Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਊਟੀ ਵਿੱਚ ਅਣਗਹਿਲੀ ਲਈ ਜਲੰਧਰ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਸਮੇਤ ਤਿੰਨ ਡਾਕਟਰ ਮੁਅੱਤਲ, ਇੱਕ ਹਾਊਸ ਸਰਜਨ ਬਰਖਾਸਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਘਟਨਾ ਨੂੰ 'ਨਾ-ਮੁਆਫੀਯੋਗ' ਪ੍ਰਬੰਧਕੀ ਅਣਗਹਿਲੀ ਦੱਸਿਆ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Amit Talwar

Web Admin

Web Admin

5 Dariya News

ਚੰਡੀਗੜ੍ਹ , 30 Jul 2025

Last updated on: Jul 31, 2025, 11:51 IST

ਜਲੰਧਰ ਸਿਵਲ ਹਸਪਤਾਲ ਵਿੱਚ ਵਾਪਰੀ ਦੁਖਦਾਈ ਘਟਨਾ ਦਾ ਸਖ਼ਤ ਨੋਟਸ ਲੈਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੈਡੀਕਲ ਸੁਪਰਡੈਂਟ ਅਤੇ ਸੀਨੀਅਰ ਮੈਡੀਕਲ ਅਫਸਰ ਸਮੇਤ ਤਿੰਨ ਡਾਕਟਰਾਂ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਇੱਕ ਹਾਊਸ ਸਰਜਨ ਨੂੰ ਬਰਖਾਸਤ ਕਰਨ ਦੇ ਹੁਕਮ ਦਿੱਤੇ ਗਏ ਹਨ, ਜਿਨ੍ਹਾਂ ਦੀ ਘੋਰ ਅਣਗਹਿਲੀ ਕਾਰਨ ਆਕਸੀਜਨ ਦੀ ਸਪਲਾਈ ਵਿੱਚ ਵਿਘਨ ਪੈਣ ਕਰਕੇ ਕਈ ਮਰੀਜ਼ਾਂ ਦੀ ਜਾਨ ਚਲੀ ਗਈ।

ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿੱਚ ਮੈਡੀਕਲ ਸੁਪਰਡੈਂਟ ਰਾਜ ਕੁਮਾਰ, ਸੀਨੀਅਰ ਮੈਡੀਕਲ ਅਫਸਰ (ਐਸਐਮਓ) ਸੁਰਜੀਤ ਸਿੰਘ, ਕੰਸਲਟੈਂਟ ਐਨਸਥੀਸੀਆ ਡਾ. ਸੋਨਾਕਸ਼ੀ (ਆਨ-ਡਿਊਟੀ ਡਾਕਟਰ) ਸ਼ਾਮਲ ਹਨ। ਸਿਹਤ ਮੰਤਰੀ ਨੇ ਕਿਹਾ ਕਿ ਉਕਤ ਤਿੰਨਾਂ ਡਾਕਟਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਸ ਘਟਨਾ ਦੀ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿੱਚ ਦੋਸ਼ੀ ਪਾਏ ਜਾਣ 'ਤੇ ਉਕਤ ਡਾਕਰਟਾਂ ਨੂੰ ਸੇਵਾ ਤੋਂ ਬਰਖਾਸਤ ਵੀ ਕੀਤਾ ਜਾ ਸਕਦਾ ਹੈ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਉਹ ਕਿਸੇ ਵੀ ਸੇਵਾ ਲਾਭ ਦੇ ਹੱਕਦਾਰ ਨਹੀਂ ਹੋਣਗੇ। 

ਸਿਹਤ ਮੰਤਰੀ ਨੇ ਕਿਹਾ ਕਿ ਇਸ ਨਾ-ਮੁਆਫੀਯੋਗ' ਪ੍ਰਬੰਧਕੀ ਅਣਗਹੀਲੀ ਲਈ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਡਿਊਟੀ ਪ੍ਰਤੀ ਘੋਰ ਅਣਗਹਿਲੀ ਲਈ ਹਾਊਸ ਸਰਜਨ ਡਾ. ਸ਼ਮਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ  ਹਸਪਤਾਲ ਦੇ ਆਕਸੀਜਨ ਪਲਾਂਟ ਵਿੱਚ ਤਕਨੀਕੀ ਨੁਕਸ ਪੈਣ ਕਾਰਨ ਆਕਸੀਜਨ ਸਪਲਾਈ ਵਿੱਚ ਅਚਾਨਕ ਵਿਘਨ ਪੈ ਗਿਆ ਜਿਸ ਦੇ ਚਲਦਿਆਂ ਐਤਵਾਰ ਸ਼ਾਮ ਨੂੰ ਜਲੰਧਰ ਸਿਵਲ ਹਸਪਤਾਲ ਵਿੱਚ ਤਿੰਨ ਗੰਭੀਰ ਰੂਪ ਵਿੱਚ ਬਿਮਾਰ ਮਰੀਜ਼ਾਂ ਦੀ ਮੌਤ ਹੋ ਗਈ।

ਮੀਡੀਆ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਪ੍ਰਬੰਧਕੀ ਅਣਗਹਿਲੀ ਕਾਰਨ ਵਾਪਰੀ ਹੈ, ਜਦਕਿ ਹਸਪਤਾਲ ਵਿੱਚ ਢੁਕਵਾਂ ਬੁਨਿਆਦੀ ਢਾਂਚਾ, ਮਨੁੱਖੀ ਸ਼ਕਤੀ ਅਤੇ ਕਈ ਆਕਸੀਜਨ ਸਪਲਾਈ ਸਰੋਤ ਉਪਲਬਧ ਸਨ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਦੋਹਰੇ ਕੰਪ੍ਰੈਸਰਾਂ ਵਾਲਾ ਇੱਕ ਫੰਕਸ਼ਨਲ ਪ੍ਰੈਸ਼ਰ ਸਵਿੰਗ ਐਡਸੋਰਪਸ਼ਨ (ਪੀਐਸਏ) ਆਕਸੀਜਨ ਪਲਾਂਟ, 18-20 ਸਿਲੰਡਰਾਂ ਵਾਲਾ ਇੱਕ ਮੈਨੀਫੋਲਡ ਸਿਸਟਮ, ਅਤੇ ਇੱਕ ਤਰਲ ਮੈਡੀਕਲ ਆਕਸੀਜਨ ਪਲਾਂਟ ਹੈ, ਜੋ ਚਾਰ ਬੈਕਅੱਪ ਸਰੋਤਾਂ ਨੂੰ ਯਕੀਨੀ ਬਣਾਉਂਦਾ ਹੈ। 

ਉਨ੍ਹਾਂ ਕਿਹਾ ਕਿ ਫਿਰ ਵੀ ਆਕਸੀਜਨ ਦੇ ਪ੍ਰੈਸ਼ਰ ਵਿੱਚ ਵੱਡੀ ਗਿਰਾਵਟ ਆਉਣਾ ਡਿਊਟੀ ਸਟਾਫ ਦੀ ਗੈਰ-ਜ਼ਿੰਮੇਵਾਰਾਨਾ ਪਹੁੰਚ ਨੂੰ ਦਰਸਾਉਂਦਾ ਹੈ। ਡਾ. ਬਲਬੀਰ ਸਿੰਘ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਲਾਪਰਵਾਹੀ ਪੂਰੀ ਤਰ੍ਹਾਂ ਪ੍ਰਬੰਧਕੀ ਨਾਕਾਮੀ ਹੈ। ਹਸਪਤਾਲ ਵਿੱਚ 49 ਇੰਟਰਨਲ ਮੈਡੀਕਲ ਅਫਸਰ, 46 ਡੀਐਨਬੀ ਡਾਕਟਰ, 14 ਹਾਊਸ ਸਰਜਨ ਅਤੇ 17 ਮੈਡੀਕਲ ਅਫਸਰ ਹਨ, ਜੋ ਕਿ ਪ੍ਰਤੀ ਬੈੱਡ ਇੱਕ ਡਾਕਟਰ ਨੂੰ ਯਕੀਨੀ ਬਣਾਉਣ ਲਈ ਕਾਫ਼ੀ ਹੈ। 

ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਵੀ ਡਿਊਟੀ ਵਿੱਚ ਅਣਗਹਿਲੀ ਕਾਰਨ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਗਈਆ। ਉਨ੍ਹਾਂ ਅੱਗੇ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਰਾਜ ਵਿੱਚ ਸਿਹਤ ਸੰਭਾਲ ਅਤੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਸਿਹਤ ਸੰਭਾਲ ਤੇ ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਸ ਦੌਰਾਨ ਸਿਹਤ ਮੰਤਰੀ ਨੇ ਰਾਜ ਦੀਆਂ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿੱਚ ਆਈਸੀਯੂ, ਆਪ੍ਰੇਸ਼ਨ ਥੀਏਟਰ (ਓਟੀ) ਅਤੇ ਐਮਰਜੈਂਸੀ ਵਾਰਡਾਂ ਸਮੇਤ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ ਵਿੱਚ ਨਿਰਵਿਘਨ ਆਕਸੀਜਨ ਸਪਲਾਈ ਅਤੇ ਬਿਜਲੀ ਬੈਕਅੱਪ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਵੀ ਜਾਰੀ ਕੀਤੇ। 

ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ 24x7 ਆਕਸੀਜਨ ਦੀ ਉਪਲਬਧਤਾ, ਮਹੱਤਵਪੂਰਨ ਉਪਕਰਣਾਂ ਲਈ 30 ਮਿੰਟ ਬੈਕ-ਅੱਪ ਦੇ ਨਾਲ ਕਾਰਜਸ਼ੀਲ ਯੂਪੀਐਸ ਸਿਸਟਮ  ਅਤੇ ਪੂਰੀ ਤਰ੍ਹਾਂ ਕਾਰਜਸ਼ੀਲ ਜਨਰੇਟਰ ਸੈੱਟ ਹੋਣੇ ਚਾਹੀਦੇ ਹਨ। ਉਨ੍ਹਾ ਕਿਹਾ ਕਿ ਅਜਿਹੀਆਂ ਕੁਤਾਹੀਆਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Amit Talwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD