Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

ਸੁਨਾਮ-ਪਟਿਆਲਾ ਹਾਈਵੇ ਦਾ ਨਾਮ ਬਦਲ ਕੇ ਸ਼ਹੀਦ ਊਧਮ ਸਿੰਘ ਹਾਈਵੇਅ ਰੱਖਿਆ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Aman Arora, Harpal Singh Cheema, Advocate Harpal Singh Cheema, Shaheed Udham Singh, Sunam, Arvind Kejriwal, Manish Sisodia

5 Dariya News

5 Dariya News

5 Dariya News

ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ) , 31 Jul 2025

Last updated on: Aug 01, 2025, 10:42 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸ਼ਹੀਦ ਊਧਮ ਸਿੰਘ ਦੇ 86ਵੇਂ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੇ ਜੱਦੀ ਸ਼ਹਿਰ ਵਿੱਚ ਲਗਪਗ 85 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।ਇੱਥੇ ਸਟੇਡੀਅਮ ਵਿੱਚ ਊਧਮ ਸਿੰਘ ਸਮਾਰਕ ਵਿਖੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਦੇ ਸਮਾਰਕ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ।

ਉਨ੍ਹਾਂ ਕਿਹਾ ਕਿ ਧਰਤੀ ਮਾਂ ਦੇ ਇਸ ਸੱਚੇ ਪੁੱਤਰ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ' ਡਵਾਇਰ ਨੂੰ ਮਾਰ ਕੇ ਇੱਕ ਬਹਾਦਰੀ ਭਰੇ ਕਾਰਨਾਮੇ ਦਾ ਪ੍ਰਦਰਸ਼ਨ ਕੀਤਾ ਸੀ। ਦੋਵਾਂ ਆਗੂਆਂ ਨੇ ਕਿਹਾ ਕਿ ਰਾਸ਼ਟਰੀ ਆਜ਼ਾਦੀ ਸੰਗਰਾਮ ਵਿੱਚ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਦੇਸ਼ ਵਿੱਚੋਂ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਨੂੰ ਉਖਾੜ ਸੁੱਟਣ ਵਿੱਚ ਮਦਦ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰੇਗੀ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਵਾਲਾ ਦੇ ਵਸਨੀਕਾਂ ਨੂੰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੇ ਰੂਪ ਵਿੱਚ ਲਗਪਗ 85 ਕਰੋੜ ਰੁਪਏ ਦਾ ਤੋਹਫ਼ਾ ਵੀ ਦਿੱਤਾ। ਇਨ੍ਹਾਂ ਵਿੱਚ 15.32 ਕਰੋੜ ਰੁਪਏ ਦੀ ਲਾਗਤ ਨਾਲ ਤਹਿਸੀਲ ਕੰਪਲੈਕਸ ਦਾ ਅਪਗ੍ਰੇਡੇਸ਼ਨ ਸ਼ਾਮਲ ਹੈ, ਜੋ ਇੱਕ ਸਾਲ ਦੇ ਅੰਦਰ ਪੂਰਾ ਹੋ ਜਾਵੇਗਾ। ਨਵੇਂ ਕੰਪਲੈਕਸ ਵਿੱਚ ਐਸ.ਡੀ.ਐਮ. ਦਫ਼ਤਰ, ਸਬ-ਰਜਿਸਟਰਾਰ ਦਫ਼ਤਰ, ਤਹਿਸੀਲਦਾਰ ਦਫ਼ਤਰ, ਖਜ਼ਾਨਾ ਦਫ਼ਤਰ, ਖੁਰਾਕ ਸਪਲਾਈ ਦਫ਼ਤਰ, ਟੈਕਸ ਦਫ਼ਤਰ, ਸਹਿਕਾਰੀ ਸਭਾ ਦਫ਼ਤਰ ਅਤੇ ਹੋਰ ਵਿਭਾਗ ਹੋਣਗੇ।

ਇਸੇ ਤਰ੍ਹਾਂ ਉਨ੍ਹਾਂ ਨੇ ਸੁਨਾਮ ਵਿੱਚ 13.64 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਨਵੇਂ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਿਆ। ਇਹ ਪ੍ਰਾਜੈਕਟ ਵੀ ਇੱਕ ਸਾਲ ਦੇ ਅੰਦਰ ਪੂਰਾ ਹੋ ਜਾਵੇਗਾ ਅਤੇ ਬੱਸ ਸਟੈਂਡ ਵਿੱਚ ਬੱਸ ਕਾਊਂਟਰਾਂ ਦੇ ਨਾਲ ਇੱਕ ਸ਼ਾਪਿੰਗ ਕੰਪਲੈਕਸ ਵੀ ਸ਼ਾਮਲ ਹੋਵੇਗਾ। ਇਸੇ ਤਰ੍ਹਾਂ ਦੋਵਾਂ ਆਗੂਆਂ ਨੇ 8.20 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਕੁੜੀਆਂ ਦੇ ਨਵੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨੀਂਹ ਪੱਥਰ ਵੀ ਰੱਖਿਆ, ਜੋ ਨੌਂ ਮਹੀਨਿਆਂ ਦੇ ਵਿੱਚ ਪੂਰਾ ਹੋ ਜਾਵੇਗਾ।ਸੁਨਾਮ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸੁਨਾਮ ਵਿੱਚ 18.95 ਕਰੋੜ ਰੁਪਏ ਦੀ ਲਾਗਤ ਨਾਲ ਇਨਡੋਰ ਸਪੋਰਟਸ ਕੰਪਲੈਕਸ ਵੀ ਬਣਾਇਆ ਜਾਵੇਗਾ।

ਇਸ ਕੰਪਲੈਕਸ ਵਿੱਚ ਸਿੰਥੈਟਿਕ ਟਰੈਕ, ਬੈਡਮਿੰਟਨ, ਬਾਕਸਿੰਗ, ਜੂਡੋ, ਕੁਸ਼ਤੀ, ਬਾਸਕਟਬਾਲ, ਵਾਲੀਬਾਲ ਅਤੇ ਤਾਈਕਵਾਂਡੋ ਦੀਆਂ ਸਹੂਲਤਾਂ ਹੋਣਗੀਆਂ। ਦੋਵਾਂ ਆਗੂਆਂ ਨੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿੱਚ ਵਿਕਾਸ ਕਾਰਜਾਂ ਦੀ ਨੀਂਹ ਵੀ ਰੱਖੀ, ਜਿਸ ਵਿੱਚ ਐਸਟ੍ਰੋ ਟਰਫ ਹਾਕੀ ਗਰਾਊਂਡ, ਲੈਕਚਰ ਹਾਲ, ਲਾਇਬ੍ਰੇਰੀ, ਪ੍ਰਬੰਧਕੀ ਬਲਾਕ ਅਤੇ ਹੋਰ ਸ਼ਾਮਲ ਹਨ।ਇਸ ਅਹਿਮ ਪ੍ਰਾਜੈਕਟ ਦੀ ਕੁੱਲ ਲਾਗਤ 20.78 ਕਰੋੜ ਰੁਪਏ ਹੈ ਅਤੇ ਇਹ ਇੱਕ ਸਾਲ ਦੇ ਅੰਦਰ ਪੂਰਾ ਹੋ ਜਾਵੇਗਾ। ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਸੁਨਾਮ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ 8.49 ਕਰੋੜ ਰੁਪਏ ਦੇ ਹੋਰ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Aman Arora , Harpal Singh Cheema , Advocate Harpal Singh Cheema , Shaheed Udham Singh , Sunam , Arvind Kejriwal , Manish Sisodia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD