Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

23 ਜ਼ਿਲ੍ਹਿਆਂ 'ਚ ਹੋਣਗੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵੱਡੇ ਸਮਾਗਮ - ਹਰਭਜਨ ਸਿੰਘ ਈ.ਟੀ.ਓ.

ਪੰਜਾਬ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨਾਲ ਸਬੰਧਤ ਸਭ ਤੋਂ ਵੱਧ ਅਸਥਾਨ ਪਟਿਆਲਾ 'ਚ ਸਥਿਤ - ਤਰੁਨਪ੍ਰੀਤ ਸਿੰਘ ਸੌਂਦ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Tarunpreet Singh Sond, Chetan Singh Jauramajra, Neena Mittal, Gurlal Singh

Web Admin

Web Admin

5 Dariya News

ਪਟਿਆਲਾ , 04 Aug 2025

Last updated on: Aug 05, 2025, 18:02 IST

ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਸਮਾਗਮ ਕਰਕੇ ਮਨਾਉਣ ਦੇ ਲਏ ਅਹਿਮ ਫੈਸਲੇ ਤਹਿਤ ਵਿਊਂਤੇ ਵੱਖ-ਵੱਖ ਧਾਰਮਿਕ ਸਮਾਗਮਾਂ ਸਬੰਧੀ ਕੈਬਨਿਟ ਮੰਤਰੀਆਂ ਦੇ ਗਰੁੱਪ ਦੇ ਮੈਂਬਰ ਮੰਤਰੀ ਹਰਭਜਨ ਸਿੰਘ ਈਟੀਓ ਤੇ ਤਰੁਣਪ੍ਰੀਤ ਸਿੰਘ ਸੌਂਦ ਨੇ ਜ਼ਿਲ੍ਹੇ ਦੇ ਵਿਧਾਇਕਾਂ, ਅਧਿਕਾਰੀਆਂ, ਕੌਂਸਲਰਾਂ, ਵਪਾਕਰ ਪ੍ਰਤੀਨਿਧੀਆਂ ਅਤੇ ਹੋਰ ਪਤਵੰਤਿਆਂ ਨਾਲ ਅਹਿਮ ਬੈਠਕ ਕੀਤੀ।

ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸਾਸ਼ਨ ਨੂੰ ਸਮੁੱਚੇ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਹਦਾਇਤਾਂ ਜਾਰੀ ਕੀਤੀਆਂ।ਮੀਟਿੰਗ ਬਾਅਦ ਕੈਬਨਿਟ ਮੰਤਰੀ ਸ੍ਰੀ ਗੁਰੂ ਤੇਗ ਬਹਾਦਰਾ ਸਾਹਿਬ ਦੇ ਪਵਿੱਤਰ ਅਸਥਾਨ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੇ ਗੁਰਦੁਆਰਾ ਸ੍ਰੀ ਮੋਤੀਬਾਗ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਮਾਗਮਾਂ ਦੀ ਸਫ਼ਲਤਾ ਲਈ ਅਰਦਾਸ ਕੀਤੀ ਅਤੇ ਸਮੂਹ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੁੰਮ-ਹੁਮਾ ਕੇ ਸ਼ਮੂਲੀਅਤ ਕਰਨ ਦੀ ਬੇਨਤੀ ਵੀ ਕੀਤੀ।

ਇਸ ਦੌਰਾਨ ਦੋਵੇਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਪੰਜਾਬ 'ਚ 135 ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਹਨ, ਜਿਨ੍ਹਾਂ 'ਚੋਂ ਸਭ ਤੋਂ ਵਧੇਰੇ 35 ਅਸਥਾਨ ਪਟਿਆਲਾ ਜ਼ਿਲ੍ਹੇ ਅੰਦਰ ਸਥਿਤ ਹਨ, ਜਿਨ੍ਹਾਂ ਦੇ ਚਹੁੰਪੱਖੀ ਵਿਕਾਸ ਲਈ 70 ਕਰੋੜ ਰੁਪਏ ਦੇ ਪ੍ਰਾਜੈਕਟ ਉਲੀਕੇ ਗਏ ਹਨ। ਉਨ੍ਹਾਂ ਦੇ ਨਾਲ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਨੀਨਾ ਮਿੱਤਲ, ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਲਾਲ ਘਨੌਰ ਸਮੇਤ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਸੈਰ ਸਪਾਟਾ ਵਿਭਾਗ ਦੇ ਸਕੱਤਰ ਅਭਿਨਵ ਤ੍ਰਿਖਾ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜਸਬੀਰ ਸਿੰਘ ਜੱਸੀ ਸੋਹੀਆਂ ਵਾਲਾ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਕੁਰਬਾਨੀ ਵਰਗੀ ਮਿਸਾਲ ਦੁਨੀਆਂ ਵਿੱਚ ਹੋਰ ਕਿਧਰੇ ਨਹੀ ਮਿਲਦੀ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵੱਡੇ ਪ੍ਰੋਗਰਾਮ ਉਲੀਕ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਹ ਦਿਹਾੜਾ 19 ਨਵੰਬਰ ਤੋਂ 25 ਨਵੰਬਰ ਤੱਕ 6 ਦਿਨ ਰਾਜ ਪੱਧਰੀ ਸਮਾਗਮ ਕਰਵਾ ਕੇ ਰਾਜ ਸਰਕਾਰ ਵੱਲੋਂ ਇੱਕ ਨਿਮਾਣੇ ਸੇਵਕ ਵਜੋਂ ਪੂਰੀ ਸ਼ਰਧਾ ਭਾਵਨਾ ਤੇ ਗੁਰਮਤਿ ਮਰਿਯਾਦਾ ਮੁਤਾਬਕ ਮਨਾਇਆ ਜਾਵੇਗਾ। ਇਸ ਲਈ ਸਮੁੱਚੇ ਅਧਿਕਾਰੀ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਇੱਕ ਸ਼ਰਧਾਲੂ ਦੀ ਤਰ੍ਹਾਂ ਨਿਭਾਉਣ ਕਿਉਂਕਿ ਸਾਡੇ ਲਈ ਇਹ ਬਹੁਤ ਭਾਗਾਂ ਵਾਲਾ ਸੁਨਹਿਰੀ ਮੌਕਾ ਹੈ ਜਦੋਂ ਅਸੀਂ 350 ਸਾਲਾ ਸ਼ਤਾਬਦੀ ਸਮਾਗਮ ਮਨਾ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਸ਼ਹਾਦਤ ਤੇ ਧਾਰਮਿਕ ਵਿਰਾਸਤ ਨੂੰ ਸਨਮਾਨ ਦੇਣ ਜਾ ਰਹੇ ਹਾਂ।

ਇਸ ਮੌਕੇ ਸਲਾਹਕਾਰ ਦੀਪਕ ਬਾਲੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਪ੍ਰੋਗਰਾਮਾਂ ਦੌਰਾਨ ਇੱਕ ਸੇਵਾਦਾਰ ਵਜੋਂ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦਾ ਦਿਹਾੜਾ ਸਾਡੇ ਲਈ ਸੇਵਾ ਤੇ ਸ਼ਰਧਾ ਦਾ ਮਹਾਂ-ਸੰਗਮ ਦਾ ਮੌਕਾ ਹੈ, ਇਸ ਲਈ ਆਉ ਸਾਰੇ ਰਲਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨਾਲ ਜੋੜਨ ਲਈ ਇਸ ਮੌਕੇ ਵਿਸ਼ੇਸ਼ ਇਕ ਪੁਲ ਦਾ ਕੰਮ ਕਰਕੇ ਆਪਣਾ ਯੋਗਦਾਨ ਪਾਈਏ। 

ਦੀਪਕ ਬਾਲੀ ਨੇ ਦੱਸਿਆ ਕਿ ਇਤਿਹਾਸਕ ਹਵਾਲਿਆ ਮੁਤਾਬਕ ਪਟਿਆਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ 3 ਮਹੀਨਿਆਂ ਤੋਂ ਵਧੇਰੇ ਸਮਾਂ ਬਿਤਾਇਆ ਹੈ, ਇਸ ਲਈ ਪਟਿਆਲਾ ਇੱਕ ਗੁਰੂ ਸਾਹਿਬ ਤੋਂ ਵਰੋਸਾਇਆ ਸ਼ਹਿਰ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਨੂੰ ਇਕੱਲੇ ਸਿੱਖ ਹੀ ਨਹੀਂ ਬਲਕਿ ਹਰ ਪੰਜਾਬ ਵਾਸੀ ਤੇ ਕੁਲ ਦੁਨੀਆਂ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀ ਹੈ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵਾਂ ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈ.ਟੀਓ. ਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚਲੇ ਗੁਰੂ ਸਾਹਿਬ ਨਾਲ ਸਬੰਧਤ ਸਾਰੇ ਪਵਿੱਤਰ ਅਸਥਾਨਾਂ ਵਿਖੇ ਰਾਜ ਪੱਧਰੀ ਸਮਾਗਮ ਕਰਵਾਉਣ ਤੋਂ ਇਲਾਵਾ ਇਨ੍ਹਾਂ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਵੀ ਵੱਡੇ ਪੱਧਰ 'ਤੇ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਇਸ ਮੌਕੇ ਚਾਰ ਸਥਾਨਾਂ ਤੋਂ ਯਾਤਰਾਵਾਂ ਸ੍ਰੀ ਆਨੰਦਪੁਰ ਸਾਹਿਬ ਪੁੱਜਣਗੀਆਂ, ਜਿਨਾਂ ਵਿੱਚ ਗੁਰਦਾਸਪੁਰ ਤੋਂ ਮਾਝਾ, ਦੁਆਬਾ ਤੋਂ ਯਾਤਰਾ ਸਮੇਤ ਮਾਲਵਾ ਤੋਂ ਦੋ ਯਾਤਰਾਵਾਂ ਬਠਿੰਡਾ ਅਤੇ ਫਰੀਦਕੋਟ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਣਗੀਆਂ ਜੋ ਸੂਬੇ ਦੇ ਲਗਭਗ ਸਾਰੇ ਜਿਲ੍ਹਿਆਂ ਅਤੇ ਪ੍ਰਮੁੱਖ ਸ਼ਹਿਰਾਂ ਤੋਂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੀਆਂ। ਜਦਕਿ 20 ਨਵੰਬਰ ਨੂੰ ਬਠਿੰਡਾ ਤੋਂ ਚੱਲਣ ਵਾਲੀ ਮਾਲਵਾ-2 ਯਾਤਰਾ ਰਾਤ ਨੂੰ ਪਟਿਆਲਾ ਵਿਖੇ ਪੁੱਜੇਗੀ ਤੇ ਵਿਸ਼ਰਾਮ ਕਰੇਗੀ।

ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਬਾਰੇ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਵਿਰਾਸਤ ਏ ਖਾਲਸਾ ਵਿਖੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਦੇਸ਼ ਵਿਦੇਸ਼ ਤੋਂ ਪ੍ਰਮੁੱਖ ਹਸਤੀਆਂ, ਧਾਰਮਿਕ ਸਖਸ਼ੀਅਤਾਂ ਹਾਜ਼ਰੀ ਲਗਵਾਉਣਗੀਆਂ। ਇਸੇ ਦਿਨ ਵਿਰਾਸਤ ਏ ਖਾਲਸਾ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਸ਼ਾਨੀ ਸ਼ਹਾਦਤ ਨੂੰ ਦਰਸਾਉਦੀ ਡਿਜੀਟਲ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਜਾਵੇਗਾ। 

ਇਨਸਾਨੀਅਤ ਅਤੇ ਮਨੁੱਖੀ ਅਧਿਕਾਰਾਂ ਦੇ ਰਾਖੇ ਨੋਵੇ ਪਾਤਸ਼ਾਹ ਦੇ ਸ਼ਹੀਦੀ ਸਮਾਗਮਾਂ ਮੌਕੇ ਸਰਵ ਧਰਮ ਸੰਮੇਲਨ ਕਰਵਾਏ ਜਾਣਗੇ, ਜਿਸ ਵਿੱਚ ਸਿੱਖ ਇਤਿਹਾਸ ਬਾਰੇ ਜਾਣਕਾਰੀ ਰੱਖਣ ਵਾਲੇ ਬੁੱਧੀਜੀਵੀ ਵਿਚਾਰ ਚਰਚਾ ਕਰਨਗੇ।ਉਨ੍ਹਾਂ ਨੇ ਦੱਸਿਆ ਕਿ 24 ਨਵੰਬਰ ਨੂੰ ਇੱਕ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਵੀ ਬੁਲਾਇਆ ਜਾਵੇਗਾ।

ਕੈਬਿਨੇਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਮੌਕੇ ਨਿਹੰਗ ਸਿੰਘਾਂ ਵੱਲੋਂ ਮੁਹੱਲਾ ਖ਼ਾਲਸਾ ਪ੍ਰਦਰਸ਼ਨੀ ਕੀਤੀ ਜਾਵੇਗੀ। ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਬੰਧਿਤ ਕਵੀ ਦਰਬਾਰ, ਢਾਡੀ, ਕਵੀਸ਼ਰੀ ਪ੍ਰੋਗਰਾਮ ਆਯੋਜਿਤ ਹੋਣਗੇ। ਇਸੇ ਦਿਨ ਪੰਜ ਪਿਆਰਾ ਪਾਰਕ ਵਿਚ 'ਲਾਈਟ ਐਂਡ ਸਾਊਡ ਤੇ ਡਰੋਨ ਸ਼ੋਅ' ਰੋਸ਼ਨੀ ਅਤੇ ਅਵਾਜ ਦੇ ਪ੍ਰੋਗਰਾਮ ਕਰਵਾਏ ਜਾਣਗੇ। ਇਹ ਸ਼ੋ ਪੰਜਾਬ ਦੇ ਹਰੇਕ ਜਿਲ੍ਹੇ ਵਿੱਚ ਕਰਵਾਇਆ ਜਾਵੇਗਾ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ 25 ਨਵੰਬਰ ਨੂੰ ਸ਼ਾਮ 7 ਵਜੇ ਮਿਸ਼ਾਲ ਏ ਸ਼ਹਾਦਤ ਦੀ ਰੋਸ਼ਨੀ ਵਿੱਚ ਸੂਬੇ ਭਰ ਦੀਆਂ ਸਰਕਾਰੀ ਇਮਾਰਤਾਂ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਕਰਦੇ ਹੋਏ ਰੁਸ਼ਨਾਇਆ ਜਾਵੇਗਾ, ਇਸ ਦੇ ਲਈ ਸਮੁੱਚੀ ਸੰਗਤ ਨੂੰ ਵੀ ਬੇਨਤੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਦੀ ਰਹਿਣ ਲਈ ਟੈਂਟ ਸਿਟੀ ਅਤੇ ਵੱਖ ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਆਉਣ ਜਾਣ ਵਾਸਤੇ ਈ ਰਿਕਸ਼ਾ ਦੇ ਪ੍ਰਬੰਧ ਹੋਣਗੇ। 

ਕੈਬਨਿਟ ਮੰਤਰੀ ਨੇ ਦੱਸਿਆ ਕਿ 5 ਸਤੰਬਰ ਨੂੰ ਅਨੰਦਪੁਰ ਸਾਹਿਬ ਵਿਖੇ ਰੰਗਰੇਟੇ ਗੁਰੂ ਕੇ ਬੇਟੇ ਭਾਈ ਜੈਤਾ ਜੀ ਦੀ ਬਣ ਰਹੀ ਯਾਦਗਰ ਦਾ ਉਦਘਾਟਨ ਦੇ ਨਾਲ ਹੀ ਇਹ ਪ੍ਰੋਗਰਾਮ ਸ਼ੁਰੂ ਹੋ ਜਾਣਗੇ। ਉਨ੍ਹਾਂ ਨੇ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਸ਼੍ਰੀ ਗੁਰੂ ਸਾਹਿਬ ਦੀ ਜੀਵਨ ਉੱਤੇ ਅਧਾਰਿਤ ਲਾਈਟ ਐਂਡ ਸਾਊਂਡ (ਹਿੰਦ ਦੀ ਚਾਦਰ)/ ਕਵੀ ਦਰਬਾਰ ਕਰਵਾਏ ਜਾਣਗੇ। 

ਉੱਥੇ ਹੀ ਪੰਜਾਬ ਸਾਰੇ ਹੀ ਵਿਦਿਅਕ ਸੰਸਥਾਵਾਂ ਵਿੱਚ ਸ਼੍ਰੀ ਗੁਰੂ ਸਾਹਿਬ ਦੀ ਜ਼ਿੰਦਗੀ ਅਤੇ ਸ਼ਹਾਦਤ ਸਬੰਧੀ ਸੈਮੀਨਾਰ ਤੇ ਚਰਚਾ ਪ੍ਰੋਗਰਾਮ ਵੀ ਕਰਵਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਸਮਾਗਮ ਵਿਚ ਪਹੁੰਚਣ ਵਾਲੇ ਸ਼ਰਧਾਲੂਆਂ ਦੇ ਰਹਿਣ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ ਜਿਵੇਂ ਉਹਨਾਂ ਦੇ ਰਹਿਣ ਲਈ ਟੈਂਟ ਸਿਟੀ, ਸੜਕਾਂ ਦੀ ਮੁਰੰਮਤ, ਇਮਾਰਤਾਂ ਦਾ ਰੰਗ ਰੋਗਨ, ਲਾਈਟਨਿੰਗ ਆਦਿ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। 

ਪੰਜਾਬ ਦੇ ਚਾਰ ਵੱਡੇ ਸ਼ਹਿਰਾਂ ਜਿਹਨਾਂ ਵਿੱਚ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਬਕਾਲਾ ਅਤੇ ਪਟਿਆਲਾ ਨੂੰ ਲਾਈਟਨਿੰਗ ਨਾਲ ਪੂਰੀ ਤਰ੍ਹਾਂ ਸਜਾਇਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਗੁਰੂ ਸਾਹਿਬ ਦੀ ਪਵਿੱਤਰ ਚਰਨ ਛੋਹ ਅਸਥਾਨਾਂ ਦੇ ਵਿਕਾਸ ਲਈ ਬਣਾਈ ਤਜਵੀਜ ਸਮੇਤ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦੀ ਰੂਪ ਰੇਖਾ ਕੈਬਨਿਟ ਮੰਤਰੀਆਂ ਨਾਲ ਸਾਂਝੀ ਕੀਤੀ।

ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਏ.ਡੀ.ਸੀਜ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਤੇ ਤੇਜਿੰਦਰ ਮਹਿਤਾ, ਲੋਕ ਸਭਾ ਹਲਕਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਮਾਰਕੀਟ ਕਮੇਟੀ ਚੇਅਰਮੈਨ ਭਾਦਸੋਂ ਗੁਰਦੀਪ ਸਿੰਘ, ਸ਼ਹਿਰ ਦੇ ਕੌਂਸਲਰ, ਵਪਾਰ ਮੰਡਲ ਤੇ ਦੁਕਾਨਦਾਰ ਐਸੋਸੀਏਸ਼ਨਾਂ ਦੇ ਨੁਮਾਇੰਦੇ, ਐਸ.ਡੀ.ਐਮਜ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Tarunpreet Singh Sond , Chetan Singh Jauramajra , Neena Mittal , Gurlal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD