Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਰੇਂਦਰ ਮੋਦੀ ਦਾ ਵਿਜਨ ਦੇਸ਼ ਦੇ ਹਰ ਜਿਲ੍ਹੇ ਅਤੇ ਬਲਾਕ ਵਿੱਚ ਤੇਜ ਤੇ ਸਮਾਵੇਸ਼ੀ ਵਿਕਾਸ ਯਕੀਨੀ ਕਰਨਾ - ਨਾਇਬ ਸਿੰਘ ਸੈਣੀ

ਕੋਈ ਵੀ ਜਿਲ੍ਹਾ ਜਾਂ ਬਲਾਕ ਵਿਕਾਸ ਦੇ ਖੇਤਰ ਵਿੱਚ ਪਿੱਛੇ ਨਾ ਰਹੇ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Sudhir Rajpal, State Task Force, Additional Chief Secretary, KM Pandurang, Anurag Rastogi, Chief Secretary Haryana

5 Dariya News

5 Dariya News

5 Dariya News

ਚੰਡੀਗਡ੍ਹ , 01 Aug 2025

Last updated on: Aug 02, 2025, 17:17 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਵਿਜਨ ਦੇਸ਼ ਦੇ ਹਰ ਜਿਲ੍ਹੇ ਅਤੇ ਬਲਾਕ ਵਿੱਚ ਤੇਜ ਤੇ ਸਮਾਵੇਸ਼ੀ ਵਿਕਾਸ ਯਕੀਨੀ ਕਰਨਾ ਹੈ। ਜੋ ਇੱਕ ਵਿਸ਼ੇਸ਼ ਮਿਸ਼ਨ ਅਤੇ ਜਨ ਅੰਦੋਲਨ ਹੈ। ਇਹ ਮਿਸ਼ਨ ਹਰ ਨਾਗਰਿਕ ਨੂੰ ਮਜਬੂਤ ਬਨਾਉਣ ਅਤੇ ਇਹ ਯਕੀਨੀ ਕਰਨ ਲਈ ਪ੍ਰਤੀਬੱਧ ਹੈ ਕਿ ਕੋਈ ਵੀ ਜਿਲ੍ਹਾ ਜਾਂ ਬਲਾਕ ਵਿਕਾਸ ਦੇ ਖੇਤਰ ਵਿੱਚ ਪਿੱਛੇ ਨਾ ਰਹੇ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਹ ਗੱਲ ਅੱਜ ਹਰਿਆਣਾ ਨਿਵਾਸ ਚੰਡੀਗੜ੍ਹ ਵਿੱਚ ਆਯੋਜਿਤ ਰਾਜ ਪੱਧਰੀ ਸੰਪੂਰਣਤਾ ਮੁਹਿੰਮ ਸਨਮਾਨ ਸਮਾਰੋਹ ਵਿੱਚ ਆਕਾਸ਼ੀ ਜਿਲ੍ਹਾ ਅਤੇ ਬਲਾਕ ਪ੍ਰੋਗਰਾਮ ਦੌਰਾਨ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਬੋਧਿਤ ਕਰਦੇ ਹੋਏ ਕਹੀ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਦੂਰਦਰਸ਼ੀ ਅਗਵਾਈ ਹੇਠ ਸਾਲ 2018 ਵਿੱਚ ਆਕਾਂਸ਼ੀ ਜਿਲ੍ਹਾ ਅਤੇ ਬਲਾਕ ਪ੍ਰੋਗਰਾਮ ਦੀ ਸ਼ੁਰੂਆਤ ਹੋਈ ਸੀ। 

ਇਸ ਪ੍ਰੋਗਰਾਮ ਵਿੱਚ ਸਿਹਤ ਅਤੇ ਪੋਸ਼ਨ, ਸਿਖਿਆ, ਖੇਤੀਬਾੜੀ ਅਤੇ ਜਲ੍ਹ ਸੰਸਾਧਨ, ਵਿੱਤੀ ਸੇਵਾਵਾਂ ਅਤੇ ਮੁੱਢਲਾ ਢਾਂਚਾ ਵਰਗੇ ਪ੍ਰਮੁੱਖ ਖੇਤਰਾਂ 'ਤੇ ਧਿਆਨ ਕੇਂਦ੍ਰਿਤ ਕਰਨਾ ਹੈ। ਇਹ ਵਿਆਪਕ ਦ੍ਰਿਸ਼ਟੀਕੋਣ ਹੈ, ਜਿਸ ਵਿੱਚ ਅਸੀਂ ਸਾਰੇ ਮਿਲ ਕੇ ਇੱਕ ਮਜਬੂਤ, ਖੁਸ਼ਹਾਲ ਅਤੇ ਸਮਤਾਪੂਰਣ ਭਾਰਤ ਦਾ ਨਿਰਮਾਣ ਕਰ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਇਸ ਮੁਹਿੰਮ ਦੇ ਨਤੀਜੇ ਲੋਕਾਂ ਦੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਨੀਤੀ ਆਯੋਗ ਵੱਲੋਂ ਦਿੱਤੇ ਗਏ ਵੱਖ-ਵੱਖ ਖੇਤਰਾਂ ਦੇ ਮਹਤੱਵਪੂਰਣ ਬਿੰਦੂਆਂ 'ਤੇ ਸਾਰਿਆਂ ਨੂੰ ਮਿਲ ਕੇ ਸੌਂ-ਫੀਸਦੀ ਕੰਮ ਕਰਨਾ ਹੈ ਤਾਂ ਜੋ ਇਸ ਮੁਹਿੰਮ ਦੇ ਹੋਰ ਚੰਗੇ ਨਤੀਜੇ ਜਮੀਨੀ ਪੱਧਰ 'ਤੇ ਮਿਲ ਸਕਣ। 

ਉਨ੍ਹਾਂ ਨੇ ਕਿਹਾ ਕਿ ਨੀਤੀ ਆਯੋਗ ਦੇ ਵੱਲੋਂ ਪਿਛਲੇ ਦਿੱਤੇ ਗਏ ਬਿੰਦੂਆਂ 'ਤੇ ਸਵਾਮਿਤਵ ਬਣਾਏ ਰੱਖਾ ਜਰੂਰੀ ਹੈ। ਇਸ ਮੁਹਿੰਮ ਤਹਿਤ ਪ੍ਰਧਾਨ ਮੰਤਰੀ ਦੇ ਸਪਨਿਆਂ ਅਤੇ ਲੋਕਾਂ ਦੀ ਉਮੀਦਾਂ ਨੂੰ ਪੂਰਾ ਕਰਨ ਦਾ ਕੰਮ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਆਕਾਸ਼ੀ ਜਿਲ੍ਹਿਆਂ ਤੇ ਬਲਾਕ ਪੋ੍ਰਗਰਾਮ ਤਹਿਤ ਨੀਤੀ ਆਯੋਗ ਵੱਲੋਂ ਦਿੱਤੇ ਗਏ ਵੱਖ-ਵੱਖ ਖੇਤਰਾਂ ਵਿੱਚ ਟੀਚੇ ਨੂੰ ਪੂਰਾ ਕਰਨ ਦੇ ਬਾਅਦ ਉਸ ਕੰਮ ਦੀ ਰਿਪੋਰਟ ਲੈ ਕੇ ਵੈਰੀਫਿਕੇਸ਼ਨ ਕਰਵਾਈ ਜਾਵੇ। 

ਤਾਂ ਜੋ ਪ੍ਰੋਗਰਾਮ ਦੇ ਤਹਿਤ ਧਰਾਤਲ 'ਤੇ ਹੋਏ ਕੰਮ ਦੇ ਬਾਰੇ ਵਿੱਚ ਪੂਰੀ ਅਤੇ ਸਟੀਕ ਜਾਂਣਕਾਰੀ ਪ੍ਰਾਪਤ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਈ ਇਸ ਮੁਹਿੰਮ ਬਾਅਦ ਅੱਜ ਮੇਵਾਤ ਵਿੱਚ ਇਸ ਦੇ ਸਾਕਾਰਾਤਮਕ ਨਤੀਜੇ ਮਿਲ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤਾ ਕਿ ਨੀਤੀ ਆਯੋਗ ਵੱਲੋਂ ਹਰ ਸਾਲ ਜੋ ਟੀਚੇ ਇੰਨ੍ਹਾਂ ਜਿਲ੍ਹਾ ਦੇ ਬਲਾਕ ਲਈ ਦਿੱਤਾ ਜਾਂਦਾ ਹੈ ਉਸ ਟੀਚੇ ਨੂੰ ਸਮੇਂ 'ਤੇ ਸੌ-ਫੀਸਦੀ ਹਾਸਲ ਕਰਨਾ ਹੈ। 

ਚੰਗੇ ਕੰਮ ਲਈ ਉਨ੍ਹਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਧਾਈ ਵੀ ਦਿੱਤੀ ਹੈ। ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਇੰਨ੍ਹਾਂ ਜਿਲ੍ਹਿਆਂ ਵਿੱਚ ਕਿਸਾਨਾਂ ਨੂੰ ਬਾਗਬਾਨੀ ਵੱਲ ਵਧਾਇਆ ਜਾਵੇ ਅਤੇ ਬਾਗਬਾਨੀ ਦੇ ਨਵੇਂ-ਨਵੇਂ ਵਿਕਲਪ ਦਿੱਤੇ ਜਾਣ। ਇਸ ਤੋਂ ਇਲਾਵਾ, ਉਨ੍ਹਾਂ ਨੇ ਕਿਹਾ ਕਿ ਮਿੱਟੀ ਹੈਲਥ ਕਾਰਡ ਦਾ ਸਰਲੀਕਰਣ ਕਰ ਕਿਸਾਨਾਂ ਨੂੰ ਇਸ ਦੀ ਪੂਰੀ ਜਾਣਕਾਰੀ ਦਿੱਤੀ ਜਾਵੇ। 

ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਡਾਇਰੈਕਟ ਨੂੰ ਨਿਰਦੇਸ਼ ਦਿੱਤੇ ਕਿ ਖੇਤੀਬਾੜੀ ਵਿਭਾਗ ਦਾ ਸੋਸ਼ਲ ਮੀਡੀਆ 'ਤੇ ਅਕਾਊਂਟ ਬਣਾਇਆ ਜਾਵੇ। ਜਿਸ ਵਿੱਚ ਪ੍ਰਗਤੀਸ਼ੀਲ ਕਿਸਾਨਾਂ ਜਾਂ ਖੇਤੀਬਾੜੀ ਖੇਤਰ ਵਿੱਚ ਚੰਗਾ ਕੰਮ ਕਰਨ ਵਾਲੇ ਕਿਸਾਨਾਂ  ਦੇ ਇੰਟਰਵਿਊ ਲੈ ਕੇ ਉਨ੍ਹਾਂ ਦੀ ਸੋਸ਼ਲ ਮੀਡੀਆ 'ਤੇ ਪਾ ਕੇ ਹੋਰ ਕਿਸਾਨਾਂ ਨੁੰ ਜਾਗਰੁਕ ਕੀਤਾ ਜਾਵੇ।

ਇਸ ਮੌਕੇ 'ਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਮੁੱਖ ਮੰਤਰੀ ਦਾ ਸਵਾਗਤ ਕਰਦੇ ਹੋਏ ਆਕਾਸ਼ੀ ਜਿਲ੍ਹਾ ਅਤੇ ਬਲਾਕ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਪਹਿਲ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਵੱਲੋਂ 2018 ਵਿੱਚ ਪਿਛੜੇ ਅਤੇ ਵਿਕਸਿਤ ਜਿਲ੍ਹਿਆਂ ਦੇ ਵਿੱਚ ਸੰਤੁਲਿਤ ਅਤੇ ਸਮਾਵੇਸ਼ੀ ਵਿਕਾਸ ਯਕੀਨੀ ਕਰਨ ਦੇ ਉਦੇਸ਼ ਨਾਲ ਕੀਤੀ ਗਈ ਸੀ। 

ਇਸ ਪ੍ਰੋਗਰਾਮ ਦੇ ਤਹਿਤ, ਵੱਖ-ਵੱਖ ਵਿਕਾਸਤਾਮਕ ਮਾਨਦੰਡਾਂ ਦੇ ਆਧਾਰ 'ਤੇ ਪੂਰੇ ਦੇਸ਼ ਦੇ 800 ਤੋਂ ਵੱਧ ਜਿਲ੍ਹਿਆਂ ਵਿੱਚੋਂ 115 ਜਿਲ੍ਹਿਆਂ ਦਾ ਚੋਣ ਕੀਤਾ ਗਿਆ ਸੀ। ਇਸ ਪਹਿਲ ਨੂੰ ਹੋਰ ਮਜਬੂਤ ਬਨਾਉਣ ਲਈ ਬਾਅਦ ਵਿੱਚ ਇਸ ਯੋਜਨਾ ਤਹਿਤ ਆਕਾਸ਼ੀ ਬਲਾਕ ਪ੍ਰੋਗਰਾਮ ਸ਼ੁਰੂ ਕੀਤਾ ਗਿਆ, ਜਿਸ ਨਾਲ ਇੰਨ੍ਹਾਂ ਖੇਤਰਾਂ ਦਾ ਸਮੂਚਾ ਵਿਕਾਸ ਸੰਭਵ ਹੋ ਸਕਿਆ।

ਇਸ ਦੌਰਾਨ ਜਿਲ੍ਹਾ ਨੁੰਹ, ਚਰਚੀ ਦਾਦਰੀ, ਭਿਵਾਨੀ ਅਤੇ ਰਿਵਾੜੀ ਦੇ ਜਿਲ੍ਹਾ ਡਿਪਟੀ ਕਮਿਸ਼ਨਰਾਂ ਨੇ ਆਕਾਸ਼ੀ ਜਿਲ੍ਹਾ ਅਤੇ ਬਲਾਕ ਪ੍ਰੋਗਰਾਮ ਤਹਿਤ ਕੀਤੇ ਗਏ ਕੰਮਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਆਕਾਸ਼ੀ ਜਿਲ੍ਹਾ ਅਤੇ ਬਲਾਕ ਪ੍ਰੋਗਰਾਮ ਦੇ ਤਹਿਤ ਵਧੀਆ ਕੰਮ ਕਰਨ ਵਾਲੇ 26 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। 

ਪ੍ਰੋਗਰਾਮ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਸੂਚਨਾ , ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ.ਐਮ. ਪਾਂਡੂਰੰਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Sudhir Rajpal , State Task Force , Additional Chief Secretary , KM Pandurang , Anurag Rastogi , Chief Secretary Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD