Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਟੀ ਬੈਨਿਥ ਵਲੋਂ ਸਿਹਤ ਅਤੇ ਸਿੱਖਿਆ ਖੇਤਰ ਦੀਆਂ ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਯੋਗ ਲੋਕਾਂ ਤਕ ਪਹੁੰਚਾਉਣ 'ਤੇ ਜ਼ੋਰ

ਫੂਡ ਸੇਫਟੀ ਵਿੰਗ ਨੇ ਜੂਨ ਵਿਚ ਲਏ 26 ਸੈਂਪਲ

T Benith, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 31 Jul 2025

Last updated on: Jul 31, 2025, 15:13 IST

ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਸਿਹਤ ਅਤੇ ਸਿੱਖਿਆ ਵਿਭਾਗ ਸਣੇ ਅਹਿਮ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਨਜ਼ਰਸਾਨੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਡਾਕਟਰਾਂ ਨੂੰ ਲੋਕ ਭਲਾਈ ਸਕੀਮਾਂ ਦਾ ਆਮ ਜਨਤਾ ਨੂੰ ਵੱਧ ਵੱਧ ਲਾਭ ਦੇਣ ਦੀ ਹਦਾਇਤ ਕੀਤੀ। ਓਨ੍ਹਾਂ ਕਿਹਾ ਸਰਕਾਰੀ ਹਸਪਤਾਲਾਂ ਵਿਚ ਇਲਾਜ ਕਰਵਾਉਣ ਵਾਲੇ ਜਿਆਦਾਤਰ ਲੋਕ ਆਰਥਿਕ ਤੌਰ 'ਤੇ ਕਮਜ਼ੋਰ ਹੁੰਦੇ ਹਨ। 

ਸਰਕਾਰ ਵਲੋਂ ਜਿੱਥੇ ਹਸਪਤਾਲਾਂ ਦੇ ਅੰਦਰ ਜਾਂ ਜਨ ਔਸ਼ਧੀ ਕੇਂਦਰਾਂ ਵਿੱਚ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ ਤੇ ਇਸ ਸਹੂਲਤ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ। ਇਸ ਮੌਕੇ ਜ਼ਿਲ੍ਹਾ ਸਿਹਤ ਅਧਿਕਾਰੀ ਨੇ ਦੱਸਿਆ ਕਿ ਜੂਨ ਮਹੀਨੇ ਦੌਰਾਨ ਫੂਡ ਸੇਫਟੀ ਵਿੰਗ ਵਲੋਂ ਵੱਖ ਵੱਖ ਪਦਾਰਥਾਂ ਦੇ 12 ਇਨਫੋਰਸਮੈਂਟ ਸੈਂਪਲ ਲਏ ਗਏ, ਜਿਸ ਵਿਚ ਫੂਡ ਐਨਾਲਿਸਟ ਪੰਜਾਬ ਦੀ ਰਿਪੋਰਟ ਅਨੁਸਾਰ 9 ਸੈਂਪਲ ਪਾਸ ਹੋਏ ਤੇ 3 ਫੇਲ ਹੋਏ। 

ਇਸ ਤੋਂ ਇਲਾਵਾ 14 ਸਰਵੀਲੈਂਸ ਸੈਂਪਲ ਲਏ ਗਏ, ਜਿਸ ਵਿਚ 2 ਬੀਅਰ ਦੇ ਸੈਂਪਲ, 3 ਦੁੱਧ ਦੇ ਸੈਂਪਲ ਅਤੇ 1 ਤੇਲ ਦੇ ਸੈਂਪਲ ਪਾਸ, ਜਦਕਿ 3 ਦੁੱਧ ਦੇ ਸੈਂਪਲ ਅਤੇ 1 ਤੇਲ ਦੇ ਸੈਂਪਲ ਫੇਲ੍ਹ ਹੋਏ।ਓਨ੍ਹਾਂ ਦੱਸਿਆ ਕਿ ਬਾਕੀਆਂ ਦੀਆਂ ਨਤੀਜਾ ਰਿਪੋਰਟਾਂ ਆਉਣੀਆਂ ਬਾਕੀ ਹਨ। ਓਨ੍ਹਾਂ ਦੱਸਿਆ ਕਿ ਜੂਨ ਮਹੀਨੇ ਦੌਰਾਨ ਏ ਡੀ ਸੀ ਕੋਰਟ ਵਲੋਂ 2 ਫੇਲ ਸੈਂਪਲਾਂ ਦੇ ਮਾਮਲੇ ਵਿਚ 7000 ਰੁਪਏ ਜੁਰਮਾਨਾ ਕੀਤਾ ਗਿਆ ਅਤੇ ਵਿਭਾਗ ਵਲੋਂ ਵੱਖ ਵੱਖ ਕੇਸਾਂ ਵਿੱਚ 17000 ਰੁਪਏ ਜੁਰਮਾਨਾ ਰਿਕਵਰ ਕੀਤਾ ਗਿਆ। 

ਇਸ ਤੋਂ ਇਲਾਵਾ 24 ਫੇਲ ਸੈਂਪਲਾਂ ਦੇ ਕੇਸ ਚੀਫ਼ ਜੁਡੀਸ਼ਲ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਕਰਵਾਈ ਅਧੀਨ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਲੋਂ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ। ਓਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਵੱਧ ਤੋਂ ਵੱਧ ਵਿਦਿਆਰਥੀ ਵਜ਼ੀਫਾ ਸਕੀਮਾਂ ਦਾ ਲਾਭ ਲੈਣ। 

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੁਨੀਤਇੰਦਰ ਸਿੰਘ ਨੇ ਦੱਸਿਆ ਕਿ ਜਿੱਥੇ ਕਾਰਗੁਜ਼ਾਰੀ ਦਰਜਾ ਸੂਚਕ ਅੰਕ ਵਿਚ ਜ਼ਿਲ੍ਹਾ ਬਰਨਾਲਾ ਦੇਸ਼ ਭਰ ਵਿੱਚੋਂ ਮੋਹਰੀ ਰਿਹਾ ਹੈ, ਓਥੇ ਪਰਖ ਸਰਵੇਖਣ 2024 ਵਿਚੋਂ ਬਰਨਾਲਾ ਸੂਬੇ ਵਿਚੋਂ ਮੋਹਰੀ ਰਿਹਾ। ਇਸ ਸਰਵੇਖਣ ਵਿਦਿਅਰਥੀਆਂ ਦੀ ਕੁਆਲਿਟੀ ਸਿੱਖਿਆ, ਲਰਨਿੰਗ ਆਦਿ ਮਾਪਦੰਡਾਂ 'ਤੇ ਆਧਾਰਿਤ ਹੁੰਦਾ ਹੈ।

ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪ੍ਰਵੇਸ਼ ਕੁਮਾਰ, ਐੱਸ ਐਮ ਓ ਧਨੌਲਾ ਡਾ. ਸਤਵੰਤ ਔਜਲਾ, ਐੱਸ ਐਮ ਓ ਤਪਾ ਡਾ. ਇੰਦੂ ਬਾਂਸਲ, ਐੱਸ ਐਮ ਓ ਮਹਿਲ ਕਲਾਂ ਡਾ. ਗੁਰਤੇਜਿੰਦਰ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਵਿੰਦਰ ਕੌਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਸਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਨੀਤਇੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਨੀਰਜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰਪਾਲ ਸਿੰਘ, ਡੀ ਪੀ ਐਮ ਕੁਲਵੰਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD