Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਵੱਲੋਂ ਸਮਾਜ ਦੇ ਸਮੂਹ ਵਰਗਾਂ ਨੂੰ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਇਕਜੁਟ ਹੋਣ ਦਾ ਸੱਦਾ

ਲੋਕਾਂ ਨਾਲ ਨਿਰੰਤਰ ਰਾਬਤਾ ਰੱਖਣ ਲਈ ਸੰਪਰਕ ਅਭਿਆਨ ਜਾਰੀ: ਐਸ.ਐਸ.ਪੀ ਸ਼ੁਭਮ ਅਗਰਵਾਲ

Harcharan Singh Bhullar, DIG Ropar Range, Police, Punjab Police, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਖਮਾਣੋਂ/ਫ਼ਤਹਿਗੜ੍ਹ ਸਾਹਿਬ , 01 Aug 2025

Last updated on: Aug 01, 2025, 15:22 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਵਿੱਚ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਜ਼ਿਲ੍ਹਾ ਪੁਲਿਸ ਵੱਲੋਂ ਐਸ.ਐਸ.ਪੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਲੋਕਾਂ ਨਾਲ ਨਿਰੰਤਰ ਰਾਬਤਾ ਰੱਖਣ ਲਈ ਸੰਪਰਕ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਇਸ ਅਭਿਆਨ ਤਹਿਤ ਖਮਾਣੋਂ ਬਲਾਕ ਦੇ ਸੰਘੋਲ ਸਥਿਤ ਇੱਕ ਕਾਲਜ ਵਿਖੇ ਮੀਟਿੰਗ ਕੀਤੀ ਗਈ ਜਿਸ ਵਿੱਚ ਰੋਪੜ ਰੇਂਜ ਦੇ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ।

ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਨੇ ਸਮਾਜ ਦੇ ਸਮੂਹ ਵਰਗਾਂ ਨੂੰ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਇਕਜੁਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਹਰ ਗਤੀਵਿਧੀ 'ਤੇ ਤਿੱਖੀ ਨਜ਼ਰ ਰੱਖਣੀ ਚਾਹੀਦੀ ਹੈ ਅਤੇ ਜੇਕਰ ਉਨ੍ਹਾਂ ਨੂੰ ਬੱਚੇ ਦੇ ਗਲਤ ਸੰਗਤ ਵਿੱਚ ਪੈਣ ਸਬੰਧੀ ਕੋਈ ਖਦਸ਼ਾ ਹੁੰਦਾ ਹੈ ਤਾਂ ਤੁਰੰਤ ਢੁਕਵੇਂ ਕਦਮ ਪੁੱਟਣੇ ਚਾਹੀਦੇ ਹਨ। 

ਸ. ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਠੋਸ ਯੋਜਨਾ ਬਣਾਈ ਗਈ ਹੈ ਅਤੇ ਵਿਉਂਤਬੱਧ ਢੰਗ ਨਾਲ ਇਸ ਯੋਜਨਾ ਨੂੰ ਲਾਗੂ ਕੀਤਾ ਜਾ ਰਿਹਾ ਹੈ ਜਿਸਤ ਤਹਿਤ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਰੋਜ਼ਾਨਾ ਦੇ ਆਧਾਰ 'ਤੇ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ ਅਤੇ ਜ਼ਮੀਨੀ ਪੱਧਰ *ਤੇ ਲੋਕਾਂ ਨਾਲ ਰਾਬਤਾ ਕਰਕੇ ਨਸ਼ਾਖੋਰੀ ਤੇ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਉਣ ਲਈ ਪੁਖ਼ਤਾ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਜਿ਼ਲ੍ਹਾ ਪੁਲਿਸ ਵੱਲੋਂ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਸ਼ਾਸਨਿਕ ਸਹਿਯੋਗ ਨਾਲ ਨਸ਼ਾ ਤਸਕਰਾਂ ਖਿਲਾਫ਼ ਸਖਤ ਕਾਰਵਾਈ ਕੀਤੀ ਗਈ ਹੈ ਜੋ ਕਿ ਨਿਰੰਤਰ ਜਾਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾੜੀ ਸੰਗਤ ਦਾ ਸਿ਼ਕਾਰ ਹੋ ਕੇ ਨਸ਼ਿਆਂ ਦੀ ਆਦਤ ਦਾ ਸਿ਼ਕਾਰ ਹੋਏ ਲੋਕਾਂ ਨੂੰ ਤੰਦਰੁਸਤ ਕਰਨ ਲਈ ਵੀ ਵਿਆਪਕ ਪੱਧਰ *ਤੇ ਉਪਰਾਲੇ ਜਾਰੀ ਹਨ ਜਿਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ।

ਇਸ ਮੌਕੇ ਐਸ.ਡੀ.ਐਮ ਮਨਰੀਤ ਰਾਣਾ, ਐਸ.ਪੀ ਹੈਡਕੁਆਰਟਰ ਹਰਵੰਤ ਕੌਰ ਅਤੇ ਡੀ.ਐਸ.ਪੀ ਖਮਾਣੋਂ ਰਮਿੰਦਰ ਸਿੰਘ ਕਾਹਲੋਂ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦੇ ਪਿੰਡ ਜਾਂ ਵਾਰਡ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ ਜਿਹੇ ਮਾੜੇ ਕੰਮਾਂ ਨੂੰ ਅੰਜਾਮ ਦੇ ਰਿਹਾ ਹੈ ਤਾਂ ਉਸ ਬਾਰੇ ਪੁਲਿਸ ਹੈਲਪਲਾਈਨ ਨੰਬਰ 112 'ਤੇ ਸੂਚਿਤ ਕੀਤਾ ਜਾਵੇ ਤਾਂ ਜੋ ਫੌਰੀ ਕਾਰਵਾਈ ਕਰਦੇ ਹੋਏ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

 

Tags: Harcharan Singh Bhullar , DIG Ropar Range , Police , Punjab Police , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD