Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਹਵਾਈ ਅੱਡੇ ਤੋਂ ਘਰ ਭੇਜਿਆ ਗਿਆ ਮ੍ਰਿਤਕ ਸਰੀਰ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi

Web Admin

Web Admin

5 Dariya News

ਅੰਮ੍ਰਿਤਸਰ , 01 Aug 2025

Last updated on: Aug 02, 2025, 18:11 IST

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਨੇੜਲੇ ਪਿੰਡ ਧੌਲ ਨਾਲ ਸਬੰਧਿਤ 48 ਸਾਲਾ ਹਰਜਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਦਾ ਮ੍ਰਿਤਕ ਸਰੀਰ ਅੱਜ ਤੜਕਸਾਰ ਗਰੀਸ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਣ ਉਪਰੰਤ ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ  ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਹਰਜਿੰਦਰ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ ਪਿਛਲੇ 20 ਸਾਲਾਂ ਤੋਂ ਗਰੀਸ ਵਿਖੇ ਮਿਹਨਤ ਕਰ ਰਿਹਾ ਸੀ। 

ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਨੇ ਉਨ੍ਹਾਂ ਦੀ ਅੰਮ੍ਰਿਤਸਰ ਟੀਮ ਨਾਲ ਸੰਪਰਕ ਕਰਕੇ ਦੱਸਿਆ ਸੀ ਕਿ ਬੀਤੀ 14 ਜੁਲਾਈ ਨੂੰ ਗਰੀਸ ਅੰਦਰ ਹੋਏ ਇੱਕ ਦਰਦਨਾਕ ਮੋਟਰਸਾਈਕਲ ਹਾਦਸੇ ਦੌਰਾਨ ਹਰਜਿੰਦਰ ਸਿੰਘ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਤੜਕਸਾਰ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਨੁੰਮਾਇਦੇ ਰਾਜਬੀਰ ਸਿੰਘ ਵੱਲੋਂ  ਪ੍ਰਾਪਤ ਕਰਕੇ ਟਰੱਸਟ ਦੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। 

ਡਾ.ਉਬਰਾਏ ਨੇ ਇਹ ਵੀ ਦੱਸਿਆ ਕਿ ਹਰਜਿੰਦਰ ਆਪਣੇ ਪਿੱਛੇ ਕਰੀਬ 95 ਸਾਲਾ ਬਜ਼ੁਰਗ ਮਾਪਿਆਂ ਤੋਂ ਇਲਾਵਾ ਆਪਣੀ ਪਤਨੀ,ਧੀ ਤੇ ਪੁੱਤਰ ਨੂੰ ਰੋਂਦਿਆਂ ਕੁਰਲਾਂਦਿਆਂ ਛੱਡ ਗਿਆ ਹੈ। ਉਨ੍ਹਾਂ ਕਿਹਾ ਕਿ ਟਰੱਸਟ ਦੀ ਸਬੰਧਿਤ ਜ਼ਿਲ੍ਹਾ ਟੀਮ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਹਰਜਿੰਦਰ ਸਿੰਘ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 421 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁਝ ਅਰਸੇ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮਿਤ੍ਰਕ ਸਰੀਰ ਘਰਾਂ ਤੱਕ ਪਹੁੰਚਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਹਵਾਈ ਅੱਡੇ ਤੇ ਮੌਜ਼ੂਦ ਮ੍ਰਿਤਕ ਦੇ ਚਚੇਰੇ ਭਰਾ ਹਰਨੇਕ ਸਿੰਘ,ਨਛੱਤਰ ਸਿੰਘ ਅਤੇ ਕਾਲਾ ਸਿੰਘ ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

       

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD