Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਜਨਤਕ ਖੇਤਰ ਦੀਆਂ ਬੈਂਕਾਂ ਦਾ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਚ ਵੱਡਾ ਯੋਗਦਾਨ: ਹਰਪਾਲ ਸਿੰਘ ਚੀਮਾ

ਕਿਹਾ, ਬੈਂਕਾਂ ਆਮ ਆਦਮੀ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਰਕਾਰੀ ਸਪਾਂਸਰ ਸਕੀਮਾਂ 'ਚ ਵੱਧ ਤੋਂ ਵੱਧ ਯੋਗਦਾਨ ਦੇਣ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

5 Dariya News

5 Dariya News

5 Dariya News

ਮੁਲਾਂਪੁਰ ਗਰੀਬਦਾਸ (ਸਾਹਿਬਜ਼ਾਦਾ ਅਜੀਤ ਸਿੰਘ ਨਗਰ ) , 30 Jul 2025

Last updated on: Jul 30, 2025, 16:04 IST

ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਂਪੁਰ ਗਰੀਬਦਾਸ ਵਿਖੇ *ਬੈਂਕ ਆਫ਼ ਮਹਾਂਰਾਸ਼ਟਰ* ਦੀ ਨਵੀਂ ਸ਼ਾਖਾ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਆਖਿਆ ਕਿ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਜਨਤਕ ਖੇਤਰ ਦੀਆਂ ਬੈਂਕਾਂ ਦਾ ਵੀ ਅਹਿਮ ਯੋਗਦਾਨ ਹੈ। 

ਉਨ੍ਹਾਂ ਕਿਹਾ ਕਿ ਬੈਂਕਾਂ ਨੂੰ ਆਮ ਆਦਮੀ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਰਕਾਰੀ ਸਪਾਂਸਰ ਸਕੀਮਾਂ ਤਹਿਤ ਲੋਕਾਂ ਨੂੰ ਵੱਧ ਤੋਂ ਵੱਧ ਕਰਜ਼ਾ ਯੋਜਨਾਵਾਂ ਦਾ ਲਾਭ ਦੇਣਾ ਚਾਹੀਦਾ ਹੈ। ਜਿਸ ਨਾਲ ਸਵੈ ਰੋਜ਼ਗਾਰ ਚ ਵਾਧਾ ਹੋਣ ਦੇ ਨਾਲ ਨਾਲ, ਜੁੜੇ ਹੋਏ ਕਈ ਲੋਕਾਂ ਨੂੰ ਵੀ ਲਾਭ ਤੇ ਰੋਜ਼ਗਾਰ ਮਿਲੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਹੱਥ ਪੰਜਾਬ ਦੀ ਵਾਗਡੋਰ ਆਉਣ ਬਾਅਦ ਸੂਬੇ ਚ ਕਰ ਵਸੂਲੀ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ। ਜਿਸ ਵਿੱਚ ਜੀ ਐਸ ਟੀ ਤੇ ਆਬਕਾਰੀ ਮਾਲੀਆ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਦੇ ਵਾਧੂ ਮਾਲੀਏ ਨੂੰ ਲੋਕ ਭਲਾਈ ਸਕੀਮਾਂ ਚ ਵਰਤਿਆ ਜਾ ਰਿਹਾ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ।

ਬੈਂਕ ਦੇ ਜ਼ੋਨਲ ਹੈਡ ਲੁਧਿਆਣਾ ਸ੍ਰੀ ਐਸ. ਕੇ. ਤ੍ਰਿਵੇਦੀ  ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਆਪਣੇ ਗ੍ਰਾਹਕਾਂ ਨੂੰ ਮੁੱਲਾਂਪੁਰ ਵਿੱਚ ਬਿਹਤਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨ ਲਈ ਜ਼ਿਲ੍ਹੇ ਵਿੱਚ ਆਪਣੀ ਨੌਵੀਂ ਬ੍ਰਾਂਚ ਸ਼ੁਰੂ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਬੈਂਕ ਆਫ ਮਹਾਰਾਸ਼ਟਰ ਨੇ ਹਮੇਸ਼ਾਂ ਆਪਣੇ ਗ੍ਰਾਹਕਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਅਤੇ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਦਾ ਯਤਨ ਕੀਤਾ ਹੈ।  

ਸਾਡੀ ਨਵਾਂ ਸ਼ਾਖਾ ਇਸ ਦਿਸ਼ਾ ਵੱਲ ਇੱਕ ਮਹਤਵਪੂਰਨ ਕਦਮ ਹੈ, ਜਿਸ ਨਾਲ ਅਸੀਂ ਆਪਣੇ ਗਾਹਕਾਂ ਨੂੰ ਹੋਰ ਵੀ ਬਿਹਤਰ ਸੇਵਾਵਾਂ ਪ੍ਰਦਾਨ ਕਰ ਸਕੀਏ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬੈਂਕ ਨਾਲ ਜੁੜਕੇ ਹੋਰ ਸੇਵਾ ਦਾ ਮੌਕਾ ਦੇਣ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਸ਼ਾਖਾ ਲੋਕਾਂ ਲਈ ਇੱਕ ਮਹੱਤਵਪੂਰਨ ਬੈਂਕਿੰਗ ਭਾਗੀਦਾਰ ਸਾਬਿਤ ਹੋਵੇਗੀ ਅਤੇ ਉਨ੍ਹਾਂ ਦੇ ਵਿੱਤੀ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਭਾਗੀਦਾਰ ਬਣੇਗੀ। 

ਇਸ ਮੌਕੇ 'ਤੇ ਸ਼ਾਖਾ ਪ੍ਰਬੰਧਕ ਅਨੂ ਸੈਣੀ ਅਤੇ ਬੈਂਕ ਦੇ ਹੋਰ ਨੁਮਾਇੰਦੇ ਹਾਜ਼ਰ ਰਹੇ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD