Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਹਰਦੀਪ ਮੁੰਡੀਆ ਨੇ ਫੇਸ 11 ਮੋਹਾਲੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਵੀ ਰਹੇ ਮੌਜੂਦ

Hardeep Singh Mundian, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Sunny Singh Ahluwalia

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 01 Aug 2025

Last updated on: Aug 02, 2025, 11:36 IST

ਮੋਹਾਲੀ ਦੇ ਫੇਸ 11 ਵਿੱਚ ਪਿਛਲੇ ਕਈਂ ਸਾਲਾਂ ਤੋਂ ਬਰਸਾਤੀ ਪਾਣੀ ਦਾ ਸੰਤਾਪ ਭੋਗ ਰਹੇ ਇਥੋਂ ਦੇ ਨਿਵਾਸੀਆਂ ਨੂੰ ਇਸ ਮੁਸ਼ਕਿਲ ਤੋਂ ਛੁਟਕਾਰਾ ਦਿਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 2.05 ਕਰੋੜ ਰੁਪਏ ਦੇ ਪ੍ਰੋਜੈਕਟ ਦੇ ਕੰਮ ਦਾ ਜਾਇਜ਼ਾ ਲੈਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਨੇ ਅੱਜ ਵਿਸ਼ੇਸ਼ ਤੌਰ ਤੇ ਦੌਰਾ ਕੀਤਾ। 

ਇਸ ਦੌਰਾਨ ਮਾਰਕੀਟ ਕਮੇਟੀ ਮੋਹਾਲੀ ਦੇ ਚੇਅਰਮੈਨ ਐਡਵੋਕੇਟ ਗੋਵਿੰਦਰ ਮਿੱਤਲ ਅਤੇ ਏਜੀ ਦਫਤਰ ਪੰਜਾਬ ਤੋਂ ਸ. ਧਰਮਿੰਦਰ ਸਿੰਘ ਲਾਂਬਾ ਵੀ ਮੌਜੂਦ ਰਹੇ। ਕੈਬੀਨਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆ ਨੇ ਇਸ ਮੌਕੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਕੰਮ ਕਾਫ਼ੀ ਹੱਦ ਤੱਕ ਪੂਰਾ ਕਰ ਲਿਆ ਗਿਆ ਹੈ, ਜਿਸ ਕਾਰਨ ਇਸ ਸਾਲ ਬਰਸਾਤ ਦੇ ਦਿਨਾਂ ਵਿੱਚ ਫੇਸ 11 ਵਾਸੀਆਂ ਨੂੰ ਬਰਸਾਤੀ ਪਾਣੀ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਿਆ। 

ਪਿਛਲੇ ਸਾਲਾਂ ਦੌਰਾਨ ਬਰਸਾਤੀ ਪਾਣੀ ਲੋਕਾਂ ਦਾ ਘਰਾਂ ਵਿੱਚ ਵੜ ਕੇ ਉਨਾਂ ਦਾ ਬਹੁਤ ਨੁਕਸਾਨ ਕਰਦਾ ਸੀ। ਉਨ੍ਹਾਂ ਨੇ ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਦੇ ਬਾਕੀ ਰਹਿੰਦੇ ਕੰਮਾਂ ਨੂੰ ਅਗਲੇ 45 ਦਿਨਾਂ ਦੇ ਵਿੱਚ ਮੁਕੰਮਲ ਕਰਨ ਦੇ ਸਖਤ ਨਿਰਦੇਸ਼ ਦਿੱਤੇ। ਡਾ. ਐਸ.ਐਸ. ਆਹਲੂਵਾਲੀਆ ਨੇ ਇਸ ਮੌਕੇ ਦੱਸਿਆ ਕਿ ਫੇਜ਼-11, ਮੋਹਾਲੀ ਦੇ ਪੈਟਰੋਲ ਪੰਪ ਤੋਂ ਲੈ ਕੇ ਮੋਹਾਲੀ ਗੋਲਫ ਰੇਂਜ ਤੱਕ 56“ (1400 ਐਮ.ਐਮ.) ਵਿਆਸ ਦੀ ਆਰ.ਸੀ.ਸੀ. ਪਾਈਪ (ਜਿਸ ਦੀ ਲੰਬਾਈ ਲਗਭਗ 750 ਮੀਟਰ ਹੈ) ਪਾਈ ਜਾ ਰਹੀ ਹੈ। ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਫੇਸ 11 ਵਿੱਚ ਬਰਸਾਤੀ ਪਾਣੀ ਦੀ ਸਮੱਸਿਆ ਪੂਰੀ ਤਰ੍ਹਾਂ ਨਾਲ ਖਤਮ ਹੋ ਜਾਵੇਗੀ, ਜਿਸ ਨਾਲ ਲੋਕਾਂ ਦੇ ਘਰ ਅਤੇ ਕੀਮਤੀ ਸਮਾਨ ਖਰਾਬ ਨਹੀਂ ਹੋਣਗੇ ਅਤੇ ਇਥੋਂ ਦੇ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਫੇਸ 11 ਵਾਸੀਆਂ ਦੀਆਂ ਸਮੱਸਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਇਥੋਂ ਦੇ ਵਾਸੀਆਂ ਦੀਆਂ ਮੁਸਕਿਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾ ਰਿਹਾ ਹੈ। ਇਹ ਕੰਮ ਮੁਕੰਮਲ ਹੋਣ ਨਾਲ ਫੇਜ਼-11 ਦੇ ਐਲ.ਆਈ.ਜੀ. ਅਤੇ ਐਮ.ਆਈ.ਜੀ. ਮਕਾਨਾਂ ਵਿੱਚ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਪੂਰੀ ਤਰ੍ਹਾਂ ਨਾਲ ਨਿਜਾਤ ਮਿਲ ਜਾਵੇਗੀ।

ਇਸ ਦੌਰਾਨ ਫੇਸ 11 ਨਿਵਾਸੀ ਆਪ ਮਹਿਲਾ ਵਿੰਗ ਦੇ ਜਿਲ੍ਹਾ ਸਕੱਤਰ ਸਵਰਣਾ ਲਤਾ, ਬਲਾਕ ਪ੍ਰਧਾਨ ਤਰਨਜੀਤ ਸਿੰਘ ਪੱਪੂ, ਗੱਜਣ ਸਿੰਘ, ਕੈਪਟਨ ਕਰਨੈਲ ਸਿੰਘ ਤੋਂ ਇਲਾਵਾ ਇਲਾਕਾ ਨਿਵਾਸੀਆਂ ਵੱਲੋਂ ਕੰਮ ਪ੍ਰਤੀ ਸੰਤੁਸ਼ਟੀ ਦਰਸਾਈ ਗਈ ਅਤੇ ਕੈਬੀਨਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆ ਅਤੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਧੰਨਵਾਦ ਕੀਤਾ ਗਿਆ।

 

Tags: Hardeep Singh Mundian , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Sunny Singh Ahluwalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD