Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਦ੍ਰੌਪਦੀ ਮੁਰਮੂ ਨੇ ਆਈਆਈਟੀ (ਆਈਐੱਸੈਐੱਮ) ਧਨਬਾਦ ਦੇ ਕਨਵੋਕੇਸ਼ਨ ਸਮਾਰੋਹ ਦੀ ਸ਼ੋਭਾ ਵਧਾਈ

Droupadi Murmu, President of India, President, Indian President, Rashtrapati, Dharmendra Pradhan, Dharmendra Debendra Pradhan, Union Education Minister, Indian Institute of Technology, IIT, Indian School of Mines, ISM, Dhanbad, Jharkhand

Web Admin

Web Admin

5 Dariya News

ਧਨਬਾਦ (ਝਾਰਖੰਡ) , 01 Aug 2025

Last updated on: Aug 02, 2025, 14:50 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (01 ਅਗਸਤ, 2025) ਝਾਰਖੰਡ ਦੇ ਧਨਬਾਦ ਵਿੱਚ ਇੰਡੀਅਨ ਇੰਸਟੀਟਿਊਟ ਆਵ੍ ਟੈਕਨੋਲੋਜੀ (ਇੰਡੀਅਨ ਸਕੂਲ ਆਵ੍ ਮਾਇਨਜ਼ -ISM), ਧਨਬਾਦ ਦੇ 45ਵੇਂ ਕਨਵੋਕੇਸ਼ਨ ਸਮਾਰੋਹ ਦੀ ਸ਼ੋਭਾ ਵਧਾਈ। ਰਾਸ਼ਟਰਪਤੀ ਨੇ ਇਸ ਮੌਕੇ ‘ਤੇ ਕਿਹਾ ਕਿ ਆਈਆਈਟੀ (ਇੰਡੀਅਨ ਸਕੂਲ ਆਵ੍ ਮਾਇਨਜ਼ -ਆਈਐੱਸਐੱਮ), ਧਨਬਾਦ ਦੀ ਲਗਭਗ 100 ਵਰ੍ਹਿਆਂ ਦੀ ਗੌਰਵਸ਼ਾਲੀ ਵਿਰਾਸਤ ਹੈ।

ਇਸ ਦੀ ਸਥਾਪਨਾ ਮਾਈਨਿੰਗ ਅਤੇ ਭੂ-ਵਿਗਿਆਨ ਦੇ ਖੇਤਰ ਵਿੱਚ ਟ੍ਰੇਨਿੰਗ ਪ੍ਰਾਪਤ ਮਾਹਰ ਤਿਆਰ ਕਰਨ ਲਈ ਕੀਤੀ ਗਈ ਸੀ। ਸਮੇਂ ਦੇ ਨਾਲ, ਇਸ ਨੇ ਆਪਣੀਆਂ ਅਕਾਦਮਿਕ ਸੀਮਾਵਾਂ ਦਾ ਵਿਸਤਾਰ ਕੀਤਾ ਹੈ ਅਤੇ ਹੁਣ ਵਿਭਿੰਨ ਖੇਤਰਾਂ ਵਿੱਚ ਉਚੇਰੀ ਸਿੱਖਿਆ ਅਤੇ ਖੋਜ ਦਾ ਇੱਕ ਮੋਹਰੀ ਕੇਂਦਰ ਬਣ ਗਿਆ ਹੈ।

ਇਸ ਸੰਸਥਾਨ ਨੇ ਟੈਕਨੋਲੋਜਿਕਲ ਡਿਵੈਲਪਮੈਂਟ ਅਤੇ ਇਨੋਵੇਸ਼ਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਪ੍ਰਸੰਨਤਾ ਜਤਾਈ ਕਿ ਆਈਆਈਟੀ ਧਨਬਾਦ ਨੇ ਇੱਕ ਅਜਿਹਾ ਈਕੋਸਿਸਟਮ ਵਿਕਸਿਤ ਕੀਤਾ ਹੈ ਜਿੱਥੇ ਐਜੂਕੇਸ਼ਨ ਅਤੇ ਇਨੋਵੇਸ਼ਨ ਦਾ ਉਦੇਸ਼ ਲੋਕਾਂ ਦੀਆਂ ਜ਼ਰੂਰਤਾਂ ਅਤੇ ਖਾਹਿਸ਼ਾਂ (ਆਕਾਂਖਿਆਵਾਂ) ਦੇ ਅਨੁਰੂਪ ਹੈ। 

ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਸੰਪੂਰਨ ਵਿਕਾਸ ਵਿੱਚ ਆਈਆਈਟੀ-ਆਈਐੱਸਐੱਮ ਦੀ ਮਹੱਤਵਪੂਰਨ ਭੂਮਿਕਾ ਹੈ। ਐਕਸੀਲੈਂਟ (ਉਤਕ੍ਰਿਸ਼ਟ) ਇੰਜੀਨੀਅਰਾਂ ਅਤੇ ਖੋਜਕਰਤਾਵਾਂ ਨੂੰ ਤਿਆਰ ਕਰਨ ਦੇ ਇਲਾਵਾ, ਇਸ ਸੰਸਥਾਨ ਦਾ ਉਦੇਸ਼ ਸੰਵੇਦਨਸ਼ੀਲ, ਉਦੇਸ਼ਪੂਰਨ ਅਤੇ ਸੁਹਿਰਦ ਪੇਸ਼ੇਵਰ ਵੀ ਤਿਆਰ ਕਰਨਾ ਹੈ। 

ਸਾਡੇ ਦੇਸ਼ ਦਾ ਭਵਿੱਖ ਆਈਆਈਟੀ-ਆਈਐੱਸਐੱਮ ਜਿਹੀਆਂ ਸੰਸਥਾਵਾਂ ਦੀਆਂ ਪ੍ਰਤੀਬੱਧਤਾਵਾਂ ਦੇ ਜ਼ਰੀਏ ਆਕਾਰ ਲੈ ਰਿਹਾ ਹੈ, ਜੋ ਅਤਿਆਧੁਨਿਕ ਰਿਸਰਚ ਅਤੇ ਇਨੋਵੇਸ਼ਨ ਨੂੰ ਹੁਲਾਰਾ ਦੇ ਰਹੀਆਂ ਹਨ ਅਤੇ ਪ੍ਰਤਿਭਾਸ਼ਾਲੀ ਨੌਜਵਾਨਾਂ ਦਾ ਮਾਰਗਦਰਸ਼ਨ ਕਰ ਰਹੀਆਂ ਹਨ।  ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਅਤੇ ਵਿਸ਼ਵ ਜਲਵਾਯੂ ਪਰਿਵਰਤਨ ਅਤੇ ਸੰਸਾਧਨਾਂ ਦੀ ਕਮੀ ਤੋਂ ਲੈ ਕੇ ਡਿਜੀਟਲ ਰੁਕਾਵਟਾਂ ਅਤੇ ਸਮਾਜਿਕ ਅਸਮਾਨਤਾ ਤੱਕ, ਕਈ ਜਟਿਲ ਅਤੇ ਤੇਜ਼ੀ ਨਾਲ ਬਦਲਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। 

ਅਜਿਹੀ ਸਥਿਤੀ ਵਿੱਚ, ਆਈਆਈਟੀ-ਆਈਐੱਸਐੱਮ ਜਿਹੇ ਸੰਸਥਾਨਾਂ ਦਾ ਮਾਰਗਦਰਸ਼ਨ ਹੋਰ ਵੀ ਮਹੱਤਵਪੂਰਨ ਹੈ। ਉਨ੍ਹਾਂ ਨੇ ਆਈਆਈਟੀ-ਆਈਐੱਸਐੱਮ ਨੂੰ ਨਵੇਂ ਅਤੇ ਸਥਾਈ ਸਮਾਧਾਨ ਖੋਜਣ ਵਿੱਚ ਮੋਹਰੀ ਭੂਮਿਕਾ ਨਿਭਾਉਣ ਦੀ ਤਾਕੀਦ ਕੀਤੀ। ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਦੀ ਸਭ ਤੋਂ ਵੱਡੀ ਸ਼ਕਤੀ ਉਸ ਦਾ ਵਿਸ਼ਾਲ ਮਾਨਵ ਸੰਸਾਧਨ ਹੈ। 

ਤਕਨੀਕੀ ਸਿੱਖਿਆ ਤੱਕ ਵਧਦੀ ਪਹੁੰਚ ਅਤੇ ਡਿਜੀਟਲ ਸਕਿੱਲਸ ਦਾ ਪ੍ਰਸਾਰ ਭਾਰਤ ਨੂੰ ਇੱਕ ਟੈਕਨੋਲੌਜਿਕਲ ਸੁਪਰਪਾਵਰ ਬਣਨ ਦੀ ਤਰਫ਼ ਅੱਗੇ ਵਧਾ ਰਿਹਾ ਹੈ। ਭਾਰਤ ਦੀ ਸਿੱਖਿਆ ਪ੍ਰਣਾਲੀ ਨੂੰ ਵਧੇਰੇ ਵਿਵਹਾਰਿਕ ਇਨੋਵੇਸ਼ਨ- ਕੇਂਦ੍ਰਿਤ ਅਤੇ ਉਦਯੋਗ-ਅਨੁਕੂਲ ਬਣਾਉਣ ਨਾਲ ਦੇਸ਼ ਦੇ ਨੌਜਵਾਨਾਂ ਦੀ ਪ੍ਰਤਿਭਾ ਨੂੰ ਸਹੀ ਦਿਸ਼ਾ ਮਿਲੇਗੀ ਅਤੇ ਉਹ ਆਲਮੀ ਪੱਧਰ ‘ਤੇ ਅੱਗੇ ਵਧ ਸਕਣਗੇ। 

ਉਨ੍ਹਾਂ ਨੇ ਕਿਹਾ ਕਿ ਆਲਮੀ ਪੱਧਰ ‘ਤੇ ਮੁਕਾਬਲਾ ਕਰਨ ਲਈ ਖੋਜ ਤੇ ਵਿਕਾਸ ਅਤੇ ਸਟਾਰਟ-ਅਪ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਪੇਟੈਂਟ ਸੱਭਿਆਚਾਰ ਨੂੰ ਪ੍ਰੋਤਸਾਹਿਤ ਕਰਨ ਦੀ ਜ਼ਰੂਰਤ ਹੈ। ਵਿਦਿਆਰਥੀਆਂ ਵਿੱਚ ਸੰਪੂਰਨ ਸੋਚ ਵਿਕਸਿਤ ਕਰਨ ਅਤੇ ਜਟਿਲ ਸਮੱਸਿਆਵਾਂ ਦੇ ਰਚਨਾਤਮਕ ਸਮਾਧਾਨ ਖੋਜਣ ਲਈ, ਸਿੱਖਿਆ ਵਿੱਚ ਅੰਤਰ-ਅਨੁਸ਼ਾਸਨੀ ਦ੍ਰਿਸ਼ਟੀਕੋਣ ਅਪਣਾਉਣਾ ਵੀ ਅਤਿਅੰਤ ਜ਼ਰੂਰੀ ਹੈ। 

ਰਾਸ਼ਟਰਪਤੀ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਗਿਆਨ ਨੂੰ ਸਿਰਫ਼ ਵਿਅਕਤੀਗਤ ਉੱਨਤੀ ਤੱਕ ਸੀਮਿਤ ਨਾ ਰੱਖਣ, ਬਲਕਿ ਇਸ ਨੂੰ ਜਨਤਕ ਭਲਾਈ ਦਾ ਮਾਧਿਅਮ ਬਣਾਉਣ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਤਾਕੀਦ ਕੀਤੀ ਕਿ ਉਹ ਆਪਣੇ ਗਿਆਨ ਦਾ ਉਪਯੋਗ ਇੱਕ ਵਧੇਰੇ ਸਸ਼ਕਤ ਅਤੇ ਨਿਆਂਪੂਰਨ ਭਾਰਤ ਦੇ ਨਿਰਮਾਣ ਵਿੱਚ ਕਰਨ-ਜਿੱਥੇ ਪ੍ਰਗਤੀ ਦੇ ਅਵਸਰ ਸਾਰਿਆਂ ਲਈ ਉਪਲਬਧ ਹੋਣ। 

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਗਿਆਨ ਦੀ ਵਰਤੋਂ ਇੱਕ ਹਰਿਤ ਭਾਰਤ ਦੇ ਨਿਰਮਾਣ ਵਿੱਚ ਕਰਨ-ਜਿੱਥੇ ਵਿਕਾਸ ਪ੍ਰਕ੍ਰਿਤੀ ਦੀ ਕੀਮਤ ‘ਤੇ ਨਹੀਂ, ਬਲਕਿ ਉਸ ਦੇ ਨਾਲ ਤਾਲਮੇਲ ਬਿਠਾ ਕੇ ਹੋਵੇ। ਉਨ੍ਹਾਂ ਨੇ ਕਿਹਾ ਕਿ ਭਵਿੱਖ ਵਿੱਚ ਉਹ ਜੋ ਵੀ ਕਰਨ, ਉਸ ਵਿੱਚ ਉਨ੍ਹਾਂ ਦੀ ਬੁੱਧੀਮਾਨੀ ਦੇ ਨਾਲ-ਨਾਲ ਸਮਾਨ ਅਨੁਭੂਤੀ, ਉਤਕ੍ਰਿਸ਼ਟਤਾ ਅਤੇ ਨੈਤਿਕਤਾ ਵੀ ਝਲਕਣੀ ਚਾਹੀਦੀ ਹੈ। ਕੇਵਲ ਇਨੋਵੇਸ਼ਨ ਹੀ ਨਹੀਂ, ਬਲਿਕ ਕਰੁਣਾ ਤੋਂ ਪ੍ਰੇਰਿਤ ਇਨੋਵੇਸ਼ਨ ਵਿਸ਼ਵ ਨੂੰ ਬਿਹਤਰ ਬਣਾਉਂਦਾ ਹੈ। 

 

Tags: Droupadi Murmu , President of India , President , Indian President , Rashtrapati , Dharmendra Pradhan , Dharmendra Debendra Pradhan , Union Education Minister , Indian Institute of Technology , IIT , Indian School of Mines , ISM , Dhanbad , Jharkhand

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD