆਜ਼ਮ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੇ ਗੁਲਾਮੀ ਦੀ ਦਲਦਲ ਵਿੱਚ ਫਸੇ ਮੁਲਕ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਇਆ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਪ੍ਰਾਜੈਕਟ 9 ਮਹੀਨਿਆਂ ਵਿੱਚ ਮੁਕੰਮਲ ਹੋਵੇਗਾ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਕਰਨ ਲਈ ਪ੍ਰੇਰਨਾ ਸਰੋਤ ਬਣੇਗਾ। 

ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਉਪਰਾਲੇ ਦਾ ਉਦੇਸ਼ ਆਪਣੇ ਮਹਾਨ ਸਪੂਤ ਦੀ ਲਾਸਾਨੀ ਵਿਰਾਸਤ ਦੀ ਸੰਭਾਲ ਅਤੇ ਪਾਸਾਰ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸਿਰਫ ਇਕ ਇਮਾਰਤੀ ਢਾਂਚਾ ਨਹੀਂ ਹੋਵੇਗਾ ਸਗੋਂ ਨਾ-ਭੁੱਲਣਯੋਗ ਅਹਿਸਾਸ ਹੋਵੇਗਾ ਜਿੱਥੇ ਸ਼ਹੀਦ ਭਗਤ ਸਿੰਘ ਦੀ ਮਾਤ ਭੂਮੀ ਖਾਤਰ ਮਰ ਮਿਟ ਜਾਣ ਵਾਲੀ ਭਾਵਨਾ, ਬੌਧਿਕ ਸੋਚ ਅਤੇ ਸਾਹਸੀ ਜਜ਼ਬੇ ਦੀ ਝਲਕ ਦੇਖਣ ਨੂੰ ਮਿਲੇਗੀ। 

ਉਨ੍ਹਾਂ ਦੱਸਿਆ ਕਿ ਨਵੇਂ ਬਣਨ ਵਾਲੇ ਵਿਰਸਾਤੀ ਕੰਪਲੈਕਸ ਵਿੱਚ ਵਿਸ਼ਾਲ ਥੀਮੈਟਿਕ ਗੇਟ ਹੋਵੇਗਾ ਜੋ ਮਹਾਨ ਵਿਰਾਸਤ ਦੀ ਝਲਕ ਪੇਸ਼ ਕਰੇਗਾ। ਉਨ੍ਹਾਂ ਦੱਸਿਆ ਕਿ 350 ਮੀਟਰ ਲੰਮਾ ਵਿਰਾਸਤੀ ਲਾਂਘਾ ਵੀ ਇਸ ਪ੍ਰਾਜੈਕਟ ਦਾ ਅਹਿਮ ਹਿੱਸਾ ਹੋਵੇਗਾ। ਇਹ ਵਿਰਾਸਤੀ ਲਾਂਘਾ ਸ਼ਹੀਦ ਭਗਤ ਸਿੰਘ ਅਜਾਇਬ ਘਰ ਨੂੰ ਸ਼ਹੀਦ ਭਗਤ ਸਿੰਘ ਦੇ ਪੁਰਖਿਆਂ ਦੇ ਘਰ ਨਾਲ ਜੋੜੇਗਾ। 

ਇਹ ਲਾਂਘਾ ਸ਼ਹੀਦ ਭਗਤ ਸਿੰਘ ਦਾ ਜੀਵਨ ਸਫਰ ਅਤੇ ਭਾਰਤ ਦੇ ਆਜ਼ਾਦੀ ਸੰਘਰਸ਼ ਦੀ ਕਹਾਣੀ ਬੁੱਤਾਂ, 2ਡੀ/3ਡੀ ਕੰਧ ਚਿੱਤਰਾਂ, ਪੁਤਲਿਆਂ ਰਾਹੀਂ ਬਸਤੀਵਾਦੀ ਭਾਰਤ ਦੇ ਦੌਰ ਨੂੰ ਦਰਸਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 30 ਮੀਟਰ ਉੱਚਾ ਭਾਰਤੀ ਝੰਡਾ ਸਾਨੂੰ ਮੁਲਕ ਦੀ ਆਜ਼ਾਦੀ ਲਈ ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਰਹੇਗਾ। 

ਉਨ੍ਹਾਂ ਦੱਸਿਆ ਕਿ 700 ਸੀਟਾਂ ਦੀ ਸਮਰੱਥਾ ਵਾਲਾ ਆਡੀਟੋਰੀਅਮ ਪੂਰੀ ਤਰ੍ਹਾਂ ਵਾਤਾਨਕੂਲ (ਏ.ਸੀ.) ਹੋਵੇਗਾ ਜਿੱਥੇ ਸੱਭਿਆਚਾਰਕ ਪ੍ਰੋਗਰਾਮ ਅਤੇ ਸੈਮੀਨਾਰਾਂ ਸਮੇਤ ਹੋਰ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਲਾਇਲਪੁਰ (ਹੁਣ ਪਾਕਿਸਤਾਨ ਵਿੱਚ) ਸਥਿਤ ਜੱਦੀ ਘਰ ਦਾ ਮਾਡਲ ਤਿਆਰ ਕੀਤਾ ਜਾਵੇਗਾ। 

ਇਸੇ ਤਰ੍ਹਾਂ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਨੂੰ ਵੱਖ-ਵੱਖ ਦ੍ਰਿਸ਼ਾਂ ਅਤੇ ਮਾਧਿਅਮਾਂ ਰਾਹੀਂ ਦਰਸਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਖਟਕੜ ਕਲਾਂ ਵਿਖੇ ਜੱਦੀ ਘਰ ਦੀ ਬਹਾਲੀ ਤੇ ਸੰਭਾਲ ਕੀਤੀ ਜਾਵੇਗੀ ਅਤੇ ਸ਼ਹੀਦ ਭਗਤ ਸਿੰਘ ਦੇ ਅਦਾਲਤੀ ਮੁਕੱਦਮੇ ਦਾ ਦ੍ਰਿਸ਼ ਵੀ ਸਿਰਜਿਆ ਜਾਵੇਗਾ ਜੋ ਸੈਲਾਨੀਆਂ ਨੂੰ ਅਤੀਤ ਵਿੱਚ ਲੈ ਜਾਵੇਗਾ ਅਤੇ ਸ਼ਹੀਦ ਦੇ ਇਨਕਲਾਬੀ ਜੋਸ਼ ਦਾ ਪ੍ਰਗਟਾਵਾ ਕਰੇਗਾ। 

ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਮੌਜੂਦਾ ਲਾਇਬ੍ਰੇਰੀ ਦਾ ਆਧੁਨਿਕਕਰਨ ਕੀਤਾ ਜਾਵੇਗਾ ਜਿਸ ਤਹਿਤ ਇਸ ਨੂੰ ਡਿਜੀਟਲ ਢੰਗ ਨਾਲ ਨਵਾਂ ਰੂਪ ਮਿਲੇਗਾ ਜੋ ਪਾਠਕਾਂ ਨੂੰ ਵਿਲੱਖਣ ਤਜਰਬਾ ਦੇਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਟੂਰਿਸਟਾਂ ਲਈ ਸੁਵਿਧਾ ਕੇਂਦਰ, ਸੈਲਾਨੀਆਂ ਲਈ ਠਹਿਰ, ਬਾਗ-ਬਗੀਚੇ, ਸੰਗੀਤਕ ਫੁਹਾਰਾ ਅਤੇ ਪਾਰਕਿੰਗ ਲਈ ਢੁਕਵੀਂ ਥਾਂ ਹੋਵੇਗੀ।

ਇਸ ਮੌਕੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Tarunpreet Singh Sond

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD