Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ

ਪ੍ਰਸ਼ਾਸਕੀ ਕੁਸ਼ਲਤਾ, ਠੋਸ ਵਿਉਂਤਬੰਦੀ ਅਤੇ ਵਿਕਾਸ ਸਕੀਮਾਂ ਨੂੰ ਸੌ ਫੀਸਦੀ ਅਮਲ ਵਿੱਚ ਲਿਆਉਣ ਦੇ ਉਦੇਸ਼ ਨਾਲ ਚੁੱਕਿਆ ਕਦਮ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Cabinet Decision Punjab

Web Admin

Web Admin

5 Dariya News

ਚੰਡੀਗੜ੍ਹ , 30 Jul 2025

Last updated on: Jul 31, 2025, 12:37 IST

ਪੇਂਡੂ ਇਲਾਕਿਆਂ ਵਿੱਚ ਪ੍ਰਬੰਧਕੀ ਵਿਵਸਥਾ ਅਤੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪ੍ਰਸ਼ਾਸਕੀ ਸੁਧਾਰ ਲਿਆਉਣ ਦੇ ਉਦੇਸ਼ ਨਾਲ ਪਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ ਤਾਂ ਕਿ ਇਨ੍ਹਾਂ ਬਲਾਕਾਂ ਨੂੰ ਜ਼ਿਲ੍ਹੇ ਦੀਆਂ ਹੱਦਾਂ ਨਾਲ ਜੋੜਿਆ ਜਾ ਸਕੇ। ਇਸ ਫੈਸਲੇ ਨਾਲ ਪ੍ਰਸ਼ਾਸਕੀ ਕੁਸ਼ਲਤਾ ਵਿੱਚ ਵਿਆਪਕ ਸੁਧਾਰ ਹੋਵੇਗਾ।

ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਖੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਕਿਹਾ ਕਿ ਵਿਕਾਸ ਬਲਾਕਾਂ ਦੇ ਅਧਿਕਾਰ ਖੇਤਰ ਨੂੰ ਸਬੰਧਤ ਜ਼ਿਲ੍ਹਾ ਸੀਮਾਵਾਂ ਦੇ ਅਨੁਸਾਰ ਲਿਆਉਣ ਲਈ ਪੁਨਰਗਠਨ ਕੀਤਾ ਗਿਆ ਹੈ ਜਿਸ ਨਾਲ ਸੰਗਰੂਰ, ਮਲੇਰਕੋਟਲਾ, ਫਾਜ਼ਿਲਕਾ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਅਤੇ ਪਟਿਆਲਾ ਜ਼ਿਲ੍ਹਿਆਂ ਨੂੰ ਵਿਸ਼ੇਸ਼ ਤੌਰ ’ਤੇ ਲਾਭ ਹੋਵੇਗਾ। 

ਇਸ ਪੁਨਰਗਠਨ ਦਾ ਉਦੇਸ਼ ਬਲਾਕ-ਪੱਧਰੀ ਅਤੇ ਜ਼ਿਲ੍ਹਾ-ਪੱਧਰੀ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣਾ, ਪੇਂਡੂ ਵਿਕਾਸ ਯੋਜਨਾਵਾਂ ਦੀ ਬਿਹਤਰ ਵਿਉਂਤਬੰਦੀ ਅਤੇ ਵਿਕਾਸ ਸਕੀਮਾਂ ਨੂੰ ਲਾਗੂਕਰਨ ਨੂੰ ਸੁਚਾਰੂ ਬਣਾਉਣ ਤੋਂ ਇਲਾਵਾ ਪ੍ਰਸ਼ਾਸਕੀ ਕੰਮਾਂ ਦੀ ਅਸਾਵੀਂ ਵਿਵਸਥਾ (ਓਵਰਲੈਪ) ਨੂੰ ਖਤਮ ਕਰਨਾ ਹੈ ਜੋ ਅਕਸਰ ਦੇਰੀ ਅਤੇ ਸੁਸਤ ਕਾਰਗੁਜ਼ਾਰੀ ਦੇ ਕਾਰਨ ਬਣਦੇ ਸਨ। ਪੁਨਰਗਠਨ ਦੀ ਪ੍ਰਕਿਰਿਆ ਮੌਕੇ ਮੌਜੂਦਾ ਪ੍ਰਸ਼ਾਸਕੀ ਸੀਮਾਵਾਂ ਅਤੇ ਕਾਰਜਸ਼ੀਲ ਲੋੜਾਂ ਦੀ ਡੂੰਘਾਈ ਨਾਲ ਪੜਤਾਲ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੁਨਰਗਠਨ ਮੌਕੇ ਸਾਰੀਆਂ ਲੋੜੀਂਦੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਪ੍ਰਕਿਰਿਆਵਾਂ ਦੀ ਪਾਲਣਾ ਯਕੀਨੀ ਬਣਾਈ ਗਈ ਹੈ। ਇਸ ਕਦਮ ਨਾਲ ਸੂਬਾ ਸਰਕਾਰ ਦਾ ਉਦੇਸ਼ ਜ਼ਿਲ੍ਹਾ ਪੱਧਰ 'ਤੇ ਯੋਜਨਾਬੰਦੀ ਅਤੇ ਨਿਗਰਾਨ ਵਿਧੀਆਂ ਨੂੰ ਮਜ਼ਬੂਤ ਕਰਨਾ, ਬਲਾਕ ਅਤੇ ਜ਼ਿਲ੍ਹਾ-ਪੱਧਰੀ ਡੇਟਾ ਅਤੇ ਫੈਸਲਾ ਲੈਣ ਦੇ ਬੇਰੋਕ ਏਕੀਕਰਨ ਨੂੰ ਸਮਰੱਥ ਬਣਾਉਣਾ, ਨਾਗਰਿਕਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਲਈ ਸੇਵਾਵਾਂ ਤੱਕ ਪਹੁੰਚ ਸੁਖਾਲੀ ਬਣਾਉਣ ਦੀ ਸਹੂਲਤ ਦੇਣਾ ਅਤੇ ਕੇਂਦਰੀ ਤੇ ਰਾਜ ਅਧਾਰਿਤ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੀ ਕੁਸ਼ਲਤਾ ਵਿੱਚ ਹੋਰ ਸੁਧਾਰ ਕਰਨਾ ਹੈ। 

ਪੁਨਰਗਠਿਤ ਕੀਤੇ ਗਏ ਵਿਕਾਸ ਬਲਾਕ ਸਰਕਾਰੀ ਗਜ਼ਟ ਵਿੱਚ ਨੋਟੀਫਿਕੇਸ਼ਨ ਪ੍ਰਕਾਸ਼ਤ ਹੋਣ 'ਤੇ ਅਮਲ ਵਿੱਚ ਆਉਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ ਸਾਰੇ ਭਾਈਵਾਲਾਂ, ਜਿਨ੍ਹਾਂ ਵਿੱਚ ਫੀਲਡ ਅਫਸਰ, ਚੁਣੇ ਹੋਏ ਨੁਮਾਇੰਦੇ ਅਤੇ ਆਮ ਜਨਤਾ ਸ਼ਾਮਲ ਹੈ, ਨੂੰ ਸਮੇਂ-ਸਮੇਂ ਸਿਰ ਸੂਚਿਤ ਕੀਤਾ ਗਿਆ। 

ਇਸੇ ਤਰ੍ਹਾਂ ਅੱਪਡੇਟ ਕੀਤੇ ਨਕਸ਼ੇ ਅਤੇ ਪ੍ਰਸ਼ਾਸਕੀ ਆਦੇਸ਼ ਵੇਲੇ ਸਿਰ ਪੇਂਡੂ ਵਿਕਾਸ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਉਪਲਬਧ ਕਰਵਾਏ ਜਾਣਗੇ। ਇਹ ਸੁਧਾਰ ਪਾਰਦਰਸ਼ੀ, ਜਵਾਬਦੇਹ ਅਤੇ ਸ਼ਕਤੀਆਂ ਦੇ ਵਿਕੇਂਦਰੀਕਰਨ ਵਾਲੇ ਪੇਂਡੂ ਸ਼ਾਸਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD