Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਿੰਡ ਉਗਰਾਹਾਂ ਵਿੱਚ ਖੇਡ ਸਟੇਡੀਅਮ ਬਨਾਉਣ ਦੀ ਮੰਗ 25 ਸਾਲਾਂ ਬਾਅਦ ਹੋਈ ਪੂਰੀ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤਾ 64 ਲੱਖ ਰੁਪਏ ਦਾ ਚੈੱਕ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਿੰਡ ਉਗਰਾਹਾਂ , 03 Aug 2025

Last updated on: Aug 05, 2025, 16:25 IST

ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵੱਡੇ ਅਤੇ ਮਸ਼ਹੂਰ ਪਿੰਡ ਉਗਰਾਹਾਂ ਵਾਸੀਆਂ ਦੀ ਪਿੰਡ ਵਿੱਚ ਸ਼ਾਨਦਾਰ ਖੇਡ ਸਟੇਡੀਅਮ ਦੀ ਮੰਗ ਆਖ਼ਰ 25 ਸਾਲ ਬਾਅਦ ਪੂਰੀ ਹੋਈ ਹੈ। ਅੱਜ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਪਿੰਡ ਪਹੁੰਚ ਕੇ ਸਰਪੰਚ ਸ੍ਰ ਗੁਰਪ੍ਰੀਤ ਸਿੰਘ ਸਿੱਧੂ ਅਤੇ ਸਮੂਹ ਪੰਚਾਇਤ ਨੂੰ ਖੇਡ ਸਟੇਡੀਅਮ ਦੀ ਉਸਾਰੀ ਲਈ 64 ਲੱਖ ਰੁਪਏ ਦਾ ਚੈੱਕ ਦਿੱਤਾ। ਇਸ ਮੌਕੇ ਓ ਐਸ ਡੀ ਐਡਵੋਕੇਟ ਸ੍ਰ ਤਪਿੰਦਰ ਸਿੰਘ ਸੋਹੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਖਿਡਾਰੀ ਹਾਜ਼ਰ ਸਨ।

ਸਰਪੰਚ ਸ੍ਰ ਗੁਰਪ੍ਰੀਤ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਖੁਸ਼ੀ ਪ੍ਰਗਟ ਕੀਤੀ ਕਿ ਉਹਨਾਂ ਦੀ 25 ਸਾਲ ਬਾਅਦ ਮੰਗ ਪੂਰੀ ਹੋਈ ਹੈ। ਉਹਨਾਂ ਕਿਹਾ ਕਿ ਉਹ ਇਸ ਤੋਂ ਪਹਿਲਾਂ ਨੌਜਵਾਨ ਕਲੱਬ ਦੇ ਪ੍ਰਧਾਨ ਰਹੇ ਹਨ। ਉਹ ਪਿਛਲੇ 25 ਸਾਲ ਤੋਂ ਖੇਡ ਸਟੇਡੀਅਮ ਬਨਾਉਣ ਲਈ ਜੱਦੋ ਜਹਿਦ ਕਰ ਰਹੇ ਸਨ। 

ਇਕ ਵਾਰ ਤਾਂ ਕਿਸੇ ਰਾਜਸੀ ਵਿਅਕਤੀ ਨੇ ਨੀਂਹ ਪੱਥਰ ਵੀ ਰੱਖ ਦਿੱਤਾ ਸੀ ਪਰ ਉਥੇ ਕੰਮ ਹੀ ਨਾ ਸ਼ੁਰੂ ਹੋਇਆ। ਪਰ ਹੁਣ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦੇ ਯਤਨਾਂ ਸਦਕਾ ਉਹਨਾਂ ਦੀ ਇਹ ਮੰਗ ਪੂਰੀ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਪਿੰਡ ਵਿੱਚ ਕੋਈ ਵੀ ਖੇਡ ਮੈਦਾਨ ਨਹੀਂ ਸੀ। 

ਇਥੋਂ ਤੱਕ ਕਿ ਪਿੰਡ ਵਿੱਚ ਸਭ ਤੋਂ ਸੌਖਾ ਕਬੱਡੀ ਦਾ ਟੂਰਨਾਮੈਂਟ ਵੀ ਨਹੀਂ ਕਰਵਾਇਆ ਜਾ ਸਕਦਾ ਸੀ। ਸ੍ਰ ਚੀਮਾ ਨੇ ਆਖਿਆ ਕਿ ਇਸ ਰਾਸ਼ੀ ਨਾਲ 7 ਏਕੜ ਵਿੱਚ ਬਣਨ ਵਾਲੇ ਸਟੇਡੀਅਮ ਵਿੱਚ ਹਾਕੀ, ਵਾਲੀਵਾਲ, ਬਾਸਕਿਟਬਾਲ, ਕਬੱਡੀ, ਕ੍ਰਿਕਟ ਅਤੇ ਹੋਰ ਮੈਦਾਨ ਤਿਆਰ ਕੀਤੇ ਜਾਣਗੇ। ਜਿੱਥੇ ਕਿ ਹਰ ਤਰ੍ਹਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਸਕਣਗੇ। 

ਉਹਨਾਂ ਕਿਹਾ ਕਿ ਹਲਕਾ ਦਿੜ੍ਹਬਾ ਵਿੱਚ ਪੰਜਾਬ ਸਰਕਾਰ ਵੱਲੋਂ ਤਿੰਨ ਖੇਡ ਕੋਚ ਨਿਯੁਕਤ ਕੀਤੇ ਗਏ ਹਨ। ਇਹ ਖੇਡ ਕੋਚ ਹਲਕੇ ਦੇ ਨੌਜਵਾਨਾਂ ਨੂੰ ਵੱਖ ਵੱਖ ਖੇਡਾਂ ਦੀ ਸਿਖਲਾਈ ਦੇ ਰਹੇ ਹਨ ਉਥੇ ਹੀ ਸਿਹਤਮੰਦ ਅਤੇ ਨਿਰੋਗ ਜੀਵਨ ਜੀਣ ਲਈ ਸੇਧ ਵੀ ਮੁਹਈਆ ਕਰਵਾ ਰਹੇ ਹਨ।

ਸ੍ਰ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਵਿੱਚ ਖੇਡਾਂ ਦੇ ਮਿਆਰ ਨੂੰ ਉੱਪਰ ਚੁੱਕਣ ਦੇ ਲਈ ਖੇਡ ਨਰਸਰੀਆਂ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ ਹਨ। ਇਹਨਾਂ ਨਰਸਰੀਆਂ ਦੇ ਤਹਿਤ ਹਲਕਾ ਦਿੜ੍ਹਬਾ ਦੇ ਪਿੰਡ ਕੋਹਰੀਆਂ, ਛਾਹੜ ਅਤੇ ਦਿੜ੍ਹਬਾ ਵਿਖੇ ਵੱਖ-ਵੱਖ ਤਿੰਨ ਖੇਡਾਂ ਦੇ ਕੋਚ ਤਾਇਨਾਤ ਕੀਤੇ ਗਏ ਹਨ।

ਹਰਪਾਲ ਸਿੰਘ ਚੀਮਾ ਨੇ ਹਲਕਾ ਨਿਵਾਸੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਯੂਥ ਨੂੰ ਗਰਾਊਂਡਾਂ ਨਾਲ ਜੋੜ ਕੇ ਪੰਜਾਬ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਿਆ ਜਾਵੇ। ਉਹਨਾਂ ਕਿਹਾ ਕਿ ਹੁਣ ਉਹ ਸਮਾਂ ਦੂਰ ਨਹੀਂ, ਜਦੋਂ ਪੰਜਾਬ ਦੇ ਪਿੰਡਾਂ ਵਿਚੋਂ ਨਿਕਲ ਕੇ ਨੌਜਵਾਨ ਮੁੰਡੇ ਕੁੜੀਆਂ ਅੰਤਰਰਾਸ਼ਟਰੀ ਪੱਧਰ ਉੱਤੇ ਦੇਸ਼ ਦੀ ਅਗਵਾਈ ਕਰਨਗੇ ਅਤੇ ਨਾਮਣਾ ਖੱਟਣਗੇ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਲਈ ਜਿੱਥੇ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਵਾਈਆਂ ਗਈਆਂ ਹਨ ਉਥੇ ਹੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਉੱਤੇ ਨਾਮ ਚਮਕਾਉਣ ਵਾਲੇ ਖਿਡਾਰੀਆਂ ਨੂੰ ਨੌਕਰੀਆਂ ਅਤੇ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਭਵਿੱਖ ਬਹੁਤ ਹੀ ਸੁਨਹਿਰਾ ਹੈ। 

ਉਹਨਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਦਾ ਲਾਭ ਲੈਣ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD