Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਡਾ ਰਾਜ ਕੁਮਾਰ ਚੱਬੇਵਾਲ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

ਗਡਕਰੀ ਵੱਲੋਂ ਹੁਸ਼ਿਆਰਪੁਰ-ਟਾਂਡਾ ਸੜਕ ਦਾ ਨਿਰਮਾਣ ਜਲਦ ਸ਼ੁਰੂ ਕਰਵਾਉਣ ਦਾ ਭਰੋਸਾ

Raj Kumar Chabbewal, AAP, Aam Aadmi Party, Aam Aadmi Party Punjab, AAP Punjab, Malwinder Singh Kang, Nitin Gadkari, Nitin Jairam Gadkari, BJP, Bharatiya Janata Party

Web Admin

Web Admin

5 Dariya News

ਨਵੀਂ ਦਿੱਲੀ , 31 Jul 2025

Last updated on: Aug 01, 2025, 12:16 IST

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸੜਕੀ ਆਵਾਜਾਈ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਹੁਸ਼ਿਆਰਪੁਰ ਤੋਂ ਟਾਂਡਾ ਰੋਡ ਦੇ ਨਿਰਮਾਣ ਕਾਰਜ ਨੂੰ ਜਲਦ ਸ਼ੁਰੂ ਕਰਵਾਉਣ ਲਈ ਮੰਗ ਪੱਤਰ ਦਿੱਤਾ ਜਿਸ ‘ਤੇ ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਕਿ ਜਲਦ ਹੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਜਾਵੇਗਾ। ਸ਼੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਸਮੇਤ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਦੱਸਿਆ ਕਿ ਹੁਸ਼ਿਆਰਪੁਰ-ਟਾਂਡਾ ਸੜਕ, ਜਿਸ ਦੀ ਲੰਬਾਈ ਜਿਸਦੀ ਲੰਬਾਈ 27.9 ਕਿਲੋਮੀਟਰ ਹੈ, ਦੇ ਨਿਰਮਾਣ ’ਤੇ 28.86 ਕਰੋੜ ਦੀ ਲਾਗਤ ਹੋਵੇਗੀ। 

ਉਨ੍ਹਾਂ ਅੱਗੇ ਦੱਸਿਆ ਕਿ ਕੇਂਦਰੀ ਮੰਤਰੀ ਨਾਲ ਮੁਲਾਕਾਤ ਮੌਕੇ ਹੁਸ਼ਿਆਰਪੁਰ-ਜਾਲੰਧਰ ਰੋਡ ਦੇ ਅਧੂਰੇ ਪਏ ਕੰਮ ਨੂੰ ਜਲਦ ਪੂਰਾ ਕਰਵਾਉਣ ਦੀ ਵੀ ਮੰਗ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਭਰੋਸਾ ਦਿਵਾਇਆ ਹੈ ਕਿ ਇਸ ਸੜਕ ਦਾ ਰੁਕਿਆ ਪਿਆ ਕੰਮ ਵੀ ਜਲਦ ਸ਼ੁਰੂ ਕਰਵਾਇਆ ਜਾਵੇਗਾ। ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਹੁਸ਼ਿਆਰਪੁਰ-ਜਲੰਧਰ  ਰੋਡ ਵਿੱਚ ਜਿੱਥੇ-ਜਿੱਥੇ ਹਾਲੇ ਤੱਕ ਸੜਕ ਦਾ ਨਿਰਮਾਣ ਨਹੀਂ ਹੋ ਸਕਿਆ ਹੈ ਉਨ੍ਹਾਂ ਥਾਵਾਂ ’ਤੇ ਪ੍ਰਸ਼ਾਸ਼ਨ ਨੂੰ ਜਮੀਨ ਐਕਵਾਇਰ ਕਰਨ ਵਿੱਚ ਮੁਸ਼ਕਿਲ ਪੇਸ਼ ਆਈ ਸੀ ਜਿਸ ਕਾਰਨ ਕੰਮ ਰੁਕ ਗਿਆ ਪਰ ਹੁਣ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਆਉਣ ਵਾਲੇ ਸਮੇਂ ਦੌਰਾਨ ਜਲਦ ਹੀ ਜਮੀਨ ਐਕਵਾਇਰ ਕਰਨ ਦੀ ਪ੍ਰਕ੍ਰਿਆ ਨੂੰ ਪੂਰੀ ਕਰਨ ਦਾ ਭਰੋਸਾ ਦਿੱਤਾ ਹੈ, ਜਿਸ ਉਪਰੰਤ ਸੜਕ ਦਾ ਨਿਰਮਾਣ ਸ਼ੁਰੂ ਹੋ ਜਾਵੇਗਾ। 

ਉਨ੍ਹਾਂ ਕਿਹਾ ਕਿ ਆਦਮਪੁਰ ਦੇ ਫਲਾਈਓਵਰ ਦਾ ਰੁਕਿਆ ਕੰਮ ਵੀ ਜਲਦ ਸ਼ੁਰੂ ਕਰਵਾਇਆ ਜਾ ਰਿਹਾ ਹੈ। ਜਿਕਰਯੋਗ ਹੈ ਕਿ ਹੁਸ਼ਿਆਰਪੁਰ-ਜਲੰਧਰ  ਰੋਡ ਦੀ ਲੰਬਾਈ 38 ਕਿਲੋਮੀਟਰ ਦੇ ਕਰੀਬ ਹੈ ਅਤੇ ਕਈ ਥਾਵਾਂ ’ਤੇ ਰੋਡ ਦਾ ਨਿਰਮਾਣ ਅਧੂਰਾ ਹੋਣ ਕਾਰਨ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਦੇ ਮੁੱਦਿਆਂ ਪ੍ਰਤੀ ਪੂਰੀ ਤਰ੍ਹਾਂ ਸੰਜ਼ੀਦਾ ਹੈ ਅਤੇ ਲੋਕ ਸਭਾ ਦੇ ਚੱਲ ਰਹੇ ਮੌਜੂਦਾ ਸੈਸ਼ਨ ਦੌਰਾਨ ਸੂਬੇ ਨਾਲ ਜੁੜੇ ਮੁੱਦਿਆਂ ਨੂੰ ਉਭਾਰ ਕੇ ਉਨ੍ਹਾਂ ਦੇ ਹੱਲ ਲਈ ਪੁਰਜੋਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

 

Tags: Raj Kumar Chabbewal , AAP , Aam Aadmi Party , Aam Aadmi Party Punjab , AAP Punjab , Malwinder Singh Kang , Nitin Gadkari , Nitin Jairam Gadkari , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD