Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਤੀਆਂ ਦਾ ਤਿਉਹਾਰ ਜੈਤੋ ਵਿੱਚ ਧੂਮ-ਧਾਮ ਨਾਲ ਮਨਾਇਆ ਗਿਆ

ਮੁੱਖ ਮੰਤਰੀ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਵਿਸ਼ੇਸ਼ ਸ਼ਮੂਲੀਅਤ

Dr Gurpreet Kaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜੈਤੋ , 04 Aug 2025

Last updated on: Aug 05, 2025, 17:33 IST

ਪੰਜਾਬੀ ਰਵਾਇਤਾਂ ਅਤੇ ਸੱਭਿਆਚਾਰ ਨੂੰ ਜ਼ਿੰਦਾ ਰੱਖਦਿਆਂ, ਤੀਆਂ ਦਾ ਤਿਉਹਾਰ ਜੈਤੋ ਦੇ ਡ੍ਰੀਮ ਕ੍ਰਿਸਟਲ ਪੈਲੇਸ ਵਿਖੇ ਵੱਡੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਅਗਵਾਈ ਜੈਤੋ ਤੋਂ ਵਿਧਾਇਕ ਸ. ਅਮੋਲਕ ਸਿੰਘ ਅਤੇ ਉਨ੍ਹਾਂ ਦੀ ਧਰਮਪਤਨੀ ਮਨਪ੍ਰੀਤ ਕੌਰ ਵੱਲੋਂ ਕੀਤੀ ਗਈ। 

ਤੀਆਂ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਰਿਬਨ ਕੱਟ ਕੇ ਸਮਾਗਮ ਦੀ ਸ਼ੁਰੂਆਤ ਕੀਤੀ ਅਤੇ ਸੱਭਿਆਚਾਰਕ ਮੇਲੇ ਦਾ ਪੂਰਾ ਆਨੰਦ ਮਾਣਿਆ।

ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਇਸ ਦੇ ਨਾਲ ਹੀ ਡਾ. ਗੁਰਪ੍ਰੀਤ ਕੌਰ ਅਤੇ ਬੀਬਾ ਮਨਪ੍ਰੀਤ ਕੌਰ ਨੇ ਇਕੱਠੀਆਂ ਔਰਤਾਂ ਨਾਲ ਗਿੱਧਾ ਪਾ ਕੇ ਤੀਆਂ ਦੀ ਰੌਣਕ ਵਿੱਚ ਚਾਰ ਚੰਨ ਲਾਏ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ ਦਾ ਅਟੁੱਟ ਹਿੱਸਾ ਹਨ, ਜਿਨ੍ਹਾਂ ਰਾਹੀਂ ਔਰਤਾਂ ਆਪਣੀ ਖੁਸ਼ੀ ਅਤੇ ਭਾਵਨਾਵਾਂ ਦੀ ਪ੍ਰਗਟਾਵਾ ਕਰਦੀਆਂ ਹਨ। 

ਉਨ੍ਹਾਂ ਮਨਪ੍ਰੀਤ ਕੌਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹਾ ਸਮਾਗਮ ਔਰਤਾਂ ਨੂੰ ਇੱਕ ਮੰਚ ਉਪਲਬਧ ਕਰਾਉਂਦੇ ਹਨ ਜਿਥੇ ਉਹ ਆਪਣੀ ਸੱਭਿਆਚਾਰਕ ਰਚਨਾਤਮਕਤਾ ਨੂੰ ਪ੍ਰਗਟ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ।

ਇਸ ਮੌਕੇ ਮਨਪ੍ਰੀਤ ਕੌਰ ਵੱਲੋਂ ਡਾ. ਗੁਰਪ੍ਰੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਦੀ ਹਾਜ਼ਰੀ ਲਈ ਧੰਨਵਾਦ ਪ੍ਰਗਟਾਇਆ ਗਿਆ ਕਿ ਉਨ੍ਹਾਂ ਆਪਣੀ ਮੌਜੂਦਗੀ ਨਾਲ ਸਮਾਗਮ ਦੀ ਸ਼ੋਭਾ ਵਧਾਈ। ਸਮਾਗਮ ਵਿੱਚ ਵੱਖ-ਵੱਖ ਪਿੰਡਾਂ ਤੋਂ ਆਏ ਹੋਏ ਸਰਪੰਚਾਂ, ਪੰਚਾਂ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਨੇ ਭਰਚੜ੍ਹ ਕੇ ਹਿੱਸਾ ਲੈ ਕੇ ਤੀਆਂ ਦੀ ਰਵਾਇਤੀ ਰੌਣਕ ਨੂੰ ਹੋਰ ਵੀ ਵਧਾਇਆ।

 

Tags: Dr Gurpreet Kaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD