Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਮਜੀਠਾ ਨਾਲ ਸਬੰਧਿਤ ਗੁਰਜੰਟ ਦੇ ਬਜ਼ੁਰਗ ਮਾਪਿਆਂ ਦੇ ਸੁਪਨੇ ਹੋਏ ਚੂਰ

ਦੁਬਈ ਤੋਂ 30 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi

Web Admin

Web Admin

5 Dariya News

ਅੰਮ੍ਰਿਤਸਰ , 28 Jul 2025

Last updated on: Jul 29, 2025, 15:45 IST

ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਮਜੀਠਾ ਨੇੜਲੇ ਪਿੰਡ ਭੰਗਵਾਂ ਨਾਲ ਸਬੰਧਿਤ 30 ਸਾਲਾ ਨੌਜਵਾਨ ਗੁਰਜੰਟ ਸਿੰਘ ਪੁੱਤਰ ਪਿਆਰਾ ਸਿੰਘ ਦਾ ਮ੍ਰਿਤਕ ਸਰੀਰ ਬੀਤੀ ਦੇਰ ਰਾਤ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਣ ਉਪਰੰਤ ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ  ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਗੁਰਜੰਟ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ ਪਿਛਲੇ 6 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। 

ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦੱਸਣ ਮੁਤਾਬਿਕ ਸਿਹਤ ਖਰਾਬ ਹੋਣ ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਦਿਮਾਗ ਦੀ ਨਾੜੀ ਫ਼ਟਣ ਕਾਰਨ ਬੀਤੀ 24 ਜੁਲਾਈ ਨੂੰ ਉਸਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਬੀਤੀ ਦੇਰ ਰਾਤ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਹਰਜਿੰਦਰ ਸਿੰਘ ਹੇਰ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਗੁਰਜੰਟ ਦਾ ਮ੍ਰਿਤਕ ਸਰੀਰ ਭਾਰਤ ਭੇਜਣ 'ਤੇ ਆਇਆ ਖਰਚ ਆਦਿ ਉਸ ਦੀ ਬੀਮਾ ਕੰਪਨੀ ਵੱਲੋਂ ਕੀਤਾ ਗਿਆ ਹੈ। ਡਾ.ਉਬਰਾਏ ਨੇ ਇਹ ਵੀ ਦੱਸਿਆ ਕਿ ਗੁਰਜੰਟ ਆਪਣੇ ਪਿੱਛੇ ਬਜ਼ੁਰਗ ਮਾਪਿਆਂ ਤੋਂ ਇਲਾਵਾ ਆਪਣੀ ਪਤਨੀ, ਦੋ ਸਾਲਾ ਪੁੱਤਰ ਅਤੇ ਆਪਣੀਆਂ ਤਿੰਨ ਭੈਣਾਂ ਨੂੰ ਰੋਂਦਿਆਂ ਕੁਰਲਾਂਦਿਆਂ ਛੱਡ ਗਿਆ ਹੈ। 

ਉਨ੍ਹਾਂ ਕਿਹਾ ਕਿ ਟਰੱਸਟ ਦੀ ਅੰਮ੍ਰਿਤਸਰ ਜ਼ਿਲ੍ਹਾ ਟੀਮ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਗੁਰਜੰਟ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 420 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁਝ ਅਰਸੇ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮਿਤ੍ਰਕ ਸਰੀਰ ਘਰਾਂ ਤੱਕ ਪਹੁੰਚਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ।

ਇਸ ਦੌਰਾਨ ਹਵਾਈ ਅੱਡੇ ਤੇ ਮੌਜ਼ੂਦ ਮ੍ਰਿਤਕ ਦੇ ਜੀਜਾ ਜਗਦੀਪ ਸਿੰਘ, ਸੁਖਵਿੰਦਰ ਸਿੰਘ ਤੇ ਜੁਗਰਾਜ ਸਿੰਘ, ਚਾਚਾ ਮਨਜੀਤ ਸਿੰਘ, ਮਾਮਾ ਗੁਰਜੀਤ ਸਿੰਘ, ਚਚੇਰੇ ਭਰਾ ਅਜ਼ਮੇਰ ਸਿੰਘ, ਬਲਜਿੰਦਰ ਸਿੰਘ, ਨਿਸ਼ਾਨ ਸਿੰਘ ਤੇ ਬਲਵਿੰਦਰ ਸਿੰਘ ਆਦਿ ਨੇ ਡਾ.ਐੱਸ.ਪੀ. ਸਿੰਘ 

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD