Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨੀਨਾ ਮਿੱਤਲ ਵੱਲੋਂ ਸਿਟੀ ਰਾਜਪੁਰਾ ‘ਚ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਨਵੇਂ 11 ਕੇਵੀ ਫੀਡਰ ਦਾ ਉਦਘਾਟਨ

ਕਿਹਾ, ਪੰਜਾਬ ਸਰਕਾਰ ਦਾ ਮਕਸਦ ਸ਼ਹਿਰੀ ਖੇਤਰਾਂ ਵਿੱਚ ਨਿਰਵਿਘਨ ਤੇ ਗੁਣਵੱਤਾਪੂਰਨ ਬਿਜਲੀ ਸਪਲਾਈ ਦੇਣਾ

Neena Mittal, Rajpura, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਰਾਜਪੁਰਾ , 04 Aug 2025

Last updated on: Aug 05, 2025, 17:53 IST

ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਨੇ ਅੱਜ ਰਾਜਪੁਰਾ ਸਿਟੀ ਦੇ ਓਲਡ ਗਰਿਡ ਸਟੇਸ਼ਨ ਵਿਖੇ ਬਿਜਲੀ ਨਿਗਮ ਵੱਲੋਂ ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਸਿਟੀ ਰਾਜਪੁਰਾ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਨਵੇਂ 11 ਕੇਵੀ ਫੀਡਰ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹਿਰੀ ਖੇਤਰਾਂ ਵਿੱਚ ਨਿਰਵਿਘਨ ਅਤੇ ਗੁਣਵੱਤਾਪੂਰਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਗਈ ਹੈ।

ਰਾਜਪੁਰਾ ਵਿਖੇ ਨਵੇਂ ਫੀਡਰ ਦੀ ਸ਼ੁਰੂਆਤ ਕਰਵਾਉਂਦਿਆਂ ਨੀਨਾ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਜਲੀ ਖੇਤਰ ਵਿੱਚ ਵੱਡੇ ਪੱਧਰ 'ਤੇ ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਨਵੀਨੀਕਰਨ ਵੱਲ ਧਿਆਨ ਦੇ ਰਹੀ ਹੈ।ਉਨ੍ਹਾਂ ਕਿਹਾ ਕਿ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੇ ਦਿਸ਼ਾ-ਨਿਰਦੇਸ਼ ਹੇਠ ਬਿਜਲੀ ਨਿਗਮ ਨੂੰ ਹੋਰ ਕੁਸ਼ਲ ਤੇ ਜਵਾਬਦੇਹ ਬਣਾਇਆ ਜਾ ਰਿਹਾ ਹੈ।

ਇਸ ਮੌਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਵਧੀਕ ਨਿਗਰਾਨ ਇੰਜੀਨੀਅਰ ਧਰਮਵੀਰ ਕਮਲ, ਐਸ.ਡੀ.ਓ. ਸਾਹਿਲ ਮਿੱਤਲ ਸਮੇਤ ਹੋਰ ਸਬੰਧਿਤ ਅਧਿਕਾਰੀ ਮੌਜੂਦ ਸਨ। ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਜਲੀ ਖੇਤਰ ਵਿੱਚ ਵੱਡੇ ਪੱਧਰ 'ਤੇ ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਨਵੀਨੀਕਰਨ ਵੱਲ ਧਿਆਨ ਦੇ ਰਹੀ ਹੈ। 

ਉਨ੍ਹਾਂ ਕਿਹਾ ਕਿ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੇ ਦਿਸਾ-ਨਿਰਦੇਸ ਹੇਠ ਬਿਜਲੀ ਨਿਗਮ ਨੂੰ ਹੋਰ ਕੁਸ਼ਲ ਤੇ ਜਵਾਬਦੇਹ ਬਣਾਇਆ ਜਾ ਰਿਹਾ ਹੈ। ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਦੱਸਿਆ ਕਿ ਨਵੇਂ ਫੀਡਰ ਦੀ ਸਥਾਪਨਾ ਰਾਜਪੁਰਾ ਦੇ ਮਧੁਬਨ, ਡਾਲਿਮਾ, ਕੈਲੀਬਰ ਮਾਰਕਿਟ, ਕੰਨੀਕਾ ਗਾਰਡਨ ਆਦਿ ਇਲਾਕਿਆਂ ਨੂੰ ਲਾਭ ਪਹੁੰਚੇਗਾ। 

ਇਨ੍ਹਾਂ ਇਲਾਕਿਆਂ ਵਿੱਚ ਪਹਿਲਾਂ ਮੌਜੂਦਾ ਫੀਡਰਾਂ ਉੱਤੇ ਵੱਧ ਲੋਡ ਹੋਣ ਕਾਰਨ ਅਕਸਰ ਬਿਜਲੀ ਰੁਕਾਵਟਾਂ ਅਤੇ ਤਕਨੀਕੀ ਖਾਮੀਆਂ ਆਉਂਦੀਆਂ ਸਨ। ਨਵੇਂ 11 ਕੇ ਵੀ ਫੀਡਰ ਦੀ ਸ਼ੁਰੂਆਤ ਨਾਲ ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਮਿਲੇਗਾ ਅਤੇ ਬਿਜਲੀ ਸਪਲਾਈ ਹੋਰ ਵਿਸ਼ਵਾਸਯੋਗ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ “ਜ਼ੀਰੋ ਟ੍ਰਿਪਿੰਗ” ਯੋਜਨਾ ਅਧੀਨ ਕੀਤਾ ਗਿਆ ਹੈ, ਜਿਸਦਾ ਮੂਲ ਮਕਸਦ ਸ਼ਹਿਰੀ ਖੇਤਰਾਂ ਨੂੰ ਲਗਾਤਾਰ, ਬਿਨਾਂ ਰੁਕਾਵਟ ਬਿਜਲੀ ਸਪਲਾਈ ਪ੍ਰਦਾਨ ਕਰਨਾ ਹੈ। 

ਇਹ ਯੋਜਨਾ ਪੰਜਾਬ ਸਰਕਾਰ ਦੀ ਊਰਜਾ ਖੇਤਰ ਵਿੱਚ ਨਵੀਨਤਾ ਦੀ ਪ੍ਰਤੀਕ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਘਰ, ਹਰੇਕ ਉਦਯੋਗ ਅਤੇ ਹਰੇਕ ਵਪਾਰੀ ਤੱਕ ਬਿਨਾਂ ਰੁਕਾਵਟ ਬਿਜਲੀ ਸਪਲਾਈ ਪਹੁੰਚਾਈ ਜਾਵੇ। ਇਸ ਮੌਕੇ ਇੰਜੀਨੀਅਰ ਧਰਮਵੀਰ ਕਮਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਿਜਲੀ ਵਿਭਾਗ ਵਾਅਦਾ ਕਰਦਾ ਹੈ ਕਿ ਭਵਿੱਖ ਵਿੱਚ ਵੀ ਬਿਜਲੀ ਸੰਬੰਧੀ ਢਾਂਚੇ ਦਾ ਨਵੀਨੀਕਰਨ ਜਾਰੀ ਰੱਖਿਆ ਜਾਵੇਗਾ ਅਤੇ ਖਪਤਕਾਰਾਂ ਦੀ ਸੰਤੁਸ਼ਟੀ ਨੂੰ ਪਹਿਲ ਦਿੱਤੀ ਜਾਵੇਗੀ।

ਇਸ ਮੌਕੇ ਐਡਵੋਕੇਟ ਲਵਿਸ ਮਿੱਤਲ,ਐਮ ਐਲ ਏ ਕੋਆਰਡੀਨੇਟਰ ਸਚਿਨ ਮਿੱਤਲ, ਸਿੱਖਿਆ ਕੋਆਰਡੀਨੇਟਰ ਵਿਜੇ ਮੈਨਰੋ, ਸੁਮਿਤ ਬਖਸ਼ੀ, ਜੇਈ ਰਵਿੰਦਰ ਸਿੰਘ, ਧਨਵੰਤ ਸਿੰਘ, ਡਾ ਚਰਨਕਮਲ ਧਿਮਾਨ, ਵਿਕਰਮ ਸਿੰਘ ਕੌਂਸਲਰ ਕੰਡੇਵਾਲਾ, ਮੇਜਰ ਸਿੰਘ ਬਖਸ਼ੀਵਾਲਾ, ਰਤਨੇਸ ਜਿੰਦਲ, ਗੁਰਸ਼ਰਨ ਸਿੰਘ ਵਿੱਰਕ, ਅਮਨ ਸੈਣੀ, ਤਰੂਣ ਸ਼ਰਮਾ ਸਮੇਤ ਸਬੰਧਿਤ ਬਿਜਲੀ ਬੋਰਡ ਦੇ ਅਧਿਕਾਰੀ ਮੌਜੂਦ ਸਨ।

 

Tags: Neena Mittal , Rajpura , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD