Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਜਨੀਸ਼ ਕੁਮਾਰ ਦਹੀਯਾ ਨੇ 40 ਲਾਭਪਾਤਰੀਆਂ ਨੂੰ 1 ਕਰੋੜ ਰੁਪਏ ਦੇ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ

ਹਲਕਾ ਫ਼ਿਰੋਜ਼ਪੁਰ ਦਿਹਾਤੀ ਅਧੀਨ ਲਗਭਗ ਇੱਕ ਕਰੋੜ ਰੁਪਏ ਦੇ ਕਰਜ਼ੇ ਕੀਤੇ ਗਏ ਮੁਆਫ਼:ਦਹੀਯਾ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਿਰੋਜ਼ਪੁਰ , 29 Jul 2025

Last updated on: Jul 30, 2025, 15:03 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਮਾਜ ਦੇ ਪਿਛੜੇ ਅਤੇ ਗਰੀਬ ਵਰਗ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ  ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਹੀ ਕੋਸ਼ਿਸ਼ਾਂ ਦੀ ਇੱਕ ਮਹੱਤਵਪੂਰਨ ਕੜੀ ਤਹਿਤ ਅੱਜ ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਕੁਮਾਰ ਦਹੀਯਾ ਵੱਲੋਂ ਪੰਜਾਬ ਸਰਕਾਰ ਦੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਜ਼ਾ ਮੁਆਫ਼ੀ ਸਕੀਮ ਅਧੀਨ ਹਲਕਾ ਫਿਰੋਜ਼ਪੁਰ ਦਿਹਾਤੀ ਦੇ 40 ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਦੇ ਪ੍ਰਮਾਣ ਪੱਤਰ ਸੌਂਪੇ ਗਏ, ਜਿਨ੍ਹਾਂ ਦੀ ਕੁੱਲ ਰਕਮ ਲਗਭਗ 1 ਕਰੋੜ ਰੁਪਏ ਬਣਦੀ ਹੈ। 

ਇਸ ਮੌਕੇ ਜ਼ਿਲ੍ਹਾ ਮੈਨੇਜਰ ਐਸ.ਸੀ. ਕਾਰਪੋਰੇਸ਼ਨ ਸ੍ਰੀ ਹੁਕਮ ਚੰਦ ਅਗਰਵਾਲ ਵੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਦਹੀਯਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਕਰਜ਼ਾ ਮੁਆਫੀ ਨਾ ਸਿਰਫ਼ ਇਨ੍ਹਾਂ ਲਾਭਪਾਤਰੀਆਂ ਤੇ ਆਰਥਿਕ ਬੋਝ ਹਟਾਵੇਗੀ, ਸਗੋਂ ਲਾਭਪਾਤਰੀਆਂ ਨੂੰ ਇੱਕ ਨਵੀਂ ਸ਼ੁਰੂਆਤ ਕਰਨ ਲਈ ਹੌਂਸਲਾ ਵੀ ਮਿਲੇਗਾ। 

ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਆਰਥਿਕ ਮੁਸ਼ਕਲਾਂ ਦੀ ਵਜ੍ਹਾ ਨਾਲ ਪਿੱਛੇ ਨਾ ਰਹਿ ਜਾਵੇ।ਉਨ੍ਹਾਂ ਨੇ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਲਾਗੂ ਕੀਤੀ ਗਈ ਇਹ ਕਰਜ਼ਾ ਮੁਆਫੀ ਸਕੀਮ ਪੰਜਾਬ ਸਰਕਾਰ ਦੀ ਸੰਵੇਦਨਸ਼ੀਲਤਾ ਅਤੇ ਆਮ ਆਦਮੀ ਲਈ ਕੰਮ ਕਰਨ ਦੀ ਨਿਸ਼ਾਨੀ ਹੈ।

ਇਸ ਮੌਕੇ ਵਿਧਾਇਕ ਦਹੀਯਾ ਨੇ ਕਿਹਾ ਕਿ ਕੁਝ ਪਰਿਵਾਰ ਆਪਣੇ ਕਿਸੇ ਜ਼ਰੂਰੀ ਰੁਝੇਵਿਆਂ ਕਾਰਨ ਉਨ੍ਹਾਂ ਕੋਲ ਨਹੀਂ ਪਹੁੰਚ ਸਕੇ ਇਸ ਲਈ ਉਹ ਖੁਦ ਉਨ੍ਹਾਂ ਦੇ ਘਰ ਜਾ ਕੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਦੇਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਦੱਸਿਆ ਕਿ ਭਲਾਈ ਸਕੀਮਾਂ ਰਾਹੀਂ ਹਰੇਕ ਵਰਗ ਦੀ ਤਰੱਕੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਇਸ ਤਰ੍ਹਾਂ ਰਾਜ ਨੂੰ ਤਰੱਕੀ ਤੇ ਵਿਕਾਸ ਵਿੱਚ ਹੋਰ ਅੱਗੇ ਵਧਾਇਆ ਜਾ ਸਕੇ। ਇਸ ਮੌਕੇ ਕਰਜ਼ਾ ਮੁਆਫ਼ੀ ਦੇ ਲਾਭਪਾਤਰੀਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਦਾ ਕਰਜ਼ੇ ਮੁਆਫ਼ ਕਰਨ ਲਈ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਇਹ ਕਰਜ਼ੇ ਬਹੁਤ ਪੁਰਾਣੇ ਸਮੇਂ ਤੋਂ ਚੱਲੇ ਆ ਰਹੇ ਸੀ ਅਤੇ ਸਾਡੇ ਕੋਈ ਆਮਦਨ ਦੇ ਵਧੀਆ ਸਰੋਤ ਨਾ ਹੋਣ ਕਾਰਨ ਅਸੀਂ ਆਰਥਿਕ ਪੱਖੋਂ ਬਹੁਤ ਕਮਜ਼ੋਰ ਸੀ, ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਡੇ ਕਰਜ਼ੇ ਮੁਆਫ਼ ਕਰਕੇ ਬਹੁਤ ਵਧੀਆ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਚਮੁੱਚ ਆਪ ਆਦਮੀ ਦੀ ਭਲਾਈ ਲਈ ਸੋਚਦੀ ਹੈ, ਉਹ ਇਸ ਕਾਰਜ ਲਈ ਬਹੁਤ ਧੰਨਵਾਦ ਕਰਦੇ ਹਨ।

ਇਸ ਮੌਕੇ ਨਿੱਜੀ ਸਕੱਤਰ ਰੌਬੀ ਸੰਧੂ ਲਈ, ਪਰਮਜੀਤ ਸਿੰਘ ਜੰਮੂ ਜਿਲਾ ਮੀਤ ਪ੍ਰਧਾਨ ਬੀਸੀ ਵਿੰਗ, ਸਰਪੰਚ ਮਨਦੀਪ ਸਿੰਘ ਪਿਆਰੇਆਣਾ, ਸਰਪੰਚ ਬੋਹੜ ਸਿੰਘ ਕਾਕੜ, ਸਰਪੰਚ ਅਜਮੇਰ ਸਿੰਘ ਮੁਰਕ ਵਾਲਾ, ਸਰਪੰਚ ਮੇਜਰ ਸਿੰਘ ਬੁਰਜੀ, ਸਰਪੰਚ ਜਸਪਾਲ ਸਿੰਘ ਨਿਹਾਲਾ ਕਿਲਚਾ, ਸਰਪੰਚ ਪਿੱਪਲ ਸਿੰਘ ਸਾਵਣ ਵਾਲੇ ਝੁੱਗੇ, ਸਰਪੰਚ  ਨਰਾਇਣ ਸਿੰਘ ਮਹਿਲ ਸਿੰਘ ਵਾਲਾ ਹਾਜ਼ਰ ਸਨ।  

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD