Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਮਿਸ਼ਨਰੇਟ ਪੁਲਿਸ ਵੱਲੋਂ ‘ਫਤਿਹ ਗਰੁੱਪ’ ਦੇ 2 ਮੈਂਬਰ ਗ੍ਰਿਫ਼ਤਾਰ

5 ਗੈਰ-ਕਾਨੂੰਨੀ ਪਿਸਤੌਲ, 10 ਜ਼ਿੰਦਾ ਰੌਂਦ ਤੇ 50 ਗ੍ਰਾਮ ਹੈਰੋਇਨ ਬਰਾਮਦ

Crime News Punjab, Punjab Police, Police, Crime News, Jalandhar Police, Jalandhar

Web Admin

Web Admin

5 Dariya News

ਜਲੰਧਰ , 29 Jul 2025

Last updated on: Jul 30, 2025, 11:51 IST

ਪੰਜਾਬ ਸਰਕਾਰ ਵੱਲੋਂ ਅਪਰਾਧੀ ਤੱਤਾਂ ְ’ਤੇ ਨਕੇਲ ਕੱਸਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਜਲੰਧਰ ਦੀ ਸੀ.ਆਈ.ਏ. ਟੀਮ ਨੇ ਬਦਨਾਮ ‘ਫਤਿਹ ਗਰੁੱਪ’ ਦੇ ਦੋ ਸਰਗਰਮ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਕਾਰਵਾਈ ਦੌਰਾਨ ਪੁਲਿਸ ਵੱਲੋਂ 5 ਗੈਰ-ਕਾਨੂੰਨੀ ਪਿਸਤੌਲ, 10 ਜ਼ਿੰਦਾ ਰੌਂਦ ਅਤੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਨੰਬਰ 82 ਮਿਤੀ 09.07.2025 ਅਧੀਨ ਧਾਰਾ 25(1)B, 54, 59 ਆਰਮਜ਼ ਐਕਟ ਅਤੇ ਵਾਧਾ ਜੁਰਮ 21 ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਡਵੀਜ਼ਨ ਨੰਬਰ 2, ਜਲੰਧਰ ਵਿੱਚ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਪੁਲਿਸ ਵੱਲੋਂ ਦੋ ਮੁਲਜ਼ਮਾਂ ਕਰਨਪ੍ਰੀਤ ਸਿੰਘ ਉਰਫ਼ ਗਿਆਨੀ ਉਰਫ਼ ਫਤਿਹ ਵਾਸੀ ਬੈਂਕ ਇਨਕਲੇਵ, ਖੁਰਲਾ ਕਿੰਗਰਾ, ਕੁੱਕੀ ਢਾਬ ਚੌਕ, ਥਾਣਾ ਡਵੀਜ਼ਨ ਨੰਬਰ 7 ਜਲੰਧਰ ਅਤੇ ਅਮਨ ਉਰਫ਼ ਅਮਨਾ ਵਾਸੀ ਬਾਬਾ ਕਾਹਨ ਦਾਸ ਨਗਰ, ਥਾਣਾ ਬਸਤੀ ਬਾਵਾ ਖੇਲ, ਜਲੰਧਰ ਨੂੰ 27.07.2025 ਨੂੰ ਗ੍ਰਿਫ਼ਤਾਰ ਕੀਤਾ ਗਿਆ। 

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 4 ਗੈਰ-ਕਾਨੂੰਨੀ ਪਿਸਤੌਲ (.32 ਬੋਰ) ਸਮੇਤ 8 ਜ਼ਿੰਦਾ ਰੌਂਦ, 1 ਗੈਰ-ਕਾਨੂੰਨੀ ਪਿਸਤੌਲ (.45 ਬੋਰ) ਸਮੇਤ 2 ਜ਼ਿੰਦਾ ਰੌਂਦ ਅਤੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਰਨਪ੍ਰੀਤ ਸਿੰਘ ਉਰਫ਼ ਫਤਿਹ ਖ਼ਿਲਾਫ਼ ਆਈ.ਪੀ.ਸੀ., ਐਨ.ਡੀ.ਪੀ.ਐਸ. ਐਕਟ ਅਤੇ ਆਰਮਜ਼ ਐਕਟ ਹੇਠ 16 ਮੁਕੱਦਮੇ ਦਰਜ ਹਨ, ਜਦਕਿ ਅਮਨ ਉਰਫ਼ ਅਮਨਾ ਵਿਰੁੱਧ 11 ਮੁੱਕਦਮੇ ਦਰਜ ਹਨ। 

ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਜਾਰੀ ਹੈ।

 

Tags: Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD