Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਡਾ. ਰਵਜੋਤ ਸਿੰਘ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਕਰਨ 'ਤੇ ਜੂਨੀਅਰ ਇੰਜੀਨੀਅਰ ਅਤੇ ਸੈਨਟਰੀ ਇੰਸਪੈਕਟਰ ਮੁਅੱਤਲ ਕਰਨ ਦੇ ਆਦੇਸ਼

ਕੂੜਾ ਚੁੱਕਣ ਦੀ ਕਾਰਗੁਜ਼ਾਰੀ 'ਚ ਢਿੱਲ ਅਤੇ ਬੇਤਰਤੀਬੀ ਕਾਰਨ ਕਾਰਜਸਾਧਕ ਅਧਿਕਾਰੀ, ਮੋਰਿੰਡਾ ਪਰਵਿੰਦਰ ਸਿੰਘ ਭੱਟੀ ਦਾ ਤਬਾਦਲਾ ਕੀਤਾ

Dr Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Charanjit Singh, Morinda

Web Admin

Web Admin

5 Dariya News

ਮੋਰਿੰਡਾ , 30 Jul 2025

Last updated on: Jul 30, 2025, 15:50 IST

ਮੋਰਿੰਡਾ ਨਗਰ ਕੌਂਸਲ ਦੇ ਜੂਨੀਅਰ ਇੰਜੀਨੀਅਰ ਨਰੇਸ਼ ਕੁਮਾਰ ਅਤੇ ਸੈਨਟਰੀ ਇੰਸਪੈਕਟਰ ਵਰਿੰਦਰ ਸਿੰਘ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਕਰਨ ਅਤੇ ਨਾਗਰਿਕਾਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਨੇ ਦੋਹਾਂ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅੱਜ ਸਵੇਰੇ ਮੰਤਰੀ ਨੇ ਵਿਧਾਇਕ ਡਾ. ਚਰਨਜੀਤ ਸਿੰਘ ਦੀ ਮੌਜੂਦਗੀ 'ਚ ਵਾਰਡ ਨੰਬਰ 5 ਅਤੇ 6, ਚੁੰਨੀ ਰੋਡ ਨੇੜੇ ਰੈਸਟ ਹਾਊਸ, ਵਾਰਡ ਨੰਬਰ 13, 14, 15, ਪੁਰਾਣਾ ਬੱਸੀ ਰੋਡ ਅਤੇ ਸ਼ਿਵ ਨੰਦਾ ਸਕੂਲ ਰੋਡ ਦਾ ਅਚਾਨਕ ਦੌਰਾ ਕੀਤਾ। 

ਦੌਰੇ ਦੌਰਾਨ ਇਹ ਦੇਖਣ ਵਿੱਚ ਆਇਆ ਕਿ ਘਰਾਂ ਦਾ ਕੂੜਾ-ਕਰਕਟ ਵੱਡੀ ਮਾਤਰਾ ਵਿੱਚ ਹਰ ਵਾਰਡ 'ਚ ਇਧਰ-ਉਧਰ  ਖਿਲਰਿਆ ਹੋਇਆ ਹੈ ਅਤੇ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਬਿਲਕੁਲ ਅਸਫਲ ਹੈ। ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਕੌਂਸਿਲ ਦੀ ਢਿੱਲੀ ਕਾਰਗੁਜ਼ਾਰੀ ਅਤੇ ਸਫਾਈ ਪ੍ਰਣਾਲੀ ਵਿੱਚ ਲਾਪਰਵਾਹੀ ਨੂੰ ਧਿਆਨ ਵਿੱਚ ਰੱਖਦੇ ਹੋਏ, ਮੋਰਿੰਡਾ ਨਗਰ ਕੌਂਸਲ ਦੇ ਕਾਰਜਸਾਧਕ ਅਧਿਕਾਰੀ ਪਰਵਿੰਦਰ ਸਿੰਘ ਭੱਟੀ ਨੂੰ ਤੁਰੰਤ ਤਬਾਦਲਾ ਕਰਕੇ ਹੋਰ ਥਾਂ ਤਾਇਨਾਤ ਕਰਨ ਦੇ ਹੁਕਮ ਦਿੱਤੇ।

ਇਸ ਮੌਕੇ ਵਾਰਡ ਨੰਬਰ 5 ਅਤੇ 6 ਦੇ ਨਿਵਾਸੀਆਂ ਵੱਲੋਂ ਇਲਾਕੇ ਵਿੱਚ ਲੰਮੇ ਸਮੇਂ ਤੋਂ ਬੰਦ ਸੀਵਰੇਜ ਦੇ ਪਾਣੀ ਦੀ ਨਿਕਾਸੀ ਪ੍ਰਣਾਲੀ ਦੀ ਸ਼ਿਕਾਇਤ ਕੀਤੀ ਗਈ, ਜੋ ਕਿ ਸੜਕਾਂ ਅਤੇ ਘਰਾਂ ਨੂੰ ਨਿਰੰਤਰ ਨੁਕਸਾਨ ਪਹੁੰਚਾ ਰਿਹਾ ਸੀ। ਕੈਬਨਿਟ ਮੰਤਰੀ ਨੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਰਾਜੀਵ ਕਪੂਰ ਨੂੰ ਇੱਕ ਮਹੀਨੇ ਦੇ ਅੰਦਰ ਸਾਰੇ ਰੁਕੇ ਹੋਏ ਪਾਈਪ ਲਾਈਨਾਂ ਨੂੰ ਸਾਫ ਕਰਨ ਦੇ ਆਦੇਸ਼ ਦਿੱਤੇ ਅਤੇ ਕਿਹਾ ਕਿ ਉਹ ਇਕ ਮਹੀਨੇ ਬਾਅਦ ਦੁਬਾਰਾ ਇਸ ਇਲਾਕੇ ਦਾ ਦੌਰਾ ਕਰਕੇ ਕਾਰਗੁਜ਼ਾਰੀ ਦੀ ਸਮੀਖਿਆ ਕਰਨਗੇ।

ਇਸ ਮੌਕੇ ਏ.ਡੀ.ਸੀ. (ਸ਼ਹਿਰੀ) ਪੂਜਾ ਸਿਆਲ ਗਰੇਵਾਲ, ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ, ਮੋਰਿੰਡਾ ਦੇ ਆਪ ਪਾਰਟੀ ਦੇ ਸ਼ਹਿਰੀ ਪ੍ਰਧਾਨ ਨਵਦੀਪ ਸਿੰਘ ਟੋਨੀ, ਜਗਤਾਰ ਸਿੰਘ, ਨਿਰਮਲਪ੍ਰੀਤ ਮਹਿਰਵਾਨ, ਵਿਵੇਕ ਸ਼ਰਮਾ, ਮਨਜੀਤ ਕੌਰ ਅਤੇ ਜਗਦੇਵ ਸਿੰਘ ਬਿੱਟੂ ਵੀ ਮੌਜੂਦ ਸਨ।

 

Tags: Dr Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Charanjit Singh , Morinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD