Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਭਗਵੰਤ ਸਿੰਘ ਮਾਨ ਨੇ ਸ਼ਹੀਦ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਨਾਇਕਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Tarunpreet Singh Sond

Web Admin

Web Admin

5 Dariya News

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) , 28 Jul 2025

Last updated on: Jul 29, 2025, 11:04 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਊਟੀ ਦੌਰਾਨ ਸ਼ਹੀਦ ਹੋਏ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਦੇਸ਼ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਦੇ ਸਤਿਕਾਰ ਵਜੋਂ ਸ਼ਹੀਦ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰ ਨੂੰ ਚੈੱਕ ਸੌਂਪਿਆ। 

ਉਨ੍ਹਾਂ ਕਿਹਾ ਕਿ ਏ.ਐਸ.ਆਈ. ਧਨਵੰਤ ਸਿੰਘ ਨੇ 18 ਜਨਵਰੀ, 2025 ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨਿਮਾਣੇ ਜਿਹੇ ਉਪਰਾਲੇ ਨਾਲ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਅਫ਼ਸਰ ਦੇ ਅਥਾਹ ਯੋਗਦਾਨ ਪ੍ਰਤੀ ਸ਼ੁਕਰਗੁਜ਼ਾਰ ਪ੍ਰਗਟ ਕਰਦੀ ਹੈ।

ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਪਰਿਵਾਰਾਂ ਦੀ ਸਹਾਇਤਾ ਕਰਨਾ ਪੰਜਾਬ ਸਰਕਾਰ ਦਾ ਮੁਢਲਾ ਫਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਾਇਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਸੁਹਿਰਦ ਯਤਨ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਜਿੱਥੇ ਪਰਿਵਾਰ ਨੂੰ ਧਰਵਾਸ ਦੇਵੇਗਾ, ਉੱਥੇ ਹੀ ਭਵਿੱਖ ਨੂੰ ਸੁਰੱਖਿਅਤ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਨੂੰ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਹਥਿਆਰਬੰਦ ਸੈਨਾਵਾਂ ਅਤੇ ਪੰਜਾਬ ਪੁਲਿਸ ਵਿੱਚ ਜਾਣ ਲਈ ਵੀ ਉਤਸ਼ਾਹਿਤ ਕਰੇਗਾ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Tarunpreet Singh Sond

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD