Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸ਼੍ਰੋਮਣੀ ਅਕਾਲੀ ਦਲ ਨੂੰ ਜੈਤੋ ਵਿੱਚ ਲੱਗਿਆ ਵੱਡਾ ਝਟਕਾ

ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦੇ ਅਤੀ ਕਰੀਬੀ ਸਾਥੀ ਅੰਕੁਸ਼ ਬਾਂਸਲ ਨੇ ਫੜਿਆ ਆਮ ਆਦਮੀ ਪਾਰਟੀ ਪੱਲਾ

Amolak Singh, Jaitu, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਜੈਤੋ , 31 Jul 2025

Last updated on: Jul 31, 2025, 15:03 IST

ਅੱਜ ਇੱਥੇ ਕੋਠੇ ਸੰਪੂਰਨ ਸਿੰਘ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਸੂਬਾ ਸਿੰਘ ਬਾਦਲ ਦੇ ਅਤੀ ਕਰੀਬੀ ਮੰਨੇ ਜਾਣ ਵਾਲੇ ਅੰਕੁਸ਼ ਬਾਂਸਲ ਵੱਲੋਂ ਅਕਾਲੀ ਦਲ ਨੂੰ ਅਲਵਿਦਾ ਕਿਹਾ ਗਿਆ ਤੇ ਸ੍ਰ  ਅਮੋਲਕ ਸਿੰਘ ਹਲਕਾ ਵਿਧਾਇਕ ਦੀ ਅਗਵਾਈ ਦੇ ਵਿੱਚ ਅੰਕੁਸ਼ ਬਾਂਸਲ ਨੇ ਆਮ ਆਦਮੀ ਪਾਰਟੀ ਦਾ ਤਕਰੀਬਨ 10 ਦੇ ਕਰੀਬ ਪਰਿਵਾਰਾਂ ਦੇ ਸਮੇਤ ਪੱਲਾ ਫੜ ਲਿਆ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਸਰਦਾਰ ਅਮੋਲਕ ਸਿੰਘ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਅੰਕੁਸ਼ ਬਾਂਸਲ ਸਾਡੇ ਕਰੀਬੀ ਰਹੇ ਸਨ ਜਿਹਦੇ ਚਲਦਿਆਂ ਅੱਜ ਸਾਡੇ ਵੱਲੋਂ ਇਹਨਾਂ ਦੇ ਲਗਭਗ 10 ਦੇ ਕਰੀਬ ਪਰਿਵਾਰਾਂ ਸਮੇਤ ਪਾਰਟੀ ਵਿੱਚ ਸ਼ਾਮਿਲ ਕਰਵਾ ਦਿੱਤਾ ਗਿਆ ਹੈ ਉਹਨਾਂ ਕਿਹਾ ਕਿ ਅੰਕਜ ਬਾਂਸਲ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। 

ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਅੰਕੁਸ਼ ਬਾਂਸਲ ਨੇ ਵੀ ਭਰੋਸਾ ਦਵਾਇਆ ਕਿ ਉਹ ਆਮ ਆਦਮੀ ਪਾਰਟੀ ਦੇ ਨਾਲ ਬੜੀ ਹੀ ਇਮਾਨਦਾਰੀ ਦੇ ਨਾਲ ਕੰਮ ਕਰਨਗੇ ਅਤੇ ਪਾਰਟੀ ਦੀ ਚੜਦੀ ਕਲਾ ਲਈ ਦਿਨ ਰਾਤ ਇੱਕ ਕਰਨਗੇ ਉਹਨਾਂ ਨਾਲ ਇਹ ਵੀ ਕਿਹਾ ਕਿ ਅਕਾਲੀ ਦਲ ਦਾ ਨਿਘਾਰ ਹੋ ਰਿਹਾ ਸੀ ਅਤੇ ਖਾਸ ਕਰਕੇ ਜੋ ਵੀ ਉਹਨਾਂ ਵੱਲੋਂ ਪੰਜਾਬ ਦੇ ਵਿਰੁੱਧ ਫੈਸਲੇ ਲਏ ਜਾਂਦੇ ਸਨ ਉਹਨਾਂ ਦੇ ਚੱਲਦਿਆਂ ਹੀ ਮੇਰੇ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ ਅਤੇ ਨਾਲ ਹੀ ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਨ ਦੇ ਨਾਲ  ਹੀ ਪੰਜਾਬ ਦੀ ਬੇਹਤਰੀ ਲਈ ਕੰਮ ਕੀਤੇ ਜਾ ਰਹੇ ਹਨ ਅਤੇ ਹਲਕਾ ਜੈਤੋ ਦੇ ਵਿਧਾਇਕ ਸਰਦਾਰ ਅਮੋਲਕ ਸਿੰਘ ਵੱਲੋਂ ਵੀ ਹਲਕੇ ਦੀ ਨੁਹਾਰ ਬਦਲੀ ਜਾ ਰਹੀ ਹੈ । 

ਹਲਕਾ ਵਿਧਾਇਕ ਵੱਲੋ ਵਿਕਾਸ ਦੇ ਲਗਾਤਾਰ ਕੰਮ ਕਰਵਾਏ ਜਾ ਹਨ ਜਿਸ ਤੋਂ ਪ੍ਰਭਾਵਿਤ ਹੋ ਕੇ ਹੀ ਮੈਂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਇਆ ਹਾਂ ਇਸ ਮੌਕੇ ਤੇ ਇਹਨਾਂ ਦੇ ਨਾਲ ਨਗਰ ਕੌਂਸਲ ਦੇ ਪ੍ਰਧਾਨ ਡਾਕਟਰ ਹਰੀਸ਼ ਚੰਦਰ ਪੀਏਡੀਬੀ ਬੈਂਕ ਦੇ ਚੇਅਰਮੈਨ ਗੋਬਿੰਦਰ ਵਾਲੀਆ ਨਗਰ ਕੌਂਸਲ ਜੈਤੋ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਪਾਲ ਸਿੰਘ ਰਾਮੇਆਣਾ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ ਗੁਰਭੇਜ ਸਿੰਘ ਬਰਾੜ ਰੋਮਾਣਾ  ਅਲਬੇਲ ਸਿੰਘ ਕੋਆਰਡੀਨੇਟਰ ਨਸ਼ਾ ਮੁਕਤੀ ਹਲਕਾ ਜੈਤੋ . ਵਿਜੇ ਕੁਮਾਰ . ਸੁਖਰੀਤ ਰੋਮਾਣਾ. ਸੁਰਿੰਦਰ ਅਰੋੜਾ. ਧਰਮਿੰਦਰ ਸਿੰਘ ਲੰਬਰਦਾਰ. ਕੁਲਦੀਪ ਸਿੰਘ ਪੀਏ ਐਮ ਐਲ ਏ ਜੈਤੋ .ਪ੍ਰਵੀਨ ਬਾਂਸਲ. ਪ੍ਰਿੰਸ ਮੱਕੜ. ਪ੍ਰਦੀਪ ਕੋਹਲੀ. ਗੁਰਮੇਲ ਸਿੰਘ ਸਰਪੰਚ. ਸਾਬਕਾ ਸਰਪੰਚ ਬੇਅੰਤ ਸਿੰਘ. ਜਗਦੀਪ ਸਿੰਘ ਤੋਤੀ. ਵਰਿੰਦਰਪ੍ਰਤਾਪ ਸਿੰਘ ਬਰਾੜ. ਕੁਲਬੀਰ ਸਿੰਘ ਕਾਲਾ. ਬੂਟਾ ਸਿੰਘ ਭੱਟੀ ਆਦੀ ਹਾਜ਼ਰ ਸਨ।

 

Tags: Amolak Singh , Jaitu , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD