Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨਾਗਰਿਕ-ਕੇਂਦਰਿਤ ਸ਼ਾਸਨ ਦੀ ਮਜ਼ਬੂਤੀ ਲਈ ਐਨਸੀਜੀਜੀ ਟੀਮ ਵੱਲੋਂ ਪੰਜਾਬ ਪਾਰਦਰਸ਼ਤਾ ਕਮਿਸ਼ਨ ਦਾ ਦੌਰਾ

ਐਨ.ਸੀ.ਜੀ.ਜੀ. ਦੇ ਡਾਇਰੈਕਟਰ ਜਨਰਲ ਨੇ ਡਾਟਾ-ਅਧਾਰਤ ਕਾਰਜਪ੍ਰਣਾਲੀ ਅਤੇ ਜਨਤਕ ਸੇਵਾ ਸੁਧਾਰ ਪਹਿਲਕਦਮੀਆਂ ਪ੍ਰਤੀ ਪੰਜਾਬ ਦੀ ਸਰਗਰਮ ਪਹੁੰਚ ਦੀ ਕੀਤੀ ਸ਼ਲਾਘਾ

Vijay Kumar Janjua, Chief Commissioner Punjab State Transparency and Accountability Commission

Web Admin

Web Admin

5 Dariya News

ਚੰਡੀਗੜ੍ਹ , 30 Jul 2025

Last updated on: Jul 31, 2025, 11:39 IST

ਨੈਸ਼ਨਲ ਸੈਂਟਰ ਫਾਰ ਗੁੱਡ ਗਵਰਨੈਂਸ (ਐਨ.ਸੀ.ਜੀ.ਜੀ.) ਦੇ ਇੱਕ ਉੱਚ-ਪੱਧਰੀ ਵਫ਼ਦ ਨੇ  ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ  ਦਾ ਦੌਰਾ ਕੀਤਾ, ਜੋ ਕਿ ਭਾਰਤ ਦੇ ਰਾਈਟ ਟੂ ਸਰਵਿਸ (ਆਰ.ਟੀ.ਐਸ) ਲਾਗੂਕਰਨ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਭਾਰਤ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਅਧੀਨ ਐਨ.ਸੀ.ਜੀ.ਜੀ. ਦੇ ਡਾਇਰੈਕਟਰ ਜਨਰਲ ਡਾ. ਸੁਰੇਂਦਰ ਕੁਮਾਰ ਬਾਗੜੇ, ਆਈ.ਏ.ਐਸ. ਦੀ ਅਗਵਾਈ ਹੇਠ ਵਫਦ ਵੱਲੋਂ ਕੀਤੀ ਗਈ ਇਹ ਰਣਨੀਤਕ ਸ਼ਮੂਲੀਅਤ, ਨਾਗਰਿਕ-ਕੇਂਦਰਿਤ ਸ਼ਾਸਨ ਮਾਡਲਾਂ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ।

ਇਸ ਮਹੱਤਵਪੂਰਨ ਮੀਟਿੰਗ ਨੇ ਸੀਨੀਅਰ ਪ੍ਰਸ਼ਾਸਕੀ ਆਗੂਆਂ ਨੂੰ ਇੱਕ ਮੰਚ 'ਤੇ ਲਿਆਂਦਾ ਜਿਨ੍ਹਾਂ ਵਿੱਚ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ  ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ, ਆਈ.ਏ.ਐਸ. (ਰਿਟਾ) , ਕਮਿਸ਼ਨ ਦੇ ਸਕੱਤਰ ਡਾ. ਨਯਨ ਜੱਸਲ, ਪੀ.ਸੀ.ਐਸ. ਅਤੇ ਕਮਿਸ਼ਨ ਦੇ ਗਵਰਨੈਂਸ ਫੈਲੋ ਮਿਸ ਸ਼ਿਵਾਨੀ ਸ਼ਾਮਲ ਸਨ। ਇਸ ਉੱਚ-ਪੱਧਰੀ ਗੱਲਬਾਤ ਦੌਰਾਨ ਬਿਹਤਰ ਸ਼ਾਸਨ ਅਭਿਆਸਾਂ ਅਤੇ ਸੰਸਥਾਗਤ ਮਜ਼ਬੂਤੀ ਸਬੰਧੀ ਵਿਧੀਆਂ 'ਤੇ ਮਹੱਤਵਪੂਰਨ ਵਿਚਾਰ-ਵਟਾਂਦਰਾ ਕੀਤਾ ਗਿਆ।

ਇਹ ਗੱਲਬਾਤ ਗਵਰਨੈਂਸ ਦੇ ਤਿੰਨ ਮਹੱਤਵਪੂਰਨ ਥੰਮ੍ਹਾਂ 'ਤੇ ਕੇਂਦਰਿਤ ਸੀ ਜਿਨ੍ਹਾਂ ਵਿੱਚ ਲੰਬਿਤ ਮਾਮਲਿਆਂ ਵਿੱਚ ਯੋਜਨਾਬੱਧ ਕਮੀ, ਸ਼ਿਕਾਇਤ ਨਿਵਾਰਣ ਵਿਧੀਆਂ ਦੀ ਮਜਬੂਤੀ ਅਤੇ ਮਜ਼ਬੂਤ ਨਿਗਰਾਨੀ ਅਤੇ ਮੁਲਾਂਕਣ ਲਈ ਏਕੀਕ੍ਰਿਤ ਡਿਜੀਟਲ ਪਲੇਟਫਾਰਮਾਂ ਨੂੰ ਵਿਕਸਿਤ ਕਰਨਾ ਸ਼ਾਮਲ ਹੈ। ਇਹ ਪਹਿਲਕਦਮੀਆਂ ਪ੍ਰਸ਼ਾਸਨਿਕ ਆਧੁਨਿਕੀਕਰਨ ਅਤੇ ਨਾਗਰਿਕ ਸੇਵਾ ਸਹੂਲਤਾਂ ਲਈ ਪੰਜਾਬ ਦੀ ਪ੍ਰਗਤੀਸ਼ੀਲ ਪਹੁੰਚ ਨੂੰ ਦਰਸਾਉਂਦੀਆਂ ਹਨ।

ਡਾ. ਬਾਗੜੇ ਨੇ ਬਿਹਤਰ ਗਵਰਨੈਂਸ ਨਤੀਜਿਆਂ ਦੀ ਪ੍ਰਾਪਤੀ ਲਈ ਯੋਜਨਾਬੱਧ ਨਿਗਰਾਨ ਢਾਂਚੇ ਦੀ ਠੋਸ ਸੰਭਾਵਨਾ 'ਤੇ ਜ਼ੋਰ ਦਿੰਦਿਆਂ ਵਿਸ਼ੇਸ਼ ਤੌਰ 'ਤੇ ਸਰਵਿਸ ਡਲਿਵਰੀ 'ਚ ਆਉਂਦੀਆਂ ਰੁਕਾਵਟਾਂ ਨੂੰ ਦੂਰ ਕਰਨ ਸਬੰਧੀ ਇਸਦੇ ਸਕਾਰਾਤਮਕ ਪ੍ਰਭਾਵ ਨੂੰ ਉਜਾਗਰ ਕੀਤਾ। ਐਨ.ਸੀ.ਜੀ.ਜੀ. ਦੇ ਡਾਇਰੈਕਟਰ ਜਨਰਲ ਨੇ ਵਿਸ਼ੇਸ਼ ਤੌਰ 'ਤੇ ਡੇਟਾ-ਅਧਾਰਤ ਕਾਰਜਪ੍ਰਣਾਲੀ ਅਤੇ ਵਿਆਪਕ ਜਨਤਕ ਸੇਵਾ ਸੁਧਾਰ ਪਹਿਲਕਦਮੀਆਂ ਪ੍ਰਤੀ ਪੰਜਾਬ ਦੀ ਸਰਗਰਮ ਪਹੁੰਚ ਦੀ ਸ਼ਲਾਘਾ ਕੀਤੀ।

ਸ੍ਰੀ ਵੀ.ਕੇ. ਜੰਜੂਆ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਦੇ ਸਿਧਾਂਤਾਂ ਪ੍ਰਤੀ ਸੂਬਾ ਸਰਕਾਰ ਦੇ ਸਮਰਪਣ ਨੂੰ ਉਜਾਗਰ ਕਰਦਾਂ ਪੰਜਾਬ ਸਰਕਾਰ ਦੀਆਂ ਆਈ.ਟੀ.-ਅਧਾਰਤ ਨਿਵੇਕਲੀਆਂ ਪਹਿਲਕਦਮੀਆਂ ਦਾ ਵੇਰਵਾ ਦਿੱਤਾ ਜੋ ਨਾਗਰਿਕ ਸੇਵਾ ਪਹੁੰਚ ਅਤੇ ਸੰਸਥਾਗਤ ਜਵਾਬਦੇਹੀ ਵਿੱਚ ਕ੍ਰਾਂਤੀ ਲਿਆ ਰਹੀਆਂ ਹਨ। ਇਹ ਤਕਨੀਕੀ ਸੁਵਿਧਾਵਾਂ ਕੁਸ਼ਲ, ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਢਾਂਚੇ ਵੱਲ ਕ੍ਰਾਂਤੀਕਾਰੀ ਤਬਦੀਲੀ ਨੂੰ ਦਰਸਾਉਂਦੀਆਂ ਹਨ।

ਇਹ ਦੌਰਾ ਦੇਸ਼ ਭਰ ਦੇ ਸਟੇਟ ਆਰ.ਟੀ.ਐਸ. ਕਮਿਸ਼ਨਾਂ ਤੱਕ ਐਨ.ਸੀ.ਜੀ.ਜੀ. ਦੇ ਵਿਆਪਕ ਪਹੁੰਚ ਪ੍ਰੋਗਰਾਮ ਦਾ ਮਹੱਤਵਪੂਰਨ ਹਿੱਸਾ ਹੈ, ਜੋ ਨਾਗਰਿਕ-ਕੇਂਦਰਿਤ ਸ਼ਾਸਨ ਸਬੰਧੀ ਬਿਹਤਰ ਅਭਿਆਸਾਂ ਨੂੰ ਅਪਨਾਉਣ ਅਤੇ ਪ੍ਰਸ਼ਾਸਕੀ ਸੁਧਾਰਾਂ ਦੇ ਲਾਗੂਕਰਨ ਵਿੱਚ ਤੇਜ਼ੀ ਲਿਆਉਣ ਲਈ ਤਿਆਰ ਕੀਤਾ ਗਿਆ ਹੈ। ਇਹ ਸ਼ਮੂਲੀਅਤ ਕੇਂਦਰੀ ਅਤੇ ਰਾਜ ਸੰਸਥਾਵਾਂ ਵਿਚਕਾਰ ਸਹਿਯੋਗੀ ਢਾਂਚੇ ਨੂੰ ਮਜ਼ਬੂਤ ਕਰਦਿਆਂ ਦੇਸ਼ ਭਰ ਦੇ ਗਵਰਨੈਂਸ ਈਕੋ ਸਿਸਟਮ ਦੀ ਮਜਬੂਤੀ ਲਈ ਜਾਣਕਾਰੀ ਦੇ ਆਦਾਨ-ਪ੍ਰਦਾਨ ਅਤੇ ਗਵਰਨੈਂਸ ਦੇ ਬਿਹਤਰ ਅਭਿਆਸਾਂ ਨੂੰ ਅਪਨਾਉਣ ਦੀ ਵਕਾਲਤ ਕਰਦੀ ਹੈ।

 

Tags: Vijay Kumar Janjua , Chief Commissioner Punjab State Transparency and Accountability Commission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD