Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰ ਸ਼ੁਕਰਵਾਰ ਡੇਂਗੂ 'ਤੇ ਵਾਰ : ਸਿਹਤ ਵਿਭਾਗ ਦੀ ਟੀਮ ਵੱਲੋਂ ਵਿੱਦਿਅਕ ਸੰਸਥਾਵਾਂ ਵਿਖੇ ਡੇਂਗੂ ਦੇ ਲਾਰਵੇ ਦੀ ਜਾਂਚ

Health, Civil Surgeon Mansa, Mansa

Web Admin

Web Admin

5 Dariya News

ਮਾਨਸਾ , 01 Aug 2025

Last updated on: Aug 01, 2025, 16:13 IST

''ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ'' ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਮਾਨਸਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਨਸਾ ਵਿਖੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ। ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਜਿਹੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਵਧਾਨੀਆ ਵਰਤਣੀਆਂ ਲਾਜ਼ਮੀ ਹਨ, ਇਸ ਦੇ ਲਈ ਵਿਭਾਗ ਦੀ ਟੀਮ ਵੱਲੋਂ ਹਰ ਸ਼ੁੱਕਰਵਾਰ ਨੂੰ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ।

ਇਸ ਦੇ ਨਾਲ ਹੀ ਜਿੱਥੇ ਕਿਤੇ ਵੀ ਲਾਰਵਾ ਪਾਇਆ ਜਾਂਦਾ ਹੈ ਉਸ ਨੂੰ ਤੁਰੰਤ ਨਸ਼ਟ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀਮਾਂ ਬਣਾ ਕੇ ਸ਼ਹਿਰੀ ਤੇ ਪੇਂਡੂ ਖੇਤਰ, ਜਨਤਕ ਥਾਵਾਂ, ਦਫਤਰਾਂ ਤੇ ਵਿੱਦਿਅਕ ਅਦਾਰਿਆਂ ਵਿਚ ਜਾ ਕੇ ਮੱਛਰ ਦਾ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ ਅਤੇ ਜੇਕਰ ਕਿਤੇ ਲਾਰਵਾ ਪਾਇਆ ਜਾਂਦਾ ਹੈ ਤਾਂ ਉਸ ਦੇ ਚਲਾਣ ਲਈ ਸਬੰਧਤ ਵਿਭਾਗ ਨੂੰ ਭੇਜਿਆ ਜਾਂਦਾ ਹੈ। 

ਇਸ ਦੇ ਨਾਲ ਹੀ ਪਿੰਡ ਪੱਧਰ 'ਤੇ ਘਰ ਘਰ ਜਾ ਕੇ ਸਿਹਤ ਵਿਭਾਗ ਦੇ ਮਲਟੀਪਰਪਜ ਹੈਲਥ ਸੁਪਰਵਾਈਜ਼ਰ, ਮਲਟੀਪਰਪਜ਼ ਹੈਲਥ ਵਰਕਰ ਅਤੇ ਆਸ਼ਾ ਵਰਕਰਾਂ ਵੱਲੋਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਏ ਦੇ ਬਚਾ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਕਿਤੇ ਵੀ ਖਾਲੀ ਥਾਵਾਂ ਅਤੇ ਖਾਲੀ ਬਰਤਨਾਂ ਵਿਚ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ ਅਤੇ ਕੂਲਰਾਂ ਆਦਿ ਦੀ ਸਾਫ ਸਫਾਈ ਯਕੀਨੀ ਬਣਾਈ ਜਾਵੇ

ਇਸ ਤੋਂ ਇਲਾਵਾ ਡੇਰਾ ਬਾਬਾ ਭਾਈ ਗੁਰਦਾਸ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡੇਰੇ ਦੇ ਮੁਖੀ ਕੇਸ਼ਵ ਮੁਨੀ ਜੀ ਨੇ ਵਿਸ਼ੇਸ਼ ਤੌਰ 'ਤੇ ਸਹਿਯੋਗ ਦਿੱਤਾ ਅਤੇ ਇਸ ਦੌਰਾਨ ਡਾ. ਆਸ਼ੂ ਮੈਡੀਕਲ ਅਫ਼ਸਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਇਕੱਤਰ ਹੋਏ ਲੋਕਾਂ ਨੂੰ ਵਿਸ਼ੇਸ਼ ਤੌਰ 'ਤੇ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।

ਇਸ ਮੌਕੇ ਡਾ. ਮਯੰਕ ਡੀ.ਐਮ.ਸੀ., ਡੀ.ਏ.ਵੀ.ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ੍ਰੀ ਵਿਨੋਦ ਰਾਣਾ, ਅਧਿਆਪਕ ਬਲਰਾਜ ਸਿੰਘ, ਗੁਲਾਬ ਸਿੰਘ, ਜਸਮੀਨ ਸਿੰਘ ਤੇ ਸਮੀਰ  ਸ਼ਰਮਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਵਿਜੇ ਮਿੱਢਾ, ਵਿਜੇ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ, ਦਰਸ਼ਨ ਸਿੰਘ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ, ਸ੍ਰੀ ਸੰਤੋਸ਼ ਭਾਰਤੀ ਐਪੀਡੀਮੈਲੋਜਿਸਟ, ਰਾਮ ਕੁਮਾਰ, ਸੰਜੀਵ ਕੁਮਾਰ, ਬਲਜੀਤ ਸਿੰਘ, ਗੁਰਿੰਦਰ ਜੀਤ, ਕ੍ਰਿਸ਼ਨ ਲਾਲ ਨਰਸਿੰਗ ਵਿਦਿਆਰਥੀ ਮਾਲਵਾ ਕਾਲਜ, ਏ.ਐਨ.ਐਮਜ਼ ਅਤੇ ਆਸ਼ਾ ਵਰਕਰਜ਼ ਤੋਂ ਇਲਾਵਾ ਸਕੂਲਾਂ ਦੇ ਵਿਦਿਆਰਥੀ ਹਾਜ਼ਰ ਸਨ।

 

Tags: Health , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD