Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿਸ਼ਨ ਉਮੀਦ ਤਹਿਤ ਪੰਜਾਬ ਸੂਬਾ ਡਬਲਯੂ.ਐਚ.ਓ. ਦੇ ਸਮਰਥਨ ਨਾਲ ਮਿਆਰੀ ਕੈਂਸਰ ਦੇਖਭਾਲ ਸੇਵਾਵਾਂ ਦੇਣ ਵਿੱਚ ਬਣੇਗਾ ਮੋਹਰੀ

ਕੈਂਸਰ ਦਾ ਜਲਦ ਪਤਾ ਲਗਾਉਣਾ ਹੀ ਇਸਦੇ ਪ੍ਰਭਾਵਸ਼ਾਲੀ ਇਲਾਜ ਦੀ ਕੁੰਜੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ghanshyam Thori

Web Admin

Web Admin

5 Dariya News

ਚੰਡੀਗੜ੍ਹ , 30 Jul 2025

Last updated on: Jul 31, 2025, 11:09 IST

ਕੈਂਸਰ ਦੇ ਵਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਨੇ ਵਿਸ਼ਵ ਸਿਹਤ ਸੰਗਠਨ (ਡਬਲਿਊਐਚਓ), ਇੰਡੀਆ ਦੇ ਨਾਲ ਤਾਲਮੇਲ ਰਾਹੀਂ ਬਠਿੰਡਾ, ਐਸਏਐਸ ਨਗਰ (ਮੋਹਾਲੀ) ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਇੱਕ ਵਿਆਪਕ ਅਤੇ ਲੋਕ-ਕੇਂਦਰਿਤ ਕੈਂਸਰ ਕੇਅਰ ਪਾਇਲਟ ਪ੍ਰੋਜੈਕਟ ' ਮਿਸ਼ਨ ਉਮੀਦ ' ਸ਼ੁਰੂ ਕੀਤਾ ਹੈ। ਇਸ ਮਹੱਤਵਪੂਰਨ ਪ੍ਰੋਜੈਕਟ ਦਾ ਉਦਘਾਟਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਅਤੇ ਭਾਰਤ ਵਿੱਚ ਡਬਲਿਊਐਚਓ ਦੇ ਨੁਮਾਇੰਦੇ  ਡਾ. ਰੋਡਰਿਕੋ ਐਚ. ਓਫਰਿਨ ਦੁਆਰਾ ਸਾਂਝੇ ਤੌਰ 'ਤੇ ਕੀਤਾ ਗਿਆ, ਜੋ ਕਿ ਕੈਂਸਰ ਦੇਖਭਾਲ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਸਾਰਿਆਂ ਲਈ ਤੁਰੰਤ, ਸਮਾਨ ਅਤੇ ਮਿਆਰੀ ਇਲਾਜ ਯਕੀਨੀ ਬਣਾਉਣ ਲਈ ਰਾਜ ਦੀ ਵਚਨਬੱਧਤਾ ਤਹਿਤ ਇੱਕ ਮਹੱਤਵਪੂਰਨ ਮੀਲ ਪੱਥਰ ਹੈ।

ਇਹ ਮੋਹਰੀ ਪਹਿਲਕਦਮੀ ਵਿਕੇਂਦਰੀਕ੍ਰਿਤ ਅਤੇ ਪ੍ਰਣਾਲੀ-ਅਧਾਰਤ ਪਹੁੰਚ ਰਾਹੀਂ ਮੂੰਹ, ਛਾਤੀ ਅਤੇ ਬੱਚੇਦਾਨੀ ਦੇ ਕੈਂਸਰ, ਜੋ ਭਾਰਤ ਵਿੱਚ ਤਿੰਨ ਸਭ ਤੋਂ ਵੱਧ ਪ੍ਰਚਲਿਤ ਅਤੇ ਰੋਕਥਾਮਯੋਗ ਕੈਂਸਰ ਬਿਮਾਰੀਆਂ ਹਨ,  ਦਾ ਸ਼ੁਰੂ ਵਿੱਚ ਹੀ ਪਤਾ ਲਗਾਉਣ, ਸਮੇਂ ਸਿਰ ਜਾਂਚ ਅਤੇ ਤੁਰੰਤ ਇਲਾਜ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ। ਇਹ ਪ੍ਰਣਾਲੀ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਰਾਸ਼ਟਰੀ ਪ੍ਰੋਗਰਾਮ (ਐਨਪੀ-ਐਨਸੀਡੀ) ਨਾਲ ਰਣਨੀਤਕ ਤੌਰ 'ਤੇ ਮੇਲ ਖਾਂਦੀ ਹੈ ਅਤੇ ਇਸਦਾ ਉਦੇਸ਼ ਪੰਜਾਬ ਦੀ ਜਨਤਕ ਸਿਹਤ ਪ੍ਰਣਾਲੀ ਦੇ ਸਾਰੇ ਪੱਧਰਾਂ ਅਰਥਾਤ ਜ਼ਮੀਨੀ ਪੱਧਰ 'ਤੇ ਆਯੁਸ਼ਮਾਨ ਅਰੋਗਿਆ ਕੇਂਦਰਾਂ ਤੋਂ ਲੈ ਕੇ ਐਡਵਾਂਸਡ ਟਰਸ਼ਰੀ ਕੇਅਰ ਹਸਪਤਾਲਾਂ ਤੱਕ, ਕੈਂਸਰ ਦੇਖਭਾਲ ਸੇਵਾਵਾਂ ਨੂੰ ਯਕੀਨੀ ਬਣਾਉਣਾ ਹੈ। 

ਉਨ੍ਹਾਂ ਕਿਹਾ ਕਿ ਇਸ ਭਾਈਵਾਲੀ ਦਾ ਉਦੇਸ਼ ਕੈਂਸਰ ਦੇ ਕੇਸਾਂ ਸਬੰਧੀ ਮੌਜੂਦਾ ਰੁਝਾਨ ਨੂੰ ਉਲਟਾਉਣਾ ਹੈ, ਜਿੱਥੇ ਪੰਜਾਬ ਵਿੱਚ 60 ਫੀਸਦ ਤੋਂ ਵੱਧ ਕੈਂਸਰ ਦੇ ਕੇਸਾਂ ਦਾ ਪਤਾ ਐਡਵਾਂਸਡ ਸਟੇਜ 'ਤੇ ਹੁੰਦਾ ਹੈ, ਜਿਸ ਨਾਲ ਇਸਦੇ ਪ੍ਰਭਾਵਸ਼ਾਲੀ ਢੰਗ ਨਾਲ ਇਲਾਜ ਦੀ ਗੁੰਜਾਇਸ਼ ਸੀਮਤ ਰਹਿ ਜਾਂਦੀ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੈਂਸਰ ਦਾ ਮਤਲਬ ਮੌਤ ਨਹੀਂ ਹੈ ਅਤੇ ਜੇਕਰ ਸਮੇਂ ਸਿਰ ਇਸਦਾ ਪਤਾ ਲੱਗ ਜਾਵੇ ਤਾਂ ਇਹ ਬਹੁਤ ਹੱਦ ਤੱਕ ਠੀਕ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸਦਾ ਜਲਦ ਪਤਾ ਲੱਗਣਾ ਹੀ ਇਸਦੇ ਪ੍ਰਭਾਵਸ਼ਾਲੀ ਇਲਾਜ ਦੀ ਕੁੰਜੀ ਹੈ। 

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਿਹਤ ਵਿੱਚ ਸਾਡੇ ਵਿਸ਼ਵਾਸ ਨੂੰ ਇੱਕ ਮੌਲਿਕ ਅਧਿਕਾਰ ਵਜੋਂ ਦਰਸਾਉਂਦੀ ਹੈ ਅਤੇ ਸਾਰਿਆਂ ਲਈ ਇੱਕ ਪ੍ਰਭਾਵਸ਼ਾਲੀ ਅਤੇ ਸਮਾਵੇਸ਼ੀ ਸਿਹਤ ਪ੍ਰਣਾਲੀ ਬਣਾਉਣ ਦੇ ਸਾਡੇ ਸੰਕਲਪ ਦਾ ਪ੍ਰਤੀਬਿੰਬ ਹੈ। ਉਨ੍ਹਾਂ ਕਿਹਾ ਕਿ ਅਸੀਂ ਇੱਕ ਮਿਸਾਲ ਕਾਇਮ ਕਰ ਰਹੇ ਹਾਂ ਅਤੇ ਇਹ ਦਿਖਾ ਰਹੇ ਹਾਂ ਕਿ ਕਿਵੇਂ ਆਧੁਨਿਕ ਸਿਹਤ ਪ੍ਰਣਾਲੀ ਅਤੇ ਮਜ਼ਬੂਤ ਭਾਈਵਾਲੀ ਰਾਹੀਂ ਅਸੀਂ ਮਰੀਜ਼ਾਂ ਦੀਆਂ ਕੀਮਤੀ ਜ਼ਿੰਦਗੀਆਂ ਬਚਾ ਸਕਦੇ ਹਾਂ। 

ਉਨ੍ਹਾਂ ਨੇ ਗੈਰ-ਸਿਹਤਮੰਦ ਜੀਵਨ ਸ਼ੈਲੀ ਅਤੇ ਮਾੜੀਆਂ ਖੁਰਾਕੀ ਆਦਤਾਂ ਨੂੰ ਕੈਂਸਰ ਦੀਆਂ ਵਧਦੀਆਂ ਘਟਨਾਵਾਂ ਲਈ ਇੱਕ ਵੱਡਾ ਕਾਰਕ ਦੱਸਿਆ ਅਤੇ  ਨਾਗਰਿਕਾਂ ਨੂੰ ਇੱਕ ਸਿਹਤਮੰਦ ਰੁਟੀਨ ਅਪਣਾਉਣ ਦੀ ਸਲਾਹ ਦਿੱਤੀ ਜਿਸ ਵਿੱਚ ਰੋਜ਼ਾਨਾ ਘੱਟੋ-ਘੱਟ ਇੱਕ ਘੰਟਾ ਸਰੀਰਕ ਕਸਰਤ ਅਤੇ ਘਰ ਵਿੱਚ ਪਕਾਇਆ ਪੌਸ਼ਟਿਕ ਭੋਜਨ ਖਾਣਾ ਆਦਿ ਸ਼ਾਮਲ ਹੈ। ਭਾਰਤ ਦੇ ਡਬਲਯੂ.ਐਚ.ਓ. ਦੇ ਪ੍ਰਤੀਨਿਧੀ ਡਾ. ਰੋਡੇਰੀਕੋ ਐਚ. ਓਫਰੀਨ ਨੇ ਪੰਜਾਬ ਦੇ ਸੁਚੱਜੇ ਜਨਤਕ ਸਿਹਤ ਦ੍ਰਿਸ਼ਟੀਕੋਣ ਅਤੇ ਐਨਐਸਡੀਜ਼ ਦੀ ਰੋਕਥਾਮ ਅਤੇ ਕੰਟਰੋਲ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। 

ਉਨ੍ਹਾਂ ਅੱਗੇ ਕਿਹਾ ਕਿ ‘ਮਿਸ਼ਨ ਉਮੀਦ’ ਆਪਣੀ ਵਿਆਪਕ ਕਾਰਜ ਯੋਜਨਾ ਨਾਲ ਦੇਸ਼ ਵਿੱਚ ਵਿਆਪਕ ਕੈਂਸਰ ਦੇਖਭਾਲ ਵਿੱਚ ਮੋਹਰੀ ਭੂਮਿਕਾ ਵਜੋਂ ਉੱਭਰਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਵੇਸ਼ਾਂ ਅਤੇ ਯਤਨਾਂ ਨੂੰ ਕਾਇਮ ਰੱਖਦਿਆਂ ਪੰਜਾਬ 2030 ਤੱਕ ਐਸਡੀਜੀ-3 ਦੇ ਐਨਐਸਡੀ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਰਾਹ 'ਤੇ ਹੈ। 

ਉਨ੍ਹਾਂ ਅੱਗੇ ਕਿਹਾ ਕਿ  ਡਬਲਯੂ.ਐਚ.ਓ. ਇਸ ਮਹੱਤਵਪੂਰਨ ਪਹਿਲਕਦਮੀ ਵਿੱਚ ਭਾਈਵਾਲ ਹੋਣ 'ਤੇ ਮਾਣ ਮਹਿਸੂਸ ਕਰਦਾ ਹੈ ਅਤੇ ਇਸ ਮਾਡਲ ਨੂੰ ਦੇਸ਼ ਭਰ ਵਿੱਚ ਅਪਣਾਏ ਜਾਣ ਲਈ ਆਪਣੀ ਸਮੁੱਚੀ ਤਕਨੀਕੀ ਸਹਾਇਤਾ ਦੀ ਪੇਸ਼ਕਸ਼ ਜਾਰੀ ਰੱਖੇਗਾ। ਕੈਂਸਰ ਕੇਅਰ ਪਾਇਲਟ ਇੱਕ ਤਿੰਨ-ਪੱਧਰੀ ਮਜ਼ਬੂਤ ਰੈਫਰਲ ਮਾਡਲ ਨੂੰ ਅਪਣਾਉਂਦਾ ਹੈ ਅਤੇ ਇਸ ਵਿੱਚ ਇੱਕ ਵਿਆਪਕ ਸ਼੍ਰੇਣੀਆਂ ਜਿਵੇਂ 30 ਸਾਲ ਤੇ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ ਦੀ ਯੂਨੀਵਰਸਲ ਸਕ੍ਰੀਨਿੰਗ ਤੋਂ ਲੈ ਕੇ ਫਰੰਟਲਾਈਨ ਵਰਕਰਾਂ ਅਤੇ ਕਲੀਨਿਕਲ ਸਟਾਫ ਦੀ ਸਮਰੱਥਾ ਵਿੱਚ ਵਾਧਾ, ਫਾਲੋ-ਅੱਪ ਅਤੇ ਰੈਫਰਲ ਪ੍ਰਣਾਲੀਆਂ ਦਾ ਏਕੀਕਰਨ, ਐਨਪੀ-ਐਨਸੀਡੀ ਪੋਰਟਲ ਰਾਹੀਂ ਡਿਜੀਟਲ ਨਿਗਰਾਨੀ, ਆਸ਼ਾ, ਕਮਿਊਨਿਟੀ ਹੈਲਥ ਅਫਸਰਾਂ ਅਤੇ ਸਥਾਨਕ ਸ਼ਾਸਨ ਢਾਂਚਿਆਂ ਦੀ ਅਗਵਾਈ ਵਿੱਚ ਭਾਈਚਾਰਿਆਂ ਦੀ ਸ਼ਮੂਲੀਅਤ ਅਤੇ ਜਾਗਰੂਕਤਾ ਮੁਹਿੰਮਾਂ ਸ਼ਾਮਲ ਹਨ।

ਇਹ ਪ੍ਰੋਜੈਕਟ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇਨੀਸ਼ੀਏਟਿਵ ਵਰਗੇ ਖੇਤਰਾਂ ਵਿੱਚ ਡਬਲਯੂ.ਐਚ.ਓ. ਇੰਡੀਆ ਨਾਲ ਪੰਜਾਬ ਦੇ ਮਜ਼ਬੂਤ ਸਹਿਯੋਗ 'ਤੇ ਆਧਾਰਿਤ ਹੈ ਅਤੇ ਹੁਣ ਕੈਂਸਰ ਵਰਗੀ ਗੰਭੀਰ ਚੁਣੌਤੀ ਨੂੰ ਹੱਲ ਕਰਨ ਲਈ ਉਸ ਸਾਂਝੇਦਾਰੀ ਦਾ ਵਿਸਥਾਰ ਕਰਦਾ ਹੈ। ਸ਼ੁਰੂਆਤੀ ਖੋਜ ਅਤੇ ਇਲਾਜ ਦੀ ਪਾਲਣਾ ਵਿੱਚ ਵਾਧਾ ਕਰਨ ਤੋਂ ਇਲਾਵਾ, ਇਸ ਪਾਇਲਟ ਪ੍ਰੋਜੈਕਟ ਦਾ ਉਦੇਸ਼ ਤੀਜੇ ਦਰਜੇ ਦੇ ਹਸਪਤਾਲਾਂ 'ਤੇ ਬੋਝ ਘਟਾਉਣਾ, ਕਮਿਊਨਿਟੀ-ਪੱਧਰੀ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕਰਨਾ ਅਤੇ ਇੱਕ ਸਕੇਲੇਬਲ ਮਾਡਲ ਸਥਾਪਤ ਕਰਨਾ ਹੈ ਜੋ ਕੈਂਸਰ ਦੀ ਰੋਕਥਾਮ ਅਤੇ ਇਲਾਜ ਵਿੱਚ ਕੌਮੀ ਅਤੇ ਵਿਸ਼ਵਵਿਆਪੀ ਰਣਨੀਤੀਆਂ ਤਿਆਰ ਕਰਦਾ ਹੈ।

ਇਸ ਤੋਂ ਪਹਿਲਾਂ ਡਾ. ਬਲਬੀਰ ਸਿੰਘ ਨੇ ਸਟੈਂਡਰਡ ਟ੍ਰੀਟਮੈਂਟ ਗਾਈਡਲਾਈਨਜ਼ (ਐਸਟੀਜੀਜ਼) ਵੀ ਜਾਰੀ ਕੀਤੇ, ਜੋ ਸਿਹਤ ਸੰਭਾਲ ਪ੍ਰਦਾਤਾਵਾਂ ਅਤੇ ਨੀਤੀ ਨਿਰਮਾਤਾਵਾਂ ਲਈ ਸੂਬੇ ਭਰ ਵਿੱਚ ਸਮਾਨ, ਉੱਚ-ਗੁਣਵੱਤਾ ਵਾਲੀ ਕੈਂਸਰ ਦੇਖਭਾਲ ਪ੍ਰਦਾਨ ਕਰਨ ਲਈ ਇੱਕ ਮਹੱਤਵਪੂਰਨ ਰੋਡਮੈਪ ਪ੍ਰਦਾਨ ਕਰਦੇ ਹਨ। ਐਸਟੀਜੀਜ਼ ਏਮਜ਼ ਦਿੱਲੀ, ਪੀਜੀਆਈ, ਹੋਮੀ ਭਾਭਾ, ਸਰਕਾਰੀ ਮੈਡੀਕਲ ਕਾਲਜਾਂ ਦੇ ਤਕਨੀਕੀ ਮਾਹਰਾਂ ਅਤੇ ਰਾਜ ਭਰ ਦੇ ਮਾਹਰਾਂ ਦੁਆਰਾ ਤਿਆਰ ਕੀਤੇ ਗਏ ਹਨ।

ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਵਿਸ਼ੇਸ਼ ਸਕੱਤਰ ਸਿਹਤ-ਕਮ-ਐਮਡੀ ਐਨਐਚਐਮ ਘਣਸ਼ਿਆਮ ਥੋਰੀ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਐਸਪੀਓ ਐਨਪੀ-ਐਨਸੀਡੀ ਡਾ. ਗਗਨਦੀਪ ਸਿੰਘ ਗਰੋਵਰ, ਪ੍ਰੋਗਰਾਮ ਅਫਸਰ ਡਾ. ਆਸ਼ੂ, ਡਾ. ਅਭਿਸ਼ੇਕ ਕੁੰਵਰ ਨੈਸ਼ਨਲ ਪ੍ਰੋਫੈਸ਼ਨਲ ਅਫਸਰ (ਐਨਸੀਡੀ) ਡਬਲਯੂਐਚਓ - ਭਾਰਤ, ਡਾ. ਅਸ਼ੀਸ਼ ਭੱਟ ਨੈਸ਼ਨਲ ਐਨਸੀਡੀ ਅਫਸਰ ਡਬਲਯੂਐਚਓ - ਭਾਰਤ, ਡਾ. ਅਭਿਸ਼ੇਕ ਖੰਨਾ ਨੈਸ਼ਨਲ ਪ੍ਰੋਫੈਸ਼ਨਲ ਅਫਸਰ (ਸਿਹਤ ਪ੍ਰਮੋਸ਼ਨ ਅਤੇ ਐਸਡੀਐਚ) ਡਬਲਯੂਐਚਓ - ਭਾਰਤ ਵੀ ਮੌਜੂਦ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ghanshyam Thori

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD