Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਧਾਨ ਸਭਾ ਕਮੇਟੀ ਨੇ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜਦਾ ਕਰਨ ’ਤੇ ਦਿੱਤਾ ਜ਼ੋਰ

ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਲਈ ਸੈਲਫ ਹੈਲਪ ਗਰੁੱਪਾਂ ਨੂੰ ਹੋਰ ਤਗੜਾ ਕਰਨ ਲਈ ਕਿਹਾ

Principal Budh Ram, AAP, Aam Aadmi Party, Aam Aadmi Party Punjab, AAP Punjab, Amolak Singh, Gurlal Singh, Santosh Kumari Kataria, Sukhwinder Singh Kotli,Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar

5 Dariya News

5 Dariya News

5 Dariya News

ਜਲੰਧਰ , 30 Jul 2025

Last updated on: Jul 31, 2025, 12:16 IST

ਪੰਚਾਇਤੀ ਰਾਜ ਇਕਾਈਆਂ ਸਬੰਧੀ ਵਿਧਾਨ ਸਭਾ ਕਮੇਟੀ ਨੇ ਅੱਜ ਇਥੇ ਤਿੰਨ ਜ਼ਿਲ੍ਹਿਆਂ ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਪੰਚਾਇਤੀ ਰਾਜ ਅਧੀਨ ਕਰਵਾਏ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜਦਾ ਕਰਨ ’ਤੇ ਜ਼ੋਰ ਦਿੱਤਾ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਧਾਇਕ ਪ੍ਰਿੰ. ਬੁੱਧ ਰਾਮ ਚੇਅਰਮੈਨ ਪੰਚਾਇਤੀ ਰਾਜ ਇਕਾਈਆਂ ਸਬੰਧੀ ਵਿਧਾਨ ਸਭਾ ਕਮੇਟੀ ਦੀ ਅਗਵਾਈ ਵਿੱਚ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਕਮੇਟੀ ਮੈਂਬਰ ਵਿਧਾਇਕ ਅਮੋਲਕ ਸਿੰਘ, ਗੁਰਲਾਲ ਘਨੌਰ, ਸੰਤੋਸ਼ ਕੁਮਾਰੀ ਕਟਾਰੀਆ ਤੇ ਸੁਖਵਿੰਦਰ ਸਿੰਘ ਕੋਟਲੀ, ਉਪ ਸਕੱਤਰ ਵਿਧਾਨ ਸਭਾ ਜਸਵਿੰਦਰ ਸਿੰਘ ਤੋਂ ਇਲਾਵਾ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਤਿੰਨੇ ਜ਼ਿਲ੍ਹਿਆਂ ਦੇ ਅਧਿਕਾਰੀ ਮੌਜੂਦ ਸਨ। 

ਕਮੇਟੀ ਮੈਂਬਰਾਂ ਨੇ ਜ਼ਿਲ੍ਹਾ ਵਾਰ ਪੰਚਾਇਤੀ ਜ਼ਮੀਨਾਂ ’ਤੇ ਹੋਏ ਨਾਜਾਇਜ਼ ਕਬਜ਼ਿਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਜਲਦ ਤੋਂ ਜਲਦ ਛੁਡਵਾਉਣ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਜ਼ਿਲ੍ਹਿਆਂ ਵਿੱਚ ਚੱਲ ਰਹੇ ਸੈਲਫ਼ ਹੈਲਪ ਗਰੁੱਪਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਕਮੇਟੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਲਈ ਸੈਲਫ ਹੈਲਪ ਗਰੁੱਪਾਂ ਨੂੰ ਹੋਰ ਤਗੜਾ ਕੀਤਾ ਜਾਵੇ ਅਤੇ ਇਸ ਵਿੱਚ ਵੱਧ ਤੋਂ ਵੱਧ ਮਹਿਲਾਵਾਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ।

ਚੇਅਰਮੈਨ ਨੇ ਪਿੰਡਾਂ ਵਿੱਚ ਮਗਨਰੇਗਾ ਸਕੀਮ ਤਹਿਤ ਮਜ਼ਦੂਰਾਂ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਅਤੇ ਇਸ ਕੰਮ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਦੇ ਨਿਰਦੇਸ਼ ਦਿੱਤੇ। ਇਸੇ ਦੇ ਨਾਲ ਹੀ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਪ੍ਰਾਪਤ ਟੀਚੇ 30 ਅਗਸਤ 2025 ਤੱਕ ਮੁਕੰਮਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਸਟੇਡੀਅਮ, ਛੱਪੜਾਂ ਦੀ ਸਫਾਈ, ਲਾਇਬ੍ਰੇਰੀਆਂ ਦੇ ਨਿਰਮਾਣ, ਧਰਮਸ਼ਲਾਵਾਂ ਦੇ ਨਵੀਨੀਕਰਨ ਸਮੇਤ ਹੋਰ ਵਿਕਾਸ ਕਾਰਜਾਂ ਲਈ ਪੰਚਾਇਤਾਂ ਦੀ ਅਗਵਾਈ ਕਰਨ ਅਤੇ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਨ ਵਿੱਚ ਸੰਭਵ ਸਹਿਯੋਗ ਪ੍ਰਦਾਨ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਚਲਦੀਆਂ ਫੈਕਟਰੀਆਂ ਦੇ ਟ੍ਰੀਟਮੈਂਟ ਪਲਾਂਟਾਂ ਦੀ ਜਾਂਚ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਚੈਕਿੰਗ ਕਰਨ ਦੀ ਵੀ ਹਦਾਇਤ ਕੀਤੀ।

ਨੀਤੀ ਆਯੋਗ ਦੇ ਐਸਪੀਰੇਸ਼ਨਲ ਬਲਾਕਸ ਪ੍ਰੋਗਰਾਮ ਵਿੱਚ ਜਲੰਧਰ ਦੇ ਸ਼ਾਹਕੋਟ ਬਲਾਕ ਨੂੰ ਦੇਸ਼ (ਜ਼ੋਨ II) ਵਿੱਚ ਪਹਿਲਾ ਇਨਾਮ ਹਾਸਲ ਕਰਨ ’ਤੇ ਪ੍ਰਿੰ. ਬੁੱਧ ਰਾਮ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਮੁਬਾਰਕਬਾਦ ਦਿੱਤੀ ਅਤੇ ਹੋਰਨਾਂ ਬਲਾਕਾਂ ਨੂੰ ਵੀ ਅਜਿਹਾ ਮੁਕਾਮ ਹਾਸਲ ਕਰਨ ਲਈ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਮੇਟੀ ਮੈਂਬਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪਿੰਡਾਂ ਵਿੱਚ ਮਾਡਲ ਖੇਡ ਮੈਦਾਨ, ਪਾਰਕਾਂ ਦੇ ਨਿਰਮਾਣ ਸਮੇਤ ਪਿੰਡਾਂ ਦੀ ਸਾਫ-ਸਫਾਈ ਦੇ ਕੰਮ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। 

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਹੁਸ਼ਿਆਰਪੁਰ ਨਿਕਾਸ ਕੁਮਾਰ, ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ (ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ, ਦਿਹਾਤੀ ਵਿਕਾਸ) ਵਧੀਕ ਡਿਪਟੀ ਕਮਿਸ਼ਨਰ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ, ਡਿਪਟੀ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਨੋਦ ਗਾਗਟ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Principal Budh Ram , AAP , Aam Aadmi Party , Aam Aadmi Party Punjab , AAP Punjab , Amolak Singh , Gurlal Singh , Santosh Kumari Kataria , Sukhwinder Singh Kotli , Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD