Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਵਿੱਚ ਬੈਲ ਗੱਡੀਆਂ ਦੀ ਦੌੜ ਨੂੰ ਮਿਲੀ ਮਨਜ਼ੂਰੀ, 29 ਜੁਲਾਈ ਨੂੰ ਮਹਿਮਾ ਸਿੰਘ ਵਾਲਾ ਵਿੱਚ ਹੋ ਰਿਹਾ ਵੱਡਾ ਸਮਾਗਮ

ਵਿਧਾਇਕ ਸੰਗੋਵਾਲ ਅਤੇ ਬਲਤੇਜ ਪੰਨੂ ਨੇ ਲਿਆ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ

Jivan Singh Sangowal, Gill, AAP, Aam Aadmi Party, Aam Aadmi Party Punjab, AAP Punjab, Baltej Pannu

5 Dariya News

5 Dariya News

5 Dariya News

ਲੁਧਿਆਣਾ , 28 Jul 2025

Last updated on: Jul 29, 2025, 15:59 IST

ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਸੋਮਵਾਰ ਨੂੰ ਪੰਜਾਬ ਵਿੱਚ ਰਵਾਇਤੀ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸੁਰਜੀਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਨ ਲਈ ਇੱਕ ਸ਼ਾਨਦਾਰ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਹ ਸਮਾਗਮ ਸੂਬਾ ਸਰਕਾਰ ਵੱਲੋਂ ਪਸ਼ੂਆਂ 'ਤੇ ਜ਼ੁਲਮ ਰੋਕੂ (ਪੰਜਾਬ ਸੋਧ) ਐਕਟ ਅਤੇ ਪਸ਼ੂਆਂ 'ਤੇ ਜ਼ੁਲਮ ਰੋਕੂ (ਬੈਲ ਗੱਡੀਆਂ ਦੀ ਦੌੜ ਦਾ ਆਚਰਣ) ਨਿਯਮਾਂ, 2025 ਨੂੰ ਪ੍ਰਵਾਨਗੀ ਦੇਣ ਤੋਂ ਕਰਵਿਆ ਜਾ ਰਿਹਾ ਹੈ।

ਇਹ ਸਮਾਗਮ ਕੱਲ੍ਹ (29 ਜੁਲਾਈ) ਮਹਿਮਾ ਸਿੰਘ ਵਾਲਾ ਫੁੱਟਬਾਲ ਸਟੇਡੀਅਮ ਵਿੱਚ ਹੋਵੇਗਾ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮਾਗਮ ਦੀ ਪ੍ਰਧਾਨਗੀ ਕਰਨਗੇ।  ਵਿਧਾਇਕ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੈਲ ਗੱਡੀਆਂ ਦੀਆਂ ਦੌੜਾਂ ਵਿੱਚ ਸ਼ਾਮਲ ਲੋਕਾਂ ਨਾਲ ਵੀ ਵਿਚਾਰ-ਵਟਾਂਦਰਾ ਕਰਨਗੇ। 

ਇਹ ਪੰਜਾਬ ਸਰਕਾਰ ਵੱਲੋਂ ਪੰਜਾਬ ਪ੍ਰੀਵੈਨਸ਼ਨ ਆਫ ਕਰੂਏਲਟੀ ਟੂ ਐਨੀਮਲਜ਼ (ਪੰਜਾਬ ਸੋਧ) ਬਿੱਲ 2025 ਨੂੰ ਪਾਸ ਕਰਨ ਲਈ ਚੁੱਕਿਆ ਗਿਆ ਇੱਕ ਇਤਿਹਾਸਕ ਕਦਮ ਹੈ, ਜਿਸ ਨਾਲ ਸੂਬੇ ਵਿੱਚ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਹੋਣ ਦਾ ਰਾਹ ਪੱਧਰਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਸੁਚੱਜੇ ਪ੍ਰਬੰਧਾਂ ਨੂੰ ਯਕੀਨੀ ਬਣਾਏਗਾ, ਜਿਸ ਨਾਲ ਪੰਜਾਬ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਦੀ ਸੱਭਿਆਚਾਰਕ ਮਹੱਤਤਾ ਦਾ ਜਸ਼ਨ ਮਨਾਇਆ ਜਾਵੇਗਾ।

ਇਸ ਮੌਕੇ ਮੌਜੂਦ ਪ੍ਰਮੁੱਖ ਵਿਅਕਤੀਆਂ ਵਿੱਚ ਏ.ਡੀ.ਸੀ ਅਮਰਜੀਤ ਬੈਂਸ, ਐਸ.ਡੀ.ਐਮ ਜਸਲੀਨ ਕੌਰ ਭੁੱਲਰ, ਉਪਿੰਦਰਜੀਤ ਕੌਰ ਬਰਾੜ ਅਤੇ ਹੋਰ ਸ਼ਾਮਲ ਸਨ।

 

Tags: Jivan Singh Sangowal , Gill , AAP , Aam Aadmi Party , Aam Aadmi Party Punjab , AAP Punjab , Baltej Pannu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD