Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਮਹੀਨੇ ਵਿੱਚ ਦੋ ਵਾਰ ਹਰੇਕ ਅਧਿਕਾਰੀ ਕਰੇ ਆਪਣੇ ਵਿਭਾਗ ਦਾ ਅਚਨਚੇਤ ਨਿਰੀਖਣ ਲੇਟ ਆਉਣ ਵਾਲੇ ਕਰਮਚਾਰੀਆਂ ਤੇ ਹੋਵੇ ਕਾਰਵਾਈ

ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਵੱਲੋਂ ਜ਼ਿਲ੍ਹਾ ਮੋਗਾ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ

Manjit Singh Bilaspur, Nihal Singh Wala, Moga, AAP, Aam Aadmi Party, Aam Aadmi Party Punjab, AAP Punjab, Hakam Singh Thekedar, Jivan Singh Sangowal, Rajneesh Kumar Dahiya, Amritpal Singh Sukhanand, Labh Singh Ugoke, Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 30 Jul 2025

Last updated on: Jul 31, 2025, 13:44 IST

ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਵੱਲੋਂ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਫਰਵਰੀ-2022 ਤੋਂ ਹੁਣ ਤੱਕ ਵੱਖ-ਵੱਖ ਸਕੀਮਾਂ ਅਧੀਨ ਪ੍ਰਾਪਤ, ਅਣਵਰਤੇ ਫੰਡਾਂ ਅਤੇ ਕੀਤੇ ਗਏ ਕੰਮਾਂ ਦਾ ਰੀਵਿਊ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਕਮੇਟੀ ਮੈਂਬਰਾਂ ਨੇ ਬਹੁਤ ਹੀ ਬਰੀਕੀ ਨਾਲ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਆਏ ਫੰਡਾਂ ਬਾਰੇ ਰਿਪੋਰਟ ਪ੍ਰਾਪਤ ਕੀਤੀ।

ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਦੇ ਚੇਅਰਮੈਨ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ ਵੱਲੋਂ ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਤਹਿਤ ਆਏ ਫੰਡਾਂ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਕਰਨੀ ਯਕੀਨੀ ਬਣਾਈ ਜਾਵੇ। ਕਮੇਟੀ ਦੇ ਚੇਅਰਮੈਨ ਨੇ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਮਗਨਰੇਗਾ ਸਕੀਮ ਅਧੀਨ ਲਾਭਪਾਤਰੀਆਂ ਨੂੰ ਜ਼ਮੀਨੀ ਪੱਧਰ ਤੱਕ ਲਾਭ ਪਹੁੰਚਾਇਆ ਜਾਵੇ ਜਾਬ ਕਾਰਡਾਂ ਜਾਂ ਹੋਰ ਮਗਨਰੇਗਾ ਸਕੀਮਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਵੇ। 

ਉਹਨਾਂ ਵੱਲੋਂ ਬਿਜਲੀ ਵਿਭਾਗ ਦੀਆਂ ਸ਼ਿਕਾਇਤਾਂ, ਮੀਟਰ ਲੱਗਣ ਵਿੱਚ ਹੁੰਦੀ ਦੇਰੀ ਦਾ ਗੰਭੀਰ ਨੋਟਿਸ ਲਿਆ। ਚੇਅਰਮੈਨ ਨੇ ਦੱਸਿਆ ਕਿ ਕਮੇਟੀ ਨੇ ਇਨ੍ਹਾਂ ਪ੍ਰਾਜੈਕਟਾਂ ਦੇ ਅਨੁਮਾਨ, ਪ੍ਰਾਪਤ ਗ੍ਰਾਂਟਾਂ, ਖਰਚੇ ਅਤੇ ਬੱਚਤ ਦੇ ਵੇਰਵਿਆਂ ਦਾ ਅਧਿਐਨ ਕੀਤਾ ਹੈ ਤੇ ਰਿਪੋਰਟ ਵਿਧਾਨ ਸਭਾ ਦੇ ਸਨਮੁੱਖ ਪੇਸ਼ ਕੀਤੀ ਜਾਵੇਗੀ।

ਉਹਨਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਕੀਤੇ ਕਿ ਉਹ ਇੱਕ ਮਹੀਨੇ ਵਿੱਚ ਘੱਟ ਤੋਂ ਘੱਟ ਦੋ ਵਾਰ ਆਪਣੇ ਦਫਤਰਾਂ ਦਾ ਅਚਨਚੇਤ ਨਿਰੀਖਣ ਕਰਨ ਅਤੇ ਲੇਟ ਆਉਣ ਵਾਲੇ ਮੁਲਾਜਮਾਂ ਤੇ ਕਾਰਵਾਈ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਕੋਈ ਵੀ ਮੁਸ਼ਕਿਲ ਪੇਸ਼ ਨਾ ਆਵੇ। ਆਉਣ ਵਾਲੇ ਦਿਨਾਂ ਵਿੱਚ ਹੋਰ ਕਿਹੜੇ ਕਿਹੜੇ ਅਹਿਮ ਵਿਕਾਸ ਕਾਰਜ ਕਰਵਾਏ ਜਾਣੇ ਹਨ ਬਾਰੇ ਵੀ ਵਿਚਾਰ ਚਰਚਾ ਮੀਟਿੰਗ ਵਿੱਚ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ  ਸ੍ਰੀ ਸਾਗਰ ਸੇਤੀਆ ਨੇ ਕਮੇਟੀ ਨੂੰ ਵਿਸ਼ਵਾਸ਼ ਦਿਵਾਇਆ ਕਿ ਪ੍ਰਸ਼ਾਸ਼ਨ ਵੱਲੋਂ  ਵਿਭਾਗੀ ਜਾਂ ਸਰਕਾਰੀ ਕੰਮਾਂ ਤੋਂ ਉਪਰ ਉੱਠ ਕੇ ਵੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁਹੰਚਾਇਆ ਜਾਵੇਗਾ ਅਤੇ ਇਸ ਪ੍ਰਤੀ ਜ਼ਿਲ੍ਹਾ ਪ੍ਰਸ਼ਾਸ਼ਨ ਗੰਭੀਰ ਹੈ। ਸਮੂਹ ਅਧਿਕਾਰੀਅਂ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਅਨੁਮਾਨ ਕਮੇਟੀ ਸ੍ਰ. ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਸਿਹਤ ਦੇ ਸੁਧਾਰ  ਤੇ ਨਸ਼ਿਆਂ ਨੂੰ ਖਤਮ ਕਰਨ ਤੋਂ ਇਲਾਵਾ ਹੋਰ ਸਾਰੇ ਮਹੱਤਵਪੂਰਨ ਪਹਿਲੂਆਂ ਉਪਰ ਕੰਮ ਕਰ ਰਹੀ ਹੈ। 

ਯੁੱਧ ਨਸ਼ਿਆਂ ਵਿਰੁੱਧ ਦੇ ਸਾਰਥਕ ਸਿੱਟਿਆਂ ਪ੍ਰਤੀ ਸਮੂਹ ਆਮ ਲੋਕ ਜਾਣੂੰ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਗਰਾਊਂਡਾਂ ਲਈ ਵੱਡੀ ਪੱਧਰ ਤੇ ਗਰਾਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇੱਕ ਮਹੀਨੇ ਦੇ ਅੰਦਰ ਅੰਦਰ ਵੱਖ ਵੱਖ ਹਸਪਤਾਲਾਂ ਵਿੱਚ 1 ਹਜਾਰ ਡਾਕਟਰ ਭਰਤੀ ਹੋ ਰਹੇ ਹਨ, ਜਿਹੜਾ ਕਿ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ।

ਇਸ ਮੀਟਿੰਗ ਵਿੱਚ ਵਿਧਾਇਕ ਰਾਏਕੋਟ ਹਾਕਮ ਸਿੰਘ ਠੇਕੇਦਾਰ, ਵਿਧਾਇਕ ਸ਼ਾਹਕੋਟ ਹਰਦੇਵ ਸਿੰਘ ਲਾਡੀ, ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਫਿਰੋਜਪੁਰ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁਖੀ, ਵਿਧਾਇਕ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਭਦੌੜ ਲਾਭ ਸਿੰਘ ਉੱਗੋਕੇ, ਵਿਧਾਇਕ ਕਪੂਰਥਲਾ ਰਾਣਾ ਗੁਰਜੀਤ ਸਿੰਘ ਆਦਿ ਨੇ ਕਮੇਟੀ ਦੇ ਮੈਂਬਰ ਵਜੋਂ ਸ਼ਿਰਕਤ ਕੀਤੀ।

 

Tags: Manjit Singh Bilaspur , Nihal Singh Wala , Moga , AAP , Aam Aadmi Party , Aam Aadmi Party Punjab , AAP Punjab , Hakam Singh Thekedar , Jivan Singh Sangowal , Rajneesh Kumar Dahiya , Amritpal Singh Sukhanand , Labh Singh Ugoke , Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD