Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਸਰਕਾਰ ਸੂਬੇ ਦੀ ਇੰਡਸਟਰੀ ਨੂੰ ਕਾਰੋਬਾਰ ਲਈ ਸਾਜਗਾਰ ਮਾਹੌਲ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ - ਅਨਿਲ ਠਾਕੁਰ

ਪੀ.ਐਸ.ਟੀ.ਸੀ. ਵੱਲੋਂ ਬੱਚਤ ਭਵਨ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਦੀ ਕੀਤੀ ਪ੍ਰਧਾਨਗੀ

Anil Thakur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 28 Jul 2025

Last updated on: Jul 29, 2025, 15:58 IST

ਪੰਜਾਬ ਸਰਕਾਰ ਸੂਬੇ ਦੀ ਇੰਡਸਟਰੀ ਨੂੰ ਕਾਰੋਬਾਰ ਲਈ ਸਾਜਗਾਰ ਮਾਹੌਲ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਲਈ ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਤੇਜ਼ੀ ਨਾਲ ਸਾਰਥਕ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਚੇਅਰਮੈਨ, ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ  (ਵਿਭਾਗ – ਆਬਕਾਰੀ ਅਤੇ ਕਰ) ਪੰਜਾਬ ਸਰਕਾਰ ਅਨਿਲ ਠਾਕੁਰ ਵੱਲੋਂ ਸਥਾਨਕ ਬੱਚਤ ਭਵਨ ਵਿਖੇ ਇੰਡਸਟ੍ਰੀਅਲ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਇਸ ਮੌਕੇ ਉਨ੍ਹਾਂ ਦੇ ਨਾਲ ਮੈਂਬਰ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ (ਪੀ.ਐਸ.ਟੀ.ਸੀ.) ਰਾਜ ਕੁਮਾਰ ਅਗਰਵਾਲ, ਡਾ. ਅਨਿਲ ਭਾਰਦਵਾਜ, ਸਟੇਟ ਸੰਯੁਕਤ ਸਕੱਤਰ ਟਰੇਡ ਵਿੰਗ ਪਰਮਪਾਲ ਸਿੰਘ ਬਾਵਾ, ਮੈਂਬਰ ਅਡਵਾਇਜਰੀ ਕਮੇਟੀ ਚਿਰਾਗ ਥਾਪਰ, ਡਾਇਰੈਕਟਰ ਯੂਥ ਡਿਵੈਲਪਮੈਂਟ ਬੋਰਡ ਗੁਰਬੀਰ ਬਾਜਵਾ ਵੀ ਮੌਜੂਦ ਸਨ। ਉਦਯੋਗ ਦੀਆਂ ਸਮੱਸਿਆਵਾਂ ਦੇ ਢੁੱਕਵੇਂ ਹੱਲ ਕਰਕੇ ਉਨ੍ਹਾਂ ਨੂੰ ਹੋਰ ਹੁਲਾਰਾ ਦੇਣ ਦੇ ਮਕਸਦ ਨਾਲ ਵੱਖ-ਵੱਖ ਇੰਡਸਟ੍ਰੀਅਲ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੌਰਾਨ ਚੇਅਰਮੈਨ ਠਾਕੁਰ ਵੱਲੋਂ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਨੂੰ ਬੜੇ ਗਹੁ ਨਾਲ ਸੁਣਿਆ ਅਤੇ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। 

ਉਨ੍ਹਾਂ ਇੰਡਸਟਰੀ ਦੇ ਪ੍ਰਤੀਨਿਧੀਆਂ ਤੋਂ ਸੁਝਾਅ ਵੀ ਲਏ।   ਉਨ੍ਹਾਂ ਇਹ ਵੀ ਦੱਸਿਆ ਸੂਬੇ ਦੇ ਸਾਰੇ ਫੋਕਲ ਪੁਆਇੰਟਾਂ ਦੇ ਢੁੱਕਵੇਂ ਰੱਖ-ਰਖਾਅ ਲਈ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਸੂਬੇ ਵਿੱਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ 100 ਤੋਂ ਵੱਧ ਮੀਟਿੰਗਾਂ ਕੀਤੀਆਂ ਜਿੱਥੇ ਹਰ ਇੱਕ ਵਪਾਰੀ ਨੂੰ ਮਿਲਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਹੈ।  

ਉਨ੍ਹਾਂ ਕਿਹਾ ਕਿ ''ਮੇਰਾ ਪਿਛੋਕੜ ਵੀ ਹੋਟਲ ਇੰਡਸਟਰੀ ਨਾਲ ਸਬੰਧਤ ਹੈ ਅਤੇ ਮੈਂ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਬਾਖੂਬੀ ਸਮਝਦਾ ਹਾਂ ਜਿਸਦੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੈਨੂੰ ਜਿੰਮੇਵਾਰੀ ਸੌਂਪੀ ਹੈ''। ਉਨ੍ਹਾਂ ਕਿਹਾ ਕਿ ਵਪਾਰੀਆਂ ਦੇ ਹਿੱਤ ਲਈ ਜਲਦ 2017-18 ਇੱਕ ਤਿਮਾਹੀ ਓ.ਟੀ.ਐਸ. ਸਕੀਮ ਵੀ ਲਿਆਂਦੀ ਜਾਵੇਗੀ।  

ਉਨ੍ਹਾਂ ਉਦਯੋਗਪਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਰਨ ਕਿਉਂਕਿ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਪ੍ਰਸ਼ਾਸ਼ਕੀ ਸੇਵਾਵਾਂ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਵਪਾਰੀਆਂ ਵੱਲੋਂ ਵਪਾਰ ਮੰਡਲ ਦੇ ਚੇਅਰਮੈਨ ਅਨਿਲ ਠਾਕੁਰ ਦਾ ਲੁਧਿਆਣਾ ਫੇਰੀ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਆਪਣੀਆਂ ਮੁਸ਼ਕਿਲਾਂ ਦੱਸੀਆਂ ਜਿਨ੍ਹਾਂ ਵਿੱਚ ਰਿਫੰਡ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਾਲ-ਨਾਲ ਬਿਨ੍ਹਾਂ ਬਿੱਲ ਦੇ ਮਾਲ ਦੀ ਆਵਾਜਾਈ 'ਤੇ ਨਕੇਲ ਕੱਸਣ ਦੀ ਵੀ ਅਪੀਲ ਕੀਤੀ ਗਈ।

ਇਸ ਮੌਕੇ ਵੱਖ-ਵੱਖ ਇੰਡਸਟ੍ਰੀਅਲ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਤੋਂ ਇਲਾਵਾ ਡੀ.ਸੀ.ਐਸ.ਟੀ. ਰਣਧੀਰ ਕੌਰ, ਹਰਪ੍ਰੀਤ ਸਿੰਘ ਏ.ਸੀ.ਐਸ.ਟੀ., ਮਿਸ ਸ਼ਾਇਨੀ ਸਿੰਘ ਏ.ਸੀ.ਐਸ.ਟੀ., ਰਾਹੁਲ ਭਾਟੀਆ ਏ.ਸੀ.ਐਸ.ਟੀ., ਕੁਲਬੀਰ ਸਿੰਘ ਏ.ਸੀ.ਐਸ.ਟੀ, ਮੋਬਾਇਲ ਵਿੰਗ, ਇੰਦਰਜੀਤ ਸਿੰਘ ਏ.ਸੀ. ਆਬਕਾਰੀ ਵੀ ਮੌਜੂਦ ਸਨ।

 

Tags: Anil Thakur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD