ਸ੍ਰੀ ਗੁਲਨੀਤ ਸਿੰਘ ਖੁਰਾਣਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਦੱਸਿਆ ਕਿ ਸ੍ਰੀ ਗੌਰਵ ਯਾਦਵ ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਸ੍ਰੀ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਜ ਰੂਪਨਗਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਜਿਲ੍ਹਾ ਪੁਲਿਸ ਵਲੋ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ ਨਸ਼ਾ ਕਰਨ ਦੇ ਆਦੀ ਇੱਕ ਵਿਅਕਤੀ ਸਮੇਤ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨਾਂ ਪਾਸੇ 17 ਗ੍ਰਾਮ ਤੋ ਵੱਧ ਹੈਰੋਈਨ, 120 ਨਸ਼ੀਲੀ ਗੋਲੀਆ, 5 ਗ੍ਰਾਮ ਤੇ ਵੱਧ ਨਸ਼ੀਲਾ ਪਾਊਡਰ ਅਤੇ 6000/- ਰੁਪਏ (ਡਰੱਗ ਮਨੀ) ਬ੍ਰਾਮਦ ਕੀਤੀ ਗਈ।
ਐਸ ਐਸ ਪੀ ਖੁਰਾਣਾ ਨੇ ਦੱਸਿਆ ਕਿ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਕਰਕੇ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਥਾਣਾ ਸਿਟੀ ਮੋਰਿੰਡਾ ਵੱਲੋਂ ਹਸਤਿੰਦਰ ਕੌਰ ਪਤਨੀ ਲਖਵੀਰ ਸਿੰਘ ਵਾਸੀ ਮਕਾਨ ਨੰਬਰ 54, ਵਾਰਡ ਨੰਬਰ 15 ਪ੍ਰੇਮ ਨਗਰ ਨੇੜੇ ਚੰਨੀ ਦੀ ਕੋਨੀ ਮੋਰਿੰਡਾ ਅਤੇ ਗੁਰਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਹਸਨਪੁਰ ਥਾਣਾ ਘੜੂੰਆਂ ਜਿਲ੍ਹਾ ਮੋਹਾਲੀ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੇ 17 ਗ੍ਰਾਮ ਤੋ ਵੱਧ ਹੈਰੋਈਨ, 120 ਨਸ਼ੀਲੀ ਗੋਲੀਆ ਅਤੇ 6000/- ਰੁਪਏ (ਡਰੱਗ ਮਨੀ) ਬ੍ਰਾਮਦ ਕੀਤੀ ਗਈ, ਥਾਣਾ ਸਦਰ ਰੂਪਨਗਰ ਵੱਲੋਂ ਚੰਦਨ ਕੁਮਾਰ ਸਿੰਘ ਪੁੱਤਰ ਵਰਿੰਦਰ ਨਰਾਇਣ ਸਿੰਘ ਵਾਸੀ ਪਿੰਡ ਹਟਬਰੀਆ ਥਾਣਾ ਪਿਪਰਾ ਜਿਲਾ ਸਪੋਲ (ਬਿਹਾਰ) ਹਾਲ ਵਾਸੀ ਪਿੰਡ ਪੁਰਖਾਲੀ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੇ 5 ਗ੍ਰਾਮ ਤੋ ਵੱਧ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਥਾਣਾ ਸਿੰਘ ਭਗਵੰਤਪੁਰ ਵੱਲੇ ਨਸ਼ਾ ਕਰਨ ਦੇ ਆਦੀ ਅਕਾਸ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਰਾਏਪੁਰ, ਥਾਣਾ ਬਲੋਗੀ, ਜਿਲਾ ਐਸ.ਏ.ਐਸ. ਨਗਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕਦਮੇ ਦਰਜ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਦੱਸਿਆਂ ਕਿ ਪ੍ਰੋਜੇਕਟ 'ਸੰਪਰਕ' ਦੀ ਲਗਾਤਾਰਤਾ ਵਿਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋਂ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸੁਝਾਅ ਵੀ ਲਏ ਗਏ। ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।