Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼ਹਿਰ ਦੀ ਸਫਾਈ ਲਈ ਕਾਰਪੋਰੇਸ਼ਨ ਨੇ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਹਰ ਸ਼ਹਿਰ ਵਾਸੀ ਸਾਥ ਦੇਵੇ - ਡਾਕਟਰ ਨਿੱਜਰ

Dr Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Jeevan Jyot Kaur

Web Admin

Web Admin

5 Dariya News

ਅੰਮ੍ਰਿਤਸਰ , 28 Jul 2025

Last updated on: Jul 29, 2025, 16:55 IST

 

ਕਮਿਸ਼ਨਰ ਨਗਰ ਨਿਗਮ ਸ੍ਰੀ ਗੁਲਪ੍ਰੀਤ ਸਿੰਘ ਔਲਖ ਵਲੋਂ  ਅੰਮ੍ਰਿਤਸਰ ਪੂਰਬੀ ਦੇ ਵਿਧਾਇਕ ਡਾ. ਜੀਵਨਜੋਤ ਕੋਰ , ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿਝਰ ਅਤੇ ਡੇਰਾ ਬਾਬਾ ਭੂਰੀ ਵਾਲਿਆਂ ਦੇ ਬਾਬਾ ਕਸ਼ਮੀਰਾ ਸਿੰਘ ਜੀ ਦੇ ਨਾਲ ਮਿਲ ਕੇ ਅੰਮ੍ਰਿਤਸਰ ਸ਼ਹਿਰ ਦੇ ਚਹ੍ਹ-ਮੁੱਖੀ ਵਿਕਾਸ ਅਤੇ ਸੁੰਦਰੀਕਰਨ ਦਾ ਅੱਜ ਤੱਕ ਦੀ ਸਭ ਤੋ ਵੱਡੀ ਮੁਹਿੰਮ ਅੱਜ  ਜੀ.ਟੀ ਰੋਡ ਅੰਮ੍ਰਿਤਸਰ ਦੇ ਮੁੱਖ ਐਂਟਰੀ ਪੁਆਇੰਟ ਗੋਲਡਨ ਗੇਟ ਤੋਂ ਸ਼ੁਰੂ ਕੀਤੀ ਗਈ। 

ਇਹ ਮੁਹਿੰਮ ਅਗਲੇ 7 ਦਿਨ  ਸ਼ਹਿਰ ਦੇ ਸਾਰੇ ਇਲਾਕਿਆਂ ਵਿਚ ਲਗਾਤਾਰ ਜਾਰੀ ਰਹੇਗੀ ਅਤੇ ਇਸ ਦਾ ਆਖਰੀ ਪੜਾਅ ਸ਼੍ਰੀ ਦਰਬਾਰ ਸਾਹਿਬ ਤੱਕ ਜਾ ਕੇ ਖਤਮ ਹੋਵੇਗਾ।  ਇਸ ਦਾ ਮੁੱਖ ਮੰਤਵ ਸ਼ਹਿਰ ਵਾਸੀਆਂ ਨੂੰ ਸ਼ਹਿਰ ਦੀ ਸੁੰਦਰਤਾ ਵਧਾਉਣ ਲਈ ਜਾਗਰੂਕ ਕਰਨਾ ਅਤੇ ਵੱਖ-ਵੱਖ ਰਿਹਾਇਸ਼ੀ , ਸਮਾਜ ਸੇਵੀ ਅਤੇ ਹੋਰ ਅਜਿਹੀਆਂ ਸੰਸਥਾਵਾਂ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਇਹ ਸੰਸਥਾਵਾ ਸ਼ਹਿਰ ਦੇ ਵਿਕਾਸ ਲਈ ਯੋਗਦਾਨ ਪਾ ਸਕਣ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਡਾਕਟਰ ਇੰਦਰਬੀਰ ਸਿੰਘ ਨਿਜਰ ਨੇ ਸ਼ਹਿਰ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸ਼ਹਿਰ ਦੇ ਸਫਾਈ ਲਈ ਅੱਗੇ ਆਉਣ। ਉਹਨਾਂ ਕਿਹਾ ਕਿ ਉਹ ਸ਼ਹਿਰ ਜਿੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤ ਆਉਂਦੀ ਹੈ, ਨੂੰ ਕੇਵਲ ਕਾਰਪੋਰੇਸ਼ਨ ਸਾਫ ਨਹੀਂ ਕਰ ਸਕਦੀ। ਇਸ ਲਈ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਸ਼ਹਿਰ ਵਿੱਚ ਕੂੜਾ ਕਰਕਟ ਜਨਤਕ ਥਾਵਾਂ ਉੱਤੇ ਨਾ ਸੁੱਟੀਏ।

ਡਾ ਜੀਵਨਜੋਤ ਕੌਰ ਨੇ ਇਸ ਮੌਕੇ ਸ਼ਹਿਰ ਦੀਆਂ ਸਾਰੀਆਂ ਸੰਸਥਾਵਾਂ ਨੂੰ ਅੱਗੇ ਆਉਣ ਦਾ ਸਿੱਧਾ ਦਿੰਦੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਹੈ ਕਿ ਸ਼ਹਿਰ ਦਾ ਚਹ੍ਹ-ਮੁੱਖੀ ਵਿਕਾਸ ਹੋਵੇ ਅਤੇ ਸ਼ਹਿਰ ਵਾਸੀ ਇਸ ਸ਼ਹਿਰ ਦੀ ਸੁੰਦਰਤਾ ਨੂੰ ਬਣਾ ਕੇ ਰਖਣ । ਉਹਨਾਂ ਕਿਹਾ ਕਿ ਅਜਿਹੇ ਹੰਭਲੇ ਆਉਣ ਵਾਲੇ ਸਮੇਂ ਵਿਚ ਵੀ ਜਾਰੀ ਰਹਿਣਗੇ ਅਤੇ ਸ਼ਹਿਰ ਸਹੀ ਮਾਇਨੇ ਵਿੱਚ ਸੁੰਦਰ ਸ਼ਹਿਰ ਬਣੇਗਾ। 

ਉਹਨਾਂ ਦੱਸਿਆ ਕਿ  ਇਸ ਮੁਹਿੰਮ ਵਿੱਚ ਨਗਰ ਨਿਗਮ ਦੇ ਹਰ ਇਕ ਵਿਭਾਗ ਵਲੋਂ ਆਪਣੇ ਵਿਭਾਗ ਨਾਲ ਸਬੰਧਤ ਕੰਮਾਂ ਨੂੰ ਅੰਜ਼ਾਮ ਦਿਤਾ ਜਾਵੇਗ। ਇਸ ਮੌਕੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ , ਨਿਗਰਾਨ ਇੰਜੀਨਿਅਰ ਸੰਦੀਪ ਸਿੰਘ, ਕਾਰਜਕਾਰੀ ਇੰਜੀਨਿਅਰਜ , ਸਿਹਤ ਅਫਸਰ ,ਅਸਟੇਟ ਅਫਸਰ , ਸੁਪਰਡੰਟ ਐਡਵਰਟਾਇਜਮੈਂਟ, ਐਸਡੀ.ਓਜ ਜੇਈਜ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ।

ਕਮਿਸ਼ਨਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਨੇ ਦਸਿਆ ਕਿ ਇਸ ਵਿਸ਼ੇਸ਼ ਮੁਹਿੰਮ ਅਧੀਨ ਸਾਫ-ਸਫਾਈ, ਸਿਵਲ ਦੇ ਕੰਮ ਜਿਵੇ ਕਿ ਫੁਟਪਾਥ , ਟੁਟੀਆਂ ਸੜਕਾਂ, ਪੈਚ ਵਰਕ ਸੈਂਟਰਲ ਵਰਜ ਆਦਿ ਦੀ ਰਿਪੇਅਰ, ਬਾਗਬਾਨੀ ਨਾਲ ਸਬੰਧਤ ਸਾਰੇ ਕੰਮ , ਸੜਕਾਂ ਤੇ ਲਗੇ ਮੇਨ ਹੋਲ ਕਵਰ ਦੀ ਰਿਪੇਅਰ , ਡਿਸਿਲਟਿੰਗ ਅਤੇ ਸੀਵਰੇਜ ਕਲੀਨਿੰਗ ਦੇ ਕੰਮ , ਸਟਰੀਟ ਲਾਈਟਾਂ ,ਅਸਟੇਟ ਵਿਭਾਗ ਅਤੇ ਐਡਵਰਟਾਇਜਮੈਂਟ ਵਿਭਾਗ ਵਲੋਂ ਸੜਕਾਂ ਤੇ ਹੋਏ ਨਜਾਇਜ ਕਬਜ਼ੇ ਅਤੇ ਨਜਾਇਜ਼ ਬਿਲ ਬੋਰਡ / ਵਿਗਿਆਪਨ ਦੇ ਬੋਰਡ ਹਟਾਉਣਾ ਆਦਿ ਦੇ ਕੰਮ ਕੀਤੇ ਜਾਣਗੇ।

ਉਹਨਾਂ ਕਿਹਾ ਕਿ ਇਹ ਅਭਿਆਨ ਸ਼ਹਿਰ ਦੀਆਂ ਸੰਸਥਾਵਾ ਨੂੰ ਨਾਲ ਲੈ ਕੇ ਰੋਜਾਨਾ ਜਾਰੀ ਰਹੇਗਾ । ਉਹਨਾਂ ਕਿਹਾ ਕਿ ਇਸ ਅਭਿਆਨ ਵਿੱਚ ਆਪਣਾ ਯੋਗਦਾਨ ਦੇਣ ਲਈ ਸ਼ਹਿਰ ਦੀਆਂ ਸਾਰੀਆਂ ਸਮਾਜ ਸੇਵੀ , ਵਪਾਰਕ , ਰਿਹਾਇਸ਼ੀ ਅਤੇ ਐਨ.ਜੀ.ਓਜ ਨੂੰ ਵੀ ਸੱਦਾ ਦਿਤਾ ਜਾਂਦਾ ਹੈ।

 

Tags: Dr Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Jeevan Jyot Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD