Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਕਾਂਗਰਸ ਨੂੰ ਜ਼ੋਰਦਾਰ ਝਟਕਾ ਦੀਪਇੰਦਰ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਕਾਂਗਰਸ ਪਾਰਟੀ ਦਾ ਪੰਜਾਬ ਦੇ ਨਕਸ਼ੇ ਤੋਂ ਹੂੰਝਾ ਫਿਰ ਚੁੱਕਾ ਹੈ-ਸੁਖਬੀਰ ਸਿੰਘ ਬਾਦਲ

ਕਾਂਗਰਸ ਨੂੰ ਜ਼ੋਰਦਾਰ ਝਟਕਾ ਦੀਪਇੰਦਰ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ

Web Admin

Web Admin

5 ਦਰਿਆ ਨਿਊਜ਼

ਡੇਰਾ ਬਸੀ , 12 Jul 2012

ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ  ਦੀਪਇੰਦਰ ਸਿੰਘ ਢਿੱਲੋਂ ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਮੁੱਖ ਮੰਤਰੀ  ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਤੇ ਉਪ ਮੁੱਖ ਮੰਤਰੀ  ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ  ਬਿਕਰਮ ਸਿੰਘ ਮਜੀਠੀਆ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ।   ਉਨ੍ਹਾਂ ਦਾ ਪਾਰਟੀ ਸਫਾ 'ਚ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ  ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਲਈ ਅੱਜ ਦਾ ਦਿਨ ਅਤਿ-ਮਹੱਤਵਪੂਰਨ ਹੈ ਕਿਉਂਕਿ  ਢਿੱਲੋਂ ਦੇ ਰੂਪ 'ਚ ਪਾਰਟੀ ਨੂੰ ਇਕ ਪੜਿਆ ਲਿਖਿਆ, ਸੂਝਵਾਨ ਤੇ ਲੋਕ ਹਿਤਾਂ ਲਈ ਸਮੱਰਪਤ ਆਗੂ ਮਿਲਿਆ ਹੈ। ਉਨ੍ਹਾਂ ਕਿਹਾ ਕਿ  ਢਿੱਲੋਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਹੋਰ ਤਾਕਤ ਮਿਲੀ ਹੈ। ਇਸ ਮੌਕੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ  ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਪਾੜੋ ਤੇ ਰਾਜ ਕਰੋ ਦੀ ਨੀਤੀ ਅਪਣਾਉਂਦਿਆਂ ਸੂਬੇ 'ਚ ਤਾਕਤ ਹਾਸਿਲ ਕਰਨ ਦੀ ਕੋਸ਼ਿਸ਼ ਕੀਤੀ ਹੈ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਨੀਤੀ ਅਪਣਾਈ ਜਿਸ ਕਾਰਨ ਪਾਰਟੀ ਸੂਬੇ ਦੇ ਲੋਕਾਂ ਦੇ ਮਨਾਂ 'ਚ ਸਥਾਈ ਜਗ੍ਹਾ ਬਣਾ ਚੁੱਕੀ ਹੈ।  

ਢਿੱਲੋਂ ਦੇ ਪਰਿਵਾਰ ਨਾਲ ਆਪਣੀ ਪੁਰਾਣੀ ਸਾਂਝ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੀਪਇੰਦਰ ਦੇ ਪਿਤਾ ਜਸਟਿਸ ਗੁਰਨਾਮ ਸਿੰਘ ਦੀ ਸਰਕਾਰ ਦੌਰਾਨ ਅਟਾਰਨੀ ਜਨਰਲ ਵਜੋਂ ਸੇਵਾ ਕਰ ਚੁੱਕੇ ਹਨ ਅਤੇ ਇਸੇ ਦੇ ਚੱਲਦਿਆਂ ਉਨ੍ਹਾਂ ਦੇ ਇਕ ਦੂਸਰੇ ਨਾਲ ਕਾਫੀ ਨੇੜੇ ਦੇ ਸਬੰਧ ਸਨ।  ਢਿੱਲੋਂ ਨੂੰ ਨੌਜਵਾਨ ਤੇ ਜੋਸ਼-ਭਰਪੂਰ ਆਗੂ ਦੱਸਦਿਆਂ  ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਉਹ ਆਉਣ ਵਾਲੇ ਸਮੇ 'ਚ ਵੀ ਪੂਰੀ ਸ਼ਿੱਦਤ ਤੇ ਗੰਭੀਰਤਾ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣਗੇ।    ਇਸ ਮੌਕੇ ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਤੇ ਉਪ ਮੁੱਖ ਮੰਤਰੀ ਪੰਜਾਬ  ਸੁਖਬੀਰ ਸਿੰਘ ਬਾਦਲ ਨੇ  ਦੀਪਇੰਦਰ ਸਿੰਘ ਢਿੱਲੋਂ ਦੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਮੂਲੀਅਤ ਨੂੰ ਇਤਿਹਾਸਕ ਪਲ ਦੱਸਦਿਆਂ ਕਿਹਾ ਕਿ ਇਹ ਪਲ ਪੰਜਾਬ 'ਚੋਂ ਕਾਂਗਰਸ ਪਾਰਟੀ ਦੇ ਤੇਜ਼ੀ ਨਾਲ ਹੋ ਰਹੇ ਖਾਤਮੇ ਦੀ ਨਿਸ਼ਾਨੀ ਹੈ।  ਢਿੱਲੋਂ ਦੀ ਪਾਰਟੀ 'ਚ ਸ਼ਮੂਲੀਅਤ ਨੂੰ ਪਾਰਟੀ ਦੇ ਰਾਜ 'ਚ 25 ਸਾਲ ਸੇਵਾ ਕਰਨ ਦੇ ਟੀਚੇ ਵੱਲ ਇਕ ਅਹਿਮ ਕਦਮ ਦੱਸਦਿਆਂ  ਬਾਦਲ ਨੇ ਕਿਹਾ ਕਿ  ਦੀਪਇੰਦਰ ਸਿੰਘ ਢਿੱਲੋਂ ਦੀ ਪਾਰਟੀ 'ਚ ਸ਼ਮੂਲੀਅਤ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਆਧਾਰ ਹੋਰ ਮਜ਼ਬੂਤ ਹੋਇਆ ਹੈ। ਕਾਂਗਰਸ ਪਾਰਟੀ ਨੂੰ ਕਰੜੇ ਹੱਥੀ ਲੈਂਦਿਆਂ  ਬਾਦਲ ਨੇ ਕਿਹਾ ਕਿ ਕਾਂਗਰਸੀ ਲੀਡਰਸ਼ਿਪ ਦਾ ਆਮ ਆਦਮੀ ਪ੍ਰਤੀ ਪੂਰੀ ਤਰ੍ਹਾਂ ਅਸੰਵੇਦਨਸ਼ੀਲ ਰਵੱਈਆ ਹੋਣ ਕਾਰਨ ਪਾਰਟੀ ਦਾ ਸੂਬੇ 'ਚੋਂ ਪੂਰੀ ਤਰ੍ਹਾਂ ਸਫਾਇਆ ਹੋ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਦੂਸਰੇ ਪਾਸੇ ਮੁੱਖ ਮੰਤਰੀ  ਪ੍ਰਕਾਸ਼ ਸਿੰਘ ਬਾਦਲ ਹਨ ਜੋ ਕਿ ਪੂਰੀ ਤਰ੍ਹਾਂ ਲੋਕਾਂ ਦੀ ਸੇਵਾ 'ਚ ਸਮੱਰਪਤ ਹਨ ਅਤੇ ਇਸੇ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਲਗਾਤਾਰ ਦੂਸਰੀ ਵਾਰ ਸਤਾ 'ਚ ਆਈ ਹੈ। 

ਉਨ੍ਹਾਂ ਅੱਗੇ ਕਿਹਾ ਕਿ  ਢਿੱਲੋਂ ਜੋ ਕਿ ਪੰਥਕ ਪਰਿਵਾਰ ਨਾਲ ਸਬੰਧ ਰੱਖਦੇ ਹਨ, ਨੂੰ ਪਾਰਟੀ 'ਚ ਅਹਿਮ ਸਥਾਨ ਦਿੱਤਾ ਜਾਵੇਗਾ। ਆਪਣੇ ਸੰਬੋਧਨ 'ਚ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ  ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਪਣੀ ਦ੍ਰਿੜਤਾ ਤੇ ਵਚਨਬੱਧਤਾ ਕਾਰਨ  ਢਿੱਲੋਂ ਲੋਕਾਂ 'ਚ ਹਰਮਨ ਪਿਆਰੇ ਹਨ ਅਤੇ ਇਹੀ ਕਾਰਨ ਹੈ ਕਿ ਇਕ ਆਜ਼ਾਦ ਊਮੀਦਵਾਰ ਵਜੋਂ ਚੋਣ ਲੜ ਕੇ ਵੀ ਉਨ੍ਹਾਂ ਵਿਧਾਨ ਸਭਾ ਚੋਣ ਦੌਰਾਨ 50000 ਵੋਟਾਂ ਤੋ ਵੱਧ ਵੋਟ ਹਾਸਿਲ ਕੀਤੇ।  ਢਿੱਲੋਂ ਦਾ ਪਾਰਟੀ ਸਫਾ 'ਚ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ  ਢਿੱਲੋਂ ਵਰਗੇ ਸਮੱਰਪਤ ਤੇ ਕਾਬਿਲ ਵਿਅਕਤੀ ਦੇ ਪਾਰਟੀ 'ਚ ਸ਼ਾਮਿਲ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਆਉਣ ਵਾਲੇ ਦਿਨਾਂ 'ਚ ਕਾਫੀ ਲਾਹਾ ਮਿਲੇਗਾ।  ਪ੍ਰਕਾਸ਼ ਸਿੰਘ ਬਾਦਲ,  ਸੁਖਬੀਰ ਸਿੰਘ ਬਾਦਲ ਅਤੇ  ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਦਿਆਂ  ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਕਾਂਗਰਸ ਪਾਰਟੀ ਨੂੰ ਇਸ ਲਈ ਅਲਵਿਦਾ ਕਿਹਾ ਹੈ ਕਿਉਂਕਿ ਇਸ ਦੀ ਲੀਡਰਸ਼ਿਪ ਨੇ ਉਨ੍ਹਾਂ ਦੀ ਪਾਰਟੀ ਵਰਕਰਾਂ ਲਈ ਵਚਨਬੱਧਤਾ ਤੇ ਦ੍ਰਿੜਤਾ ਨੂੰ ਪੂਰੀ ਤਰ੍ਹਾਂ ਨਜ਼ਰ ਅੰਦਾਜ਼ ਕੀਤਾ ਹੈ।  ਢਿੱਲੋਂ ਨੇ ਅੱਗੇ ਕਿਹਾ ਕਿ ਉਨ੍ਹਾਂ ਦੋ ਦਹਾਕਿਆਂ ਤੋਂ ਵੱਧ ਕਾਂਗਰਸ ਪਾਰਟੀ ਲਈ ਅਣਥੱਕ ਕੰਮ ਕੀਤਾ ਪਰ ਪਾਰਟੀ ਦੀ ਲੀਡਰਸ਼ਿਪ ਵੱਲੋਂ ਉਨ੍ਹਾਂ ਦੇ ਕੰਮ ਦੀ ਰਤੀ ਭਰ ਵੀ ਕਦਨ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਪ੍ਰਕਾਸ਼ ਸਿੰਘ ਬਾਦਲ ਦੀ ਸੂਬੇ ਦੇ ਲੋਕਾਂ ਪ੍ਰਤੀ ਹਮਦਰਦੀ ਤੇ ਸੇਵਾ ਭਾਵਨਾ ਅਤੇ ਸੂਬੇ ਦੇ ਮੁਕੰਮਲ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਦੇ ਸੁਪਨੇ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੇ ਬਿਨਾ ਕਿਸੇ ਸ਼ਰਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ। 

 

Tags: Deepinder Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD