Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਡਵੋਕੇਟ ਲਖਬੀਰ ਸਿੰਘ ਰਾਏ ਨੇ 5.68 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਤੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਲੋਕਾਂ ਨੂੰ ਮਿਲੀ ਵੱਡੀ ਰਾਹਤ, ਪ੍ਰੋਜੈਕਟ ਅਗਲੇ 8 ਮਹੀਨਿਆਂ ਅੰਦਰ ਹੋਵੇਗਾ ਮੁਕੰਮਲ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, Dr Sunny Singh Ahluwalia

Web Admin

Web Admin

5 Dariya News

ਸਰਹਿੰਦ/ਫ਼ਤਹਿਗੜ੍ਹ ਸਾਹਿਬ , 04 Aug 2025

Last updated on: Aug 05, 2025, 17:30 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫ਼ਤਹਿਗੜ੍ਹ ਸਾਹਿਬ ਤੇ ਸਰਹਿੰਦ ਸ਼ਹਿਰ ਦੇ ਨਿਵਾਸੀਆਂ ਨੂੰ ਅੱਜ ਇੱਕ ਵੱਡਾ ਤੋਹਫ਼ਾ ਦਿੰਦਿਆਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਦੀ ਮੌਜੂਦਗੀ ਵਿੱਚ, ਪੁਰਾਣਾ ਸਰਹਿੰਦ ਵਿਖੇ ਸਥਿਤ ਨੈਣਾਂ ਦੇਵੀ ਮੰਦਰ ਨਜ਼ਦੀਕ 5.68 ਕਰੋੜ ਰੁਪਏ ਦੀ ਲਾਗਤ ਵਾਲੇ ਜਲ ਸਪਲਾਈ ਤੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। 

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦਸਿਆ ਕਿ ਇਹ ਪ੍ਰੋਜੈਕਟ ਅਗਲੇ ਕਰੀਬ 8 ਮਹੀਨਿਆਂ ਅੰਦਰ ਮੁਕੰਮਲ ਹੋਵੇਗਾ ਅਤੇ ਇਸ ਨਾਲ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲਣ ਦੇ ਨਾਲ ਨਾਲ ਸੀਵਰੇਜ ਦੀ ਸਮੱਸਿਆ ਤੋਂ ਸਥਾਈ ਤੌਰ 'ਤੇ ਛੁਟਕਾਰਾ ਮਿਲ ਜਾਵੇਗਾ ਤੇ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ।ਵਿਧਾਇਕ ਐਡਵੋਕੇਟ ਰਾਏ ਨੇ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ।

ਅੱਜ ਇਨ੍ਹਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਬ੍ਰਾਹਮਣਮਾਜਰਾ ਤੇ ਤਲਾਣੀਆ ਨਜ਼ਦੀਕ ਵੀ ਇੱਕ ਇੱਕ ਟਿਊਬਵੈਲ ਲਗਾਇਆ ਜਾ ਰਿਹਾ ਹੈ ਤਾਂ ਜੋ ਪੀਣ ਵਾਲੇ ਪਾਣੀ ਦੀ ਕੋਈ ਦਿੱਕਤ ਨਾ ਰਹੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਦੋ ਟਿਊਬਵੈਲਾਂ ਤੋਂ ਇਲਾਵਾ ਪਾਣੀ ਦੀ ਟੈਂਕੀ ਅਤੇ ਪਾਣੀ ਤੇ ਸੀਵਰੇਜ ਪਾਈਪਲਾਈਨਾਂ ਨੂੰ ਪਾਉਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। 

ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਸਰਹਿੰਦ ਸ਼ਹਿਰ ਦੇ ਜਿਹੜੇ ਵਾਰਡਾਂ ਵਿੱਚ ਪਾਣੀ ਦੇ ਦੂਸਿ਼ਤ ਹੋਣ ਕਾਰਨ ਪੀਲੀਆ ਫੈਲਿਆ ਸੀ ਉਨ੍ਹਾਂ ਵਿੱਚੋਂ ਪੁਰਾਣੀ ਪਾਈਪਲਾਈਨ ਨੂੰ ਬਦਲਵਾ ਕੇ ਨਵੀਂ ਪਾਈਪਲਾਈਨ ਪਾਉਣ ਦਾ ਕੰਮ ਵੀ ਕਰਵਾਇਆ ਜਾਵੇਗਾ।ਇਸ ਮੌਕੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਇਸ ਪ੍ਰੋਜੈਕਟ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਧਦੀ ਆਬਾਦੀ ਨੂੰ ਦੇਖਦਿਆਂ ਜਿਵੇਂ ਹੀ ਨਗਰ ਕੌਂਸਲ ਦਾ ਘੇਰਾ ਵਧੇਗਾ ਉਥੇ ਲੋਕਾਂ ਦੀ ਲੋੜ ਅਨੁਸਾਰ ਸੀਵਰੇਜ ਅਤੇ ਪਾਣੀ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਉਦਮ ਕੀਤੇ ਜਾਣਗੇ। 

ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹਿਰ ਵਿੱਚ ਸੀਵਰੇਜ ਵਿੱਚ ਫਸੇ ਰੇਤ ਦੀ ਨਿਰਧਾਰਤ ਸਮਾਂ ਸੀਮਾ ਅੰਦਰ ਸਫਾਈ ਕਰਨ ਦੀਆਂ ਹਦਾਇਤਾਂ ਵੀ ਅਧਿਕਾਰੀਆਂ ਨੂੰ ਜਾਰੀ ਕੀਤੀਆਂ ਗਈਆਂ ਹਨ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , Dr Sunny Singh Ahluwalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD