Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅੰਬਾਲਾ ਵਿੱਚ ਬਣੇਗਾ ਆਈਐਮਟੀ, ਰੁਜਗਾਰ ਦੇ ਮੌਕੇ ਹੋਣਗੇ ਸ੍ਰਿਜਤ -ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੈ ਅੰਬਾਲਾ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੁੰ ਕੀਤਾ ਸਨਮਾਨਿਤ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Ambala, Aseem Goel

Web Admin

Web Admin

5 Dariya News

ਅੰਬਾਲਾ , 28 Jul 2025

Last updated on: Jul 29, 2025, 12:26 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਉਦਯੋਗਾਂ ਨੂੰ ਪ੍ਰੋਤਸਾਹਨ ਦੇਣ ਤੇ ਨਿਵੇਸ਼ ਨੂੰ ਖਿੱਚਣ ਲਈ ਸੂਬੇ ਵਿੱਚ 10 ਆਈਐਮਟੀ ਸਥਾਪਿਤ ਕਰੇਗੀ। ਇੰਨ੍ਹਾਂ ਪ੍ਰਸਤਾਵਿਤ ਪਰਿਯੋਜਨਾਵਾਂ ਤਹਿਤ ਅੰਬਾਲਾ ਵਿੱਚ ਵੀ ਇੱਕ ਆਈਐਮਟੀ ਸਥਾਪਿਤ ਕੀਤੀ ਜਾਵੇਗੀ, ਜਿਸ ਨਾਲ ਰੁਜਗਾਰ ਦੇ ਮੌਕੇ ਸ੍ਰਿਜਤ ਹੋਣਗੇ। ਮੁੱਖ ਮੰਤਰੀ ਸੋਮਵਾਰ ਨੂੰ ਅੰਬਾਲਾ ਵਿੱਚ ਪੂਜਾ ਫਾਊਂਡੇਸ਼ਨ ਵੱਲੋਂ ਆਯੋਜਿਤ ਐਕਸੀਲੈਂਯ ਸਿਖਿਆ ਪੁਰਸਕਾਰ-2025 ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। 

ਇਸ ਦੌਰਾਨ ਮੁੱਖ ਮੰਤਰੀ ਨੇ ਦੱਸਵੀਂ ਅਤੇ ਬਾਹਰਵੀਂ ਕਲਾਸਾਂ ਵਿੱਚ ਵਰਨਣਯੋਗ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੁੰ ਸਨਮਾਨਿਤ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਦੀ ਨਵੀਨਤਮ ਤਕਨੀਕਾਂ ਨੂੰ ਦੇਖਦੇ ਹੋਏ ਸਰਕਾਰ ਦੀ ਗੁਰੂਗ੍ਰਾਮ ਅਤੇ ਪੰਚਕੂਲਾ ਨੂੰ ਏਆਈ ਹੱਬ ਬਨਾਉਣ ਦੀ ਯੋਜਨਾ ਹੈ, ਜਿੱਥੇ ਹਜਾਰਾਂ ਨੌਜੁਆਨਾਂ ਨੂੰ ਏਆਈ ਦੀ ਸਿਖਲਾਈ ਦਿੱਤੀ ਜਾਵੇਗੀ।         

ਵਿਦਿਆਰਥੀਆਂ ਨੂੰ ਸਫਲਤਾ ਦਾ ਮੰਤਰ ਦਿੰਦੇ ਹੋਏ ਕਿਹਾ ਕਿ ਜਿਸ ਵੀ ਕੰਮ ਵਿੱਚ ਲੱਗਣ, ਉਸ ਵਿੱਚ ਆਪਣੇ ਬੇਸਟ ਦੇਣ, ਦੁਨੀਆ ਦੀ ਕੋਈ ਤਾਕਤ ਤੁਹਾਨੂੰ ਸਫਲ ਹੋਣ ਤੋਂ ਨਹੀਂ ਰੋਕ ਸਕੇਗੀ। ਜਿਸ ਵੀ ਖੇਤਰ ਵਿੱਚ ਤੁਸੀਂ ਜਾਣ, ਇਮਾਨਦਾਰੀ ਨਾਲ ਕੰਮ ਕਰਨ। ਉਨ੍ਹਾਂ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਂਪਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਨੌਜੁਆਨ ਆਪਣੇ ਜੀਵਨ ਵਿੱਚ ਗਲਤ ਰਸਤੇ ਨੂੰ ਨਾ ਅਪਨਾਉਣ ਅਤੇ ਨਸ਼ੇ ਵਰਗੀ ਬੁਰਾਈ ਤੋਂ ਦੂਰ ਰਹਿਣ। 

ਇਸ ਤੋਂ ਨਾ ਸਿਰਫ ਪਰਿਵਾਰ, ਸਗੋ ਸਮਾਜ ਤੇ ਰਾਸ਼ਟਰ ਨੂੰ ਵੀ ਨੁਕਸਾਨ ਹੁੰਦਾ ਹੈ। ਇਸ ਦੇ ਲਈ ਮਾਂਪਿਆਂ ਨੂੰ ਵੀ ਸਦਾ ਆਪਣੇ ਬੱਚਿਆਂ ਨਾਲ ਸੰਵਾਦ ਕਰਦੇ ਰਹਿਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਸਕਾਰਾਤਮਕ ਰਾਹ 'ਤੇ ਅੱਗੇ ਵੱਧਣ ਲਈ ਪੇ੍ਰਰਿਤ ਕਰਨਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਨੇ ਸੂਬੇ ਵਿੱਚ ਨਸ਼ੇ ਦੇ ਖਾਤਮੇ ਲਈ ਪਿਛਲੇ ਦਿਨਾਂ ਸਾਈਕਲੋਥਾਨ ਰਾਹੀਂ ਨੌਜੁਆਨਾਂ ਨੂੰ ਜਾਗਰੁਕ ਕਰਨ ਦਾ ਕੰਮ ਕੀਤਾ। ਇਸ ਸਹਈਕਲੋਥਾਨ ਵਿੱਚ ਲਗਭਗ 7.5 ਲੱਖ ਤੋਂ ਵੱਧ ਨੌਜੁਆਨਾਂ ਨੇ ਹਿੱਸਾ ਲਿਆ।

ਮੁੱਖ ਮੰਤਰੀ ਨੇ ਿਕਹਾ ਕਿ ਪਿਛਲੇ 11 ਸਾਲਾਂ ਵਿੱਚ ਸੂਬਾ ਸਰਕਾਰ ਨੇ ਸਿਸਟਮ ਵਿੱਚ ਸੁਧਾਰ ਕੀਤਾ ਅਤੇ ਉਸੀ ਦਾ ਨਤੀਜਾ ਹੈ ਕਿ ਨੌਜੁਆਨਾਂ ਨੂੰ ਬਿਨ੍ਹਾ ਪਰਚੀ-ਬਿਨ੍ਹਾ ਖਰਚੀ ਸਰਕਾਰੀ ਨੌਕਰੀ ਮਿਲ ਰਹੀ ਹੈ। ਸਰਕਾਰ ਨੇ ਹਰ 20 ਕਿਲੋਮੀਟਰ ਦੀ ਦੂਰੀ 'ਤੇ ਕਾਲਜ ਸਥਾਪਿਤ ਕਰਨ ਦਾ ਕੰਮ ਕੀਤਾ ਹੈ, ਤਾਂ ਜੋ ਕੁੜੀਆਂ ਨੂੰ ਉੱਚ ਸਿਖਿਆ ਲਈ ਵੱਧ ਦੁਰੀ ਤੈਅ ਨਾ ਕਰਨੀ ਪਵੇ। ਇਸ ਮੌਕੇ 'ਤੇ ਸਾਬਕਾ ਮੰਤਰੀ ਸ੍ਰੀ ਅਸੀਮ ਗੋਇਲ, ਪੂਜਾ ਫਾਊਂਡੇਸ਼ਨ ਦੇ ਚੇਅਰਮੈਨ ਸ੍ਰੀ ਵਿਨੋਦ ਕੁਮਾਰ ਸਮੇਤ ਹੋਰ ਮਾਣਯੋਗ ਵਿਅਕਤੀ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Ambala , Aseem Goel

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD