Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮੋਹਿੰਦਰ ਭਗਤ ਵਲੋਂ ਸਿਵਲ ਹਸਪਪਤਾਲ ਦੇ ਟਰਾਮਾ ਵਾਰਡ ਦਾ ਦੌਰਾ, ਦੁੱਖੀ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ

ਆਈ.ਸੀ.ਯੂ. ਮੌਤਾਂ ਮਦਭਾਗੀਆਂ ਕਰਾਰ, ਕਿਹਾ ਪੰਜਾਬ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਹੋਣ ਤੋਂ ਰੋਕਣ ਲਈ ਵਚਨਬੱਧ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jalandhar

Web Admin

Web Admin

5 Dariya News

ਜਲੰਧਰ , 28 Jul 2025

Last updated on: Jul 29, 2025, 12:59 IST

ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਦੇ ਟਰਾਮਾ ਵਾਰਡ ਦਾ ਦੌਰਾ ਕਰਕੇ ਇਥੇ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਐਤਵਾਰ ਦੀ ਸ਼ਾਮ ਨੂੰ ਆਈ.ਸੀ.ਯੂ. ਦੇ ਤਿੰਨ ਮਰੀਜ਼ਾਂ ਦੀਆਂ ਹੋਈਆਂ ਮੰਦਭਾਗੀ ਮੌਤਾਂ ਬਾਰੇ ਸਥਿਤੀ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਕੈਬਨਿਟ ਮੰਤਰੀ ਵਲੋਂ ਹਸਪਤਾਲ ਦੇ ਸਿਹਤ ਅਧਿਕਾਰੀਆਂ ਨਾਲ ਇਸ ਦੁਰਘਟਨਾ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। 

ਉਨ੍ਹਾਂ ਭਵਿੱਖ ਵਿੱਚ ਅਜਿਹੀਆਂ ਦੁਖਦਾਈ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਸੰਜੀਦਾ ਕਦਮ ਉਠਾਉਣ ਦੀਆਂ ਹਦਾਇਤ ਕੀਤੀਆਂ। ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਸਪਤਾਲ ਵਿੱਚ ਹੋਈਆਂ ਮੌਤਾਂ ਪ੍ਰਤੀ ਬਹੁਤ ਫਿਕਰਮੰਦ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਵਲੋਂ ਨਿੱਜੀ ਤੌਰ ’ਤੇ ਹਸਪਤਾਲ ਦਾ ਦੌਰਾ ਕਰਕੇ ਐਤਵਾਰ ਦੀ ਦੇਰ ਰਾਤ ਨੂੰ ਇਸ ਘਟਨਾਂ ਦੇ ਕਾਰਨਾਂ ਦਾ ਬਾਰੀਕੀ ਨਾਲ ਪਤਾ ਲਗਾਉਣ ਲਈ ਜਾਂਚ ਦੇ ਆਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਸਿਵਲ ਹਸਪਤਾਲ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਨਿਰਧਾਰਿਤ ਸਮੇਂ ਅੰਦਰ ਪੰਜਾਬ ਸਰਕਾਰ ਨੂੰ ਰਿਪੋਰਟ ਸੌਂਪ ਦਿੱਤੀ ਜਾਵੇਗੀ। 

ਇਸ ਨੂੰ ਸਰਕਾਰੀ ਹਸਪਤਾਲ ਦੀ ਪਹਿਲੀ ਘਟਨਾ ਦਸਦਿਆਂ ਕੈਬਨਿਟ ਮੰਤਰੀ ਨੇ ਜ਼ੋਰ ਦਿੱਤਾ ਕਿ ਸੁਰੱਖਿਆ ਮਾਪਦੰਡਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰ ਸਕੇ। ਘਟਨਾਂ ’ਤੇ ਡੂੰਘਾ ਦੁੱਖ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਦੁੱਖੀ ਪਰਿਵਾਰਾਂ ਨਾਲ ਖੜ੍ਹੀ ਹੈ ਅਤੇ ਭਰੋਸਾ ਦੁਆਇਆ ਕਿ ਜਾਂਚ ਤੋਂ ਬਾਅਦ ਜਵਾਬਦੇਹੀ ਤੈਅ ਕਰਨ ਤੋਂ ਇਲਾਵਾ ਹੋਰ ਸੁਧਾਰ ਲਈ ਉਠਾਏ ਜਾਣ ਵਾਲੇ ਉਪਾਵਾਂ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। 

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD