Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬੈਡਮਿੰਟਨ ’ਚ ਪੰਜਾਬ ਦਾ ਨਾਮ ਦੇਸ਼ ਤੇ ਵਿਸ਼ਵ ਪੱਧਰ ’ਤੇ ਰੌਸ਼ਨ ਕਰਨ ਵਾਲੀਆਂ ਦੋ ਭੈਣਾਂ ਦਾ ਸਨਮਾਨ

ਦੋਵਾਂ ਖਿਡਾਰਨਾਂ ਦੀ ਖੇਡ ਤੇ ਮਿਹਨਤ ਦੀ ਕੀਤੀ ਸ਼ਲਾਘਾ, ਹੋਰਨਾਂ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਦੱਸਿਆ

Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar

5 Dariya News

5 Dariya News

5 Dariya News

ਜਲੰਧਰ , 02 Aug 2025

Last updated on: Aug 05, 2025, 10:09 IST

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵਲੋਂ ਬੈਡਮਿੰਟਨ ਵਿੱਚ ਪੰਜਾਬ ਦਾ ਨਾਮ ਦੇਸ਼ ਤੇ ਵਿਸ਼ਵ ਪੱਧਰ ’ਤੇ ਰੌਸ਼ਨ ਕਰਨ ਵਾਲੀਆਂ ਦੋ ਭੈਣਾਂ ਤਨਵੀ ਸ਼ਰਮਾ ਅਤੇ ਰਾਧਿਕਾ ਸ਼ਰਮਾ ਦਾ ਅੱਜ ਇਥੇ ਇਕ ਲੱਖ ਰੁਪਏ ਦੀ ਨਕਦ ਰਾਸ਼ੀ ਅਤੇ ਟਰਾਫੀਆਂ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਪੰਜਾਬ ਅਤੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਰਿਤਿਨ ਰਿਤਿਨ ਖੰਨਾ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ, ਜੋ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਤਨਵੀ ਸ਼ਰਮਾ ਅੰਡਰ-19 ਜੂਨੀਅਰ ਵਰਲਡ ਨੰ.1 ਖਿਡਾਰਨ ਹੈ ਅਤੇ ਪੰਜਾਬ ਦੀ ਪਹਿਲੀ ਬੈਡਮਿੰਟਨ ਖਿਡਾਰਨ ਹੈ, ਜਿਸ ਨੇ ਇਹ ਮੁਕਾਮ ਹਾਸਲ ਕੀਤਾ ਹੈ। ਇਸੇ ਤਰ੍ਹਾਂ ਰਾਧਿਕਾ ਸ਼ਰਮਾ ਮਿਕਸਡ ਡਬਲ ਵਿੱਚ ਦੇਸ਼ ਦੀ ਨੰ.1 ਖਿਡਾਰਨ ਹੈ। ਦੋਵਾਂ ਬੈਡਮਿੰਟਨ ਖਿਡਾਰੀ ਭੈਣਾਂ ਦੀ ਖੇਡ ਅਤੇ ਮਿਹਨਤ ਦੀ ਸ਼ਲਾਘਾ ਕਰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਉਨ੍ਹਾਂ ਸੂਬੇ ਦੇ ਨਾਲ-ਨਾਲ ਦੇਸ਼ ਦਾ ਮਾਣ ਵੀ ਵਧਾਇਆ ਹੈ, ਜਿਨ੍ਹਾਂ ਤੋਂ ਹੋਰ ਨੌਜਵਾਨ ਖਿਡਾਰੀਆਂ ਨੂੰ ਵੀ ਪ੍ਰੇਰਨਾ ਮਿਲੇਗੀ।

ਭਵਿੱਖ ਵਿੱਚ ਹੋਰ ਬੁਲੰਦੀਆਂ ਹਾਸਲ ਕਰਨ ਲਈ ਖਿਡਾਰਨਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। 

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪੱਧਰ ’ਤੇ ਲੋੜ ਪਈ ਤਾਂ ਇਨ੍ਹਾਂ ਉੱਭਰਦੀਆਂ ਖਿਡਾਰਨਾਂ ਨੂੰ ਸਹਿਯੋਗ ਪ੍ਰਦਾਨ ਕਰਨ ਲਈ ਸਰਕਾਰ ਨਾਲ ਰਾਬਤਾ ਵੀ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਖਿਡਾਰਨਾਂ ਦੀ ਮਾਤਾ ਮੀਨਾ ਸ਼ਰਮਾ, ਜੋ ਕਿ ਉਨ੍ਹਾਂ ਦੇ ਕੋਚ ਵੀ ਹਨ, ਦੀ ਖਾਸ ਤੌਰ ’ਤੇ ਸ਼ਲਾਘਾ ਕੀਤੀ। 

ਉਨ੍ਹਾਂ ਕਿਹਾ ਕਿ ਬੱਚਿਆਂ ਦੀ ਜ਼ਿੰਦਗੀ ਵਿੱਚ ਮਾਪਿਆਂ ਦੇ ਮਾਰਗਦਰਸ਼ਨ ਦਾ ਰੋਲ ਬਹੁਤ ਅਹਿਮ ਹੁੰਦਾ ਹੈ। ਉਨ੍ਹਾਂ ਬੱਚੀਆਂ ਦੀ ਪਰਵਰਿਸ਼ ਦੇ ਨਾਲ-ਨਾਲ ਉਨ੍ਹਾਂ ਦੀ ਜ਼ਿੰਦਗੀ ਨੂੰ ਦਿਸ਼ਾ ਦੇਣ ਲਈ ਮੀਨਾ ਸ਼ਰਮਾ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਯਤਨਾਂ ਸਦਕਾ ਦੋਵਾਂ ਖਿਡਾਰਨਾਂ ਨੇ ਇਹ ਮੁਕਾਮ ਹਾਸਲ ਕੀਤਾ।

 

Tags: Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD