Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਟਰਾਂਸਪੋਰਟ ਅਫਸਰ ਵਲੋਂ ਵੱਖ-ਵੱਖ ਸਕੂਲਾਂ ਦਾ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਕੀਤੀ ਚੈਕਿੰਗ

Safe School Vahan Policy, School, School Bus, Transport, School Buses, Safe School Transport Policy

Web Admin

Web Admin

5 Dariya News

ਅੰਮ੍ਰਿਤਸਰ , 30 Jul 2025

Last updated on: Jul 31, 2025, 13:38 IST

ਐਸ ਡੀ ਐਮ ਅੰਮ੍ਰਿਤਸਰ-2 ਸ੍ਰ. ਮਨਕੰਵਲ ਸਿੰਘ ਚਾਹਲ ਦੀ ਹਦਇਤਾਂ ਦੀ ਪਾਲਣਾ ਹਿੱਤ ਰਿਜ਼ਨਲ ਟਰਾਂਸਪੋਰਟ ਅਫਸਰ ਸ੍ਰ. ਖੁਸ਼ਦਿਲ ਸ਼ਿੰਘ ਦੀ ਰਹਿਨੁਮਾਈ ਹੇਠ ਸਹਾਇਕ ਟਰਾਂਸਪੋਰਟ ਅਫਸਰ ਮਿਸ ਸ਼ਾਲੂ ਹਰਚੰਦ ਨੇ ਸੇਫ ਸਕੂਲ ਵਾਹਨ ਟੀਮ ਨਾਲ ਵੱਖ-ਵੱਖ ਸਕੂਲਾਂ ਦਾ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਜਾਗਰੂਕਤਾ ਮੁਹਿੰਮ ਅਤੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕਈ ਬੱਸਾਂ ਦੇ ਚਲਾਨ ਅਤੇ ਕਈ ਪੁਰਾਣੀਆਂ ਬੱਸਾਂ ਨੂੰ ਨਿਯਮਾਂ ਅਨੁਸਾਰ ਬੰਦ ਕੀਤਾ ਗਿਆ।

ਸਕੂਲਾਂ ਨਾਲ ਸਬੰਧਤ ਸਮੁੱਚੀ ਸਕੂਲ ਦੀ ਟਰਾਂਸਪੋਰਟ ਕਮੇਟੀ , ਬੱਸ ਡਰਾਈਵਰਾਂ , ਬੱਸ ਹੈਲਪਰਾਂ ਅਤੇ ਸਕੂਲ ਮੁੱਖੀਆਂ ਨੂੰ ਸਕੂਲ ਸੇਫ ਵਾਹਨ ਪਾਲਿਸੀ ਬਾਰੇ ਜਾਗਰੂਕ ਕਰਦੇ ਹੋਏ ਹਦਾਇਤਾਂ ਵੀ ਜਾਰੀ ਕੀਤੀਆ ਗਈਆਂ ਕਿ ਸਕੂਲ ਸੇਫ ਵਾਹਨ ਪਾਲਿਸੀ ਦੀ ਪਾਲਣਾ ਸੁਨਿਸ਼ਚਿਤ ਕੀਤੀ ਜਾਵੇ। ਆਰ ਟੀ ੳ ਸ੍ਰ ਖੁਸ਼ਦਿਲ ਸਿੰਘ ਅਤੇ ਏਟੀੳ ਮੈਡਮ ਮਿਸ ਸ਼ਾਲੂ ਹਰਚੰਦ ਨੇ ਦੱਸਿਆ ਕਿ ਸਰਕਾਰ ਦੇ ਹੁਕਮ ਹਨ ਕਿ ਸੇਫ ਸਕੂਲ ਵਾਹਨ ਪਾਲਿਸੀ ਤੁਰੰਤ ਤੇ ਸਖਤੀ ਨਾਲ ਲਾਗੂ ਕੀਤੀ ਜਾਵੇ। 

ਬੱਚਿਆਂ ਦੀ ਸੁਰੱਖਿਆ ਨੂੰ ਦੇਖਦਿਆ ਹੋਏ ਜਿਸ ਸਕੂਲ ਵਿੱਚ ਸੇਫ ਵਾਹਨ ਪਾਲਿਸੀ ਦੀ ਉਲੰਘਣਾ ਕਰਕੇ ਬੱਸ ਜਾਂ ਵੈਨ ਚੱਲੇਗੀ, ਉਸਦੀ ਜਿੰਮੇਵਾਰੀ ਸਬੰਧਤ ਸਕੂਲ ਦੀ ਤੈਅ ਕੀਤੀ ਜਾਵੇਗੀ। ਉਨਾਂ ਕਿਹਾ ਕਿ ਸਕੂਲਾਂ ਨੂੰ ਪਹਿਲਾਂ ਹੀ ਕਿਹਾ ਜਾ ਚੁੱਕਾ ਹੈ ਕਿ ਉਹ ਆਪਣੀਆਂ ਵੈਨਾਂ ਤੇ ਬੱਸਾਂ ਨੂੰ ਸੇਫ ਵਾਹਨ ਪਾਲਿਸੀ ਅਨੁਸਾਰ ਅਪਡੇਟ ਕਰ ਲੈਣ । 

ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਵੈਨਾਂ ਤੇ ਬੱਸਾਂ ਨੂੰ ਬੰਦ ਕਰ ਦਿੱਤਾ ਜਾਵੇਗਾ ਅਤੇ ਸਕੂਲ ਵੈਨਾਂ ਤੇ ਬੱਸਾਂ ਦੀ ਜਿੰਮੇਵਾਰੀ ਸਕੂਲ ਪ੍ਰਿੰਸੀਪਲ ਅਤੇ ਸਕੂਲ ਮੈਨਜਮੈਂਟ ਦੀ ਤੈਅ ਕੀਤੀ ਜਾਵੇਗੀ । ਨਿਰੀਖਣ ਦੌਰਾਨ ਸਬ ਇੰਸਪੈਕਟਰ ਸ੍ਰ. ਦਲਜੀਤ ਸਿੰਘ ਟਰੈਫਿਕ ਐਜੂਕੇਸ਼ਨ ਸੈਲ , ਸ੍ਰ ਹਰਪ੍ਰੀਤ ਸਿੰਘ ਜਿਲ੍ਹਾ ਕੋਆਰਡੀਨੇਟਰ (ਐਜੂਕੇਸ਼ਨ ) ਨਾਲ ਮੌਕੇ ਤੇ ਹਾਜ਼ਰ ਸਨ ।

ਇਸ ਮੌਕੇ ਤੇ ਜਿਲ੍ਹਾ ਸਿੱਖਿਆ ਅਫਸਰ ਸ੍ਰ. ਕੰਵਲਜੀਤ ਸਿੰਘ ਨੇ ਕਿਹਾ ਕਿ ਸਰਕਾਰ ਦੇ ਆਦੇਸ਼ਾ ਦੀ ਪਾਲਣਾ ਹਿੱਤ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਲਈ ਸਮੇਂ ਸਮੇਂ ਤੇ ਦਿਸ਼ਾ ਨਿਰਦੇਸ਼ ਲਈ ਪੱਤਰ ਅਤੇ ਵੱਖ-ਵੱਖ ਗਰੁਪਾਂ ਵਿੱਚ ਹਦਾਇਤਾ ਵੀ ਜਾਰੀ ਕੀਤੀਆਂ ਜਾਂਦੀਆਂ ਹਨ । ਇਸ ਸਬੰਧੀ ਜਲਦ ਹੀ ਸਕੂਲਾਂ ਦੀ ਚੈਕਿੰਗ ਨੂੰ ਵਧਾਇਆ ਜਾਵੇਗਾ।

 

Tags: Safe School Vahan Policy , School , School Bus , Transport , School Buses , Safe School Transport Policy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD