Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਹਰਿਆਣਾ ਸਰਕਾਰ 1 ਅਗਸਤ ਤੋਂ ਰਾਜਵਿਆਪੀ ਬੇਸਹਾਰਾ ਪਸ਼ੂ-ਮੁਕਤ ਮੁਹਿੰਮ ਕਰੇਗੀ ਸ਼ੁਰੂ

ਸਾਰੇ ਬੇਸਹਾਰਾ ਪਸ਼ੂਆਂ ਦਾ ਟੈਗਿੰਗ ਤੇ ਦਸਤਾਵੇਜੀਕਰਣ ਕਰ ਰਜਿਸਟਰਡ ਗਾਂਸ਼ਾਲਾਵਾਂ ਵਿੱਚ ਕੀਤਾ ਜਾਵੇ ਪੁਨਰਵਾਸ

Web Admin

Web Admin

5 Dariya News

ਚੰਡੀਗੜ੍ਹ , 30 Jul 2025

Last updated on: Jul 31, 2025, 15:21 IST

ਹਰਿਆਣਾ ਸਰਕਾਰ ਨੇ ਸੂਬੇ ਨੂੰ ਬੇਸਹਾਰਾ ਪਸ਼ੂਆਂ ਤੋਂ ਮੁਕਤ ਬਨਾਉਣ ਦੀ ਦਿਸ਼ਾ ਵਿੱਚ ਇੱਕ ਮਹਤੱਵਪੂਰਣ ਅਤੇ ਦ੍ਰਿੜ ਸੰਕਲਪਿਤ ਕਦਮ ਚੁੱਕਦੇ ਹੋਏ ਸਮੂਚੇ ਸੂਬੇ ਵਿੱਚ ਮਿਸ਼ਨ ਮੋਡ ਵਿੱਚ ਅਵਾਰਾ ਪਸ਼ੂ-ਮੁਕਤ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਮੁਹਿੰਮ ਦਾ ਪਹਿਲਾ ਪੜਾਅ 1 ਅਗਸਤ ਤੋਂ 31 ਅਗਸਤ, 2025 ਤੱਕ ਚੱਲੇਗਾ। ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ ਦੇ ਨਾਲ ਗਾਂ ਸੇਵਾ ਆਯੋਗ ਸ਼ਹਿਰੀ ਸਥਾਨਕ ਵਿਭਾਗ ਅਤੇ ਪਸ਼ੂਪਾਲਣ ਵਿਭਾਗ ਦੇ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੌਰਾਨ ਕੀਤਾ ਗਿਆ।

ਇਹ ਮੁਹਿੰਮ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਨਿਰਦੇਸ਼ਾਂ ਅਨੁਰੂਪ ਸੰਚਾਲਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਪੂਰੇ ਸੂਬੇ ਵਿੱਚ ਬੇਸਹਾਰਾ ਪਸ਼ੂਆਂ ਦੀ ਸਮਸਿਆ ਦੇ ਹੱਲ ਤਹਿਤ ਤੁਰੰਤ ਤੇ ਤਾਲਮੇਲ ਯਤਨਾਂ ਲਈ ਦਿਸ਼ਾ-ਨਿਰਦੇਸ਼ ਦਿੱਤੇ ਹਨ। ਮੁਹਿੰਮ ਤਹਿਤ, ਸੂਬੇ ਦੇ ਸ਼ਹਿਰੀ ਤੇ ਗ੍ਰਾਮੀਣ ਖੇਤਰਾਂ ਵਿੱਚ ਘੁਮ ਰਹੇ ਸਾਰੇ ਬੇਸਹਾਰਾ ਪਸ਼ੂਆਂ ਦੀ ਪਹਿਚਾਣ ਕੀਤੀ ਜਾਵੇਗੀ, ਉਨ੍ਹਾਂ ਨੂੰ ਟੈਗ ਕੀਤਾ ਜਾਵੇਗਾ।, ਉਨ੍ਹਾਂ ਦਾ ਵਿਧੀਵਤ ਦਸਤਾਵੇਜੀਕਰਣ ਕੀਤਾ ਜਾਵੇਗਾ ਅਤੇ ਰਜਿਸਟਰਡ ਗਾਂਸ਼ਾਲਾਵਾਂ ਵਿੱਚ ਟ੍ਰਾਂਸਫਰ ਕੀਤਾ ਜਾਵੇਗਾ, ਜਿੱਥੇ ਉਨ੍ਹਾਂ ਨੂੰ ਸਮੂਚੀ ਦੇਖਭਾਲ ਤੇ ਸ਼ੈਲਟਰ ਪ੍ਰਦਾਨ ਕੀਤਾ ਜਾਵੇਗਾ।

ਇਹ ਪਹਿਲ ਪਸ਼ੂਆਂ ਦੇ ਪ੍ਰਤੀ ਮਨੁੱਖੀ ਵਿਹਾਰ ਦੇ ਨਾਲ-ਨਾਲ ਉਨ੍ਹਾਂ ਦੀ ਪ੍ਰਭਾਵੀ ਨਿਗਰਾਨੀ ਅਤੇ ਪ੍ਰਬੰਧ ਯਕੀਨੀ ਕਰੇਗੀ।ਡਾ. ਸਾਕੇਤ ਕੁਮਾਰ ਨੇ ਦਸਿਆ ਕਿ ਪਸ਼ੂਪਾਲਣ ਵਿਭਾਗ ਜਲਦੀ ਹੀ ਸੂਬੇ ਦੇ ਚਾਰ ਜਿਲ੍ਹਿਆਂ ਵਿੱਚ ਵੀ ਅਭਿਆਰਣਾਂ ਦੀ ਸਥਾਪਨਾ ਕਰੇਗਾ, ਜੋ ਲੰਬੇ ਸਮੇਂ ਦੇ ਸ਼ੈਲਟਰ ਕੇਂਦਰਾਂ ਵਜੋ ਕੰਮ ਕਰੇਗੀ। ਇੰਨ੍ਹਾਂ ਅਭਿਆਰਣਾਂ ਦਾ ਉਦਘਾਟਨ ਮੁੱਖ ਮੰਤਰੀ ਵੱਲੋਂ ਕੀਤਾ ਜਾਵੇਗਾ।

ਉਨ੍ਹਾਂ ਨੇ ਇਹ ਵੀ ਦਸਿਆ ਕਿ ਮੁੱਖ ਮੰਤਰੀ ਦੇ ਐਲਾਨ ਅਨੁਰੂਪ, ਸੂਬਾ ਸਰਕਾਰ ਨੇ ਬੇਸਹਾਰਾ ਪਸ਼ੂਆਂ ਦੇ ਪੁਨਰਵਾਸ ਲਈ ਇੱਕ ਪ੍ਰੋਤਸਾਹਨ ਯੋਜਨਾ ਨੂੰ ਮੰਜੂਰੀ ਪ੍ਰਦਾਨ ਕੀਤੀ ਹੈ। ਇਸ ਯੋਜਨਾ ਤਹਿਤ, ਗਾਂਸ਼ਾਲਾਵਾਂ ਦੇ ਕਰਮਚਾਰੀ ਬੇਸਹਾਰਾ ਪਸ਼ੂਆਂ ਨੂੰ ਸ਼ੈਲਟਰ ਥਾਵਾਂ ਤੱਕ ਪਹੁੰਚਾਉਣਗੇ ਅਤੇ ਵਿਭਾਗ ਦੇ ਤਸਦੀਕ ਬਾਅਦ, ਉਨ੍ਹਾਂ ਨੂੰ ਸਿੱਧੇ ਲਾਭ ਅੰਤਰਣ (ਡੀਬੀਟੀ) ਰਾਹੀਂ ਮਾਲੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਸਹਾਇਤਾ ਰਕਮ ਵਿੱਚ ਹਰੇਕ ਵੱਛੇ ਤਹਿਤ 300 ਰੁਪਏ, ਹਰੇਗ ਗਾਂ ਤਹਿਤ 600 ਰੁਪਏ ਅਤੇ ਹਰੇਕ ਮੱਝ ਤਹਿਤ 800 ਰੁਪਏ ਨਿਰਧਾਰਿਤ ਹਨ। ਇਸ ਯੋਜਨਾ ਦੇ ਪ੍ਰਭਾਵੀ ਲਾਗੂ ਕਰਨ ਲਈ ਸਰਕਾਰ ਵੱਲੋਂ 4 ਕਰੋੜ ਰੁਪਏ ਦੀ ਰਕਮ ਮੰਜੂਰ ਕੀਤੀ ਗਈ ਹੈ।

 

Tags: Dr Saket Kumar , Haryana Admin , Haryana , Haryana Power Generation Corporation Limited , HPGCL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD