Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਦੌਰਾ

ਨਵੀਨੀਕਰਨ ਦੇ ਕਾਰਜ ਦਾ ਲਿਆ ਜਾਇਜ਼ਾ, ਕੰਮ ’ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 01 Aug 2025

Last updated on: Aug 02, 2025, 11:17 IST

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਇਥੇ ਕਪੂਰਥਲਾ ਰੋਡ ’ਤੇ ਲੈਦਰ ਕੰਪਲੈਕਸ ਵਿਖੇ ਬਣੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਨਵੀਨੀਕਰਨ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਸਮੇਤ ਸੈਂਟਰ ਦਾ ਦੌਰਾ ਕਰਦਿਆਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸੈਂਟਰ ਦੇ ਨਵੀਨੀਕਰਨ ਦੇ ਕੰਮ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਕੀਤੀਆਂ। 

ਉਨ੍ਹਾਂ ਕਿਹਾ ਕਿ ਉਦਯੋਗਿਕ ਇਲਾਕੇ ਵਿੱਚ ਸਥਾਪਤ ਇਹ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਜੋ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਸਕਦਾ ਹੈ, ਨੂੰ ਹੋਰ ਬਿਹਤਰ ਢੰਗ ਨਾਲ ਤਿਆਰ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ। ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰ ਸਿਖ਼ਲਾਈ ਪ੍ਰਦਾਨ ਕਰਕੇ ਉਨ੍ਹਾਂ ਲਈ ਰੋਜ਼ਗਾਰ ਦਾ ਰਾਹ ਪੱਧਰਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਉਦਯੋਗਿਕ ਇਲਾਕੇ ਵਿੱਚ ਸਥਾਪਤ ਇਹ ਸੈਂਟਰ ਨੌਜਵਾਨਾਂ ਲਈ ਹੁਨਰ ਸਿਖ਼ਲਾਈ ਹਾਸਲ ਕਰਨ ਅਤੇ ਰੋਜ਼ਗਾਰ ਪ੍ਰਾਪਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ। 

ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਰੋਜ਼ਗਾਰ ਪ੍ਰਾਪਤੀ ਵਿੱਚ ਸਹਾਇਤਾ ਅਤੇ ਉਦਯੋਗਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਟ੍ਰੇਨਿੰਗ ਪਾਰਟਨਰਾਂ ਰਾਹੀਂ ਸੈਂਟਰ ਵਿੱਚ ਵੱਖ-ਵੱਖ ਹੁਨਰ ਆਧਾਰਿਤ ਕੋਰਸ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਨੇੜੇ ਹੀ ਲੜਕੀਆਂ ਦੇ ਹੋਸਟਲ ਨੂੰ ਮਾਈਗ੍ਰੇਸ਼ਨ ਸਪੋਰਟ ਸੈਂਟਰ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ, ਜਿਥੇ ਹੁਨਰ ਸਿਖਲਾਈ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਲਈ ਨੌਕਰੀ ਮਿਲਣ ਤੱਕ ਅਸਥਾਈ ਰਿਹਾਇਸ਼ ਤੇ ਹੋਰ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ, ਤਾਂ ਜੋ ਨੌਕਰੀ ਮਿਲਣ ਤੱਕ ਉਨ੍ਹਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।

ਡਾ. ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਸਿਖ਼ਲਾਈ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਨੌਜਵਾਨਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਵਿੱਚ ਸਹਾਈ ਸਾਬਤ ਹੋਵੇਗਾ।

ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਐਕਸੀਅਨ ਪੀ.ਡਬਲਯੂ.ਡੀ. ਸੰਦੀਪ ਕੁਮਾਰ, ਬਲਾਕ ਮਿਸ਼ਨ ਮੈਨੇਜਰ ਸੂਰਜ ਕਲੇਰ ਆਦਿ ਵੀ ਮੌਜੂਦ ਸਨ।

 

Tags: Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD