Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਜਸਵਿੰਦਰ ਸਿੰਘ ਰਮਦਾਸ ਵੱਲੋਂ ਪਿੰਡ ਬਿਰਬਰਪੁਰਾ ਵਿਖੇ ਨਵੇਂ ਬਣਾਏ ਪੁੱਲ ਦਾ ਉਦਘਾਟਾਨ

ਹਲਕਾ ਅਟਾਰੀ ਦੀ ਹਰੇਕ ਲੋੜ ਕੀਤੀ ਜਾਵੇਗੀ ਪੂਰੀ - ਰਮਦਾਸ

Jaswinder Singh Ramdas, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 03 Aug 2025

Last updated on: Aug 05, 2025, 16:08 IST

ਸ ਜਸਵਿੰਦਰ ਸਿੰਘ ਰਮਦਾਸ ਵਿਧਾਇਕ ਹਲਕਾ ਅਟਾਰੀ ਵਲੋਂ ਹਲਕੇ ਦੇ  ਪਿੰਡ ਬਿਰਬਰਪੁਰਾ ਦਾ ਪੁੱਲ ਜੋ ਬਹੁਤ ਤੰਗ ਸੀ, ਦੀ ਥਾਂ ਨਵੇਂ ਉਸਾਰੇ ਗੈਪ ਭੁੱਲ ਦਾ ਅੱਜ ਉਦਘਾਟਨ ਕੀਤਾ ਗਿਆ। ਉਹਨਾਂ ਨੇ ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਇਸ ਤੰਗ ਪੁਲ ਕਾਰਨ ਨਾਲ ਲਗਦੇ ਪਿੰਡਾਂ ਦੇ ਲੋਕਾਂ ਨੂੰ ਆਉਣ ਜਾਣ ਵੇਲੇ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। 

ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦੇ ਉਹਨਾਂ ਕਿਹਾ ਕਿ ਲੰਬੇ ਸਮੇਂ ਤੋਂ ਲੋਕਾਂ ਦੀ ਮੰਗ  ਸੀ ਕਿ ਇਸ ਪੁਲ ਨੂੰ ਆਵਾਜਾਈ ਦੇ ਵੱਧ ਰਹੇ ਸਾਧਨਾਂ ਕਾਰਨ ਚੌੜਾ ਬਣਾਇਆ ਜਾਵੇ ਪਰ ਬੀਤੇ ਸਮੇਂ ਦੀਆਂ ਸਰਕਾਰਾਂ ਨੇ ਇਸ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀ ਮੰਗ  ਨੂੰ ਮੁੱਖ ਰੱਖਦੇ ਹੋਇਆ  ਇਹ ਪੁੱਲ ਬਣਾਇਆ ਹੈ ਜਿਸ ਉੱਤੇ  ਲਗਭਗ 29 ਲੱਖ ਰੁਪਏ ਦੀ ਲਾਗਤ ਆਈ ਹੈ।

ਇਸ ਮੌਕੇ ਗੱਲਬਾਤ ਕਰਦੇ ਸ ਰਮਦਾਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੀ ਤਰਜ਼ ਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾ ਕੇ ਨਮੂਨੇ ਦੇ ਪਿੰਡ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਪਿੰਡਾਂ ਵਿੱਚ ਜਿਥੇ ਖੇਡ ਮੈਦਾਨ ਬਣਾਏ ਜਾ ਰਹੇ ਹਨ ਉਥੇ ਹੀ ਮਗਨਰੇਗਾ ਅਧੀਨ ਪਿੰਡਾਂ ਵਿੱਚ ਪਾਰਕ, ਜਿੰਮ ਤੇ ਮਿੰਨੀ ਜੰਗਲਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਹਰਿਆ ਭਰਿਆ ਵਾਤਾਵਰਣ ਮੁਹੱਈਆ ਹੋ ਸਕੇ।

ਉਹਨਾਂ ਕਿਹਾ ਕਿ  ਇਸ ਸਰਹੱਦੀ ਖੇਤਰ ਵਿੱਚ ਲਿੰਕ ਸੜਕਾਂ ਹੁਣ 10 ਫੁੱਟ ਦੀ ਥਾਂ 18 ਫੁੱਟ ਚੌੜੀਆਂ ਬਣਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸੜਕਾਂ ਉੱਤੇ ਵੱਧ ਰਹੀ ਟਰੈਫਿਕ ਨੂੰ ਵੇਖਦੇ ਹੋਏ ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਕਿ ਵੱਧ ਟਰੈਫਿਕ ਵਾਲੀਆਂ ਸਾਰੀਆਂ ਸੜਕਾਂ 18 ਫੁੱਟ ਚੌੜੀਆਂ ਕਰ ਦਿੱਤੀਆਂ ਜਾਣ। 

ਇਸ ਮੌਕੇ ਐਕਸੀਅਨ ਡਰੇਨਜ ਵਿਭਾਗ ਗੁਰਬੀਰ ਸਿੰਘ, ਸਰਪੰਚ ਧਰਮਪਾਲ ਸਿੰਘ,ਬਲਾਕ ਪ੍ਰਧਾਨ ਸਰਬਜੀਤ ਸਿੰਘ, ਸਕੱਤਰ ਅਸ਼ੋਕ ਕੁਮਾਰ,ਸਰਪੰਚ ਬਲਬੀਰ ਸਿੰਘ, ਸੁਖ ਬੱਲ ਕਲਾਂ,ਹਰਪ੍ਰੀਤ ਸਿੰਘ ਨੰਗਲੀ ਆਦਿ ਹਾਜ਼ਰ ਸਨ।

    

 

Tags: Jaswinder Singh Ramdas , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD