Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਰੀਜ਼ ਨੂੰ ਹਰ ਦਵਾਈ ਸਰਕਾਰੀ ਸਿਹਤ ਸੰਸਥਾ ਵਿਚ ਹੀ ਮਿਲੇ : ਡਾ. ਸੰਗੀਤਾ ਜੈਨ

ਡਾਕਟਰਾਂ ਨੂੰ ਸਿਰਫ਼ ਜੈਨਰਿਕ ਦਵਾਈਆਂ ਲਿਖਣ ਦੀ ਹਦਾਇਤ

Health, Civil Surgeon Mohali, Sahibzada Ajit Singh Nagar, Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 30 Jul 2025

Last updated on: Jul 30, 2025, 18:30 IST

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਉੁਣ ਵਾਲੇ ਮਰੀਜ਼ਾਂ ਨੂੰ ਹਰ ਦਵਾਈ ਹਸਪਤਾਲ ਦੀ ਫ਼ਾਰਮੇਸੀ ਵਿਚੋਂ ਮਿਲਣੀ ਚਾਹੀਦੀ ਹੈ।ਜੇ ਕੋਈ ਦਵਾਈ ਪ੍ਰਾਈਵੇਟ ਕੈਮਿਸਟ ਤੋਂ ਖ਼ਰੀਦਣ ਦੀ ਲੋੜ ਹੈ ਤਾਂ ਸੰਸਥਾ ਦੇ ਇੰਚਾਰਜ ਦੀ ਜ਼ਿੰਮੇਵਾਰੀ ਹੈ ਕਿ ਉਹ ਸਬੰਧਤ ਦਵਾਈ ਮਰੀਜ਼ ਨੂੰ ਖ਼ਰੀਦ ਕੇ ਦੇਵੇ ਅਤੇ ਪੈਸਿਆਂ ਦੀ ਅਦਾਇਗੀ ਖ਼ੁਦ ਕਰੇ। ਇਹ ਹਦਾਇਤ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਦਿਤੀ।

ਉਨ੍ਹਾਂ ਕਿਹਾ ਕਿ ਹਰ ਸਰਕਾਰੀ ਸਿਹਤ ਸੰਸਥਾ ਵਿਚ ਜ਼ਰੂਰੀ ਤੇ ਐਮਰਜੈਂਸੀ ਦਵਾਈਆਂ ਦੀ ਕੋਈ ਘਾਟ ਨਹੀਂ, ਇਸ ਲਈ ਮਰੀਜ਼ ਨੂੰ ਹਰ ਦਵਾਈ ਸਿਹਤ ਸੰਸਥਾ ਦੇ ਅੰਦਰੋਂ ਹੀ ਮਿਲਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਹਨ ਕਿ ਡਾਕਟਰਾਂ ਦੁਆਰਾ ਓ.ਪੀ.ਡੀ. ਸਲਿੱਪ ਉਤੇ ਸਿਰਫ਼ ਜੈਨਰਿਕ ਦਵਾਈਆਂ ਹੀ ਲਿਖੀਆਂ ਜਾਣ।

ਡਾ. ਜੈਨ ਨੇ ਹਦਾਇਤ ਕੀਤੀ ਕਿ ਸਰਕਾਰੀ ਸੰਸਥਾ ਵਿਚ ਮੈਡੀਕਲ ਆਕਸੀਜਨ ਅਤੇ ਬਿਜਲੀ ਸਪਲਾਈ ਦਾ ਪੂਰਾ ਪ੍ਰਬੰਧ ਹੋਣਾ ਚਾਹੀਦਾ ਹੈ, ਜਿਸ ਨੂੰ ਚਲਾਉਣ ਲਈ ਰੈਗੂਲਰ ਸਟਾਫ਼ ਦੀ ਡਿਊਟੀ ਲਗਾਈ ਜਾਵੇ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਸਿੱਝਣ ਵਾਸਤੇ ਪੂਰਾ ਪਾਵਰ ਬੈਕਅੱਪ ਵੀ ਜ਼ਰੂਰੀ ਹੈ। ਸਿਵਲ ਸਰਜਨ ਨੇ ਕਿਹਾ ਕਿ ਹਰ ਸਰਕਾਰੀ ਸੰਸਥਾ ਵਿਚ ਮਰੀਜ਼ਾਂ ਖ਼ਾਸਕਰ ਗਰਭਵਤੀ ਔਰਤਾਂ ਵਾਸਤੇ ਜਾਂਚ ਅਤੇ ਇਲਾਜ ਸੇਵਾਵਾਂ ਮੁਫ਼ਤ ਹਨ। 

ਉਨ੍ਹਾਂ ਹਦਾਇਤ ਕੀਤੀ ਕਿ ਗਰਭਵਤੀ ਔਰਤਾਂ ਦੇ ਅਲਟਰਾਸਾਊਂਡ ਟੈਸਟ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਪ੍ਰਾਈਵੇਟ ਸੈਂਟਰਾਂ ਵਿਚ ਹੀ ਕਰਵਾਏ ਜਾਣ।ਉਨ੍ਹਾਂ ਕਿਹਾ ਕਿ ਜਾਂਚ ਅਤੇ ਇਲਾਜ ਪੱਖੋਂ ਲੋਕਾਂ ਨੂੰ ਕਿਸੇ ਵੀ ਸਰਕਾਰੀ ਸਿਹਤ ਸੰਸਥਾ ਵਿਚ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਜਿਥੇ ਕਿਤੇ ਕਿਸੇ ਤਰ੍ਹਾਂ ਦੀ ਕੋਈ ਕਮੀ-ਪੇਸ਼ੀ ਹੈ, ਉਸ ਨੂੰ ਤੁਰੰਤ ਦੂਰ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਸਮੁੱਚੀਆਂ ਸਿਹਤ ਸੰਸਥਾਵਾਂ ਖ਼ਾਸਕਰ ਪਖ਼ਾਨੇ ਆਦਿ ਬਿਲਕੁਲ ਸਾਫ਼ੑਸੁਥਰੇ ਹੋਣੇ ਚਾਹੀਦੇ ਹਨ ਤਾਕਿ ਮਰੀਜ਼ਾਂ ਨੂੰ ਸਿਹਤ ਸੰਸਥਾ ਅੰਦਰ ਸਾਫ਼-ਸੁਥਰਾ ਮਾਹੌਲ ਪ੍ਰਦਾਨ ਕੀਤਾ ਜਾਵੇ। ਡੇਂਗੂ, ਮਲੇਰੀਆ, ਚਿਕਨਗੁਨੀਆ ਬੀਮਾਰੀਆਂ ਦੇ ਚਾਲੂ ਸੀਜ਼ਨ ਨੂੰ ਮੁੱਖ ਰੱਖਦਿਆਂ ਡਾ.ਜੈਨ ਨੇ ਤਮਾਮ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂਕਿ ਇਸ ਸੀਜ਼ਨ ਦੌਰਾਨ ਇਨ੍ਹਾਂ ਬੀਮਾਰੀਆਂ ਦੇ ਘੱਟ ਤੋਂ ਘੱਟ ਕੇਸ ਸਾਹਮਣੇ ਆਉਣ। 

ਉਨ੍ਹਾਂ ਜ਼ਿਲ੍ਹੇ ਵਿਚ ਚੱਲ ਰਹੇ ‘ਆਮ ਆਦਮੀ ਕਲੀਨਿਕਾਂ’ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਲਈ। ਸਿਵਲ ਸਰਜਨ ਨੇ ਵੱਖ—ਵੱਖ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਅਤੇ ਕਿਹਾ ਕਿ ਇਨ੍ਹਾਂ ਨੂੰ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਮੀਟਿੰਗ ਵਿਚ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਅਤੇ ਸਾਰੇ ਸੀਨੀਅਰ ਮੈਡੀਕਲ ਅਫ਼ਸਰ ਹਾਜ਼ਰ ਸਨ।

 

Tags: Health , Civil Surgeon Mohali , Sahibzada Ajit Singh Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD