Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਧਰਮੇਂਦਰ ਪ੍ਰਧਾਨ ਨੇ ਆਨਲਾਈਨ ਮਾਧਿਅਮ ਰਾਹੀ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ 201 ਕਰੋੜ ਰੁਪੈ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

Dharmendra Pradhan, Dharmendra Debendra Pradhan, BJP, Bharatiya Janata Party, Ministry of Skill Development and Entrepreneurship, Dr Sukanta Majumdar, Jayant Chaudhary, Harjot Singh Bains

Web Admin

Web Admin

5 Dariya News

ਨਵੀਂ ਦਿੱਲੀ/ਬਠਿੰਡਾ , 29 Jul 2025

Last updated on: Jul 30, 2025, 12:07 IST

ਉੱਚ ਸਿੱਖਿਆ ਦੇ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਹੇਠ ਮਾਣਯੋਗ ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਮੰਗਲਵਾਰ, 29 ਜੁਲਾਈ 2025 ਨੂੰ ਆਨਲਾਈਨ ਮਾਧਿਅਮ ਰਾਹੀ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਵਿਖੇ ₹200.99 ਕਰੋੜ ਦੀ ਲਾਗਤ ਨਾਲ ਵਿਕਸਤ ਕੀਤੇ ਜਾਣ ਵਾਲੇ ਵੱਖ-ਵੱਖ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਹ ਸਮਾਗਮ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੀ ਇੱਕ ਦੇਸ਼ ਵਿਆਪੀ ਮੁਹਿੰਮ ਦਾ ਹਿੱਸਾ ਸੀ।

ਆਨਲਾਈਨ ਨੀਂਹ ਪੱਥਰ ਰੱਖਣ ਦੀ ਰਸਮ ਨਵੀਂ ਦਿੱਲੀ ਵਿੱਚ ਆਯੋਜਿਤ ਆਲ ਇੰਡੀਆ ਐਜੂਕੇਸ਼ਨ ਕਨਕਲੇਵ 2025 (ਏ.ਬੀ.ਐੱਸ.ਐੱਸ.-2025) ਦੌਰਾਨ ਹੋਈ, ਜੋ ਕਿ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) 2020 ਦੀ ਪੰਜਵੀਂ ਵਰ੍ਹੇਗੰਢ ਨੂੰ ਮਨਾਉਣ ਲਈ ਆਯੋਜਿਤ ਕੀਤੀ ਗਈ ਸੀ। ਇਸ ਮੌਕੇ ਮਾਣਯੋਗ ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਸ਼੍ਰੀ ਜਯੰਤ ਚੌਧਰੀ (ਕੇਂਦਰੀ ਰਾਜ ਮੰਤਰੀ, ਸਿੱਖਿਆ ਅਤੇ ਕੌਸ਼ਲ ਵਿਕਾਸ) ਅਤੇ ਡਾ. ਸੁਕਾਂਤ ਮਜੂਮਦਾਰ (ਕੇਂਦਰੀ ਰਾਜ ਮੰਤਰੀ, ਸਿੱਖਿਆ) ਦੀ ਹਾਜ਼ਰੀ ਵਿੱਚ ਨਵੇਂ ਬੁਨਿਆਦੀ ਢਾਂਚਾ ਨਿਰਮਾਣ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ।

ਇਸ ਮਹੱਤਵਪੂਰਨ ਸਮਾਰੋਹ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਦਿੱਲੀ ਵਿੱਚ ਹੋਏ ਰਾਸ਼ਟਰੀ ਸਮਾਗਮ ਵਿੱਚ ਸੀਯੂ ਪੰਜਾਬ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।ਇਸ ਦੌਰਾਨ ਜ਼ਿਲ੍ਹਾ ਬਠਿੰਡਾ ਦੇ ਪਿੰਡ ਘੁੱਦਾ ਵਿਖੇ ਸਥਿਤ ਸੀਯੂ ਪੰਜਾਬ ਦੇ ਮੁੱਖ ਕੈਂਪਸ ਵਿੱਚ ਇੱਕ ਸਮਾਨਾਂਤਰ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿੱਥੇ ਯੂਨੀਵਰਸਿਟੀ ਦੇ ਪ੍ਰੋ. ਵਾਈਸ-ਚਾਂਸਲਰ ਪ੍ਰੋ. ਕਿਰਨ ਹਜ਼ਾਰਿਕਾ ਦੀ ਅਗਵਾਈ ਹੇਠ ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਨੀਂਹ ਪੱਥਰ ਸਮਾਰੋਹ ਦੇ ਲਾਈਵ ਆਨਲਾਈਨ ਪ੍ਰਸਾਰਣ ਵਿੱਚ ਭਾਗ ਲਿਆ।

ਇਸ ਸਮਾਗਮ ਦੌਰਾਨ, ਮਾਨਯੋਗ ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਉੱਚ ਸਿੱਖਿਆ ਵਿੱਤ ਏਜੰਸੀ (ਹੈਫ਼ਾ) ਦੁਆਰਾ ਵਿੱਤ-ਪੋਸ਼ਿਤ ਹੇਠ ਲਿਖੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਆਨਲਾਈਨ ਮਾਧਿਅਮ ਰਾਹੀਂ ਨੀਂਹ ਪੱਥਰ ਰੱਖਿਆ:

•         ਅਕਾਦਮਿਕ ਬਲਾਕ — 20,642 ਵਰਗ ਮੀਟਰ

•         600 ਸੀਟਾਂ ਵਾਲਾ ਲੜਕਿਆਂ ਦਾ ਹੋਸਟਲ — 9,733 ਵਰਗ ਮੀਟਰ

•         400 ਸੀਟਾਂ ਵਾਲਾ ਲੜਕੀਆਂ ਦਾ ਹੋਸਟਲ — 7,289 ਵਰਗ ਮੀਟਰ

•         100 ਸੀਟਾਂ ਵਾਲਾ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਹੋਸਟਲ — 2,355 ਵਰਗ ਮੀਟਰ

•         ਵਾਈਸ ਚਾਂਸਲਰ ਨਿਵਾਸ — 393 ਵਰਗ ਮੀਟਰ

ਇਨ੍ਹਾਂ ਵਿੱਚੋਂ ਕਈ ਇਮਾਰਤਾਂ ਨੂੰ ਗ੍ਰਿਹਾ-IV ਦੇ ਮਿਆਰਾਂ ਅਨੁਸਾਰ ਤਿਆਰ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਵਾਤਾਵਰਣ-ਅਨੁਕੂਲਤਾ, ਊਰਜਾ-ਕੁਸ਼ਲਤਾ ਅਤੇ ਟਿਕਾਊ-ਵਿਕਾਸ ਦੀਆਂ ਵਿਸ਼ੇਸ਼ਤਾਵਾਂ ਸ਼ਾਮਲ ਹਨ - ਜਿਵੇਂ ਕਿ ਸੈਂਸਰ-ਅਧਾਰਤ ਰੋਸ਼ਨੀ, ਸੂਰਜੀ ਊਰਜਾ ਪ੍ਰਣਾਲੀਆਂ, ਭੂਚਾਲ-ਰੋਧਕ ਢਾਂਚਾ, ਜ਼ੀਰੋ-ਵੇਸਟ ਪਾਣੀ ਪ੍ਰਣਾਲੀ, ਅਤੇ ਅੰਗਹੀਣਾਂ ਲਈ ਸੌਖੀ ਪਹੁੰਚ ਆਦਿ।ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮਾਣਯੋਗ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਨਵੇਂ ਬੁਨਿਆਦੀ ਢਾਂਚੇ ਦੇ ਨੀਂਹ ਪੱਥਰ ਰੱਖਣ ਅਤੇ ਰਾਸ਼ਟਰੀ ਸਿੱਖਿਆ ਨੀਤੀ 2020 ਦੀ ਪੰਜਵੀਂ ਵਰ੍ਹੇਗੰਢ ਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ “ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਦੂਰਦਰਸ਼ੀ ਅਗਵਾਈ ਹੇਠ ਸਿੱਖਿਆ ਭਾਰਤ ਦੀ ਵਿਕਾਸ ਯਾਤਰਾ ਦਾ ਮੂਲ ਕੇਂਦਰ ਬਣ ਚੁੱਕੀ ਹੈ। ਐਨਈਪੀ 2020 ਨੇ ਕਲਾਸਰੂਮ ਤੋਂ ਕੈਂਪਸ ਅਤੇ ਕਮਿਊਨਿਟੀ ਤੱਕ ਠੋਸ ਪ੍ਰਭਾਵ ਛੱਡੇ ਹਨ।”ਉਨ੍ਹਾਂ ਨੇ ਉੱਚ ਸਿੱਖਿਆ ਸੰਸਥਾਵਾਂ ਦੀ ਸਰਗਰਮ ਭੂਮਿਕਾ ਦੀ ਪ੍ਰਸੰਸਾ ਕੀਤੀ ਜੋ ਬਹੁ-ਅਨੁਸ਼ਾਸਨੀ ਸਿੱਖਿਆ, ਡਿਜੀਟਲ ਪਹੁੰਚ, ਹੁਨਰ ਵਿਕਾਸ ਅਤੇ ਸਰਬਪੱਖੀ ਸਿੱਖਿਆ ਨੂੰ ਉਤਸ਼ਾਹਿਤ ਕਰ ਰਹੀਆਂ ਹਨ।

ਉਨ੍ਹਾਂ ਨੇ ਯੂਨੀਵਰਸਿਟੀ ਵੱਲੋਂ ਖੋਜ, ਨਵੀਨਤਾ ਅਤੇ ਬਹੁ-ਅਨੁਸ਼ਾਸਨੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਵਾਲੇ ਯਤਨਾਂ ਦੀ ਭਾਰੀ ਪ੍ਰਸੰਸਾ ਕੀਤੀ। ਉਨ੍ਹਾਂ ਨੇ ਡਿਜੀਟਲ ਸਮਾਵੇਸ਼, ਹੁਨਰ ਵਿਕਾਸ ਅਤੇ ਸਮਾਵੇਸ਼ੀ ਸਿੱਖਿਆ 'ਚ ਯੂਨੀਵਰਸਿਟੀ ਦੀ ਭੂਮਿਕਾ ਨੂੰ ਖਾਸ ਤੌਰ 'ਤੇ ਉਜਾਗਰ ਕੀਤਾ। ਉਨ੍ਹਾਂ ਨੇ ਨਿਪੁੰਨ ਭਾਰਤ ਮਿਸ਼ਨ ਵਰਗੀਆਂ ਪਹਿਲਕਦਮੀਆਂ ਰਾਹੀਂ ਪੇਂਡੂ ਸਿੱਖਿਆ ਦੇ ਨਤੀਜਿਆਂ ਵਿੱਚ ਹੋਏ ਮਹੱਤਵਪੂਰਨ ਸੁਧਾਰਾਂ ਨੂੰ ਉਜਾਗਰ ਕੀਤਾ ਅਤੇ ਜ਼ੋਰ ਦਿੱਤਾ ਕਿ ਇਹ ਤਰੱਕੀ ਅਧਿਆਪਕਾਂ, ਵਿਦਿਆਰਥੀਆਂ, ਸੰਸਥਾਵਾਂ ਅਤੇ ਰਾਜ ਸਰਕਾਰਾਂ ਦੇ ਸਮੂਹਿਕ ਯਤਨਾਂ ਦਾ ਨਤੀਜਾ ਹੈ।

ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਯੂਨੀਵਰਸਿਟੀ ਨੂੰ ਹੈਫਾ ਗ੍ਰਾਂਟ ਤੋਂ ਇਹ ਸਹਾਇਤਾ ਪ੍ਰਦਾਨ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਮਾਣਯੋਗ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਯੂਨੀਵਰਸਿਟੀ ਨੂੰ ਅਧਿਆਪਨ, ਖੋਜ ਅਤੇ ਵਿਦਿਆਰਥੀ ਭਲਾਈ ਦੇ ਖੇਤਰ ਵਿੱਚ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇੱਕ ਵਿਸ਼ਵ ਪੱਧਰੀ ਸੰਸਥਾ ਵਿੱਚ ਬਦਲਣ ਵੱਲ ਮਦਦ ਕਰੇਗੀ।

ਇਹ ਨਵੀਨਤਾਕਾਰੀ ਪ੍ਰੋਜੈਕਟ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਨ ਲਈ ਯੂਨੀਵਰਸਿਟੀ ਦੀ ਸਮਰੱਥਾ ਨੂੰ ਵਧਾਉਣਗੇ। ਇਸ ਤੋਂ ਇਲਾਵਾ, ਇਹ ਪਹਿਲਕਦਮੀ ਸਥਿਰਤਾ, ਨਵੀਨਤਾ ਅਤੇ ਸੰਪੂਰਨ ਵਿਕਾਸ ਨੂੰ ਉਤਸ਼ਾਹਿਤ ਕਰਕੇ ਦੇਸ਼ ਦੇ ਚੋਟੀ ਦੇ ਵਿਦਿਅਕ ਅਦਾਰਿਆਂ ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰੇਗੀ।

 

Tags: Dharmendra Pradhan , Dharmendra Debendra Pradhan , BJP , Bharatiya Janata Party , Ministry of Skill Development and Entrepreneurship , Dr Sukanta Majumdar , Jayant Chaudhary , Harjot Singh Bains

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD