Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਬਾਬਾ ਬਕਾਲਾ ਵਿਖੇ ਹੋਵੇਗਾ ਵੱਡਾ ਧਾਰਮਿਕ ਸਮਾਗਮ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੀਤੇ ਜਾਣਗੇ ਦੋ ਵੱਡੇ ਸਮਾਗਮ- ਸੌਂਦ

 Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Tarunpreet Singh Sond, Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਬਾਬਾ ਬਕਾਲਾ ਸਾਹਿਬ , 02 Aug 2025

Last updated on: Aug 05, 2025, 11:18 IST

ਹਿੰਦ ਦੀ ਚਾਦਰ, ਨੌਵੇਂ ਗੁਰੂ , ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋ ਡਿਊਟੀ ਮੰਤਰੀ ਸਾਹਿਬਾਨ ਨੂੰ ਦਿੱਤੀ ਗਈ ਹੈ, ਦੇ ਚਲਦੇ ਅੱਜ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ, ਕੈਬਨਿਟ ਮੰਤਰੀ ਸ ਤਰਨਪ੍ਰੀਤ ਸਿੰਘ ਸੌਦ, ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਤੇ ਡਾਇਰੈਕਟਰ ਸ੍ਰੀ ਸੰਜੀਵ ਤਿਵਾੜੀ ਨੇ ਜਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ, ਜ਼ਿਲਾ ਪੁਲਿਸ ਮੁਖੀ ਸ  ਮਨਿੰਦਰ ਸਿੰਘ ਤੇ ਸਾਰੇ ਵਿਭਾਗਾਂ ਨੂੰ ਨਾਲ ਲੈ ਕੇ ਬਾਬਾ ਬਕਾਲਾ ਸਾਹਿਬ ਦਾ ਦੌਰਾ ਕੀਤਾ। 

ਉਹਨਾਂ ਨੇ ਕਰਵਾਏ ਜਾਣ ਵਾਲੇ ਯਾਦਗਾਰੀ ਸਮਾਗਮ ਦੇ ਸਥਾਨ ਦੀ ਚੋਣ ਅਤੇ ਮਾਝਾ ਖੇਤਰ ਦੀ ਯਾਤਰਾ ਜੋ ਕਿ ਗੁਰਦਾਸਪੁਰ ਤੋਂ ਅਨੰਦਪੁਰ ਸਾਹਿਬ ਜਾਣੀ ਹੈ, ਦੇ ਸਵਾਗਤ ਲਈ ਬਾਬਾ ਬਕਾਲਾ ਸਾਹਿਬ ਵਿਖੇ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਸੰਬੋਧਨ ਕਰਦੇ ਸੈਰ ਸਪਾਟਾ ਮੰਤਰੀ ਸ਼੍ਰੀ ਤਰਨਪ੍ਰੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿੱਚ ਬਾਬਾ ਬਕਾਲਾ ਸਾਹਿਬ ਵਿਖੇ ਵੱਡੇ ਧਾਰਮਿਕ ਸਮਾਗਮ ਕਰਵਾਏ ਜਾਣਗੇ। 

ਉਹਨਾਂ ਕਿਹਾ ਕਿ ਇਹਨਾਂ ਸਮਾਗਮਾਂ ਦੀਆਂ ਤਿਆਰੀਆਂ ਦੀ ਸਮੀਖਿਆ ਰੋਜ਼ਾਨਾ ਮੁੱਖ ਮੰਤਰੀ ਪੰਜਾਬ ਕਰਦੇ ਹਨ, ਸੋ 19 ਨਵੰਬਰ ਤੋਂ ਲੈ ਕੇ 25 ਨਵੰਬਰ ਤੱਕ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਨੇ ਸਾਰੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਕੰਮ ਡਿਊਟੀ ਨਹੀਂ ਸੇਵਾ ਸਮਝ ਕੇ ਕਰਨ।

ਇਸ ਮੌਕੇ ਸੰਬੋਧਨ ਕਰਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਾਡੇ ਕੋਲ ਕੰਮ ਕਰਨ ਲਈ ਕੇਵਲ 40 ਵਰਕਿੰਗ ਦਿਨ ਹਨ, ਸੋ ਇਹ ਕੰਮ ਅੱਜ ਤੋਂ ਹੀ ਸ਼ੁਰੂ ਕਰ ਦਿੱਤੇ ਗਏ ਹਨ। ਸਾਡੀਆਂ ਟੀਮਾਂ ਵਿਉਂਤਬੰਦੀ ਕਰ ਰਹੀਆਂ ਹਨ , ਜਿਹੜੇ ਵੀ ਰਸਤੇ, ਸੜਕਾਂ ਬਣਨ ਵਾਲੇ ਹਨ, ਉਹਨਾਂ ਦਾ ਕੰਮ ਤਰਜੀਹ ਆਧਾਰ ਉੱਤੇ ਸ਼ੁਰੂ ਕੀਤਾ ਜਾ ਰਿਹਾ ਹੈ। 

ਉਹਨਾਂ ਦੱਸਿਆ ਕਿ 5 ਸਤੰਬਰ ਨੂੰ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੀ ਯਾਦਗਰ ਦੇ ਉਦਘਾਟਨ ਨਾਲ ਇਹ ਸਮਾਗਮ ਸ਼ੁਰੂ ਹੋ ਜਾਣਗੇ। ਉਹਨਾਂ ਸਾਰੇ ਭਾਈਚਾਰਿਆਂ ਨੂੰ ਮਿਲ ਕੇ ਇਹ ਸਮਾਗਮ ਮਨਾਉਣ ਦਾ ਸੱਦਾ ਦਿੱਤਾ। ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਕਿਹਾ ਕਿ ਗੁਰੂ ਸਾਹਿਬ ਦੇ ਫਲਸਫੇ ਨੂੰ ਪ੍ਰਚਾਰਨ ਤੇ ਪ੍ਰਸਾਰਨ ਲਈ ਇਹ ਸਮਾਗਮ ਸਰਕਾਰ ਵੱਲੋਂ ਉਲੀਕੇ ਗਏ ਹਨ, ਸੋ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਇਸ ਕੰਮ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਨਾਲ ਜੋੜੀਏ। 

ਉਹਨਾਂ ਕਿਹਾ ਕਿ ਵੱਖ-ਵੱਖ ਸਥਾਨਾਂ ਤੋਂ ਆਉਣ ਵਾਲੀਆਂ ਯਾਤਰਾਵਾਂ ਦਾ ਸਵਾਗਤ ਵੱਡੇ ਪੱਧਰ ਉੱਤੇ ਕੀਤਾ ਜਾਵੇ ਅਤੇ ਅਜਿਹੇ ਸ਼ਾਨਦਾਰ ਸਮਾਗਮ ਹੋਣ ਕਿ ਆਉਣ ਵਾਲੀਆਂ ਪੀੜੀਆਂ ਇਹਨਾਂ ਸਮਾਗਮਾਂ ਦੀ ਸ਼ਾਨ ਨੂੰ ਯਾਦ ਰੱਖਣ। ਇਸ ਮੌਕੇ ਹਲਕਾ ਵਿਧਾਇਕ ਸ ਦਲਬੀਰ ਸਿੰਘ ਟੌਗ ਨੇ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਦਿਲੋਂ ਜਾਨ ਨਾਲ ਕੰਮ ਕਰਨ ਦਾ ਪ੍ਰਣ ਲੈਂਦਿਆਂ ਕਿਹਾ ਕਿ ਅਸੀਂ ਇਸ ਸਮਾਗਮ  ਪਾਰਟੀ ਪੱਧਰ ਤੋਂ ਉੱਪਰ ਹੋ ਕੇ ਮਨਾਵਾਂਗੇ ਅਤੇ ਦੁਨੀਆਂ ਭਰ ਦੀ ਨਾਨਕ ਨਾਮ ਲੇਵਾ ਸੰਗਤ ਨੂੰ ਨਾਲ ਜੋੜਾਂਗੇ।

ਉਹਨਾਂ ਕਿਹਾ ਕਿ ਅਸੀਂ ਸੁਭਾਗੇ ਹਾਂ ਕਿ ਸਾਨੂੰ ਬਾਬਾ ਬਕਾਲਾ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਰਹਿਣ ਦਾ ਮੌਕਾ ਮਿਲਿਆ ਹੈ। ਉਹਨਾਂ ਨੇ ਕਿਹਾ ਕਿ ਸਮੁੱਚੇ ਸੰਸਾਰ ਵਿੱਚ ਇਹ ਪ੍ਰੋਗਰਾਮ ਵੇਖੇ ਅਤੇ ਸੁਣੇ ਜਾਣੇ ਹਨ ਸੋ ਅਸੀਂ ਆਪਣੀਆਂ ਤਿਆਰੀਆਂ ਉਸ ਪੱਧਰ ਉੱਤੇ ਕਰਾਂਗੇ।

ਹੋਰਨਾਂ ਤੋਂ ਇਲਾਵਾ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਸ੍ਰੀਮਤੀ ਪਰਮਜੀਤ ਕੌਰ, ਐਸਡੀਐਮ ਅਮਨਦੀਪ ਸਿੰਘ, ਗੁਰਪ੍ਰਤਾਪ ਸਿੰਘ ਸੰਧੂ, ਨਗਰ ਕੌਂਸਲ ਪ੍ਰਧਾਨ ਸ ਕੰਗ ਅਤੇ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Tarunpreet Singh Sond , Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD