Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਅਸ਼ਵਿਨੀ ਵੈਸ਼ਣਵ ਨੇ ਭਾਵਨਗਰ ਵਿੱਚ ‘ਵਿਕਸਿਤ ਭਾਰਤ ਸੰਵਾਦ’ ਆਯੋਜਿਤ ਕੀਤਾ

ਵੰਦੇ ਭਾਰਤ ਪੂਰੀ ਤਰ੍ਹਾਂ ਨਾਲ ਸਵਦੇਸ਼ ਨਿਰਮਿਤ ਟ੍ਰੇਨ ਹੈ ਜੋ ਵਿਸ਼ਵ ਪੱਧਰੀ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੈ : ਅਸ਼ਵਿਨੀ ਵੈਸ਼ਣਵ

Ashwini Vaishnaw, BJP, Bharatiya Janata Party, Nimuben Bambhaniya, Nimuben Jayantibhai Bambhaniya, Mansukh Mandaviya, Dr Mansukh Mandaviya

Web Admin

Web Admin

5 Dariya News

ਭਾਵਨਗਰ (ਗੁਜਰਾਤ) , 03 Aug 2025

Last updated on: Aug 05, 2025, 14:43 IST

ਕੇਂਦਰੀ ਰੇਲਵੇ ਮੰਤਰੀ ਅਸ਼ਵਿਨੀ ਵੈਸ਼ਣਵ ਨੇ ਭਾਵਨਗਰ ਸਥਿਤ ਇਸਕੌਨ ਫਰਨ (Iskcon Fern) ਵਿਖੇ ਵਪਾਰੀਆਂ, ਕਾਰੋਬਾਰੀਆਂ, ਉਦਯੋਪਤੀਆਂ ਅਤੇ ਪਤਵੰਤਿਆਂ ਨਾਲ ‘ਵਿਕਸਿਤ ਭਾਰਤ ਸੰਵਾਦ’ ਆਯੋਜਿਤ ਕੀਤਾ। ਕਿਰਤ ਅਤੇ ਰੋਜ਼ਗਾਰ, ਯੁਵਾ ਮਾਮਲੇ ਅਤੇ ਖੇਡ ਮੰਤਰੀ ਡਾ. ਮਨਸੁਖਭਾਈ ਮਾਂਡਵੀਆ ਅਤੇ ਉਪਭੋਗਤਾ ਮਾਮਲੇ, ਖੁਰਾਕ ਅਤੇ ਜਨਤਕ ਵੰਡ ਰਾਜ ਮੰਤਰੀ ਸ਼੍ਰੀਮਤੀ ਨਿਮੁਬੇਨ ਬੰਭਾਨੀਆ ਨੇ ਵੀ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਸੀ।

ਹੋਰ ਦੇਸ਼ਾਂ ਦੀ ਤੁਲਨਾ ਵਿੱਚ ਭਾਰਤ ਦੀ ਮਜ਼ਬੂਤ ਅਤੇ ਨਿਰੰਤਰ ਵਧਦੀ ਅਰਥਵਿਵਸਥਾ ਦਾ ਜ਼ਿਕਰ ਕਰਦੇ ਹੋਏ, ਰੇਲਵੇ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਤੋਂ ਬਾਅਦ ਜਿੱਥੇ ਆਲਮੀ ਅਰਥਵਿਵਸਥਾਵਾਂ ਦੀ ਵਿਕਾਸ ਦਰ ਵਿੱਚ ਗਿਰਾਵਟ ਦੇਖੀ ਗਈ ਹੈ, ਉੱਥੇ ਹੀ ਭਾਰਤ ਦੀ ਵਿਕਾਸ ਦਰ ਵਿੱਚ ਨਿਰੰਤਰ ਵਾਧਾ ਦੇਖਿਆ ਗਿਆ ਹੈ। 

ਇਹ ਮਾਣ ਅਤੇ ਖੁਸ਼ੀ ਦੋਵਾਂ ਦਾ ਵਿਸ਼ਾ ਹੈ। 31 ਮਾਰਚ, 2025 ਤੱਕ 331 ਲੱਖ ਕਰੋੜ ਰੁਪਏ ਦੀ ਅਰਥਵਿਵਸਥਾ ਦੇ ਨਾਲ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਦੂਰਦਰਸ਼ੀ ਅਗਵਾਈ ਵਿੱਚ ਭਾਰਤ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਵਜੋਂ ਉਭਰਿਆ ਹੈ। ਭਾਰਤ ਦੇ ਵਧਦੇ ਆਲਮੀ ਢਾਂਚੇ ਅਤੇ ਸਮਰੱਥਾਵਾਂ ‘ਤੇ ਚਾਨਣਾ ਪਾਉਂਦੇ ਹੋਏ, ਕੇਂਦਰੀ ਮੰਤਰੀ ਨੇ ਸਵਦੇਸ਼ੀ ਮੈਨੂਫੈਕਚਰਿੰਗ ਬਾਰੇ ਵੀ ਜਾਣਕਾਰੀ ਸਾਂਝਾ ਕੀਤੀ। 

ਉਨ੍ਹਾਂ ਨੇ ਵੰਦੇ ਭਾਰਤ ਟ੍ਰੇਨ ਦੀਆਂ ਵਿਸ਼ੇਸ਼ਤਾਵਾਂ ‘ਤੇ ਵਿਸਤਾਰ ਨਾਲ ਚਾਨਣਾ ਪਾਇਆ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਪੂਰੀ ਤਰ੍ਹਾਂ ਨਾਲ ਸਵਦੇਸ਼ੀ, ਆਧੁਨਿਕ ਸੁਵਿਧਾਵਾਂ ਨਾਲ ਲੈਸ ਵਿਸ਼ਵ ਪੱਧਰੀ ਟ੍ਰੇਨ ਹੈ। ਉਨ੍ਹਾਂ ਨੇ ਨਾਗਰਿਕਾਂ ਨੂੰ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਰਾਸ਼ਟਰੀ ਮਿਸ਼ਨ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ। 

ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਇਲੈਕਟ੍ਰੌਨਿਕਸ ਮੈਨੂਫੈਕਚਰਿੰਗ ਦੇ ਖੇਤਰ ਵਿੱਚ ਭਾਰਤ ਦੀ ਕੋਈ ਪਛਾਣ ਨਹੀਂ ਸੀ। ਹਾਲਾਂਕਿ, ਪਿਛਲੇ ਇੱਕ ਦਹਾਕੇ ਵਿੱਚ, ਭਾਰਤ 150 ਅਰਬ ਡਾਲਰ ਦੇ ਇਲੈਕਟ੍ਰੌਨਿਕਸ ਮੈਨੂਫੈਕਚਰਿੰਗ ਨਾਲ ਇੱਕ ਪ੍ਰਮੁੱਖ ਕੇਂਦਰ ਵਜੋਂ ਉਭਰਿਆ ਹੈ। 

ਇੰਨਾ ਹੀ ਨਹੀਂ, ਭਾਰਤ ਹੁਣ ਆਲਮੀ ਪੱਧਰ ‘ਤੇ ਸੈਮੀਕੰਡਕਟਰ ਖੇਤਰ ਵਿੱਚ ਵੀ ਮੋਹਰੀ ਸਥਾਨ ਹਾਸਲ ਕਰ ਰਿਹਾ ਹੈ। ਵਿਕਸਿਤ ਭਾਰਤ ਸੰਵਾਦ ਦੇ ਤਹਿਤ, ਸਥਾਨਕ ਉਦਯੋਗਪਤੀਆਂ ਅਤੇ ਨਾਗਰਿਕਾਂ ਨੇ ਭਾਵਨਗਰ ਦੇ ਮੁੱਦਿਆਂ ਅਤੇ ਬੁਨਿਆਦੀ ਢਾਂਚੇ ਦੀਆਂ ਜ਼ਰੂਰਤਾਂ ‘ਤੇ ਕੇਂਦਰੀ ਮੰਤਰੀ ਨਾਲ ਵਿਚਾਰ-ਵਟਾਂਦਰਾ ਕੀਤਾ। 

ਐੱਫਟੀਆਰ ‘ਤੇ ਇੱਕ ਸਵਾਲ ਦੇ ਜਵਾਬ ਵਿੱਚ, ਸ਼੍ਰੀ ਵੈਸ਼ਣਵ ਨੇ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਐੱਫਟੀਆਰ ਨਾਲ ਸਬੰਧਿਤ ਕੋਈ ਸਮੱਸਿਆ ਨਹੀਂ ਹੋਵੇਗੀ। ਉਨ੍ਹਾਂ ਨੇ ਭਾਵਨਗਰ ਵਿੱਚ ਇੱਕ ਕੰਟੇਨਰ ਪੋਰਟ ਦੇ ਵਿਕਾਸ ਦਾ ਵੀ ਐਲਾਨ ਕੀਤਾ, ਜਿਸ ਨਾਲ ਖੇਤਰ ਦੇ ਵਿਕਾਸ ਲਈ ਸਰਕਾਰ ਦੀ ਪ੍ਰਤੀਬੱਧਤਾ ਦੀ ਪੁਸ਼ਟੀ ਹੋਈ। 

ਜਦੋਂ ਐੱਸਟੀਪੀਆਈ (ਸੌਫਟਵੇਅਰ ਟੈਕਨੋਲੋਜੀ ਪਾਰਕਸ ਆਫ਼ ਇੰਡੀਆ) ਰਾਹੀਂ ਭਾਵਨਗਰ ਵਿੱਚ ਇੱਕ ਆਈਟੀ ਪਾਰਕ ਸਥਾਪਿਤ ਕਰਨ ਦੀ ਮੰਗ ਚੁੱਕੀ ਗਈ, ਤਾਂ ਮੰਤਰੀ ਨੇ ਤੁਰੰਤ ਸਬੰਧਿਤ ਅਧਿਕਾਰੀ ਨਾਲ ਫੋਨ ‘ਤੇ ਗੱਲ ਕੀਤੀ ਅਤੇ ਇਸ ਸੁਵਿਧਾ ਨੂੰ ਮਨਜ਼ੂਰੀ ਦਿਲਾਉਣ ਲਈ ਸਕਾਰਾਤਮਕ ਰੱਵਈਆ ਦਿਖਾਇਆ। 

ਕਿਰਤ ਅਤੇ ਰੋਜ਼ਗਾਰ, ਯੁਵਾ ਮਾਮਲੇ ਅਤੇ ਖੇਡ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਭਾਵਨਗਰ ਨਾਲ ਸ਼੍ਰੀ ਵੈਸ਼ਣਵ ਦੇ ਦੀਰਘਕਾਲੀ ਜੁੜਾਅ ਨੂੰ ਯਾਦ ਕਰਦਿਆਂ, ਉਨ੍ਹਾਂ ਦੀ ਯਾਤਰਾ ਲਈ ਲੋਕਾਂ ਵੱਲੋਂ ਧੰਨਵਾਦ ਵਿਅਕਤ ਕੀਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਵਿਕਸਿਤ ਭਾਰਤ ਸੰਵਾਦ ਦਾ ਆਯੋਜਨ ਨਾਗਰਿਕਾਂ ਨੂੰ ਭਾਵਨਗਰ ਦੇ ਵਿਕਾਸ ਲਈ ਸਰਕਾਰ ਦੁਆਰਾ ਚੁੱਕੇ ਗਏ ਵੱਖ-ਵੱਖ ਕਦਮਾਂ ਦੇ ਨਾਲ-ਨਾਲ ਭਾਰਤ ਦੇ ਇੱਕ ਵਿਕਸਿਤ ਰਾਸ਼ਟਰ ਬਣਨ ਦੀ ਯਾਤਰਾ ਦੇ ਸੰਦਰਭ ਵਿੱਚ ਭਵਿੱਖ ਦੀਆਂ ਨੀਤੀਆਂ ਅਤੇ ਯੋਜਨਾਵਾਂ ਤੋਂ ਜਾਣੂ ਕਰਵਾਉਣ ਲਈ ਕੀਤਾ ਗਿਆ ਸੀ। 

ਉਪਭੋਗਤਾ ਮਾਮਲੇ, ਖੁਰਾਕ ਅਤੇ ਜਨਤਕ ਵੰਡ ਰਾਜ ਮੰਤਰੀ ਸ਼੍ਰੀਮਤੀ ਨਿਮੁਬੇਨ ਬੰਭਾਨੀਆ (Nimuben Bambhaniya) ਨੇ ਖੇਤਰ ਵਿੱਚ ਬਿਹਤਰ ਰੇਲਵੇ ਸੁਵਿਧਾਵਾਂ ਲਈ ਵੱਖ-ਵੱਖ ਮੰਗਾਂ ਨੂੰ ਸਵੀਕਾਰ ਕਰਨ ਅਤੇ ਲਾਗੂਕਰਨ ਲਈ ਭਾਵਨਗਰ ਦੇ ਲੋਕਾਂ ਵੱਲੋਂ ਰੇਲਵੇ ਮੰਤਰੀ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਸਮੇਂ, ਵਿਧਾਇਕ ਸ਼੍ਰੀ ਜੀਤੂਭਾਈ ਵਾਘਾਣੀ ਨੇ ਸੁਆਗਤੀ ਭਾਸ਼ਣ ਦਿੱਤਾ। 

ਸਮਾਪਨ ਸਮੇਂ, ਵਪਾਰੀਆਂ, ਉਦਯੋਗਪਤੀਆਂ, ਪਤਵੰਤਿਆਂ ਅਤੇ ਵੱਖ-ਵੱਖ ਸੰਗਠਨਾਂ ਨੇ ਕੇਂਦਰੀ ਰੇਲਵੇ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਦਾ ਸਨਮਾਨ ਕੀਤਾ। ਇਸ ਮੌਕੇ ‘ਤੇ ਵਿਧਾਇਕ ਅਰਜੁਨਭਾਈ ਮੋਢਵਾਡੀਆ (Arjunbhai Modhwadia), ਸੇਜਲਬੇਨ ਪੰਡਯਾ (Sejalben Pandya), ਗੌਤਮਭਾਈ ਚੌਹਾਨ, ਮਯੋਰ ਭਾਰਤਭਾਈ ਬਰਾਡ (Mayor Bharatbhai Barad), ਜ਼ਿਲ੍ਹਾ ਕਲੈਕਟਰ ਡਾ. ਮਨੀਸ਼ ਕੁਮਾਰ ਬਾਂਸਲ, ਕਮਿਸ਼ਨਰ ਐੱਨ.ਕੇ. ਮੀਣਾ, ਜ਼ਿਲ੍ਹਾ ਵਿਕਾਸ ਅਧਿਕਾਰੀ ਹਨੁਲ ਚੌਧਰੀ, ਪੁਲਿਸ ਸੁਪਰਡੈਂਟ ਹਰਸ਼ਦ ਪਟੇਲ ਸਹਿਤ ਭਾਵਨਗਰ ਦੇ ਕਈ ਅਧਿਕਾਰੀ ਅਤੇ ਨਾਗਰਿਕ ਵੱਡੀ ਗਿਣਤੀ ਵਿੱਚ ਮੌਜੂਦ ਸਨ।

 

Tags: Ashwini Vaishnaw , BJP , Bharatiya Janata Party , Nimuben Bambhaniya , Nimuben Jayantibhai Bambhaniya , Mansukh Mandaviya , Dr Mansukh Mandaviya

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD