Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ 25 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਹੋਵੇਗਾ ਸ਼ਾਨਦਾਰ ਆਯੋਜਨ

ਹਰਿਆਣਾ ਸਰਕਾਰ ਕਰੇਗੀ ਇਤਿਹਾਸਕ ਗੁਰੂਬਾਣੀ ਵਿਰਾਸਤ ਨੂੰ ਜੀਵੰਤ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Rajesh Khullar, KM Pandurang

5 Dariya News

5 Dariya News

5 Dariya News

ਚੰਡੀਗਡ੍ਹ , 01 Aug 2025

Last updated on: Aug 02, 2025, 17:18 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਿੰਦ ਦੀ ਚਾਦਰ ਸਿੱਖ ਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਹਰਿਆਣਾ ਦੀ ਧਰਤੀ 'ਤੇ 26 ਇਤਿਹਾਸਕ ਗੁਰੂਦੁਆਰਿਆਂ ਵਿੱਓ ਉਨ੍ਹਾਂ ਦੇ ਚਰਣ ਪਏ ਹਨ। 25 ਨਵੰਬਰ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਵਸ ਨੂੰ ਹਰਿਆਣਾ ਸਰਕਾਰ ਕੁਰੂਕਸ਼ੇਤਰ ਵਿੱਚ ਸ਼ਾਨਦਾਰ ਢੰਗ ਨਾਲ ਮਨਾਏਗੀ।

ਮੁੱਖ ਮੰਤਰੀ ਅੱਜ ਇੱਥੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਪ੍ਰੋਗਰਾਮ ਦੇ ਆਯੋਜਨ ਦੇ ਸਬੰਧ ਵਿੱਚ ਆਯੋਜਿਤ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਕਿ ਇਸ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਸੂਬਾ ਪੱਧਰੀ ਕਾਰਜ ਕਮੇਟੀ ਅਤੇ ਰਾਜ ਪੱਧਰੀ ਐਕਜ਼ੀਕਿਯੂਟਿਵ ਕਮੇਟੀ ਦਾ ਗਠਨ ਕੀਤਾ ਗਿਆ ਹੈ। 

ਕਮੇਟੀ ਦੀ ਮੀਟਿੰਗ ਅਗਾਮੀ 6 ਅਗਸਤ ਨੂੰ ਬੁਲਾਈ ਗਈ ਹੈ, ਜਿਸ ਵਿੱਚ ਹਰਿਆਣਾ ਸਰਕਾਰ ਵੱਲੋਂ ਜਾਣ ਵਾਲੇ ਸਹਿਯੋਗ ਦੇ ਬਾਰੇ ਵਿੱਚ ਵਿਸਤਾਰ ਨਾਲ ਚਰਚਾ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਘੱਟ ਤੋਂ ਘੱਟ 5 ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਹੋਵੇ ਜੋ ਸ਼੍ਰੀ ਗੁਰੂ ਤੇਗ ਬਹਾਦੁਰ ਨਾਲ ਜੁੜੇ ਹੋਣ। ਉਨ੍ਹਾਂ ਦੇ ਨਾਮ ਨਾਲ ਪੋਧਾਰੋਪਣ, ਮੈਰਾਥਨ, ਬਾਇਕ ਰੈਲੀ, ਲਾਇਟ ਐਂਡ ਸਾਉਂਡ ਸ਼ੌਅ ਦਾ ਆਯੋਜਨ ਕੀਤਾ ਜਾਵੇ। 

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸਿਖਿਆਵਾਂ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਦੀ ਸ਼ਹਾਦਤ ਦਾ ਸੰਦੇਸ਼ ਦੇਣ ਲਈ ਅਕਤੂਬਰ ਮਹੀਨੇ ਦੇ ਆਖੀਰੀ ਹਫਤੇ ਤੋਂ ਸੂਬੇ ਦੇ ਵੱਖ-ਵੱਖ ਥਾਵਾਂ ਤੋਂ ਚਾਰ ਸ਼ੋਭਾਯਾਤਰਾਵਾਂ ਕੱਢੀਆਂ ਜਾਣਗੀਆਂ, ਜਿਸ ਦਾ ਸਮਾਪਨ 25 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਕੀਤਾ ਜਾਵੇਗਾ। ਮੀਟਿੰਗ ਵਿੱਚ ਇਸ ਗੱਲ ਦੀ ਵੀ ਜਾਣਕਾਰੀ ਦਿੱਤੀ ਗਈ ਕਿ ਪ੍ਰੋਗਰਾਮ ਦਾ ਇੱਕ ਲੋਗੋ ਵੀ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਪੇਜ਼ ਵੀ ਬਣਾਇਆ ਜਾਵੇਗਾ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ, ਡਾਇਰੈਕਟਰ ਜਨਰਲ ਸ੍ਰੀ ਕੇ.ਐਮ. ਪਾਂਡੂਰੰਗ, ਸਪੈਸ਼ਲ ਆਫਿਸਰ (ਕਮਿਊਨਿਟੀ ਪੁਲਿਸਸਿੰਗ ਐਂਡ ਆਊਟਰੀਚ) ਸ੍ਰੀ ਪੰਕਜ ਨੈਨ, ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੀ ਵਧੀਕ ਨਿਦੇਸ਼ਕ (ਪ੍ਰਸਾਸ਼ਨਿਕ) ਸ੍ਰੀਮਤੀ ਵਰਸ਼ਾ ਖੰਗਵਾਲ, ਮੁੱਖ ਮੰਤਰੀ ਦੇ ਓਐਸਡੀ ਡਾ. ਪ੍ਰਭਲੀਨ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Rajesh Khullar , KM Pandurang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD