Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Dr Gurpreet Kaur, Dr Charanjit Singh, Chamkaur Sahib

5 Dariya News

5 Dariya News

5 Dariya News

ਚਮਕੌਰ ਸਾਹਿਬ (ਰੋਪੜ) , 02 Aug 2025

Last updated on: Aug 05, 2025, 10:47 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਹਰ ਬੀਤਦੇ ਦਿਨ ਨਾਲ ਮਜ਼ਬੂਤ ਹੋਵੇ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਅਤੇ ਬੇਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲਣ ਲਈ ਆਪਣੇ-ਆਪ ਨੂੰ ਖੁਸ਼ਨਸੀਬ ਸਮਝਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਲਈ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ 'ਤੇ ਚੱਲ ਰਹੀ ਹੈ ਅਤੇ ਸੂਬੇ ਦੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੂੰ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਮਿਲਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਵਾਹਿਗੁਰੂ ਦੇ ਆਸ਼ੀਰਵਾਦ ਨਾਲ ਪੰਜਾਬ ਹਰ ਖੇਤਰ ਵਿੱਚ ਦੇਸ਼ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਸਿੰਘ ਮਾਨ ਨੇ ਆਪਣੀ ਫੇਰੀ ਨੂੰ ਵਿਸ਼ੇਸ਼ ਦੱਸਦਿਆਂ ਕਿਹਾ ਕਿ ਇਹ ਉਹ ਪਵਿੱਤਰ ਸਥਾਨ ਹੈ, ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਸ਼ਹਾਦਤ ਦਿੱਤੀ  ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਪਵਿੱਤਰ ਧਰਤੀ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਏਗੀ ਅਤੇ ਇਸ ਲਈ ਸਾਰੇ ਲੋੜੀਂਦੇ ਯਤਨ ਜਾਰੀ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਸਰਕਾਰ ਇਸ ਇਤਿਹਾਸਕ ਅਤੇ ਅਧਿਆਤਮਿਕ ਮਹੱਤਤਾ ਵਾਲੇ ਸਥਾਨ ਨੂੰ ਵਿਕਸਤ ਕਰਨ ਲਈ ਵਚਨਬੱਧ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਬੰਧੀ ਸੁਚੱਜੀ ਯੋਜਨਾਬੰਦੀ ਪਹਿਲਾਂ ਹੀ ਮੁਕੰਮਲ ਹੋ ਚੁੱਕੀ ਹੈ ਅਤੇ ਇਸ ਨੂੰ ਜਲਦ ਹੀ ਲਾਗੂ ਕੀਤਾ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਯੋਜਨਾਬੱਧ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਪਹਿਲਾਂ ਹੀ ਇੱਕ ਨਵੀਂ ਅਤੇ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਪੇਸ਼ ਕੀਤੀ ਹੈ। 

ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਦੀ ਫੀਡਬੈਕ ਲਈ ਜਾਵੇਗੀ ਅਤੇ ਇਸ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਇਹ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਵੱਲੋਂ ਹਰੇਕ ਫ਼ੈਸਲਾ ਜਨਤਾ ਨਾਲ ਸਲਾਹ-ਮਸ਼ਵਰਾ ਕਰਕੇ ਹੀ ਲਿਆ ਜਾਂਦਾ ਹੈ।

ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਬੀਤੇ ਸਮੇਂ ਵਿੱਚ ਕਾਂਗਰਸੀ ਆਗੂ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਦੇ ਰਹੇ ਹਨ, ਜਿਸ ਨਾਲ ਗੈਰ ਸਮਾਜੀ ਤੱਤਾਂ ਨੂੰ ਉਤਸ਼ਾਹ ਮਿਲਦਾ ਰਿਹਾ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਕਾਂਗਰਸੀ ਆਗੂਆਂ ਦੇ ਪਰਿਵਾਰਾਂ ਨੂੰ ਇਨ੍ਹਾਂ ਗੁੰਡਾ ਅਨਸਰਾਂ ਦੀਆਂ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਅਤੀਤ ਵਿੱਚ ਕੀਤੇ ਕੰਮਾਂ ਦੇ ਨਤੀਜਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dr Gurpreet Kaur , Dr Charanjit Singh , Chamkaur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD