Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦ੍ਰੋਪਦੀ ਮੁਰਮੂ ਨੇ ਏਮਸ, ਕਲਿਆਣੀ ਦੇ ਕਨਵੋਕੇਸ਼ਨ ਸਮਾਰੋਹ ਦੀ ਸ਼ੋਭਾ ਵਧਾਈ

Droupadi Murmu, President of India, President, Indian President, Rashtrapati, Prataprao Jadhav, Prataprao Ganpatrao Jadhav, Shantanu Thakur

Web Admin

Web Admin

5 Dariya News

ਕਲਿਆਣੀ (ਪੱਛਮੀ ਬੰਗਾਲ) , 30 Jul 2025

Last updated on: Jul 31, 2025, 15:14 IST

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ (30 ਜੁਲਾਈ, 2025) ਏਮਸ, ਕਲਿਆਣੀ ਦੇ ਪਹਿਲੇ ਕਨਵੋਕੇਸ਼ਨ ਸਮਾਰੋਹ ਦੀ ਸ਼ੋਭਾ ਵਧਾਈ। ਇਸ ਮੌਕੇ 'ਤੇ ਬੋਲਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਦੇ ਪ੍ਰਤੀ ਸੁਚੇਤ ਡਾਕਟਰਾਂ ਨੇ ਰਾਸ਼ਟਰ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। 

ਆਜ਼ਾਦੀ ਦੇ ਸਮੇਂ ਔਸਤ ਜੀਵਨ ਸੰਭਾਵਨਾ ਸਿਰਫ 32 ਵਰ੍ਹੇ ਸੀ, ਹੁਣ ਦੁੱਗਣੀ ਤੋਂ ਵੀ ਵੱਧ ਕੇ ਲਗਭਗ 70 ਵਰ੍ਹੇ ਹੋ ਗਈ ਹੈ। ਪਿਛਲੇ ਕੁਝ ਵਰ੍ਹਿਆਂ ਵਿੱਚ ਟੀਕਾਕਰਨ ਦੇ ਖੇਤਰ ਵਿੱਚ ਅਸਾਧਾਰਣ ਪ੍ਰਗਤੀ ਹੋਈ ਹੈ। ਕਈ ਬਿਮਾਰੀਆਂ ਦਾ ਖਾਤਮਾ ਕੀਤਾ ਗਿਆ ਹੈ। ਉਦਾਹਰਣ ਵਜੋਂ, ਪਿਛਲੇ ਵਰ੍ਹੇ ਭਾਰਤ ਨੂੰ ਟ੍ਰੈਕੋਮਾ-ਮੁਕਤ ਐਲਾਨਿਆ ਗਿਆ ਸੀ। 

ਪਰ ਹਾਲੇ ਵੀ ਅਨੇਕਾਂ ਚੁਣੌਤੀਆਂ ਮੌਜੂਦ ਹਨ, ਜਿਨ੍ਹਾਂ ਨਾਲ ਨਜਿੱਠਣ ਵਿੱਚ ਨੌਜਵਾਨ ਡਾਕਟਰ ਨਿਰਣਾਇਕ ਭੂਮਿਕਾ ਨਿਭਾਉਣਗੇ। ਸ਼ੂਗਰ, ਦਿਲ ਦੇ ਰੋਗ ਅਤੇ ਮੋਟਾਪੇ ਜਿਹੀਆਂ ਸਿਹਤ ਸਮੱਸਿਆਵਾਂ ਨੂੰ ਕਾਬੂ ਕਰਨ ਵਿੱਚ ਡਾਕਟਰਾਂ ਦੀ ਭੂਮਿਕਾ ਸਰਕਾਰ ਅਤੇ ਹੋਰ ਹਿਤਧਾਰਕਾਂ ਨਾਲੋਂ ਵੱਡੀ ਹੈ।

ਗ੍ਰੈਜੂਏਟ ਹੋਣ ਵਾਲੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਨੇ ਕਿਹਾ ਕਿ ਏਮਸ, ਕਲਿਆਣੀ ਦੇ ਪਹਿਲੇ ਬੈਚ ਦੇ ਵਿਦਿਆਰਥੀ ਹੋਣ ਦੇ ਨਾਤੇ, ਉਹ ਇਸ ਸੰਸਥਾਨ ਦੇ ਸਭ ਤੋਂ ਸੀਨੀਅਰ ਸਾਬਕਾ ਵਿਦਿਆਰਥੀ ਹਨ। ਇਸ ਸੰਸਥਾ ਦੀ ਪਹਿਚਾਣ ਬਣਾਉਣ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਹੋਵੇਗੀ।

ਇਸ ਤਰ੍ਹਾਂ, ਉਹ ਏਮਸ, ਕਲਿਆਣੀ ਦੇ ਭਵਿੱਖ ਨਿਰਮਾਤਾ ਵੀ ਹਨ। ਮੈਡੀਕਲ ਸਾਇੰਸ ਦੇ ਖੇਤਰ ਵਿੱਚ ਹਰ ਰੋਜ਼ ਹੋ ਰਹੇ ਨਿੱਤ ਨਵੇਂ ਬਦਲਾਵਾਂ ਨੂੰ ਰੇਖਾਂਕਿਤ ਕਰਦੇ ਹੋਏ ਰਾਸ਼ਟਰਪਤੀ ਨੇ ਵਿਦਿਆਰਥੀਆਂ ਨੂੰ ਜੀਵਨ ਭਰ ਸਿੱਖਣ ਵਾਲੇ ਬਣਨ ਅਤੇ ਨਵੀਆਂ ਖੋਜਾਂ ਅਤੇ ਡਾਕਟਰੀ ਤਰੀਕਿਆਂ ਬਾਰੇ ਅਪਡੇਟ ਰਹਿਣ ਦੀ ਸਲਾਹ ਦਿੱਤੀ।

ਰਾਸ਼ਟਰਪਤੀ ਨੇ ਕਿਹਾ ਕਿ ਯੋਜਨਾਬੱਧ ਕਲਿਆਣੀ ਸ਼ਹਿਰ ਦਾ ਨੀਂਹ ਪੱਥਰ ਡਾ: ਬਿਧਾਨ ਚੰਦਰ ਰਾਏ ਨੇ ਰੱਖਿਆ ਸੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਰੂਪ ਵਿੱਚ ਆਪਣੇ ਲੰਬੇ ਕਾਰਜਕਾਲ ਦੇ ਦੌਰਾਨ ਵੀ ਡਾ: ਬੀ.ਸੀ. ਰਾਏ ਮਰੀਜ਼ਾਂ ਦੀ ਮੁਫ਼ਤ ਸੇਵਾ ਕਰਦੇ ਰਹੇ। ਉਨ੍ਹਾਂ ਨੇ ਏਮਸ ਕਲਿਆਣੀ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਸ਼ਾਸਕਾਂ ਨੂੰ ਕਿਹਾ ਕਿ ਉਹ ਏਮਸ ਕਲਿਆਣੀ ਨੂੰ ਰਾਸ਼ਟਰੀ ਗੌਰਵ ਦਾ ਸੰਸਥਾਨ ਬਣਾਉਣ ਦਾ ਸੰਕਲਪ ਲੈਣ। 

ਉਨ੍ਹਾਂ ਨੇ ਉਨ੍ਹਾਂ ਨੂੰ ਗ਼ਰੀਬਾਂ ਅਤੇ ਵਾਂਝਿਆਂ ਨੂੰ ਮੁਫ਼ਤ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਦੇ ਡਾ: ਬੀ.ਸੀ. ਰਾਏ ਦੀ ਉਦਾਹਰਣ ਦੀ ਪਾਲਣਾ ਕਰਨ ਦੀ ਵੀ ਸਲਾਹ ਦਿੱਤੀ। ਰਾਸ਼ਟਰਪਤੀ ਨੇ ਡਾਕਟਰਾਂ ਨੂੰ ਕਿਹਾ ਕਿ ਉਹ ਅਜਿਹੀ ਜੀਵਨਸ਼ੈਲੀ ਅਪਣਾਉਣ, ਜੋ ਆਮ ਲੋਕਾਂ ਲਈ ਮਿਸਾਲ ਬਣ ਸਕਣ। ਉਨ੍ਹਾਂ ਨੇ ਕਿਹਾ ਕਿ ਜੈਨੇਟਿਕ ਲੱਛਣਾਂ ਦੀ ਗੱਲ ਵੱਖਰੀ ਹੈ, ਪਰ ਢੁਕਵੀਂ ਖੁਰਾਕ ਅਤੇ ਜੀਵਨਸ਼ੈਲੀ ਦੀ ਮਦਦ ਨਾਲ ਸਿਹਤ ਨਾਲ ਸਬੰਧਿਤ ਜ਼ਿਆਦਾਤਰ ਸਮੱਸਿਆਵਾਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। 

ਉਨ੍ਹਾਂ ਨੇ ਕਿਹਾ ਕਿ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਦਵਾਈਆਂ ਤੋਂ ਇਲਾਵਾ, ਜੀਵਨਸ਼ੈਲੀ ਨਾਲ ਜੁੜੀ ਸਲਾਹ ਵੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਡਾਕਟਰ ਕੋਈ ਸਲਾਹ ਦਿੰਦਾ ਹੈ, ਤਾਂ ਉਸ ਦਾ ਲੋਕਾਂ 'ਤੇ ਜ਼ਿਆਦਾ ਅਸਰ ਹੁੰਦਾ ਹੈ। ਜਦੋਂ ਡਾਕਟਰ ਖੁਦ ਆਦਰਸ਼ ਦੇ ਰੂਪ ਵਿੱਚ ਪੇਸ਼ ਕਰਦਾ ਹੈ, ਤਾਂ ਉਸ ਦਾ ਅਸਰ ਹੋਰ ਵੀ ਜ਼ਿਆਦਾ ਹੁੰਦਾ ਹੈ।

 

Tags: Droupadi Murmu , President of India , President , Indian President , Rashtrapati , Prataprao Jadhav , Prataprao Ganpatrao Jadhav , Shantanu Thakur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD