Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਸਿਹਤ ਸਹੂਲਤਾਂ ਵਿਖੇ ਗੰਭੀਰ ਦੇਖਭਾਲ ਯੂਨਿਟਾਂ ਵਿੱਚ ਨਿਰਵਿਘਨ ਆਕਸੀਜਨ ਅਤੇ ਬਿਜਲੀ ਬੈਕਅੱਪ ਰੱਖਣ ਦੇ ਨਿਰਦੇਸ਼

ਕਿਸੇ ਵੀ ਮਰੀਜ਼ ਨੂੰ ਜ਼ਰੂਰੀ ਦਵਾਈਆਂ ਤੋਂ ਇਨਕਾਰ ਨਹੀਂ ਕੀਤਾ ਜਾਣਾ ਚਾਹੀਦਾ; ਸਰਕਾਰ ਕੋਲ 368 ਦਵਾਈਆਂ ਦਾ ਲੋੜੀਂਦਾ ਸਟਾਕ ਉਪਲੱਬਧ: ਡਾ. ਬਲਬੀਰ ਸਿੰਘ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Amit Talwar

Web Admin

Web Admin

5 Dariya News

ਚੰਡੀਗੜ੍ਹ , 29 Jul 2025

Last updated on: Jul 30, 2025, 11:04 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਫੈਸਲਾਕੁੰਨ ਕਦਮ ਚੁੱਕਦਿਆਂ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਦੀਆਂ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿੱਚ ਆਈ.ਸੀ.ਯੂ., ਆਪ੍ਰੇਸ਼ਨ ਥੀਏਟਰ (ਓ.ਟੀ.) ਅਤੇ ਐਮਰਜੈਂਸੀ ਵਾਰਡਾਂ ਸਮੇਤ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ ਵਿੱਚ ਨਿਰਵਿਘਨ ਆਕਸੀਜਨ ਸਪਲਾਈ ਅਤੇ ਬਿਜਲੀ ਬੈਕਅੱਪ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।

ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਾ. ਬਲਬੀਰ ਸਿੰਘ ਨੇ ਜੀਵਨ ਰੱਖਿਅਕ ਡਾਕਟਰੀ ਸੇਵਾਵਾਂ ਵਿੱਚ ਕਿਸੇ ਵੀ ਰੁਕਾਵਟ ਨੂੰ ਰੋਕਣ ਲਈ ਦਿਨ-ਰਾਤ ਆਕਸੀਜਨ ਦੀ ਉਪਲਬਧਤਾ, ਕਾਰਜਸ਼ੀਲ ਯੂਪੀਐਸ ਪ੍ਰਣਾਲੀਆਂ ਅਤੇ ਮੁਕੰਮਲ ਤੌਰ ‘ਤੇ ਕਾਰਜਸ਼ੀਲ ਜਨਰੇਟਰ ਸੈੱਟਾਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਸਿਹਤ ਮੰਤਰੀ ਨੇ ਦਵਾਈਆਂ ਦੀ ਸਪਲਾਈ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਸਿਵਲ ਸਰਜਨਾਂ ਨੂੰ ਸਾਰੀਆਂ 368 ਕਿਸਮਾਂ ਦੀਆਂ ਜ਼ਰੂਰੀ ਦਵਾਈਆਂ ਦਾ ਘੱਟੋ-ਘੱਟ ਇੱਕ ਮਹੀਨੇ ਦਾ ਬਫਰ ਸਟਾਕ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਜ਼ਰੂਰੀ ਦਵਾਈਆਂ ਦੀ ਕਿਸੇ ਵੀ ਕਮੀ ਵਿਰੁੱਧ ਚੇਤਾਵਨੀ ਦਿੱਤੀ। 

ਉਨ੍ਹਾਂ ਐਲਾਨ ਕੀਤਾ, "ਕਿਸੇ ਵੀ ਮਰੀਜ਼ ਲਈ ਹਸਪਤਾਲ ਤੋਂ ਬਾਹਰੋਂ ਕੋਈ ਦਵਾਈ ਨਹੀਂ ਲਿਖੀ ਜਾਣੀ ਚਾਹੀਦੀ।" ਉਨ੍ਹਾਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਫ਼ਤ ਅਤੇ ਪਹੁੰਚਯੋਗ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸੀਨੀਅਰ ਮੈਡੀਕਲ ਅਫ਼ਸਰਾਂ (ਐਸਐਮਓਜ਼) ਨੂੰ ਆਪਣੀ ਜ਼ਰੂਰਤ ਅਨੁਸਾਰ ਕੋਈ ਵੀ ਗੈਰ-ਜ਼ਰੂਰੀ ਦਵਾਈ ਖਰੀਦਣ ਦਾ ਅਧਿਕਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਲਣਾ ਨਾ ਕਰਨ ਵਾਲੇ ਮੈਡੀਕਲ ਅਫ਼ਸਰ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਦਵਾਈ ਵੰਡ ਪ੍ਰਣਾਲੀ ਅਤੇ ਸਮੁੱਚੇ ਮਰੀਜ਼ਾਂ ਦੇ ਤਜ਼ਰਬੇ ਵਿੱਚ ਵਾਧਾ ਕਰਨ ਲਈ, ਸਿਵਲ ਸਰਜਨਾਂ ਅਤੇ ਐਸਐਮਓਜ਼ ਨੂੰ ਰੋਜ਼ਾਨਾ ਓਪੀਡੀ ਦਾ ਦੌਰਾ ਕਰਨ ਅਤੇ ਮਰੀਜ਼ਾਂ ਦੀ ਫੀਡਬੈਕ ਲੈਣ ਦੇ ਨਿਰਦੇਸ਼ ਵੀ ਦਿੱਤੇ ਗਏ। ਮਰੀਜ਼ਾਂ ਦੀ ਸੰਤੁਸ਼ਟੀ ਵਿੱਚ ਹੋਰ ਵਾਧਾ ਕਰਨ ਲਈ, ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਰਜਿਸਟ੍ਰੇਸ਼ਨ ਦੇ ਇੱਕ ਘੰਟੇ ਦੇ ਅੰਦਰ-ਅੰਦਰ ਆਊਟਪੇਸ਼ੈਂਟ ਵਿਭਾਗ (ਓਪੀਡੀ) ਸੇਵਾਵਾਂ ਪ੍ਰਦਾਨ ਕੀਤੀਆਂ ਜਾਣ।

ਗੰਭੀਰ ਦੇਖਭਾਲ ਸਮਰੱਥਾਵਾਂ ਵਿੱਚ ਵਾਧਾ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ, ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਹਰੇਕ ਡਾਕਟਰ ਅਤੇ ਪੈਰਾਮੈਡਿਕ, ਜਿਸ ਵਿੱਚ ਸਟਾਫ ਨਰਸਾਂ ਵੀ ਸ਼ਾਮਲ ਹਨ, ਨੂੰ ਗੰਭੀਰ ਦੇਖਭਾਲ ਅਤੇ ਐਡਵਾਂਸਡ ਲਾਈਫ ਸਪੋਰਟ ਵਿੱਚ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਨੇ ਹਰੇਕ ਸਿਵਲ ਸਰਜਨ ਨੂੰ ਮਿਲੇਨੀਅਮ ਡਿਵੈਲਪਮੈਂਟ ਟੀਚਿਆਂ ਦੇ ਮੁਕਾਬਲੇ ਆਪਣੇ ਜ਼ਿਲ੍ਹੇ ਦੀ ਸਿਹਤ ਸਥਿਤੀ ਪੇਸ਼ ਕਰਨ ਲਈ ਵੀ ਕਿਹਾ, ਤਾਂ ਜੋ ਵਿਭਾਗ ਬਿਹਤਰ ਪ੍ਰਗਤੀ ਲਈ ਟੀਚੇ ਨਿਰਧਾਰਤ ਕਰ ਸਕੇ।

ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਵਿਭਾਗ ਦੇ ਮਾਸ ਐਜੂਕੇਸ਼ਨ ਅਤੇ ਮੀਡੀਆ ਵਿੰਗ ਦਾ ਲਾਭ ਉਠਾਉਣ ਲਈ ਕਿਹਾ ਤਾਂ ਜੋ "ਫਰਿਸ਼ਤੇ" ਸਕੀਮ ਅਤੇ ਸੂਬੇ ਭਰ ਦੇ ਆਮ ਆਦਮੀ ਕਲੀਨਿਕਾਂ ਵਿੱਚ ਐਂਟੀ-ਰੈਟਰੋਵਾਇਰਲ (ਏਆਰਵੀ) ਦਵਾਈਆਂ ਦੀ ਉਪਲਬਧਤਾ ਬਾਰੇ ਵਿਆਪਕ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਸਿਹਤ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਵਿਭਾਗ ‘ਚ ਲਗਭਗ ਇੱਕ ਹਜ਼ਾਰ ਨਵੇਂ ਡਾਕਟਰ ਸ਼ਾਮਲ ਹੋ ਜਾਣਗੇ ਕਿਉਂਕਿ ਇਹਨਾਂ ਡਾਕਟਰਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਵਾਲੀ ਹੈ ਜਿਸ ਨਾਲ ਸਿਹਤ ਸੇਵਾਵਾਂ ਦੀ ਗੁਣਵੱਤਾ ਵਿੱਚ ਕਾਫ਼ੀ ਸੁਧਾਰ ਹੋਵੇਗਾ।

ਇਸ ਮੌਕੇ ਚੇਅਰਮੈਨ ਪੀਐਚਐਸਸੀ ਰਮਨ ਬਹਿਲ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਵਿਸ਼ੇਸ਼ ਸਕੱਤਰ ਸਿਹਤ-ਕਮ-ਐਮਡੀ ਐਨਐਚਐਮ ਘਣਸ਼ਿਆਮ ਥੋਰੀ, ਐਮਡੀ ਪੀਐਚਐਸਸੀ ਅਮਿਤ ਤਲਵਾੜ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ, ਡਾਇਰੈਕਟਰ ਈਐਸਆਈ ਡਾ. ਜਸਪ੍ਰੀਤ ਕੌਰ, ਡਾਇਰੈਕਟਰ ਪੀਐਚਐਸਸੀ ਡਾ. ਅਨਿਲ ਗੋਇਲ, ਡਾਇਰੈਕਟਰ (ਪ੍ਰੋਕਿਊਰਮੈਂਟ) ਪੀਐਚਐਸਸੀ ਡਾ. ਪਵਨਪ੍ਰੀਤ ਕੌਰ, ਡਿਪਟੀ ਡਾਇਰੈਕਟਰ ਵੀ ਮੌਜੂਦ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Amit Talwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD